• Latest
  • Trending
ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ ਪੰਜਾਬ ਦੇ ਪਿੰਡ, 470 ਕਰੋੜ ਰੁਪਏ ਨਾਲ ਲੱਗਣਗੀਆਂ 3 ਲੱਖ ਲਾਈਟਾਂ: ਅਮਨ ਅਰੋੜਾ

ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ ਪੰਜਾਬ ਦੇ ਪਿੰਡ, 470 ਕਰੋੜ ਰੁਪਏ ਨਾਲ ਲੱਗਣਗੀਆਂ 3 ਲੱਖ ਲਾਈਟਾਂ: ਅਮਨ ਅਰੋੜਾ

2 months ago
Big News: ਪਰਮਿੰਦਰ ਝੋਟਾ ਦਾ ਕਤਲ

Big News: ਪਰਮਿੰਦਰ ਝੋਟਾ ਦਾ ਕਤਲ

13 minutes ago
CJP Protest: ਸੌਰਵ ਦਾਸ ਅਤੇ ਆਸ਼ੂਤੋਸ਼ ਰੰਕਾ ਨੂੰ ਦਿੱਲੀ ਪੁਲਿਸ ਨੇ ਹਿਰਾਸਤ ‘ਚ ਲਿਆ

CJP Protest: ਸੌਰਵ ਦਾਸ ਅਤੇ ਆਸ਼ੂਤੋਸ਼ ਰੰਕਾ ਨੂੰ ਦਿੱਲੀ ਪੁਲਿਸ ਨੇ ਹਿਰਾਸਤ ‘ਚ ਲਿਆ

33 minutes ago
Punjab: CM ਮਾਨ ਵੱਲੋਂ ASI ਇਕਬਾਲ ਸਿੰਘ ਦੇ ਪਰਿਵਾਰ ਨੂੰ 2 ਕਰੋੜ ਦੇਣ ਦਾ ਐਲਾਨ

Punjab: CM ਮਾਨ ਵੱਲੋਂ ASI ਇਕਬਾਲ ਸਿੰਘ ਦੇ ਪਰਿਵਾਰ ਨੂੰ 2 ਕਰੋੜ ਦੇਣ ਦਾ ਐਲਾਨ

45 minutes ago
Punjab: ਅੱਜ ਪੰਜਾਬ ਸਰਕਾਰ ਨਾਲ ਹੋਵੇਗੀ ਕਿਸਾਨਾਂ ਦੀ ਅਹਿਮ ਮੀਟਿੰਗ

Punjab: ਅੱਜ ਪੰਜਾਬ ਸਰਕਾਰ ਨਾਲ ਹੋਵੇਗੀ ਕਿਸਾਨਾਂ ਦੀ ਅਹਿਮ ਮੀਟਿੰਗ

2 hours ago
National: ਦਿੱਲੀ ਦੇ ਜੰਤਰ-ਮੰਤਰ ’ਤੇ ਹੁਣ ਨਹੀਂ ਹੋ ਸਕਣਗੇ ਧਰਨੇ-ਪ੍ਰਦਰਸ਼ਨ, ਕੇਂਦਰ ਨੇ ਸੂਚੀ ’ਚੋਂ ਹਟਾਇਆ ਨਾਂਅ

National: ਦਿੱਲੀ ਦੇ ਜੰਤਰ-ਮੰਤਰ ’ਤੇ ਹੁਣ ਨਹੀਂ ਹੋ ਸਕਣਗੇ ਧਰਨੇ-ਪ੍ਰਦਰਸ਼ਨ, ਕੇਂਦਰ ਨੇ ਸੂਚੀ ’ਚੋਂ ਹਟਾਇਆ ਨਾਂਅ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Cricket; ਭਾਰਤ-ਸ਼੍ਰੀਲੰਕਾ ਵਨਡੇ ਲੜੀ: BCCI ਨੇ ਵੈਨਿਊ ਬਦਲਣ ਦੀਆਂ ਖ਼ਬਰਾਂ ਨਕਾਰੀਆਂ

Cricket; ਭਾਰਤ-ਸ਼੍ਰੀਲੰਕਾ ਵਨਡੇ ਲੜੀ: BCCI ਨੇ ਵੈਨਿਊ ਬਦਲਣ ਦੀਆਂ ਖ਼ਬਰਾਂ ਨਕਾਰੀਆਂ

3 hours ago
Entertainment: ‘ਕੌਫੀ ਵਿਦ ਕਰਨ’ ਦਾ ਆਖ਼ਰੀ ਸੀਜ਼ਨ ਕੱਲ੍ਹ ਤੋਂ

Entertainment: ‘ਕੌਫੀ ਵਿਦ ਕਰਨ’ ਦਾ ਆਖ਼ਰੀ ਸੀਜ਼ਨ ਕੱਲ੍ਹ ਤੋਂ

3 hours ago
Punjab: ਸ੍ਰੀ ਹਰਿਮੰਦਰ ਸਾਹਿਬ ਵਿਖੇ ਵਲੌਗ ਬਣਾਉਣ ਨੂੰ ਲੈ ਕੇ ਵਿਵਾਦ, ਪਹਿਰੇਦਾਰਾਂ ’ਤੇ ਬਦਸਲੂਕੀ ਦੇ ਦੋਸ਼

Punjab: ਸ੍ਰੀ ਹਰਿਮੰਦਰ ਸਾਹਿਬ ਵਿਖੇ ਵਲੌਗ ਬਣਾਉਣ ਨੂੰ ਲੈ ਕੇ ਵਿਵਾਦ, ਪਹਿਰੇਦਾਰਾਂ ’ਤੇ ਬਦਸਲੂਕੀ ਦੇ ਦੋਸ਼

3 hours ago
Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਦੀ ਸੰਭਾਵਨਾ !

Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਦੀ ਸੰਭਾਵਨਾ !

3 hours ago
Hukamnama Sri Darbar Sahib Today – 13 October 2026 | Ang 731 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 October 2026 | Ang 731 I ਅੱਜ ਦਾ ਹੁਕਮਨਾਮਾ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

13 hours ago
Hindi News
English News
Tuesday, October 13, 2026
No Result
View All Result
28 °c
Chandigarh
26 ° Wed
25 ° Thu
25 ° Fri
26 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ ਪੰਜਾਬ ਦੇ ਪਿੰਡ, 470 ਕਰੋੜ ਰੁਪਏ ਨਾਲ ਲੱਗਣਗੀਆਂ 3 ਲੱਖ ਲਾਈਟਾਂ: ਅਮਨ ਅਰੋੜਾ

ਪੰਚਾਇਤਾਂ 'ਤੇ ਬੋਝ ਨੂੰ ਘੱਟ ਕਰਨ ਲਈ ਫੰਡਿੰਗ ਅਨੁਪਾਤ ਵਿੱਚ ਸੋਧ ਕਰਕੇ ਇਹ ਅਨੁਪਾਤ 70:30 (ਸਰਕਾਰ:ਪੰਚਾਇਤ) ਕੀਤਾ: ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ

August 12, 2026
in ਖਬਰਾਂ, ਪੰਜਾਬ
ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ ਪੰਜਾਬ ਦੇ ਪਿੰਡ, 470 ਕਰੋੜ ਰੁਪਏ ਨਾਲ ਲੱਗਣਗੀਆਂ 3 ਲੱਖ ਲਾਈਟਾਂ: ਅਮਨ ਅਰੋੜਾ

ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ ਪੰਜਾਬ ਦੇ ਪਿੰਡ, 470 ਕਰੋੜ ਰੁਪਏ ਨਾਲ ਲੱਗਣਗੀਆਂ 3 ਲੱਖ ਲਾਈਟਾਂ: ਅਮਨ ਅਰੋੜਾ

•ਪੰਚਾਇਤਾਂ ‘ਤੇ ਬੋਝ ਨੂੰ ਘੱਟ ਕਰਨ ਲਈ ਫੰਡਿੰਗ ਅਨੁਪਾਤ ਵਿੱਚ ਸੋਧ ਕਰਕੇ ਇਹ ਅਨੁਪਾਤ 70:30 (ਸਰਕਾਰ:ਪੰਚਾਇਤ) ਕੀਤਾ: ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ

•ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਹਰ ਸਟਰੀਟ ਲਾਈਟ ਨੂੰ ਆਈਵੀਆਰਐਸ ਸ਼ਿਕਾਇਤ ਨਿਵਾਰਨ ਅਤੇ ਰਿਮੋਟ ਮੋਨੀਟਰਿੰਗ ਨਾਲ ਕੀਤਾ ਜਾਵੇਗਾ ਜੀਓ-ਟੈਗ

•ਆਟੋਮੇਟਿਡ ਏਐਮਸੀ ਅਲਰਟ ਰਾਹੀਂ ਸੂਰਜੀ ਸਟ੍ਰੀਟ ਲਾਈਟਾਂ ਦੀ ਮੁਰੰਮਤ ਨੂੰ 72 ਘੰਟਿਆਂ ਦੇ ਅੰਦਰ ਯਕੀਨੀ ਬਣਾਇਆ ਜਾਵੇਗਾ: ਅਮਨ ਅਰੋੜਾ

ਚੰਡੀਗੜ੍ਹ, 12 ਅਗਸਤ (ਵਿਸ਼ਵ ਵਾਰਤਾ):- ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ 470 ਕਰੋੜ ਰੁਪਏ ਦੀ ਲਾਗਤ ਨਾਲ 3 ਲੱਖ ਨਵੀਆਂ ਐਲਈਡੀ-ਅਧਾਰਿਤ ਸੋਲਰ ਸਟਰੀਟ ਲਾਈਟਾਂ ਲਾ ਕੇ ਸੂਬੇ ਭਰ ਦੇ ਹਰ ਪਿੰਡ ਨੂੰ ਰੁਸ਼ਨਾਇਆ ਜਾਵੇਗਾ। ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਪੇਂਡੂ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ, ਸੂਬਾ ਸਰਕਾਰ ਵੱਲੋਂ ਪੇਂਡੂ ਖੇਤਰਾਂ ਵਿੱਚ ਸੁਰੱਖਿਆ, ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਅਤੇ ਟਿਕਾਊ ਵਿਕਾਸ ਲਈ ਗ੍ਰਾਮ ਪੰਚਾਇਤਾਂ ਨੂੰ ਸਾਫ਼-ਸੁਥਰੀ ਊਰਜਾ ਨਾਲ ਲੈਸ ਕੀਤਾ ਜਾ ਰਿਹਾ ਹੈ।

ਪੰਜਾਬ ਭਵਨ ਵਿਖੇ ਚੁਣੀਆਂ ਗਈਆਂ ਸੱਤ ਏਜੰਸੀਆਂ ਨੂੰ ਵਰਕ ਆਰਡਰ ਸੌਂਪਣ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਇਸ ਪ੍ਰੋਜੈਕਟ ਦੀ ਲਾਗਤ ਦਾ 70 ਫੀਸਦ ਖਰਚ ਕੀਤਾ ਜਾਵੇਗਾ, ਜਦੋਂ ਕਿ ਬਾਕੀ 30 ਫੀਸਦ ਗ੍ਰਾਮ ਪੰਚਾਇਤਾਂ ਸਹਿਣ ਕਰਨਗੀਆਂ। ਪਹਿਲਾਂ ਦੇ 30:70 ਅਨੁਪਾਤ ਵਿੱਚ ਵੱਡਾ ਬਦਲਾਅ ਕੀਤਾ ਗਿਆ ਹੈ ਜਿਸ ਨਾਲ ਗ੍ਰਾਮ ਸੰਸਥਾਵਾਂ ਨੂੰ ਵਿੱਤੀ ਬੋਝ ਤੋਂ ਰਾਹਤ ਮਿਲੇਗੀ । ਇਹ ਫੈਸਲਾ ਪੰਚਾਇਤ ਪੱਧਰ ‘ਤੇ ਸੀਮਤ ਵਿੱਤੀ ਸਰੋਤਾਂ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਸਾਰੀਆਂ ਪੰਚਾਇਤਾਂ ਨੂੰ ਪ੍ਰੋਗਰਾਮ ਵਿੱਚ ਹਿੱਸਾ ਲੈਣ ਦੇ ਬਰਾਬਰ ਮੌਕੇ ਯਕੀਨੀ ਬਣਾਉਣ ਲਈ ਲਿਆ ਗਿਆ ਹੈ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਪਹਿਲਕਦਮੀ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੁਰੱਖਿਆ ਵਧਾਉਣ, ਪੇਂਡੂ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਨ ਅਤੇ ਗ੍ਰਾਮ ਪੰਚਾਇਤਾਂ ਵਿੱਚ ਸਵੱਛ ਊਰਜਾ ਨੂੰ ਉਤਸ਼ਾਹਿਤ ਕਰਨ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਪੰਜਾਬ ਦੀ 62.51 ਫੀਸਦ ਆਬਾਦੀ ਭਾਵ ਲਗਭਗ 173.20 ਲੱਖ ਲੋਕ ਪੇਂਡੂ ਖੇਤਰਾਂ ਵਿੱਚ ਰਹਿੰਦੇ ਹਨ। ਹਨੇਰੀਆਂ ਗਲੀਆਂ ਦੁਰਘਟਨਾਵਾਂ ਅਤੇ ਅਪਰਾਧ ਦੇ ਜ਼ੋਖਮ ਨੂੰ ਵਧਾਉਂਦੀਆਂ ਹਨ ਜਦੋਂ ਕਿ ਸੂਰਜ ਡੁੱਬਣ ਤੋਂ ਬਾਅਦ ਆਰਥਿਕ ਅਤੇ ਸਮਾਜਿਕ ਗਤੀਵਿਧੀਆਂ ਸੀਮਤ ਹੋ ਜਾਂਦੀਆਂ ਹਨ, ਜਿਸਦਾ ਜ਼ਿਆਦਾ ਨੁਕਸਾਨ ਔਰਤਾਂ, ਬੱਚਿਆਂ ਅਤੇ ਬਜ਼ੁਰਗਾਂ ਨੂੰ ਹੁੰਦਾ ਹੈ। ਇਹ ਪ੍ਰੋਜੈਕਟ ਵੱਡੇ ਆਰਥਿਕ ਕੇਂਦਰਾਂ ਦੇ ਨੇੜੇ ਵਸਦੇ ਪਿੰਡਾਂ ਵਿੱਚ ਕੰਮ ਦੇ ਘੰਟੇ ਵਧਾਉਣ ਵਿੱਚ ਵੀ ਮਦਦ ਕਰੇਗਾ, ਜਿਸ ਨਾਲ ਸੂਬੇ ਦੀ ਪੇਂਡੂ ਆਰਥਿਕਤਾ ਨੂੰ ਹੁਲਾਰਾ ਮਿਲੇਗਾ।

ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਇਸ ਪਹਿਲਕਦਮੀ ਦੇ ਲਾਗੂਕਰਨ ਲਈ ਨੋਡਲ ਏਜੰਸੀ ਵਜੋਂ ਕੰਮ ਕਰੇਗੀ। ਇਹ ਨਵੀਆਂ ਸੋਲਰ ਸਟਰੀਟ ਲਾਈਟਾਂ ਲਾਉਣ ਦੇ ਨਾਲ-ਨਾਲ ਮੌਜੂਦਾ ਲਾਈਟਾਂ ਦੀ ਵਿਆਪਕ ਮੁਰੰਮਤ ਅਤੇ ਨਵੀਨੀਕਰਨ ਦੀ ਨਿਗਰਾਨੀ ਕਰੇਗੀ। ਉਨ੍ਹਾਂ ਅੱਗੇ ਕਿਹਾ ਕਿ ਪੰਚਾਇਤਾਂ ਤੋਂ ਫੀਡਬੈਕ ਦੇ ਆਧਾਰ ‘ਤੇ, ਲੰਬੇ ਸਮੇਂ ਦੀ ਕਾਰਜਸ਼ੀਲਤਾ ਨੂੰ ਯਕੀਨੀ ਬਣਾਉਣ ਲਈ ਰੱਖ-ਰਖਾਅ ਸਹਾਇਤਾ ਦੀ ਮਿਆਦ ਨੂੰ ਪੰਜ ਸਾਲਾਂ ਤੋਂ ਵਧਾ ਕੇ ਸੱਤ ਸਾਲ ਕਰ ਦਿੱਤਾ ਗਿਆ ਹੈ।

ਪ੍ਰਬੰਧਕੀ ਰੂਪਰੇਖਾ ਬਾਰੇ ਜਾਣਕਾਰੀ ਦਿੰਦਿਇਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪ੍ਰੋਗਰਾਮ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਕਈ ਕਦਮ ਚੁੱਕੇ ਗਏ ਹਨ ਜਿਸ ਵਿੱਚ ਹਰੇਕ ਸਟਰੀਟ ਲਾਈਟ ਦੀ ਜੀਓ-ਟੈਗਿੰਗ ਅਤੇ ਵਿਲੱਖਣ ਪਛਾਣ, ਕਿਊਆਰ ਕੋਡ ਅਤੇ ਆਈਵੀਆਰਐਸ-ਅਧਾਰਤ ਸ਼ਿਕਾਇਤ ਨਿਵਾਰਣ ਅਤੇ ਕਾਰਜਸ਼ੀਲਤਾ ਨੂੰ ਟਰੈਕ ਕਰਨ ਲਈ ਰਿਮੋਟ ਨਿਗਰਾਨ ਪ੍ਰਣਾਲੀਆਂ ਸ਼ਾਮਲ ਹਨ। ਕਿਸੇ ਵੀ ਖਰਾਬੀ ਦੇ 72 ਘੰਟਿਆਂ ਦੇ ਅੰਦਰ ਮੁਰੰਮਤ ਨੂੰ ਯਕੀਨੀ ਬਣਾਉਣ ਲਈ ਇਹ ਸਿਸਟਮ ਸਵੈਚਾਲਿਤ ਐਨੂਅਲ ਮੈਂਟੇਨੈਂਸ ਕੰਟਰੈਕਟ (ਏਐਮਸੀ) ਅਲਰਟ ਵੀ ਜਾਰੀ ਕਰੇਗਾ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਲਾਈਟਾਂ ਲਾਉਣ ਲਈ ਜਨਤਕ ਥਾਵਾਂ ਜਿਵੇਂ ਪਿੰਡ ਦੀ ਫਿਰਨੀ, ਸਕੂਲ, ਆਂਗਣਵਾੜੀ ਕੇਂਦਰ, ਸਰਕਾਰੀ ਸਿਹਤ ਸਹੂਲਤਾਂ, ਧਾਰਮਿਕ ਸੰਸਥਾਵਾਂ ਅਤੇ ਸੰਘਣੀ ਆਬਾਦੀ ਵਾਲੇ ਖੇਤਰਾਂ ਨੂੰ ਤਰਜੀਹ ਦਿੱਤੀ ਜਾਵੇਗੀ। ਇਹ ਪਹੁੰਚ ਪੰਜਾਬ ਸਰਕਾਰ ਦੀ ਸਮੁੱਚੇ ਪੇਂਡੂ ਵਿਕਾਸ ਪ੍ਰਤੀ ਵਚਨਬੱਧਤਾ ਨੂੰ ਉਜਾਗਰ ਕਰਨ ਦੇ ਨਾਲ ਨਾਲ ਇਹ ਵੀ ਯਕੀਨੀ ਬਣਾਏਗੀ ਕਿ ਸਮਾਜ ਦੇ ਸਭ ਤੋਂ ਕਮਜ਼ੋਰ ਵਰਗਾਂ ਦੇ ਘਰਾਂ ਨੂੰ ਵੀ ਰੁਸ਼ਨਾਇਆ ਜਾ ਸਕੇ।

ਸ੍ਰੀ ਅਰੋੜਾ ਨੇ ਕਿਹਾ ਕਿ ਇਹ ਪ੍ਰੋਗਰਾਮ ਆਪਟ-ਇਨ ਦੇ ਆਧਾਰ ‘ਤੇ ਲਾਗੂ ਕੀਤਾ ਜਾਵੇਗਾ, ਜਿਸ ਤਹਿਤ ਗ੍ਰਾਮ ਪੰਚਾਇਤਾਂ ਆਪਣੀਆਂ ਸਥਾਨਕ ਜ਼ਰੂਰਤਾਂ ਅਨੁਸਾਰ ਪ੍ਰੋਗਰਾਮ ਵਿੱਚ ਹਿੱਸਾ ਲੈ ਸਕਣੀਆਂ। ਪੰਚਾਇਤਾਂ ਲਾਗਤਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਕਰਨ ਲਈ ਲਾਈਟਾਂ ਦੀ ਗਿਣਤੀ ਵੀ ਨਿਰਧਾਰਤ ਕਰ ਸਕਦੀਆਂ ਹਨ ਜਿਸ ਵਿੱਚ ਖੰਭਿਆਂ ਸਮੇਤ ਅਤੇ ਬਿਨਾਂ ਖੰਭਿਆਂ ਤੋਂ ਲਾਈਟਾਂ ਦਾ ਵਿਕਲਪ ਵੀ ਸ਼ਾਮਲ ਹੋਵੇਗਾ। ਸਮੇਂ ਸਿਰ ਅਮਲ ਨੂੰ ਯਕੀਨੀ ਬਣਾਉਣ ਲਈ, 50 ਫੀਸਦ ਕੰਮ 120 ਦਿਨਾਂ ਦੇ ਅੰਦਰ ਅਤੇ ਬਾਕੀ ਕੰਮ ਵਰਕ ਆਰਡਰ ਦੀ ਮਿਤੀ ਤੋਂ 180 ਦਿਨਾਂ ਦੇ ਅੰਦਰ ਮੁਕੰਮਲ ਕਰਨਾ ਲਾਜ਼ਮੀ ਹੈ।

ਉਨ੍ਹਾਂ ਕਿਹਾ, “ਇਹ ਪਹਿਲਕਦਮੀ ਲਾਗਤ, ਗੁਣਵੱਤਾ ਅਤੇ ਜਵਾਬਦੇਹੀ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਭਰ ਦੇ ਹਜ਼ਾਰਾਂ ਪਿੰਡਾਂ ਨੂੰ ਰੋਸ਼ਨ ਕਰੇਗੀ। ਸੋਧਿਆ ਹੋਇਆ ਨਵਾਂ 70:30 ਦਾ ਫੰਡਿੰਗ ਅਨੁਪਾਤ ਸਾਡੀਆਂ ਗ੍ਰਾਮ ਪੰਚਾਇਤਾਂ ‘ਤੇ ਬੋਝ ਨੂੰ ਕਾਫ਼ੀ ਹੱਦ ਤੱਕ ਘੱਟ ਕਰੇਗਾ। ਪਾਰਦਰਸ਼ੀ ਪ੍ਰਕਿਰਿਆ ਰਾਹੀਂ ਖੋਜੀਆਂ ਗਈਆਂ ਦਰਾਂ ਇਹ ਯਕੀਨੀ ਬਣਾਉਂਦੀਆਂ ਹਨ ਕਿ ਜਨਤਕ ਪੈਸੇ ਦੀ ਸੁਚੱਜੇ ਢੰਗ ਨਾਲ ਵਰਤੋਂ ਕੀਤੀ ਜਾਵੇ। ਲਾਜ਼ਮੀ ਜੀਓ-ਟੈਗਿੰਗ, ਰਿਮੋਟ ਮੋਨੀਟਰਿੰਗ ਅਤੇ ਸ਼ਿਕਾਇਤ ਨਿਵਾਰਨ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਜਾਵੇਗਾ ਤਾਂ ਜੋ ਲਗਾਈ ਗਈ ਹਰੇਕ ਲਾਈਟ ਨੂੰ ਟਰੈਕ ਕੀਤਾ ਜਾ ਸਕੇ ਅਤੇ ਜਵਾਬਦੇਹੀ ਨਿਰਧਾਰਤ ਕੀਤੀ ਜਾ ਸਕੇ।”

Tags: BREAKING NEWSLatest Punjab newsPUNJABpunjab newstop headlines in PunjabiWISHAVWARTA.IN
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big News: ਪਰਮਿੰਦਰ ਝੋਟਾ ਦਾ ਕਤਲ

Big News: ਪਰਮਿੰਦਰ ਝੋਟਾ ਦਾ ਕਤਲ

by Ranjit Singh
October 13, 2026
0

Big News: ਪਰਮਿੰਦਰ ਝੋਟਾ ਦਾ ਕਤਲ ਚੰਡੀਗੜ੍ਹ, 13 ਅਕਤੂਬਰ (ਵਿਸ਼ਵ ਵਾਰਤਾ): ਮਾਨਸਾ ਦੇ ਮਸ਼ਹੂਰ ਨਸ਼ਾ ਵਿਰੋਧੀ ਕਾਰਕੁਨ ਪਰਮਿੰਦਰ ਸਿੰਘ ਝੋਟਾ...

CJP Protest: ਸੌਰਵ ਦਾਸ ਅਤੇ ਆਸ਼ੂਤੋਸ਼ ਰੰਕਾ ਨੂੰ ਦਿੱਲੀ ਪੁਲਿਸ ਨੇ ਹਿਰਾਸਤ ‘ਚ ਲਿਆ

CJP Protest: ਸੌਰਵ ਦਾਸ ਅਤੇ ਆਸ਼ੂਤੋਸ਼ ਰੰਕਾ ਨੂੰ ਦਿੱਲੀ ਪੁਲਿਸ ਨੇ ਹਿਰਾਸਤ ‘ਚ ਲਿਆ

by Ranjit Singh
October 13, 2026
0

CJP Protest: ਸੌਰਵ ਦਾਸ ਅਤੇ ਆਸ਼ੂਤੋਸ਼ ਰੰਕਾ ਨੂੰ ਦਿੱਲੀ ਪੁਲਿਸ ਨੇ ਹਿਰਾਸਤ 'ਚ ਲਿਆ ਚੰਡੀਗੜ੍ਹ, 13 ਅਕਤੂਬਰ (ਵਿਸ਼ਵ ਵਾਰਤਾ): ਕਾਕਰੋਚ...

Punjab: CM ਮਾਨ ਵੱਲੋਂ ASI ਇਕਬਾਲ ਸਿੰਘ ਦੇ ਪਰਿਵਾਰ ਨੂੰ 2 ਕਰੋੜ ਦੇਣ ਦਾ ਐਲਾਨ

Punjab: CM ਮਾਨ ਵੱਲੋਂ ASI ਇਕਬਾਲ ਸਿੰਘ ਦੇ ਪਰਿਵਾਰ ਨੂੰ 2 ਕਰੋੜ ਦੇਣ ਦਾ ਐਲਾਨ

by Ranjit Singh
October 13, 2026
0

Punjab: CM ਮਾਨ ਵੱਲੋਂ ASI ਇਕਬਾਲ ਸਿੰਘ ਦੇ ਪਰਿਵਾਰ ਨੂੰ 2 ਕਰੋੜ ਦੇਣ ਦਾ ਐਲਾਨ ਚੰਡੀਗੜ੍ਹ, 13 ਅਕਤੂਬਰ (ਵਿਸ਼ਵ ਵਾਰਤਾ):...

Punjab: ਅੱਜ ਪੰਜਾਬ ਸਰਕਾਰ ਨਾਲ ਹੋਵੇਗੀ ਕਿਸਾਨਾਂ ਦੀ ਅਹਿਮ ਮੀਟਿੰਗ

Punjab: ਅੱਜ ਪੰਜਾਬ ਸਰਕਾਰ ਨਾਲ ਹੋਵੇਗੀ ਕਿਸਾਨਾਂ ਦੀ ਅਹਿਮ ਮੀਟਿੰਗ

by Ranjit Singh
October 13, 2026
0

Punjab: ਅੱਜ ਪੰਜਾਬ ਸਰਕਾਰ ਨਾਲ ਹੋਵੇਗੀ ਕਿਸਾਨਾਂ ਦੀ ਅਹਿਮ ਮੀਟਿੰਗ - ਕਿਸਾਨਾਂ ਦੀਆਂ ਮੁੱਖ ਮੰਗਾਂ ’ਤੇ ਹੋਵੇਗੀ ਚਰਚਾ ਚੰਡੀਗੜ੍ਹ, 13...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big News: ਪਰਮਿੰਦਰ ਝੋਟਾ ਦਾ ਕਤਲ

Big News: ਪਰਮਿੰਦਰ ਝੋਟਾ ਦਾ ਕਤਲ

by Ranjit Singh
October 13, 2026
0

Big News: ਪਰਮਿੰਦਰ ਝੋਟਾ ਦਾ ਕਤਲ ਚੰਡੀਗੜ੍ਹ, 13 ਅਕਤੂਬਰ (ਵਿਸ਼ਵ ਵਾਰਤਾ): ਮਾਨਸਾ ਦੇ ਮਸ਼ਹੂਰ ਨਸ਼ਾ ਵਿਰੋਧੀ ਕਾਰਕੁਨ ਪਰਮਿੰਦਰ ਸਿੰਘ ਝੋਟਾ...

Most Popular

ਲੋਪੋਕੇ ਵਿਖੇ ਅਕਾਲੀ ਦਲ ਦੀ ‘ਪੰਜਾਬ ਬਚਾਓ ਰੈਲੀ’ ਅੱਜ

ਲੋਪੋਕੇ ਵਿਖੇ ਅਕਾਲੀ ਦਲ ਦੀ ‘ਪੰਜਾਬ ਬਚਾਓ ਰੈਲੀ’ ਅੱਜ

by Navjot
2 weeks ago
0

ਲੋਪੋਕੇ ਵਿਖੇ ਅਕਾਲੀ ਦਲ ਦੀ 'ਪੰਜਾਬ ਬਚਾਓ ਰੈਲੀ' ਅੱਜ ਚੰਡੀਗੜ੍ਹ, 28 ਸਤੰਬਰ (ਵਿਸ਼ਵ ਵਾਰਤਾ)  ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਅੱਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 