Punjab Breaking: ਸਕੂਲ ਦੇ ਬਾਹਰ ਲੜਕੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਅਬੋਹਰ, 7 ਅਗਸਤ (ਵਿਸ਼ਵ ਵਾਰਤਾ) – ਅਬੋਹਰ ਵਿੱਚ ਸਕੂਲ ਦੇ ਬਾਹਰ ਦੋ ਭਰਾਵਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲੇ ਵਿੱਚ ਗੰਭੀਰ ਜ਼ਖਮੀ ਹੋਏ ਇੱਕ ਲੜਕੇ ਦੀ ਇਲਾਜ ਦੌਰਾਨ ਹਸਪਤਾਲ ਵਿੱਚ ਮੌਤ ਹੋ ਗਈ ਹੈ।
ਜਾਣਕਾਰੀ ਮੁਤਾਬਕ ਮੁਲਜ਼ਮਾਂ ਨੇ ਦੋਵਾਂ ਭਰਾਵਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ। ਹਮਲੇ ਵਿੱਚ ਇੱਕ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਹਾਲਤ ਨਾਜ਼ੁਕ ਹੋਣ ਕਾਰਨ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਹਮਲੇ ਦੇ ਕਾਰਨਾਂ ਅਤੇ ਮੁਲਜ਼ਮਾਂ ਦੀ ਪਛਾਣ ਸਬੰਧੀ ਪੁਲਸ ਵੱਲੋਂ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























