ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਪ੍ਰਸ਼ੰਸ਼ਕਾਂ ਦੀ ਵਧੀ ਚਿੰਤਾ!
– ਪੱਛਮੀ ਬੰਗਾਲ ਦੇ ਮੁੱਖ ਮੰਤਰੀ ਨੇ ਹਸਪਤਾਲ ਪਹੁੰਚ ਕੇ ਜਾਣਿਆ ਹਾਲ
ਮੁੰਬਈ, 7 ਅਗਸਤ 2026 (ਵਿਸ਼ਵ ਵਾਰਤਾ): ਅਦਾਕਾਰ ਮਿਥੁਨ ਚੱਕਰਵਰਤੀ ਦੇ ਪ੍ਰਸ਼ੰਸਕਾਂ ਲਈ ਇੱਕ ਚਿੰਤਾਜਨਕ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਦੀ ਤਬੀਅਤ ਵਿਗੜ ਗਈ, ਜਿਸ ਤੋਂ ਬਾਅਦ ਮਿਥੁਨ ਚੱਕਰਵਰਤੀ ਨੂੰ ਕੋਲਕਾਤਾ ਦੇ ਇੱਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।
ਮੀਡੀਆ ਰਿਪੋਰਟਾਂ ਅਨੁਸਾਰ, 74 ਸਾਲਾ ਅਦਾਕਾਰ ਦੇ ਸੱਜੇ ਹੱਥ ਵਿੱਚ ਆਈ ਇੱਕ ਸਮੱਸਿਆ ਦੇ ਕਾਰਨ ਹਸਪਤਾਲ ਲਿਜਾਇਆ ਗਿਆ। ਜਿਸ ਤੋਂ ਬਾਅਦ ਹਰ ਕੋਈ ਮਿਥੁਨ ਚੱਕਰਵਰਤੀ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰ ਰਿਹਾ ਹੈ।
ਪੱਛਮੀ ਬੰਗਾਲ ਦੇ ਵਿਰੋਧੀ ਧਿਰ ਦੇ ਨੇਤਾ ਸੁਵੇਂਦੂ ਅਧਿਕਾਰੀ ਨੇ ਅਦਾਕਾਰ ਅਤੇ ਭਾਜਪਾ ਨੇਤਾ ਮੀਥੁਨ ਚੱਕਰਵਰਤੀ ਨਾਲ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਮੁਲਾਕਾਤ ਕੀਤੀ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਸੀਨੀਅਰ ਅਦਾਕਾਰ ਅਤੇ ਭਾਜਪਾ ਨੇਤਾ ਮਿਥੁਨ ਚੱਕਰਵਰਤੀ ਦੀ ਸ਼ੁੱਕਰਵਾਰ ਨੂੰ ਸਰਜਰੀ ਹੋਈ।
ਇਸ ਤੋਂ ਬਾਅਦ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਸ਼ੁੱਕਰਵਾਰ ਸਵੇਰੇ ਕੋਲਕਾਤਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਮੀਥੁਨ ਚੱਕਰਵਰਤੀ ਨੂੰ ਮਿਲਣ ਪਹੁੰਚੇ। ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ‘ਤੇ ਲਿਖਿਆ, “ਮਸ਼ਹੂਰ ਫਿਲਮ ਅਦਾਕਾਰ ਅਤੇ ਭਾਜਪਾ ਦੀ ਕੇਂਦਰੀ ਕਮੇਟੀ ਦੇ ਮੈਂਬਰ ਮਿਥੁਨ ਚੱਕਰਵਰਤੀ ਸਿਹਤ ਸੰਬੰਧੀ ਸਮੱਸਿਆ ਦੇ ਕਾਰਨ ਕੋਲਕਾਤਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਭਰਤੀ ਹਨ। ਅੱਜ ਮੈਂ ਉਨ੍ਹਾਂ ਨੂੰ ਮਿਲਣ ਹਸਪਤਾਲ ਗਿਆ। ਮੈਂ ਉਨ੍ਹਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲਈ। ਮੈਂ ਰੱਬ ਅੱਗੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਕਰਦਾ ਹਾਂ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























