• Latest
  • Trending
ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 21 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ ਅਤੇ ਇੱਕ ਪਿਸਤੌਲ ਸਮੇਤ ਕਾਬੂ

ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 21 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ ਅਤੇ ਇੱਕ ਪਿਸਤੌਲ ਸਮੇਤ ਕਾਬੂ

3 months ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

48 minutes ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

52 minutes ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

2 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

2 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

2 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

2 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

4 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

4 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

4 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

4 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

5 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Sunday, November 8, 2026
No Result
View All Result
19 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 21 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ ਅਤੇ ਇੱਕ ਪਿਸਤੌਲ ਸਮੇਤ ਕਾਬੂ

ਮੁੱਖ ਦੋਸ਼ੀ ਵਿਦੇਸ਼ ਅਧਾਰਤ ਤਸਕਰ ਦੇ ਸਿੱਧੇ ਸੰਪਰਕ ਵਿੱਚ ਸੀ: ਡੀਜੀਪੀ ਗੌਰਵ ਯਾਦਵ

August 7, 2026
in ਖਬਰਾਂ, ਪੰਜਾਬ
ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 21 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ ਅਤੇ ਇੱਕ ਪਿਸਤੌਲ ਸਮੇਤ ਕਾਬੂ

ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 21 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ ਅਤੇ ਇੱਕ ਪਿਸਤੌਲ ਸਮੇਤ ਕਾਬੂ

— ਮੁੱਖ ਦੋਸ਼ੀ ਵਿਦੇਸ਼ ਅਧਾਰਤ ਤਸਕਰ ਦੇ ਸਿੱਧੇ ਸੰਪਰਕ ਵਿੱਚ ਸੀ: ਡੀਜੀਪੀ ਗੌਰਵ ਯਾਦਵ

— ਵਿਦੇਸ਼ ਅਧਾਰਤ ਤਸਕਰ ਨੇ ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਕੀਤੀ ਸੀ ਮਦਦ: ਸੀਪੀ ਅੰਮ੍ਰਿਤਸਰ

ਚੰਡੀਗੜ੍ਹ/ਅੰਮ੍ਰਿਤਸਰ, 7 ਅਗਸਤ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਵਿੱਚ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਪੰਜ ਵਿਅਕਤੀਆਂ ਨੂੰ 21.299 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ (ਮੈਥਾਮਫੇਟਾਮਾਈਨ), .30 ਬੋਰ ਗੈਰ-ਕਾਨੂੰਨੀ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗਗਨ ਉਰਫ਼ ਡਿਸ਼ਕਾ (23) ਅਤੇ ਜਸਪਿੰਦਰ ਸਿੰਘ (25) ਦੋਵੇਂ ਵਾਸੀ ਪਿੰਡ ਨਿਕੋਸਰਨ, ਗੁਰਦਾਸਪੁਰ; ਸੁਖਪ੍ਰੀਤ ਸਿੰਘ ਉਰਫ਼ ਸੁੱਖ (30) ਵਾਸੀ ਅੱਡਾ ਜੈਂਤੀਪੁਰ, ਅੰਮ੍ਰਿਤਸਰ ਦਿਹਾਤੀ; ਅਭਿਸ਼ੇਕ ਸਭਰਵਾਲ ਉਰਫ਼ ਅਭੀ (25) ਵਾਸੀ ਸ਼ਰਮਾ ਕਾਲੋਨੀ, ਅੰਮ੍ਰਿਤਸਰ ਅਤੇ ਮਨਪ੍ਰੀਤ ਸਿੰਘ ਉਰਫ਼ ਮੰਨੂ (26) ਵਾਸੀ ਪਿੰਡ ਚੰਨਣਕੇ, ਅੰਮ੍ਰਿਤਸਰ ਦਿਹਾਤੀ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁੱਖ ਮੁਲਜ਼ਮ ਵਿਦੇਸ਼ ਅਧਾਰਤ ਤਸਕਰ ਦੇ ਸਿੱਧੇ ਸੰਪਰਕ ਵਿੱਚ ਸੀ, ਜਿਸ ਨੇ ਅੰਤਰਰਾਸ਼ਟਰੀ ਸਰਹੱਦ ਪਾਰੋਂ ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਮਦਦ ਕੀਤੀ ਸੀ, ਜੋ ਅੱਗੇ ਸਪਲਾਈ ਕੀਤੇ ਜਾਣੇ ਸਨ। ਉਨ੍ਹਾਂ ਦੱਸਿਆ ਕਿ ਸਰਹੱਦ ਪਾਰਲੇ ਇਸ ਤਸਕਰੀ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਇਸ ਨੈੱਟਵਰਕ ਨਾਲ ਜੁੜੇ ਸਾਰੇ ਵਿਅਕਤੀਆਂ ਦੀ ਪਛਾਣ ਲਈ ਅਗਲੇਰੀ ਜਾਂਚ ਜਾਰੀ ਹੈ।

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਕਮਿਸ਼ਨਰ ਆਫ਼ ਪੁਲਿਸ (ਸੀਪੀ) ਅੰਮ੍ਰਿਤਸਰ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਪੁਖਤਾ ਇਤਲਾਹ ‘ਤੇ ਕਾਰਵਾਈ ਕਰਦਿਆਂ ਪਹਿਲਾਂ ਮੁਲਜ਼ਮ ਗਗਨ ਉਰਫ਼ ਡਿਸ਼ਕਾ ਅਤੇ ਜਸਪਿੰਦਰ ਸਿੰਘ ਨੂੰ ਇੱਕ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮਾਂ ਦੇ ਬਿਆਨਾਂ ਦੇ ਆਧਾਰ ‘ਤੇ ਪੁਲਿਸ ਨੂੰ 1.01 ਕਿਲੋ ਹੈਰੋਇਨ ਅਤੇ 970 ਗ੍ਰਾਮ ਆਈਸੀਈ ਬਰਾਮਦ ਕਰਨ ਵਿੱਚ ਵੀ ਸਫ਼ਲਤਾ ਮਿਲੀ ਹੈ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਅਗਲੇਰੀ ਜਾਂਚ ਦੌਰਾਨ ਗ੍ਰਿਫ਼ਤਾਰ ਮੁਲਜ਼ਮਾਂ ਨੇ ਆਪਣੇ ਸਾਥੀਆਂ ਦੀ ਸ਼ਮੂਲੀਅਤ ਬਾਰੇ ਖੁਲਾਸਾ ਕੀਤਾ ਅਤੇ ਇਸ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਸੁਖਪ੍ਰੀਤ ਉਰਫ਼ ਸੁੱਖ, ਅਭਿਸ਼ੇਕ ਸਭਰਵਾਲ ਉਰਫ਼ ਅਭੀ ਅਤੇ ਮਨਪ੍ਰੀਤ ਉਰਫ਼ ਮੰਨੂ ਨੂੰ 20.2 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਸੁਖਪ੍ਰੀਤ ਉਰਫ਼ ਸੁੱਖ ਆਦਤਨ ਅਪਰਾਧੀ ਹੈ ਅਤੇ ਉਸ ਖ਼ਿਲਾਫ਼ ਪਹਿਲਾਂ ਵੀ ਐਨ.ਡੀ.ਪੀ.ਐਸ. ਐਕਟ ਅਤੇ ਅਸਲਾ ਐਕਟ ਤਹਿਤ ਕਈ ਮਾਮਲੇ ਦਰਜ ਹਨ।

ਇਸ ਸਬੰਧੀ ਥਾਣਾ ਏਅਰਪੋਰਟ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25(6,7,8) ਅਤੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21-ਸੀ, 22-ਸੀ ਅਤੇ 29 ਤਹਿਤ ਐਫ.ਆਈ.ਆਰ. ਨੰਬਰ 24 ਮਿਤੀ 29.07.2026 ਦਰਜ ਕੀਤੀ ਗਈ ਹੈ।

Tags: BREAKING NEWSLatest Punjab newsPUNJABpunjab newstop headlines in PunjabiWISHAVWARTA.IN
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

by Navjot
November 8, 2026
0

      ਮਸਕਟ, 8 ਨਵੰਬਰ (ਵਿਸ਼ਵ ਵਾਰਤਾ) - ਅੰਡਰ-19 ਏਸ਼ੀਆ ਕੱਪ ਵਿੱਚ ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ...

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ

Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ

by Ranjit Singh
1 day ago
0

Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਨਿਊਜ਼ੀਲੈਂਡ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 