• Latest
  • Trending
Punjab: ਵਿਦੇਸ਼ਾਂ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਦੀ ਅਣਅਧਿਕਾਰਤ ਪ੍ਰਕਾਸ਼ਨਾ ਵਿਰੁੱਧ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਵੇਗੀ ਸਖ਼ਤ ਕਾਰਵਾਈ

Punjab: ਵਿਦੇਸ਼ਾਂ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਦੀ ਅਣਅਧਿਕਾਰਤ ਪ੍ਰਕਾਸ਼ਨਾ ਵਿਰੁੱਧ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਵੇਗੀ ਸਖ਼ਤ ਕਾਰਵਾਈ

1 day ago
Haryana: ਹਰਿਆਣਾ ਕੈਬਨਿਟ ਦੀ ਅੱਜ ਅਹਿਮ ਮੀਟਿੰਗ, ਲਏ ਜਾ ਸਕਦੇ ਹਨ ਵੱਡੇ ਫੈਸਲੇ

Haryana: ਹਰਿਆਣਾ ਕੈਬਨਿਟ ਦੀ ਅੱਜ ਅਹਿਮ ਮੀਟਿੰਗ, ਲਏ ਜਾ ਸਕਦੇ ਹਨ ਵੱਡੇ ਫੈਸਲੇ

40 minutes ago
Punjab: ਬੇਕਾਬੂ ਹੋ ਕੇ ਕਾਰ ਛੱਪੜ ‘ਚ ਡਿੱਗੀ, ਤਿੰਨ ਜਣਿਆ ਦੀ ਮੌਤ

Punjab: ਬੇਕਾਬੂ ਹੋ ਕੇ ਕਾਰ ਛੱਪੜ ‘ਚ ਡਿੱਗੀ, ਤਿੰਨ ਜਣਿਆ ਦੀ ਮੌਤ

53 minutes ago
Punjab: ਹਾਈਕੋਰਟ ਨੇ 454 ਫਾਰਮਾਸਿਸਟਾਂ ਦੀ ਭਰਤੀ ’ਤੇ ਲਾਈ ਰੋਕ

Punjab: ਹਾਈਕੋਰਟ ਨੇ 454 ਫਾਰਮਾਸਿਸਟਾਂ ਦੀ ਭਰਤੀ ’ਤੇ ਲਾਈ ਰੋਕ

1 hour ago
Punjab ਕਾਂਗਰਸ ’ਚ ਕਾਟੋ-ਕਲੇਸ਼: ਰਾਹੁਲ ਗਾਂਧੀ ਜਲਦ ਆ ਸਕਦੇ ਨੇ ਪੰਜਾਬ

Punjab ਕਾਂਗਰਸ ’ਚ ਕਾਟੋ-ਕਲੇਸ਼: ਰਾਹੁਲ ਗਾਂਧੀ ਜਲਦ ਆ ਸਕਦੇ ਨੇ ਪੰਜਾਬ

2 hours ago
Punjab ‘ਚ ਵੋਟਰ ਸੂਚੀ ਦੀ SIR ਦਾ ਪਹਿਲਾ ਰਾਊਂਡ ਪੂਰਾ, 20.66 ਲੱਖ ਨਾਮ ਡਰਾਫਟ ਲਿਸਟ ਤੋਂ ਬਾਹਰ

Punjab ‘ਚ ਵੋਟਰ ਸੂਚੀ ਦੀ SIR ਦਾ ਪਹਿਲਾ ਰਾਊਂਡ ਪੂਰਾ, 20.66 ਲੱਖ ਨਾਮ ਡਰਾਫਟ ਲਿਸਟ ਤੋਂ ਬਾਹਰ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
National: ਅੱਜ ਸੰਸਦ ਦੇ ਮਾਨਸੂਨ ਸੈਸ਼ਨ ਦਾ ਆਖਰੀ ਦਿਨ

National: ਅੱਜ ਸੰਸਦ ਦੇ ਮਾਨਸੂਨ ਸੈਸ਼ਨ ਦਾ ਆਖਰੀ ਦਿਨ

3 hours ago
Weather Update: IMD ਨੇ 16 ਸੂਬਿਆਂ ‘ਚ ਭਾਰੀ ਮੀਂਹ ਲਈ ਅਲਰਟ ਕੀਤਾ ਜਾਰੀ

Weather Update: IMD ਨੇ 16 ਸੂਬਿਆਂ ‘ਚ ਭਾਰੀ ਮੀਂਹ ਲਈ ਅਲਰਟ ਕੀਤਾ ਜਾਰੀ

3 hours ago
National: ਸਵੇਰੇ-ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਤੋਂ ਬਾਹਰ ਨਿਕਲੇ ਲੋਕ

National: ਸਵੇਰੇ-ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਤੋਂ ਬਾਹਰ ਨਿਕਲੇ ਲੋਕ

3 hours ago
Punjab: ਪੰਥਕ ਏਕਤਾ ਦੀ ਥਾਂ ਦੁਬਿਧਾ ਪੈਦਾ ਕਰਨ ਤੋਂ ਗੁਰੇਜ਼ ਕੀਤਾ ਜਾਵੇ :-ਦਵਿੰਦਰ ਸਿੰਘ ਸੋਢੀ

Punjab: ਪੰਥਕ ਏਕਤਾ ਦੀ ਥਾਂ ਦੁਬਿਧਾ ਪੈਦਾ ਕਰਨ ਤੋਂ ਗੁਰੇਜ਼ ਕੀਤਾ ਜਾਵੇ :-ਦਵਿੰਦਰ ਸਿੰਘ ਸੋਢੀ

3 hours ago
Hukamnama Sri Darbar Sahib Today – 13 August 2026 | Ang 597 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 August 2026 | Ang 597 I ਅੱਜ ਦਾ ਹੁਕਮਨਾਮਾ

6 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

13 hours ago
Hindi News
English News
Thursday, August 13, 2026
No Result
View All Result
33 °c
Chandigarh
29 ° Fri
29 ° Sat
27 ° Sun
27 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਵਿਦੇਸ਼ਾਂ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਦੀ ਅਣਅਧਿਕਾਰਤ ਪ੍ਰਕਾਸ਼ਨਾ ਵਿਰੁੱਧ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਵੇਗੀ ਸਖ਼ਤ ਕਾਰਵਾਈ

August 12, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਵਿਦੇਸ਼ਾਂ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਦੀ ਅਣਅਧਿਕਾਰਤ ਪ੍ਰਕਾਸ਼ਨਾ ਵਿਰੁੱਧ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਵੇਗੀ ਸਖ਼ਤ ਕਾਰਵਾਈ

Punjab: ਵਿਦੇਸ਼ਾਂ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਦੀ ਅਣਅਧਿਕਾਰਤ ਪ੍ਰਕਾਸ਼ਨਾ ਵਿਰੁੱਧ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਵੇਗੀ ਸਖ਼ਤ ਕਾਰਵਾਈ

ਸ੍ਰੀ ਅੰਮ੍ਰਿਤਸਰ, 12 ਅਗਸਤ (ਵਿਸ਼ਵ ਵਾਰਤਾ): ਯੂਐੱਸਏ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਧਿਕਾਰਤ ਕਮੇਟੀ ਦੇ ਕੋਰਆਰਡੀਨੇਟਰ ਤੇ ਮੈਂਬਰ ਭਾਈ ਸਵਿੰਦਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਵਿਚਕਾਰ ਯੂਐੱਸਏ ਅੰਦਰ ਵੱਸਦੇ ਸਿੱਖਾਂ ਅਤੇ ਉੱਥੋਂ ਦੇ ਗੁਰਦੁਆਰਾ ਸਾਹਿਬਾਨ ਨਾਲ ਸਬੰਧਤ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਚੱਲ ਰਹੇ ਕਈ ਅਹਿਮ ਮਾਮਲਿਆਂ ਉੱਤੇ ਗੰਭੀਰ ਵਿਚਾਰ ਵਟਾਂਦਰ ਹੋਇਆ ਅਤੇ ਭਵਿੱਖੀ ਤਰਜੀਹਾਂ ਨਿਰਧਾਰਤ ਕੀਤੀਆਂ ਗਈਆਂ।

ਮੁਲਾਕਾਤ ਦੌਰਾਨ ਬੀਤੇ ਸਮੇਂ ਕੁਝ ਵਿਅਕਤੀਆਂ ਵੱਲੋਂ ਵਿਦੇਸ਼ਾਂ ਤੋਂ ਅਣਅਧਿਕਾਰਤ ਤੌਰ ਉੱਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਦੀ ਪ੍ਰਕਾਸ਼ਨਾ ਕਰਕੇ ਸ਼ਰਧਾਲੂ ਸਿੱਖਾਂ ਨੂੰ ਵੇਚਣ, ਵਿਦੇਸ਼ਾਂ ਵਿੱਚ ਵੱਸਦੇ ਸਿੱਖਾਂ ਨੂੰ ਪੀਵਨ ਬੀੜਾਂ ਮੁਹੱਈਆ ਕਰਵਾਉਣ, ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਵਿੱਚ ਮਰਯਾਦਾ ਦੀ ਉਲੰਘਣਾ ਤੇ ਅਣਗਹਿਲੀ, ਸਿੱਖਾਂ ਦੇ ਆਪਸੀ ਬੇਲੋੜੇ ਵਿਵਾਦਾਂ, ਇਕ ਦੂਜੇ ਵਿਰੁੱਧ ਦੂਸ਼ਣਬਾਜ਼ੀ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਗਲਤ ਤੇ ਗੁਮਰਾਹਕੁੰਨ ਜਾਣਕਾਰੀਆਂ ਭੇਜਣ ਦੇ ਮਾਮਲੇ ਗੰਭੀਰਤਾ ਨਾਲ ਵਿਚਾਰੇ ਗਏ।

ਇਸ ਦੌਰਾਨ ਇਹ ਵੀ ਵਿਚਾਰ ਹੋਈ ਕਿ ਮੌਜੂਦਾ ਸਮੇਂ ਪੰਥਕ ਏਕਤਾ ਦੇ ਮੱਦੇਨਜ਼ਰ ਕਾਰਜ ਕਰਦਿਆਂ ਸਿੱਖ ਸੰਗਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਕੇਂਦ੍ਰਿਤ ਤੇ ਸਮਰਪਿਤ ਰੱਖਣਾ ਅਤਿ ਜ਼ਰੂਰੀ ਹੈ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਬੀਤੇ ਸਮੇਂ ਕੁਝ ਵਿਅਕਤੀਆਂ ਵੱਲੋਂ ਅਣਅਧਿਕਾਰਤ ਤੌਰ ਉੱਤੇ ਚਾਈਨਾ ਅਤੇ ਵਿਦੇਸ਼ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਪ੍ਰਕਾਸ਼ਿਤ ਕਰਵਾਈਆਂ ਗਈਆਂ ਸਨ, ਜਿਸ ਉੱਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਖ਼ਤ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਫਿਰ ਇਹ ਜਾਣਕਾਰੀ ਪ੍ਰਾਪਤ ਹੋ ਰਹੀ ਹੈ ਕਿ ਯੂਐੱਸਏ ਅਤੇ ਯੂਕੇ ਅੰਦਰ ਕੁਝ ਵਿਅਕਤੀਆਂ ਦੇ ਸਮੂਹ ਵੱਲੋਂ ਫਿਰ ਤੋਂ ਇਹ ਕੰਮ ਕੀਤਾ ਜਾ ਰਿਹਾ ਹੈ, ਜਿਸ ਉੱਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕਰੜਾ ਨੋਟਿਸ ਲੈਂਦਿਆਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਸ਼ਵ ਭਰ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਬਿਨਾਂ ਕਿਸੇ ਵੀ ਵਿਅਕਤੀ ਜਾਂ ਸੰਸਥਾ ਨੂੰ ਆਪਣੇ ਪੱਧਰ ਉੱਤੇ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਪ੍ਰਕਾਸ਼ਿਤ ਕਰਨ ਤੇ ਛਪਾਈ ਕਰਨ ਦਾ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਪਾਵਨ ਬੀੜਾਂ ਦੀ ਵਿਦੇਸ਼ਾਂ ਵਿੱਚ ਅਣਅਧਿਕਾਰਤ ਤੌਰ ’ਤੇ ਪ੍ਰਕਾਸ਼ਨਾ ਸਬੰਧੀ ਜੋ ਵੀ ਜਾਣਕਾਰੀ ਪੁੱਜੀ ਹੈ ਉਸ ਦੀ ਗੰਭੀਰਤਾ ਨਾਲ ਜਾਂਚ ਕਰਵਾ ਕੇ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਅੱਜ ਲੋੜ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਅੰਮ੍ਰਿਤਧਾਰੀ ਗੁਰਸਿੱਖ ਗੁਰੂ ਘਰਾਂ ਦੇ ਪ੍ਰਬੰਧਾਂ ਵਿੱਚ ਆਉਣ ਅਤੇ ਪ੍ਰਬੰਧ ਵਿੱਚ ਬਜ਼ੁਰਗਾਂ ਤੇ ਨੌਜਵਾਨਾਂ ਦਾ ਸੁਮੇਲ ਹੋਵੇ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਤੋਂ ਅਜਿਹੇ ਮਾਮਲੇ ਆ ਰਹੇ ਹਨ ਜਿੱਥੇ ਗੁਰਦੁਆਰਾ ਸਾਹਿਬਾਨ ਅੰਦਰ ਪ੍ਰਬੰਧਕ ਗੁਰਸਿੱਖ ਨਹੀਂ ਅਤੇ ਮਰਯਾਦਾ ਦੀ ਉਲੰਘਣਾ ਹੁੰਦੀ ਹੈ ਜਿਸ ਕਰਕੇ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਸੱਟ ਵੱਜਦੀ ਹੈ। ਉਨ੍ਹਾਂ ਕਿਹਾ ਕਿ ਗੁਰਮਤਿ ਸਿਧਾਂਤ ਅਨੁਸਾਰ ਗੁਰਦੁਆਰਾ ਸਾਹਿਬਾਨ ਕਿਸੇ ਦੀ ਨਿੱਜੀ ਜਾਇਦਾਦ ਨਹੀਂ ਹੋ ਸਕਦੇ ਇਸ ਲਈ ਉੱਥੇ ਸੰਗਤੀ ਰੂਪ ਵਿੱਚ ਹੀ ਪ੍ਰਬੰਧ ਹੋਣਾ ਲਾਜ਼ਮੀ ਹੈ। ਉਨ੍ਹਾਂ ਵਿਦੇਸ਼ਾਂ ਦੀ ਸਿੱਖ ਸੰਗਤ ਨੂੰ ਗੁਰੂ ਘਰਾਂ ਦੇ ਪ੍ਰਬੰਧਾਂ ਨੂੰ ਵਿਵਾਦ ਅਤੇ ਬੇਲੋੜੇ ਝਗੜਿਆਂ ਦੀ ਥਾਂ ਸਿੱਖੀ ਪ੍ਰੇਰਣਾ, ਆਪਸੀ ਪ੍ਰੇਮ ਅਤੇ ਸਤਿਕਾਰ ਨਾਲ ਸੁਚੱਜਾ ਕਰਨ ਦੀ ਤਾਕੀਦ ਕੀਤੀ। ਉਨ੍ਹਾਂ ਵਿਦੇਸ਼ ਦੇ ਗੁਰਦੁਆਰਾ ਪ੍ਰਬੰਧਕਾਂ ਨੂੰ ਤਾਕੀਦ ਕੀਤੀ ਕਿ ਜੇਕਰ ਸੰਗਤ ਵਿੱਚੋਂ ਕੋਈ ਸਿੱਖ ਪ੍ਰਬੰਧਾਂ ਬਾਰੇ ਕੋਈ ਮਸਲਾ ਉਠਾਉਂਦਾ ਹੈ ਤਾਂ ਉਸ ਵਿਰੁੱਧ ਰੋਕ ਲਗਾਉਣ ਦਾ ਕਾਰਵਾਈਆਂ ਨਾ ਕੀਤੀਆਂ ਜਾਣ ਕਿਉਂਕਿ ਇਹ ਸਿੱਖ ਸਿਧਾਂਤ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਉਲੰਘਣਾ ਹੈ। ਇਸ ਦੀ ਬਜਾਏ ਸਬੰਧਤ ਸਿੱਖਾਂ ਨਾਲ ਵਿਚਾਰ ਰਾਹੀਂ ਮਸਲਾ ਹੱਲ ਕੀਤਾ ਜਾਵੇ ਅਤੇ ਜੇਕਰ ਅਜਿਹਾ ਨਹੀਂ ਹੁੰਦਾ ਤਾਂ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਧਿਆਨ ਵਿੱਚ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਦੇ ਪ੍ਰਬੰਧਾਂ ਨੂੰ ਮਰਯਾਦਾ ਅਨੁਸਾਰ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਖ਼ਤ ਫ਼ੈਸਲੇ ਲਏ ਜਾਣਗੇ।

ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗਲਤ ਜਾਣਕਾਰੀ ਭੇਜਣ ਵਾਲੇ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਉਹ ਯੂਐੱਸਏ ਦਾ ਦੌਰਾ ਕਰਨਗੇ ਅਤੇ ਉੱਥੇ ਵੱਸਦੀ ਸਿੱਖ ਸੰਗਤ ਨਾਲ ਵਿਚਾਰ ਕਰਨਗੇ। ਸਿੰਘ ਸਾਹਿਬ ਨੇ ਭਾਈ ਸਵਿੰਦਰ ਸਿੰਘ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਸਿੰਘ, ਮੀਡੀਆ ਸਲਾਹਕਾਰ ਜਸਕਰਨ ਸਿੰਘ ਤੇ ਸਟਾਫ਼ ਮੈਂਬਰ ਹਰਜੋਧ ਸਿੰਘ ਵੀ ਮੌਜੂਦ ਰਹੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Haryana: ਹਰਿਆਣਾ ਕੈਬਨਿਟ ਦੀ ਅੱਜ ਅਹਿਮ ਮੀਟਿੰਗ, ਲਏ ਜਾ ਸਕਦੇ ਹਨ ਵੱਡੇ ਫੈਸਲੇ

Haryana: ਹਰਿਆਣਾ ਕੈਬਨਿਟ ਦੀ ਅੱਜ ਅਹਿਮ ਮੀਟਿੰਗ, ਲਏ ਜਾ ਸਕਦੇ ਹਨ ਵੱਡੇ ਫੈਸਲੇ

by Ranjit Singh
August 13, 2026
0

Haryana: ਹਰਿਆਣਾ ਕੈਬਨਿਟ ਦੀ ਅੱਜ ਅਹਿਮ ਮੀਟਿੰਗ, ਲਏ ਜਾ ਸਕਦੇ ਹਨ ਵੱਡੇ ਫੈਸਲੇ - ਕੈਬਨਿਟ ਮੀਟਿੰਗ ਤੋਂ ਪਹਿਲਾਂ ਮੁੱਖ ਮੰਤਰੀ...

Punjab: ਬੇਕਾਬੂ ਹੋ ਕੇ ਕਾਰ ਛੱਪੜ ‘ਚ ਡਿੱਗੀ, ਤਿੰਨ ਜਣਿਆ ਦੀ ਮੌਤ

Punjab: ਬੇਕਾਬੂ ਹੋ ਕੇ ਕਾਰ ਛੱਪੜ ‘ਚ ਡਿੱਗੀ, ਤਿੰਨ ਜਣਿਆ ਦੀ ਮੌਤ

by Ranjit Singh
August 13, 2026
0

Punjab: ਬੇਕਾਬੂ ਹੋ ਕੇ ਕਾਰ ਛੱਪੜ 'ਚ ਡਿੱਗੀ, ਤਿੰਨ ਜਣਿਆ ਦੀ ਮੌਤ - ਮ੍ਰਿਤਕ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ...

Punjab: ਹਾਈਕੋਰਟ ਨੇ 454 ਫਾਰਮਾਸਿਸਟਾਂ ਦੀ ਭਰਤੀ ’ਤੇ ਲਾਈ ਰੋਕ

Punjab: ਹਾਈਕੋਰਟ ਨੇ 454 ਫਾਰਮਾਸਿਸਟਾਂ ਦੀ ਭਰਤੀ ’ਤੇ ਲਾਈ ਰੋਕ

by Ranjit Singh
August 13, 2026
0

Punjab: ਹਾਈਕੋਰਟ ਨੇ 454 ਫਾਰਮਾਸਿਸਟਾਂ ਦੀ ਭਰਤੀ ’ਤੇ ਲਾਈ ਰੋਕ ਚੰਡੀਗੜ੍ਹ, 13 ਅਗਸਤ (ਵਿਸ਼ਵ ਵਾਰਤਾ): ਪੰਜਾਬ ਅਤੇ ਹਰਿਆਣਾ ਹਾਈ ਕੋਰਟ...

Punjab ਕਾਂਗਰਸ ’ਚ ਕਾਟੋ-ਕਲੇਸ਼: ਰਾਹੁਲ ਗਾਂਧੀ ਜਲਦ ਆ ਸਕਦੇ ਨੇ ਪੰਜਾਬ

Punjab ਕਾਂਗਰਸ ’ਚ ਕਾਟੋ-ਕਲੇਸ਼: ਰਾਹੁਲ ਗਾਂਧੀ ਜਲਦ ਆ ਸਕਦੇ ਨੇ ਪੰਜਾਬ

by Ranjit Singh
August 13, 2026
0

Punjab ਕਾਂਗਰਸ ’ਚ ਕਾਟੋ-ਕਲੇਸ਼: ਰਾਹੁਲ ਗਾਂਧੀ ਜਲਦ ਆ ਸਕਦੇ ਨੇ ਪੰਜਾਬ ਚੰਡੀਗੜ੍ਹ, 13 ਅਗਸਤ (ਵਿਸ਼ਵ ਵਾਰਤਾ): ਪੰਜਾਬ ਕਾਂਗਰਸ ਵਿੱਚ ਚੱਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Haryana: ਹਰਿਆਣਾ ਕੈਬਨਿਟ ਦੀ ਅੱਜ ਅਹਿਮ ਮੀਟਿੰਗ, ਲਏ ਜਾ ਸਕਦੇ ਹਨ ਵੱਡੇ ਫੈਸਲੇ

Haryana: ਹਰਿਆਣਾ ਕੈਬਨਿਟ ਦੀ ਅੱਜ ਅਹਿਮ ਮੀਟਿੰਗ, ਲਏ ਜਾ ਸਕਦੇ ਹਨ ਵੱਡੇ ਫੈਸਲੇ

by Ranjit Singh
August 13, 2026
0

Haryana: ਹਰਿਆਣਾ ਕੈਬਨਿਟ ਦੀ ਅੱਜ ਅਹਿਮ ਮੀਟਿੰਗ, ਲਏ ਜਾ ਸਕਦੇ ਹਨ ਵੱਡੇ ਫੈਸਲੇ - ਕੈਬਨਿਟ ਮੀਟਿੰਗ ਤੋਂ ਪਹਿਲਾਂ ਮੁੱਖ ਮੰਤਰੀ...

Most Popular

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
4 weeks ago
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 