• Latest
  • Trending
ਪੰਜਾਬ ਪੁਲਿਸ ਦੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਨੇ ਸੰਗਠਿਤ ਅਪਰਾਧ ਵਿਰੁੱਧ ਨਿਰੰਤਰ ਕਾਰਵਾਈ ਦੇ 200 ਦਿਨ ਪੂਰੇ ਕੀਤੇ; 1.09 ਲੱਖ ਤੋਂ ਵੱਧ ਛਾਪੇਮਾਰੀਆਂ, 1,532 ਭਗੌੜੇ ਅਪਰਾਧੀ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਨੇ ਸੰਗਠਿਤ ਅਪਰਾਧ ਵਿਰੁੱਧ ਨਿਰੰਤਰ ਕਾਰਵਾਈ ਦੇ 200 ਦਿਨ ਪੂਰੇ ਕੀਤੇ; 1.09 ਲੱਖ ਤੋਂ ਵੱਧ ਛਾਪੇਮਾਰੀਆਂ, 1,532 ਭਗੌੜੇ ਅਪਰਾਧੀ ਗ੍ਰਿਫ਼ਤਾਰ

3 months ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

47 minutes ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

50 minutes ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

2 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

2 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

2 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

2 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

4 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

4 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

4 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

4 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

5 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Sunday, November 8, 2026
No Result
View All Result
19 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਪੁਲਿਸ ਦੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਨੇ ਸੰਗਠਿਤ ਅਪਰਾਧ ਵਿਰੁੱਧ ਨਿਰੰਤਰ ਕਾਰਵਾਈ ਦੇ 200 ਦਿਨ ਪੂਰੇ ਕੀਤੇ; 1.09 ਲੱਖ ਤੋਂ ਵੱਧ ਛਾਪੇਮਾਰੀਆਂ, 1,532 ਭਗੌੜੇ ਅਪਰਾਧੀ ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’ ਨੇ ਤਕਨੀਕੀ ਪੁਲਿਸਿੰਗ ਦੀ ਪ੍ਰਭਾਵਸ਼ੀਲਤਾ ਨੂੰ ਕੀਤਾ ਸਾਬਤ; ਗੈਂਗਸਟਰਾਂ ਲਈ ਕਿਤੇ ਵੀ ਨਹੀਂ ਸੁਰੱਖਿਅਤ ਪਨਾਹਗਾਹ : ਡੀਜੀਪੀ ਗੌਰਵ ਯਾਦਵ

August 8, 2026
in ਖਬਰਾਂ, ਪੰਜਾਬ

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

‘ਗੈਂਗਸਟਰਾਂ ’ਤੇ ਵਾਰ’ ਦੇ 200 ਦਿਨਾਂ ਦੌਰਾਨ ਪੰਜਾਬ ਪੁਲਿਸ ਨੇ 990 ਗੈਰ-ਕਾਨੂੰਨੀ ਹਥਿਆਰ, 774 ਕਿਲੋਗ੍ਰਾਮ ਹੈਰੋਇਨ ਅਤੇ 15 ਹੈਂਡ ਗ੍ਰੇਨੇਡ ਕੀਤੇ ਬਰਾਮਦ

ਵਿੱਤੀ ਨੈੱਟਵਰਕ, ਡਿਜ਼ੀਟਲ ਸੰਚਾਰ ਅਤੇ ਵਿਦੇਸ਼ਾਂ ‘ਚ ਬੈਠੇ ਹੈਂਡਲਰਾਂ ਰਾਹੀਂ ਚੱਲਦੈ ਅਜੋਕਾ ਸੰਗਠਿਤ ਅਪਰਾਧ ; ਪੰਜਾਬ ਪੁਲਿਸ ਪੂਰੇ ਨੈੱਟਵਰਕ ਨੂੰ ਬਣਾ ਰਹੀ ਹੈ ਨਿਸ਼ਾਨਾ : ਏਡੀਜੀਪੀ ਪ੍ਰਮੋਦ ਬਾਨ

ਚੰਡੀਗੜ੍ਹ, 8 ਅਗਸਤ ( ਵਿਸ਼ਵ ਵਾਰਤਾ);- ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚ ਗੈਂਗਸਟਰਾਂ ਅਤੇ ਸੰਗਠਿਤ ਅਪਰਾਧ ਵਿਰੁੱਧ ਚਲਾਏ ਜਾ ਰਹੇ ਸਭ ਤੋਂ ਵੱਡੇ ਅਤੇ ਨਿਰੰਤਰ ਅਭਿਆਨਾਂ ਵਿੱਚੋਂ ਇੱਕ ਵਜੋਂ ਉੱਭਰਿਆ ‘ਗੈਂਗਸਟਰਾਂ ਤੇ ਵਾਰ ‘ ਸਫਲਤਾਪੂਰਵਕ ਆਪਣੇ 200 ਦਿਨ ਪੂਰੇ ਕਰ ਚੁੱਕਾ ਹੈ । ਇਸ ਅਭਿਆਨ ਦੌਰਾਨ ਪੁਲਿਸ ਨੇ ਪੂਰੇ ਪੰਜਾਬ ਵਿੱਚ 1,09,087 ਛਾਪੇਮਾਰੀਆਂ ਕੀਤੀਆਂ, 1,532 ਭਗੌੜੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ, 58,212 ਅਪਰਾਧੀਆਂ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਕਾਰਵਾਈ ਕੀਤੀਅਤੇ ਵੱਡੀ ਮਾਤਰਾ ਵਿੱਚ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ੀਲੇ ਪਦਾਰਥ ਬਰਾਮਦ ਕਰਕੇ ਸੰਗਠਿਤ ਅਪਰਾਧੀ ਗਿਰੋਹਾਂ ਦੇ ਨੈੱਟਵਰਕ ਨੂੰ ਤਬਾਹ ਕੀਤਾ ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤਾ ਗਿਆ ‘ਗੈਂਗਸਟਰਾਂ ’ਤੇ ਵਾਰ’ ਇੱਕ ਖ਼ੁਫ਼ੀਆ ਜਾਣਕਾਰੀ-ਆਧਾਰਿਤ ਅਭਿਆਨ ਹੈ, ਜਿਸ ਦਾ ਉਦੇਸ਼ ਨਿਸ਼ਾਨਾਬੱਧ ਕਾਰਵਾਈ, ਅੰਤਰਰਾਜੀ ਅਤੇ ਅੰਤਰਰਾਸ਼ਟਰੀ ਤਾਲਮੇਲ, ਵਿੱਤੀ ਜਾਂਚ ਅਤੇ ਤਕਨਾਲੋਜੀ-ਆਧਾਰਿਤ ਪੁਲਿਸਿੰਗ ਰਾਹੀਂ ਸੰਗਠਿਤ ਅਪਰਾਧੀ ਗਿਰੋਹਾਂ ਦਾ ਮੁਕੰਮਲ ਸਫ਼ਾਇਆ ਕਰਨਾ ਹੈ।

ਇਸ ਮੌਕੇ ’ਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਕਿਹਾ ਕਿ ਇਹ ਅਭਿਆਨ ਹੁਣ ਇੱਕ ਬਹੁ-ਪੱਖੀ ਕਾਰਵਾਈ ਦਾ ਰੂਪ ਧਾਰਨ ਕਰ ਚੁੱਕਾ ਹੈ, ਜੋ ਸਿਰਫ਼ ਗੈਂਗਸਟਰਾਂ ਹੀ ਨਹੀਂ, ਸਗੋਂ ਸੰਗਠਿਤ ਅਪਰਾਧ ਨੂੰ ਉਤਸ਼ਾਹਿਤ ਕਰਨ ਵਾਲੇ ਪੂਰੇ ਤੰਤਰ ਨੂੰ ਨਿਸ਼ਾਨਾ ਬਣਾ ਰਿਹਾ ਹੈ। ਉਨ੍ਹਾਂ ਕਿਹਾ, “‘ਗੈਂਗਸਟਰਾਂ ’ਤੇ ਵਾਰ’ ਦੇ ਪਹਿਲੇ 200 ਦਿਨਾਂ ਨੇ ਲਗਾਤਾਰ ਅਤੇ ਖ਼ੁਫ਼ੀਆ-ਆਧਾਰਿਤ ਪੁਲਿਸਿੰਗ ਦੀ ਪ੍ਰਭਾਵਸ਼ੀਲਤਾ ਨੂੰ ਸਾਬਤ ਕੀਤਾ ਹੈ। ਸਾਡੀ ਰਣਨੀਤੀ ਸਿਰਫ਼ ਗ੍ਰਿਫ਼ਤਾਰੀਆਂ ਤੱਕ ਸੀਮਤ ਨਹੀਂ, ਸਗੋਂ ਸੰਗਠਿਤ ਅਪਰਾਧ ਨੂੰ ਮਜ਼ਬੂਤੀ ਦੇਣ ਵਾਲੇ ਪੂਰੇ ਨੈੱਟਵਰਕ-ਕਾਰਕੁਨਾਂ , ਵਿੱਤੀ ਸਰੋਤਾਂ, ਲੌਜਿਸਟਿਕ ਪ੍ਰਬੰਧ, ਸੰਚਾਰ ਮਾਧਿਅਮਾਂ ਅਤੇ ਵਿਦੇਸ਼ਾਂ ਵਿੱਚ ਮੌਜੂਦ ਸੰਪਰਕਾਂ—ਨੂੰ ਤੋੜਨ ’ਤੇ ਕੇਂਦਰਿਤ ਹੈ। ਪੰਜਾਬ ਪੁਲਿਸ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਦੇਸ਼ ਦੇ ਅੰਦਰ ਜਾਂ ਬਾਹਰ ਸਰਗਰਮ ਕਿਸੇ ਵੀ ਗੈਂਗਸਟਰ ਲਈ ਕੋਈ ਸੁਰੱਖਿਅਤ ਪਨਾਹਗਾਹ ਨਾ ਬਚੇ।”

ਇਨ੍ਹਾਂ 200 ਦਿਨਾਂ ਦੌਰਾਨ 1,532 ਭਗੌੜੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਦਕਿ 58,212 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ, ਜਿਨ੍ਹਾਂ ਵਿੱਚ 853 ਗੈਂਗਸਟਰ ਅਤੇ ਉਨ੍ਹਾਂ ਦੇ ਸਾਥੀ ਅਤੇ 57,359 ਲੋੜੀਂਦੇ ਅਪਰਾਧੀ ਸ਼ਾਮਲ ਹਨ।

ਨਿਵਾਰਕ ਪੁਲਿਸਿੰਗ ਤਹਿਤ 28,201 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ, ਜਿਨ੍ਹਾਂ ਵਿੱਚੋਂ 577 ਗੈਂਗਸਟਰ ਅਤੇ ਉਨ੍ਹਾਂ ਦੇ ਸਾਥੀ ਅਤੇ 27,624 ਲੋੜੀਂਦੇ ਅਪਰਾਧੀ ਹਨ । ਇਸੇ ਤਰ੍ਹਾਂ 18,514 ਵਿਅਕਤੀਆਂ ਨੂੰ ਤਫਤੀਸ਼ ਕਰਨ ਉਪਰੰਤ ਛੱਡ ਗਿਆ, ਇਹਨਾਂ ਵਿੱਚ 1,529 ਗੈਂਗਸਟਰ ਅਤੇ ਉਨ੍ਹਾਂ ਦੇ ਸਾਥੀ ਅਤੇ 16,985 ਲੋੜੀਂਦੇ ਅਪਰਾਧੀ ਸ਼ਾਮਲ ਸਨ। ਕੁੱਲ ਮਿਲਾ ਕੇ ਇਸ ਅਭਿਆਨ ਦੌਰਾਨ 1,04,927 ਵਿਅਕਤੀ ਪੁਲਿਸ ਕਾਰਵਾਈ ਦੇ ਦਾਇਰੇ ਵਿੱਚ ਲਿਆਂਦੇ ਗਏ , ਜਿਨ੍ਹਾਂ ਵਿੱਚ 2,959 ਗੈਂਗਸਟਰ ਅਤੇ ਉਨ੍ਹਾਂ ਦੇ ਸਾਥੀ ਅਤੇ 1,01,968 ਲੋੜੀਂਦੇ ਅਪਰਾਧੀ ਸ਼ਾਮਲ ਹਨ।

ਗ੍ਰਿਫ਼ਤਾਰੀਆਂ ਤੋਂ ਇਲਾਵਾ, ਇਸ ਅਭਿਆਨ ਦਾ ਮੁੱਖ ਉਦੇਸ਼ ਸੰਗਠਿਤ ਗਿਰੋਹਾਂ ਦੀ ਹਥਿਆਰਾਂ, ਨਸ਼ੀਲੇ ਪਦਾਰਥਾਂ, ਵਿੱਤੀ ਸਰੋਤਾਂ ਅਤੇ ਲੌਜਿਸਟਿਕ ਢਾਂਚੇ ਤੱਕ ਪਹੁੰਚ ਨੂੰ ਨਿਸ਼ਾਨਾ ਬਣਾ ਕੇ ਉਨ੍ਹਾਂ ਦੀ ਅਪਰਾਧ ਕਰਨ ਦੀ ਸਮਰੱਥਾ ਨੂੰ ਕਮਜ਼ੋਰ ਕਰਨਾ ਸੀ ।

ਇਸ ਅਭਿਆਨ ਨੇ ਸੰਗਠਿਤ ਅਪਰਾਧੀ ਗਿਰੋਹਾਂ ਦੀ ਮਾਰੂ ਸਮਰੱਥਾ ਨੂੰ ਵੀ ਵੱਡਾ ਝਟਕਾ ਦਿੱਤਾ। ਅਭਿਆਨ ਦੌਰਾਨ ਪੰਜਾਬ ਪੁਲਿਸ ਨੇ 990 ਗੈਰ-ਕਾਨੂੰਨੀ ਹਥਿਆਰ, 242 ਧਾਰਦਾਰ ਹਥਿਆਰ, 2,739 ਕਾਰਤੂਸ, 315 ਮੈਗਜ਼ੀਨਾਂ, 2.5 ਕਿਲੋਗ੍ਰਾਮ ਵਿਸਫੋਟਕ ਅਤੇ 15 ਹੈਂਡ ਗ੍ਰੇਨੇਡ ਬਰਾਮਦ ਕੀਤੇ, ਜਿਸ ਨਾਲ ਅਪਰਾਧੀ ਨੈੱਟਵਰਕਾਂ ਦੀ ਕਾਰਜਸ਼ੀਲ ਸਮਰੱਥਾ ਨੂੰ ਕਾਫ਼ੀ ਹੱਦ ਤੱਕ ਕਮਜ਼ੋਰ ਕੀਤਾ ਗਿਆ।

ਇਸ ਦੇ ਨਾਲ ਹੀ, ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਅਤੇ ਨਸ਼ਾ ਤਸਕਰੀ ਦੇ ਗੱਠਜੋੜ ਵਿਰੁੱਧ ਆਪਣੀ ਕਾਰਵਾਈ ਹੋਰ ਤੇਜ਼ ਕਰਦਿਆਂ 774.38 ਕਿਲੋਗ੍ਰਾਮ ਹੈਰੋਇਨ, 480.23 ਕਿਲੋਗ੍ਰਾਮ ਅਫ਼ੀਮ, 7,266.26 ਕਿਲੋਗ੍ਰਾਮ ਭੁੱਕੀ ਅਤੇ 26,91,455 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਪੁਲਿਸ ਨੇ 1,73,41,965 ਰੁਪਏ ਦੀ ਡਰੱਗ ਮਨੀ, 1,80,54,446 ਰੁਪਏ ਦੀ ਨਕਦੀ ਅਤੇ 413.85 ਗ੍ਰਾਮ ਸੋਨਾ ਵੀ ਜ਼ਬਤ ਕੀਤਾ, ਜਿਸ ਨਾਲ ਸੰਗਠਿਤ ਅਪਰਾਧ ਅਤੇ ਨਸ਼ਾ ਤਸਕਰੀ ਨੂੰ ਵਿੱਤੀ ਸਹਾਇਤਾ ਦੇਣ ਵਾਲੇ ਸਰੋਤਾਂ ’ਤੇ ਵੱਡੀ ਢਾਹ ਲਈ ।

ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ ਪ੍ਰਮੋਦ ਬਾਨ ਨੇ ਕਿਹਾ ਕਿ ਹੁਣ ਇਸ ਅਭਿਆਨ ਦਾ ਮੁੱਖ ਧਿਆਨ ਸਿਰਫ਼ ਵਿਅਕਤੀਗਤ ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਬਜਾਏ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ਨੂੰ ਤੋੜਨ ’ਤੇ ਕੇਂਦਰਿਤ ਹੈ। ਉਨ੍ਹਾਂ ਕਿਹਾ, “ਅੱਜ ਦਾ ਸੰਗਠਿਤ ਅਪਰਾਧ ਵਿੱਤੀ ਨੈੱਟਵਰਕ, ਡਿਜ਼ੀਟਲ ਸੰਚਾਰ ਅਤੇ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਰਾਹੀਂ ਚੱਲਦਾ ਹੈ। ਇਸ ਲਈ ਸਾਡੀਆਂ ਜਾਂਚ ਵਿਧੀਆਂ ਵਿੱਚ ਫੀਲਡ ਆਪ੍ਰੇਸ਼ਨਾਂ ਦੇ ਨਾਲ-ਨਾਲ ਵਿੱਤੀ ਟਰੈਕਿੰਗ, ਡਿਜ਼ੀਟਲ ਇੰਟੈਲੀਜੈਂਸ ਅਤੇ ਕੇਂਦਰੀ ਏਜੰਸੀਆਂ ਨਾਲ ਨਜ਼ਦੀਕੀ ਤਾਲਮੇਲ ਵੀ ਸ਼ਾਮਲ ਹੈ। ਇਸ ਰਣਨੀਤੀ ਸਦਕਾ ਪੰਜਾਬ ਪੁਲਿਸ ਜ਼ਬਰਨ ਵਸੂਲੀ ਕਰਨ ਵਾਲੇ ਗਿਰੋਹਾਂ ਦਾ ਪਰਦਾਫ਼ਾਸ਼ ਕਰਨ, ਵਿਦੇਸ਼ਾਂ ਵਿੱਚ ਬੈਠੇ ਸੰਚਾਲਕਾਂ ਦੀ ਪਛਾਣ ਕਰਨ ਅਤੇ ਲੋੜੀਂਦੇ ਅਪਰਾਧੀਆਂ ਨੂੰ ਭਾਰਤ ਵਾਪਸ ਲਿਆਉਣ ਦੀ ਕਾਰਵਾਈ ਨੂੰ ਅੱਗੇ ਵਧਾਉਣ ਵਿੱਚ ਸਫ਼ਲ ਰਹੀ ਹੈ। ਇਸ ਦੇ ਨਾਲ ਹੀ, ਇਸ ਅਭਿਆਨ ਨੇ ਨੌਜਵਾਨਾਂ ਨੂੰ ਇਹ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਗੈਂਗਸਟਰ ਸੱਭਿਆਚਾਰ ਦਾ ਆਕਰਸ਼ਣ ਸਿਰਫ਼ ਇੱਕ ਭਰਮ ਹੈ, ਜਿਸ ਦਾ ਅੰਤ ਅਪਰਾਧ ਅਤੇ ਬਰਬਾਦੀ ਵਿੱਚ ਹੀ ਹੁੰਦਾ ਹੈ।”

ਇਸ ਅਭਿਆਨ ਨੂੰ ਗੁਆਂਢੀ ਰਾਜਾਂ ਅਤੇ ਕੇਂਦਰੀ ਜਾਂਚ ਤੇ ਖ਼ੁਫ਼ੀਆ ਏਜੰਸੀਆਂ ਨਾਲ ਨਿਯਮਤ ਤਾਲਮੇਲ ਦਾ ਵੀ ਪੂਰਾ ਸਹਿਯੋਗ ਮਿਲਿਆ, ਜਿਸ ਨਾਲ ਜਾਣਕਾਰੀ ਦੇ ਤੁਰੰਤ ਆਦਾਨ-ਪ੍ਰਦਾਨ ਅਤੇ ਸੰਗਠਿਤ ਅਪਰਾਧ ਵਿਰੁੱਧ ਸਾਂਝੇ ਆਪ੍ਰੇਸ਼ਨਾਂ ਨੂੰ ਹੋਰ ਮਜ਼ਬੂਤੀ ਮਿਲੀ।

ਅਭਿਆਨ ਦੀਆਂ ਸਭ ਤੋਂ ਮਹੱਤਵਪੂਰਨ ਪ੍ਰਾਪਤੀਆਂ ਵਿੱਚੋਂ ਇੱਕ- ਫ਼ਰਾਰ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਚੋਪੜਾ, ਪੁੱਤਰ ਹੀਰਾ ਲਾਲ, ਵਾਸੀ ਮਕਾਨ ਨੰਬਰ 15, ਅੰਦਰੂਨੀ ਦਿੱਲੀ ਗੇਟ, ਫ਼ਿਰੋਜ਼ਪੁਰ, ਨੂੰ ਮੱਧ ਏਸ਼ੀਆ ਤੋਂ ਅਤੇ ਗੈਂਗਸਟਰ ਜੋਬਨਜੀਤ ਸਿੰਘ ਉਰਫ਼ ਜੋਬਨ ਬਿੱਲਾ ਨੂੰ ਜਕਾਰਤਾ (ਇੰਡੋਨੇਸ਼ੀਆ) ਤੋਂ ਸਫ਼ਲਤਾਪੂਰਵਕ ਭਾਰਤ ਵਾਪਸ ਲਿਆਉਣਾ ਰਿਹਾ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਓਐੱਫਟੀਈਸੀ ਪੰਜਾਬ ਅਤੇ ਕੇਂਦਰੀ ਏਜੰਸੀਆਂ ਦੇ ਨੇੜਲੇ ਤਾਲਮੇਲ ਨਾਲ ਇਸ ਕਾਰਵਾਈ ਨੂੰ ਸਫ਼ਲਤਾਪੂਰਵਕ ਅੰਜਾਮ ਦਿੱਤਾ। ਇਸ ਕਾਰਵਾਈ ਨੇ ਇਹ ਸਾਬਤ ਕੀਤਾ ਕਿ ਪੰਜਾਬ ਪੁਲਿਸ ਹੁਣ ਰਾਸ਼ਟਰੀ ਸਰਹੱਦਾਂ ਤੋਂ ਪਰ੍ਹੇ ਵੀ ਲੋੜੀਂਦੇ ਅਪਰਾਧੀਆਂ ਦਾ ਪਿੱਛਾ ਕਰਕੇ ਉਨ੍ਹਾਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆਉਣ ਦੀ ਸਮਰੱਥਾ ਰੱਖਦੀ ਹੈ।

ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਵਿਰੁੱਧ ਕਾਰਵਾਈ ਤੋਂ ਇਲਾਵਾ, ਇਸ ਅਭਿਆਨ ਦੌਰਾਨ 64,402.77 ਲੀਟਰ ਨਾਜਾਇਜ਼ ਸ਼ਰਾਬ( 34,840 ਬੋਤਲਾਂ ਅਤੇ 926 ਪੇਟੀਆਂ )ਬਰਾਮਦ ਕਰਕੇ ਨਸ਼ਟ ਕੀਤੀ ਗਈ। ਇਸ ਤੋਂ ਇਲਾਵਾ, ਅਪਰਾਧਿਕ ਗਤੀਵਿਧੀਆਂ ਵਿੱਚ ਵਰਤੇ ਜਾ ਰਹੇ 4,978 ਮੋਬਾਈਲ ਫ਼ੋਨ ਜ਼ਬਤ ਕੀਤੇ ਗਏ ਅਤੇ 1,781 ਵਾਹਨ ਅਤੇ 61 ਡਰੋਨ ਵੀ ਕਬਜ਼ੇ ਵਿੱਚ ਲਏ ਗਏ। ਇਨ੍ਹਾਂ ਕਾਰਵਾਈਆਂ ਨੇ ਅਪਰਾਧਿਕ ਢਾਂਚੇ ਨੂੰ ਕਮਜ਼ੋਰ ਕਰਨ, ਸੰਗਠਿਤ ਅਪਰਾਧੀ ਨੈੱਟਵਰਕਾਂ ਨੂੰ ਤਬਾਹ ਕਰਨ ਅਤੇ ਪੂਰੇ ਪੰਜਾਬ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ।

ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ 93946-93946 ਨੰਬਰ ’ਤੇ ਇੱਕ ਸਮਰਪਿਤ ਟਿਪਲਾਈਨ ਵੀ ਸ਼ੁਰੂ ਕੀਤੀ ਹੈ, ਜਿਸ ਰਾਹੀਂ ਲੋਕ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ, ਗੈਂਗਸਟਰਾਂ ਅਤੇ ਉਨ੍ਹਾਂ ਨਾਲ ਸਬੰਧਤ ਅਪਰਾਧਿਕ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕਰ ਸਕਦੇ ਹਨ। ਇਸ ਪਹਿਲ ਤਹਿਤ ਲੋਕ ਆਪਣੀ ਪਛਾਣ ਸਾਹਮਣੇ ਆਉਣ ਦੇ ਡਰ ਤੋਂ ਬਿਨਾਂ ਗੁਪਤ ਤੌਰ ’ਤੇ ਅਹਿਮ ਜਾਣਕਾਰੀ ਦੇ ਸਕਦੇ ਹਨ, ਜਿਸ ਨਾਲ ਏਜੀਟੀਐਫ ਨੂੰ ਗੈਂਗਸਟਰਾਂ ਅਤੇ ਹੋਰ ਅਪਰਾਧੀਆਂ ਦਾ ਛੇਤੀ ਪਤਾ ਲਗਾ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਮਦਦ ਮਿਲੇਗੀ।

ਲੋਕਾਂ ਦੀ ਭਾਗੀਦਾਰੀ ਨੂੰ ਹੋਰ ਮਜ਼ਬੂਤ ਕਰਨ ਲਈ ਏਜੀਟੀਐਫ ਨੇ ਇੱਕ ਇਨਾਮ ਨੀਤੀ ਵੀ ਲਾਗੂ ਕੀਤੀ ਹੈ, ਜਿਸ ਤਹਿਤ ਲੋੜੀਂਦੇ ਗੈਂਗਸਟਰਾਂ ਅਤੇ ਅਪਰਾਧੀਆਂ ਵਿਰੁੱਧ ਕਾਰਵਾਈ ਵਿੱਚ ਸਹਾਇਕ ਪੁਖ਼ਤਾ ਜਾਣਕਾਰੀ ਦੇਣ ਵਾਲਿਆਂ ਨੂੰ ਨਕਦ ਇਨਾਮ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ I ਇਸ ਪਹਿਲ ਨਾਲ ਪੰਜਾਬ ਵਿੱਚ ਸੰਗਠਿਤ ਅਪਰਾਧ ਵਿਰੁੱਧ ਖ਼ੁਫ਼ੀਆ-ਆਧਾਰਿਤ ਕਾਰਵਾਈਆਂ ਨੂੰ ਹੋਰ ਮਜ਼ਬੂਤੀ ਮਿਲਣ ਦੀ ਉਮੀਦ ਹੈ।

Tags: BREAKING NEWSLatest Punjab newsPUNJABtop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

by Navjot
November 8, 2026
0

      ਮਸਕਟ, 8 ਨਵੰਬਰ (ਵਿਸ਼ਵ ਵਾਰਤਾ) - ਅੰਡਰ-19 ਏਸ਼ੀਆ ਕੱਪ ਵਿੱਚ ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ...

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

by Ranjit Singh
1 week ago
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ 'ਚ ਆਉਣ ਵਾਲੇ ਦਿਨਾਂ ਦਾ ਮੌਸਮ ? ਚੰਡੀਗੜ੍ਹ, 31 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 