Punjab CM ਮਾਨ ਅੱਜ ਜਲੰਧਰ ਦੌਰੇ ‘ਤੇ
ਚੰਡੀਗੜ੍ਹ, 9 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਵੇਰੇ ਜਲੰਧਰ ਦੇ ਨੌਗਾਜ਼ਾ ਪਿੰਡ ਵਿੱਚ ਪਹੁੰਚਣਗੇ। ਇੱਥੇ ਉਹ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਦੇ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਣਗੇ।
ਇਸ ਮੌਕੇ ਮੁੱਖ ਮੰਤਰੀ ਦੇ ਨਾਲ ਜਲੰਧਰ ਦੀ ਸਮੁੱਚੀ ਆਮ ਆਦਮੀ ਪਾਰਟੀ ਲੀਡਰਸ਼ਿਪ ਵੀ ਮੌਜੂਦ ਰਹੇਗੀ। ਸਮਾਗਮ ਨੂੰ ਲੈ ਕੇ ਸਥਾਨਕ ਪੱਧਰ ’ਤੇ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਮੁੱਖ ਮੰਤਰੀ ਮਾਨ ਦੇ ਸਮਾਗਮ ਵਿੱਚ ਪਹੁੰਚਣ ਦੇ ਮੱਦੇਨਜ਼ਰ, ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਨਿੰਦਰ ਕੌਰ ਨੇ ਹੁਕਮ ਜਾਰੀ ਕੀਤੇ ਹਨ ਕਿ ਪਿੰਡ ਬੱਲਾਂ ਵਿਖੇ ਲੈਂਡਿੰਗ ਪੁਆਇੰਟ ਦੇ ਆਲੇ-ਦੁਆਲੇ ਦੇ ਖੇਤਰ, ਬੱਲਾਂ ਤੋਂ ਪਿੰਡ ਨੌਗਾਜ਼ਾ ਤੱਕ ਦੇ ਰਸਤੇ ਅਤੇ ਜ਼ਿਲ੍ਹਾ ਜਲੰਧਰ ਦੇ ਪਿੰਡ ਨੌਗਾਜ਼ਾ ਵਿਖੇ ਸਮਾਗਮ ਵਾਲੀ ਥਾਂ ਨੂੰ ਨੋ ਫਲਾਈ ਜ਼ੋਨ ਘੋਸ਼ਿਤ ਕੀਤਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















