• Latest
  • Trending
ਪੰਜਾਬ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਧਾਉਣ ਦੇ ਦੌਰ ਦਾ ਅੰਤ ਹੋਇਆ, ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ

ਪੰਜਾਬ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਧਾਉਣ ਦੇ ਦੌਰ ਦਾ ਅੰਤ ਹੋਇਆ, ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ

3 months ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

28 minutes ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

35 minutes ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

40 minutes ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

40 minutes ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

3 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

3 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

3 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

3 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

4 hours ago
Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

4 hours ago
Hindi News
English News
Sunday, November 8, 2026
No Result
View All Result
23 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਧਾਉਣ ਦੇ ਦੌਰ ਦਾ ਅੰਤ ਹੋਇਆ, ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ

ਹੁਣ ਨਿੱਜੀ ਸਕੂਲ ਨਵੇਂ ਵਿੱਦਿਅਕ ਸੈਸ਼ਨ ਵਿੱਚ 5 ਫੀਸਦੀ ਤੋਂ ਵੱਧ ਫੀਸ ਨਹੀਂ ਵਧਾ ਸਕਣਗੇ-ਭਗਵੰਤ ਸਿੰਘ ਮਾਨ

August 10, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਪੰਜਾਬ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਧਾਉਣ ਦੇ ਦੌਰ ਦਾ ਅੰਤ ਹੋਇਆ, ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ

ਪੰਜਾਬ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਧਾਉਣ ਦੇ ਦੌਰ ਦਾ ਅੰਤ ਹੋਇਆ, ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ

ਹੁਣ ਨਿੱਜੀ ਸਕੂਲ ਨਵੇਂ ਵਿੱਦਿਅਕ ਸੈਸ਼ਨ ਵਿੱਚ 5 ਫੀਸਦੀ ਤੋਂ ਵੱਧ ਫੀਸ ਨਹੀਂ ਵਧਾ ਸਕਣਗੇ-ਭਗਵੰਤ ਸਿੰਘ ਮਾਨ
ਨਿੱਜੀ ਸਕੂਲ ਚਾਹੇ ਕਿਸੇ ਵੀ ਢੰਗ ਨਾਲ ਮਾਪਿਆਂ ਤੋਂ ਪੈਸਾ ਵਸੂਲਣਗੇ, ਉਸ ਨੂੰ ਫੀਸ ਹੀ ਮੰਨਿਆ ਜਾਵੇਗਾ-ਭਗਵੰਤ ਸਿੰਘ ਮਾਨ
ਸਾਰੇ ਪ੍ਰਾਈਵੇਟ ਸਕੂਲਾਂ ਦਾ ਫੌਰੈਂਸਿਕ ਆਡਿਟ ਕਰਵਾ ਕੇ ਵੱਧ ਵਸੂਲੀ ਗਈ ਫੀਸ ਮਾਪਿਆਂ ਨੂੰ ਵਾਪਸ ਕਰਾਵਾਂਗੇ-ਭਗਵੰਤ ਸਿੰਘ ਮਾਨ
ਕਾਨੂੰਨ ਦੀ ਉਲੰਘਣਾ ਕਰਨ ‘ਤੇ ਪਹਿਲੀ ਵਾਰ 50 ਹਜ਼ਾਰ ਦਾ ਜੁਰਮਾਨਾ, ਦੂਜੀ ਵਾਰ ਇਕ ਲੱਖ ਦਾ ਅਤੇ ਤੀਜੀ ਵਾਰ ਵਿੱਚ ਮਾਨਤਾ ਰੱਦ ਕਰ ਦਿੱਤੀ ਜਾਵੇਗੀ-ਭਗਵੰਤ ਸਿੰਘ ਮਾਨ
ਸਾਡੀ ਸਰਕਾਰ ਸੂਬੇ ਵਿੱਚ ਨਾ ਤਾਂ ਸਿੱਖਿਆ ਨੂੰ ਵਪਾਰ ਬਣਨ ਦੇਵੇਗੀ ਅਤੇ ਨਾ ਹੀ ਸਿੱਖਿਆ ਮਾਫੀਏ ਨੂੰ ਪੈਰ ਪਸਾਰਨ ਦੇਵੇਗੀ – ਭਗਵੰਤ ਸਿੰਘ ਮਾਨ
ਕੋਵਿਡ ਵਿੱਚ ਕਾਂਗਰਸ ਸਰਕਾਰ ਨੇ ਮਾਪਿਆਂ ਨੂੰ ਟ੍ਰਾਂਸਪੋਰਟ ਫੀਸ ਦੇਣ ਲਈ ਮਜਬੂਰ ਕੀਤਾ ਸੀ, ਪਰ ਹੁਣ ਅਜਿਹਾ ਨਹੀਂ ਹੋਵੇਗਾ-ਭਗਵੰਤ ਸਿੰਘ ਮਾਨ
ਚੰਡੀਗੜ੍ਹ; 10 ਅਗਸਤ ( ਵਿਸ਼ਵ ਵਾਰਤਾ );- ਸੂਬੇ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ ’ਤੇ ਰੋਕ ਲਾਉਂਦਿਆਂ ਪੰਜਾਬ ਵਿਧਾਨ ਸਭਾ ਨੇ ਅੱਜ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਅਮੈਂਡਮੈਂਟ) ਬਿੱਲ, 2026’ ਨੂੰ ਜ਼ੁਬਾਨੀ ਵੋਟਾਂ ਰਾਹੀਂ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਇਸ ਬਿੱਲ ਦੇ ਪਾਸ ਹੋਣ ਨਾਲ ਬਹੁਤ ਜ਼ਿਆਦਾ ਅਤੇ ਅਸਪੱਸ਼ਟ ਰੂਪ ਵਿੱਚ ਫੀਸਾਂ ਦੀ ਵਸੂਲੀ ਕਰਨ ਖ਼ਿਲਾਫ਼ ਵਿਦਿਆਰਥੀਆਂ ਅਤੇ ਮਾਪਿਆਂ ਲਈ ਮਜ਼ਬੂਤ ਸੁਰੱਖਿਆ ਦਾ ਰਾਹ ਪੱਧਰਾ ਹੋ ਗਿਆ ਹੈ।
ਨਵੇਂ ਪਾਸ ਹੋਏ ਐਕਟ ਤਹਿਤ ਨਵੇਂ ਵਿੱਦਿਅਕ ਸੈਸ਼ਨ ਵਿੱਚ ਨਿੱਜੀ ਸਕੂਲਾਂ ਨੂੰ 5 ਫੀਸਦੀ ਤੋਂ ਵੱਧ ਫੀਸ ਵਧਾਉਣ ਦੀ ਇਜਾਜ਼ਤ ਨਹੀਂ ਹੋਵੇਗੀ, ਜਦੋਂ ਕਿ ਕਿਸੇ ਵੀ ਮੱਦ (ਹੈੱਡ) ਤਹਿਤ ਮਾਪਿਆਂ ਤੋਂ ਵਸੂਲੀ ਗਈ ਹਰ ਰਕਮ ਨੂੰ ਫੀਸ ਹੀ ਮੰਨਿਆ ਜਾਵੇਗਾ ਅਤੇ ਇਸ ਨੂੰ ਰੈਗੂਲੇਸ਼ਨ ਅਧੀਨ ਲਿਆਂਦਾ ਜਾਵੇਗਾ। ਪੰਜਾਬ ਸਰਕਾਰ ਵਾਧੂ ਵਸੂਲੀਆਂ ਦੀ ਪਛਾਣ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਨਿੱਜੀ ਸਕੂਲਾਂ ਦਾ ਫੌਰੈਂਸਿਕ ਆਡਿਟ ਵੀ ਕਰਵਾਏਗੀ ਕਿ ਵਾਧੂ ਰਕਮ ਮਾਪਿਆਂ ਨੂੰ ਵਾਪਸ ਕੀਤੀ ਜਾਵੇ। ਕਾਨੂੰਨ ਦੀ ਉਲੰਘਣਾ ਕਰਨ ‘ਤੇ ਪਹਿਲੀ ਵਾਰ 50 ਹਜ਼ਾਰ ਰੁਪਏ ਜੁਰਮਾਨਾ, ਦੂਜੀ ਵਾਰ ਇਕ ਲੱਖ ਰੁਪਏ ਦਾ ਜੁਰਮਾਨਾ ਅਤੇ ਤੀਜੀ ਵਾਰ ਮਾਨਤਾ ਰੱਦ ਕਰ ਦਿੱਤੀ ਜਾਵੇਗੀ।
ਪਿਛਲੀ ਕਾਂਗਰਸ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੋਵਿਡ ਦੌਰਾਨ ਜਦੋਂ ਸਕੂਲ ਬੰਦ ਸਨ ਅਤੇ ਸਕੂਲ ਦੇ ਵਾਹਨ ਨਹੀਂ ਚੱਲ ਰਹੇ ਸਨ, ਤਾਂ ਵੀ ਮਾਪਿਆਂ ਨੂੰ ਟ੍ਰਾਂਸਪੋਰਟ ਫੀਸ ਦੇਣ ਲਈ ਮਜਬੂਰ ਕੀਤਾ ਗਿਆ ਸੀ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਪੰਜਾਬ ਵਿੱਚ ਹੁਣ ਅਜਿਹੀ ਲੁੱਟ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਨਾ ਤਾਂ ਸਿੱਖਿਆ ਨੂੰ ਵਪਾਰ ਬਣਨ ਦੇਵੇਗੀ ਅਤੇ ਨਾ ਹੀ ਸੂਬੇ ਵਿੱਚ ਸਿੱਖਿਆ ਮਾਫੀਆ ਨੂੰ ਸਿਰ ਚੁੱਕਣ ਦੇਵੇਗੀ।
ਬਿੱਲ ‘ਤੇ ਬਹਿਸ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਵਿਜੇ ਮਾਲਿਆ ਵਰਗੇ ਲੋਕਾਂ ਵੱਲੋਂ ਪੈਸੇ ਤਾਂ ਹੜੱਪੇ ਜਾ ਸਕਦੇ ਹਨ, ਪਰ ਸਿੱਖਿਆ ਕਿਸੇ ਤੋਂ ਖੋਹੀ ਨਹੀਂ ਜਾ ਸਕਦੀ। ਪਹਿਲਾਂ ਸਰਕਾਰੀ ਅਤੇ ਨਿੱਜੀ ਸਕੂਲਾਂ ਦੀਆਂ ਕਿਤਾਬਾਂ, ਪਾਠਕ੍ਰਮ ਅਤੇ ਅਧਿਆਪਕਾਂ ਵਿੱਚ ਵੱਡਾ ਫਰਕ ਹੁੰਦਾ ਸੀ। ਸੂਬੇ ਵਿੱਚ ਸਰਕਾਰੀ ਸਕੂਲ ਸਿਰਫ਼ ਮਿਡ-ਡੇ-ਮੀਲ ਕੇਂਦਰਾਂ ਤੱਕ ਹੀ ਸੀਮਤ ਰਹਿ ਗਏ ਸਨ, ਪਰ ਹੁਣ ਸੂਬਾ ਸਰਕਾਰ ਵੱਲੋਂ ਇਨ੍ਹਾਂ ਸਕੂਲਾਂ ਦੀ ਕਾਇਆ-ਕਲਪ ਕਰ ਦਿੱਤੀ ਗਈ ਹੈ।”
ਬਿੱਲ ਨੂੰ ਸੂਬੇ ਅਤੇ ਇਸ ਦੇ ਵਿਦਿਆਰਥੀਆਂ ਦੇ ਭਵਿੱਖ ਲਈ ਅਹਿਮ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ, “ਇਸ ਬਿੱਲ ਦਾ ਮਕਸਦ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵੱਡੀ ਰਾਹਤ ਦੇਣਾ ਹੈ। ਅਫ਼ਸੋਸ ਦੀ ਗੱਲ ਹੈ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਨਿੱਜੀ ਅਦਾਰਿਆਂ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਭਾਰੀ ਫੀਸਾਂ ਦੇਣ ਲਈ ਮਜਬੂਰ ਕੀਤਾ, ਜਿਸ ਨਾਲ ਪੂਰੀ ਸਿੱਖਿਆ ਪ੍ਰਣਾਲੀ ਖ਼ਤਰੇ ਵਿੱਚ ਪੈ ਗਈ ਸੀ। ਸੁਪਰੀਮ ਕੋਰਟ ਦੀਆਂ ਹਦਾਇਤਾਂ ਮੁਤਾਬਕ ਵਿੱਦਿਅਕ ਅਦਾਰੇ ਵੱਖ-ਵੱਖ ਖਾਤਿਆਂ ਵਿੱਚ ਫੀਸਾਂ ਵਸੂਲ ਕੇ ਸਿੱਖਿਆ ਦੇ ਨਾਂ ‘ਤੇ ਅੰਨ੍ਹੀ ਕਮਾਈ ਨਹੀਂ ਕਰ ਸਕਦੇ। ਇਨ੍ਹਾਂ ਅਦਾਰਿਆਂ ਵੱਲੋਂ ਕਿਸੇ ਵੀ ਮਾਧਿਅਮ ਰਾਹੀਂ ਇਕੱਠੀ ਕੀਤੀ ਗਈ ਫੀਸ ਦਾ ਪਤਾ ਲਾਉਣ ਲਈ ਫੌਰੈਂਸਿਕ ਆਡਿਟ ਕਰਵਾਇਆ ਜਾਵੇਗਾ।”
ਉਨ੍ਹਾਂ ਕਿਹਾ, “ਇਹ ਬਿੱਲ ਸਾਲਾਨਾ ਫੀਸ ਵਾਧੇ ਦੀ ਸੀਮਾ 5 ਫੀਸਦੀ ਤੈਅ ਕਰਦਾ ਹੈ ਅਤੇ ਇਸ ਤੋਂ ਵੱਧ ਕਿਸੇ ਵੀ ਵਾਧੇ ਲਈ ਰੈਗੂਲੇਟਰੀ ਸੰਸਥਾ ਦੀ ਪੂਰਵ ਪ੍ਰਵਾਨਗੀ ਦੀ ਲੋੜ ਹੋਵੇਗੀ। ਇਸ ਤੋਂ ਇਲਾਵਾ ਜਿਨ੍ਹਾਂ ਨਿੱਜੀ ਸਕੂਲਾਂ ਨੇ ਪਿਛਲੇ ਤਿੰਨ ਸਾਲਾਂ ਵਿੱਚ ਕੁੱਲ ਮਿਲਾ ਕੇ 15 ਫੀਸਦੀ ਤੋਂ ਵੱਧ ਫੀਸ ਵਧਾਈ ਹੈ, ਉਨ੍ਹਾਂ ਨੂੰ ਮਾਪਿਆਂ ਤੋਂ ਵਸੂਲੀ ਗਈ ਵਾਧੂ ਰਕਮ ਵਾਪਸ ਕਰਨੀ ਪਵੇਗੀ। ਇਸ ਕਦਮ ਨਾਲ ਨਿੱਜੀ ਸਕੂਲਾਂ ਦੀਆਂ ਫੀਸਾਂ ਦਾ ਰੈਗੂਲੇਸ਼ਨ ਹੋਵੇਗਾ, ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣੇਗੀ ਅਤੇ 32 ਲੱਖ ਤੋਂ ਵੱਧ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਅਣ-ਉਚਿਤ ਵਿੱਤੀ ਬੋਝ ਤੋਂ ਬਚਾਇਆ ਜਾ ਸਕੇਗਾ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਸਿੱਖਿਆ ਖੇਤਰ ਵਿੱਚ ਮੁਨਾਫ਼ਾਖੋਰੀ ‘ਤੇ ਠੱਲ੍ਹ ਪਾਉਣ ਅਤੇ ਇਹ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦਾ ਫੈਸਲਾਕੁਨ ਕਦਮ ਹੈ ਕਿ ਨਿੱਜੀ ਸਕੂਲ ਵਪਾਰਕ ਲਾਭ ਦੀ ਬਜਾਏ ਵਿਦਿਆਰਥੀਆਂ ਅਤੇ ਮਾਪਿਆਂ ਦੇ ਹਿੱਤ ਵਿੱਚ ਕੰਮ ਕਰਨ। ਸਿੱਖਿਆ ਇੱਕ ਨੇਕ ਅਤੇ ਪਵਿੱਤਰ ਉਪਰਾਲਾ ਹੈ ਅਤੇ ਇਹ ਜਨਤਕ ਭਲਾਈ ਦਾ ਜ਼ਰੀਆ ਹੈ, ਨਾ ਕਿ ਮੁਨਾਫ਼ਾ ਕਮਾਉਣ ਵਾਲਾ ਵਪਾਰਕ ਅਦਾਰਾ। ਸੂਬੇ ਦੇ ਹਰ ਵਿਦਿਆਰਥੀ ਲਈ ਮਿਆਰੀ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਉਣਾ ਪੰਜਾਬ ਸਰਕਾਰ ਦੀ ਪ੍ਰਮੁੱਖ ਪਹਿਲਕਦਮੀ ਹੈ।”
ਮੁੱਖ ਮੰਤਰੀ ਨੇ ਦੱਸਿਆ, “ਪੰਜਾਬ ਭਰ ਦੇ ਲਗਭਗ 7,800 ਨਿੱਜੀ ਸਕੂਲਾਂ ਵਿੱਚ 32 ਲੱਖ ਤੋਂ ਵੱਧ ਵਿਦਿਆਰਥੀ ਪੜ੍ਹ ਰਹੇ ਹਨ ਅਤੇ ਇਸ ਬਿੱਲ ਦਾ ਮਕਸਦ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨਾ ਹੈ। ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮਨਮਰਜ਼ੀ ਨਾਲ ਫੀਸਾਂ ਵਿੱਚ ਵਾਧੇ ਤੋਂ ਮਜ਼ਬੂਤ ਸੁਰੱਖਿਆ ਮਿਲੇਗੀ, ਨਾਲ ਹੀ ਇਨ੍ਹਾਂ ਅਦਾਰਿਆਂ ਦੇ ਚਾਲ-ਚੱਲਣ ਵਿੱਚ ਪੂਰੀ ਪਾਰਦਰਸ਼ਤਾ ਆਵੇਗੀ। ਸੂਬਾ ਸਰਕਾਰ ਦੇ ਸਾਂਝੇ ਯਤਨਾਂ ਕਰਕੇ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਕੇਰਲ ਤੋਂ ਵੀ ਅੱਗੇ ਲੰਘ ਗਿਆ ਹੈ।”
ਉਨ੍ਹਾਂ ਕਿਹਾ, “ਇਸ ਇਤਿਹਾਸਕ ਫੈਸਲੇ ਨਾਲ ਜੇਕਰ ਕੋਈ ਵੀ ਨਿੱਜੀ ਸਕੂਲ ਇਸ ਐਕਟ ਦੀ ਉਲੰਘਣਾ ਕਰਦਾ ਹੈ ਤਾਂ ਉਨ੍ਹਾਂ ਨੂੰ ਪਹਿਲੀ ਉਲੰਘਣਾ ‘ਤੇ 50 ਹਜ਼ਾਰ ਰੁਪਏ ਅਤੇ ਦੂਜੀ ਉਲੰਘਣਾ ‘ਤੇ ਇਕ ਲੱਖ ਰੁਪਏ ਦਾ ਜੁਰਮਾਨਾ ਭਰਨਾ ਪਵੇਗਾ। ਤੀਜੀ ਉਲੰਘਣਾ ‘ਤੇ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਸਕੂਲ ਦੀ ਮਾਨਤਾ ਰੱਦ ਕਰਨ ਦੇ ਨਾਲ-ਨਾਲ ਹੋਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮਾਪਿਆਂ ਵੱਲੋਂ ਦਿੱਤੇ ਜਾਣ ਵਾਲੇ ਇੱਕ-ਇੱਕ ਪੈਸੇ ਨੂੰ ਫੀਸ ਹੀ ਮੰਨਿਆ ਜਾਵੇਗਾ ਅਤੇ ਤਿੰਨ ਸਾਲਾਂ ਵਿੱਚ ਵਸੂਲੀ ਗਈ ਕੋਈ ਵੀ ਵਾਧੂ ਫੀਸ ਲੋਕਾਂ ਨੂੰ ਵਾਪਸ ਕੀਤੀ ਜਾਵੇਗੀ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਸਰਕਾਰ ਨੇ ਸੂਬੇ ਵਿੱਚ ਹਰ ਗੈਰ-ਕਾਨੂੰਨੀ ਗਠਜੋੜ ਦਾ ਲੱਕ ਤੋੜ ਦਿੱਤਾ ਹੈ ਅਤੇ ਉਹ ਸੂਬੇ ਵਿੱਚ ਸਿੱਖਿਆ ਮਾਫੀਏ ਨੂੰ ਪਨਪਣ ਨਹੀਂ ਦੇਣਗੇ। ਵਿਦਿਆਰਥੀਆਂ ਤੋਂ ਵਸੂਲੇ ਜਾਣ ਵਾਲੇ ਸਾਰੇ ਖਰਚੇ, ਜਿਸ ਵਿੱਚ ਟ੍ਰਾਂਸਪੋਰਟੇਸ਼ਨ, ਬਿਲਡਿੰਗ ਫੰਡ ਅਤੇ ਹੋਰ ਫੁਟਕਲ ਫੀਸਾਂ ਸ਼ਾਮਲ ਹਨ, ਨੂੰ ਰੈਗੂਲੇਸ਼ਨ ਦੇ ਮਕਸਦ ਲਈ ਟਿਊਸ਼ਨ ਫੀਸ ਦਾ ਹਿੱਸਾ ਹੀ ਮੰਨਿਆ ਜਾਵੇਗਾ। ਸੂਬਾ ਸਰਕਾਰ ਸਿੱਖਿਆ ਨੂੰ ਵਪਾਰ ਨਹੀਂ ਬਣਨ ਦੇਵੇਗੀ ਅਤੇ ਡਿਪਟੀ ਕਮਿਸ਼ਨਰ ਦੀ ਅਗਵਾਈ ਵਾਲੀ ‘ਜ਼ਿਲ੍ਹਾ ਰੈਗੂਲੇਟਰੀ ਕਮੇਟੀ’ ਫੀਸ ਵਾਧੇ ਦੀਆਂ ਸਾਰੀਆਂ ਤਜਵੀਜ਼ਾਂ ਦੀ ਜਾਂਚ ਤੇ ਰੈਗੂਲੇਸ਼ਨ ਕਰੇਗੀ।”
ਮੁੱਖ ਮੰਤਰੀ ਨੇ ਕਿਹਾ, “ਕੋਵਿਡ ਕਾਲ ਦੌਰਾਨ ਜਦੋਂ ਕਾਂਗਰਸ ਸੱਤਾ ਵਿੱਚ ਸੀ, ਤਾਂ ਸਕੂਲ ਨਾ ਖੁੱਲ੍ਹਣ ਅਤੇ ਕੋਈ ਵੀ ਵਾਹਨ ਨਾ ਚੱਲਣ ਦੇ ਬਾਵਜੂਦ ਮਾਪਿਆਂ ਨੂੰ ਟ੍ਰਾਂਸਪੋਰਟ ਫੀਸ ਦੇਣ ਲਈ ਮਜਬੂਰ ਕੀਤਾ ਗਿਆ ਸੀ। ਇਹ ਬਿੱਲ ਵਿਦਿਆਰਥੀਆਂ ਦੀ ਭਲਾਈ ਅਤੇ ਉਨ੍ਹਾਂ ਦੇ ਮਾਪਿਆਂ ਦੇ ਹਿੱਤਾਂ ਦੀ ਰਾਖੀ ਲਈ ਬਹੁਤ ਜ਼ਰੂਰੀ ਹੈ, ਜਿਨ੍ਹਾਂ ਨੂੰ ਪੈਸੇ ਕਮਾਉਣ ਦਾ ਜ਼ਰੀਆ ਨਹੀਂ ਸਮਝਿਆ ਜਾਣਾ ਚਾਹੀਦਾ। ਸੂਬਾ ਸਰਕਾਰ ਦੇ ਯਤਨਾਂ ਨੂੰ ਉਦੋਂ ਬੂਰ ਪਿਆ ਜਦੋਂ 2026 ਦੀ ਨੀਟ ਪ੍ਰੀਖਿਆ ਵਿੱਚ 882 ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ, ਜਦੋਂ ਕਿ 2021 ਵਿੱਚ ਸਿਰਫ਼ 80 ਵਿਦਿਆਰਥੀ ਹੀ ਅਜਿਹਾ ਕਰ ਸਕੇ ਸਨ।”
——-
Tags: BREAKING NEWSLatest Punjab newsPUNJABpunjab newstop headlines in PunjabiWISHAVWARTA.IN
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ (NPPA) ਵੱਲੋਂ ਕੈਂਸਰ-ਰੋਧੀ ਦਵਾਈਆਂ 'ਤੇ 'ਵਪਾਰਕ ਮਾਰਜਿਨ' (trade...

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

by Navjot
November 8, 2026
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਅਫਗਾਨਿਸਤਾਨ ਦੇ ਉੱਤਰੀ ਸੂਬੇ ਤਖਾਰ ਵਿੱਚ, ਨਸ਼ਾ ਵਿਰੋਧੀ ਪੁਲਿਸ ਨੇ 180 ਕਿਲੋਗ੍ਰਾਮ ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

Most Popular

Punjab ਦੇ ਜੀ.ਐੱਸ.ਟੀ. ਵਿਭਾਗ ’ਚ ਵੱਡਾ ਪ੍ਰਸ਼ਾਸਨਿਕ ਫੇਰਬਦਲ

Punjab ਦੇ ਜੀ.ਐੱਸ.ਟੀ. ਵਿਭਾਗ ’ਚ ਵੱਡਾ ਪ੍ਰਸ਼ਾਸਨਿਕ ਫੇਰਬਦਲ

by Ranjit Singh
3 weeks ago
0

Punjab ਦੇ ਜੀ.ਐੱਸ.ਟੀ. ਵਿਭਾਗ ’ਚ ਵੱਡਾ ਪ੍ਰਸ਼ਾਸਨਿਕ ਫੇਰਬਦਲ - ਕਈ ਅਧਿਕਾਰੀਆਂ ਦੇ ਤਬਾਦਲੇ ਚੰਡੀਗੜ੍ਹ, 17 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 