
• ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਅਫਸੋਸ ਜ਼ਾਹਰ ਕੀਤਾ
ਚੰਡੀਗੜ, 5 ਜੂਨ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰੈਸ ਟਰੱਸਟ ਆਫ ਇੰਡੀਆ (ਪੀ.ਟੀ.ਆਈ.) ਦੇ ਚੰਡੀਗੜ ਤੋਂ ਬਿਊਰੋ ਚੀਫ਼ ਵਿਜੇ ਡਾਬਰ ਦੀ ਮਾਤਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Êਪਰਮੇਸ਼ਵਰੀ ਦੇਵੀ (82) ਪਤਨੀ ਸਵਰਗੀ ਕਰਨਲ ਸੇਵਾ ਸਿੰਘ ਨੇ ਸ਼ਿਮਲਾ ਦੇ ਇੰਦਰਾ ਗਾਂਧੀ ਮੈਡੀਕਲ ਕਾਲਜ ਵਿਖੇ ਲੰਮੀ ਬਿਮਾਰੀ ਉਪਰੰਤ ਆਖਰੀ ਸਾਹ ਲਿਆ ਜਿੱਥੇ ਉਨ•ਾਂ ਦਾ ਇਲਾਜ ਚੱਲ ਰਿਹਾ ਸੀ। ਉਹ ਆਪਣੇ ਪਿੱਛੇ ਤਿੰਨ ਧੀਆਂ ਤੇ ਤਿੰਨ ਪੁੱਤਰ ਛੱਡ ਗਏ ਹਨ।
ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਦੁਖੀ ਪਰਿਵਾਰ ਦੇ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਅਕਾਲ ਪੁਰਖ ਅੱਗੇ ਇਨ•ਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।
ਇਸ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਪਰਮੇਸ਼ਵਰੀ ਦੇਵੀ ਦੀ ਮੌਤ ‘ਤੇ ਅਫਸੋਸ ਜ਼ਾਹਰ ਕਰਦਿਆਂ ਸ੍ਰੀ ਡਾਬਰ ਤੇ ਉਸ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ
ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 14-11-2026 |...























