• Latest
  • Trending
ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

1 day ago
ਜਗਤਾਰ ਸਿੰਘ ਹਵਾਰਾ ਨੇ ਜੇਲ੍ਹ ‘ਚੋਂ ਜਾਰੀ ਕੀਤਾ ਵੀਡੀਓ ਸੰਦੇਸ਼

ਜਗਤਾਰ ਸਿੰਘ ਹਵਾਰਾ ਨੇ ਜੇਲ੍ਹ ‘ਚੋਂ ਜਾਰੀ ਕੀਤਾ ਵੀਡੀਓ ਸੰਦੇਸ਼

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 hours ago
ਆਜ਼ਾਦੀ ਦਿਵਸ ਸਮਾਗਮ ਦੇ ਮੱਦੇਨਜ਼ਰ ਦਿੱਲੀ ‘ਚ ਸੁਰੱਖਿਆ ਦੇ ਪੁਖਤਾ ਪ੍ਰਬੰਧ

ਆਜ਼ਾਦੀ ਦਿਵਸ ਸਮਾਗਮ ਦੇ ਮੱਦੇਨਜ਼ਰ ਦਿੱਲੀ ‘ਚ ਸੁਰੱਖਿਆ ਦੇ ਪੁਖਤਾ ਪ੍ਰਬੰਧ

4 hours ago
ਪੰਜਾਬ ਪੁਲਿਸ ਦੇ ਪੰਜ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ

ਪੰਜਾਬ ਪੁਲਿਸ ਦੇ ਪੰਜ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ

4 hours ago
ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ 80ਵੇਂ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ‘ਤੇ ਦੇਸ਼ ਨੂੰ ਕੀਤਾ ਸੰਬੋਧਨ

ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ 80ਵੇਂ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ‘ਤੇ ਦੇਸ਼ ਨੂੰ ਕੀਤਾ ਸੰਬੋਧਨ

5 hours ago
‘ਦ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਬਿੱਲ, 2026’ ਵਾਤਾਵਰਣ ਸੰਤੁਲਨ ਬਣਾਈ ਰੱਖਣ ਅਤੇ ਹਰਿਆਲੀ ਅਧੀਨ ਰਕਬਾ ਵਧਾਉਣ ਵਿੱਚ ਮੀਲ ਪੱਥਰ ਸਾਬਿਤ ਹੋਵੇਗਾ: ਲਾਲ ਚੰਦ ਕਟਾਰੂਚੱਕ

‘ਦ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਬਿੱਲ, 2026’ ਵਾਤਾਵਰਣ ਸੰਤੁਲਨ ਬਣਾਈ ਰੱਖਣ ਅਤੇ ਹਰਿਆਲੀ ਅਧੀਨ ਰਕਬਾ ਵਧਾਉਣ ਵਿੱਚ ਮੀਲ ਪੱਥਰ ਸਾਬਿਤ ਹੋਵੇਗਾ: ਲਾਲ ਚੰਦ ਕਟਾਰੂਚੱਕ

5 hours ago
ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਦਿਵਸ ਮੌਕੇ 27 ਉੱਘੀਆਂ ਸ਼ਖਸੀਅਤਾਂ ਨੂੰ ‘ਪੰਜਾਬ ਸਰਕਾਰ ਪ੍ਰਮਾਣ ਪੱਤਰ-2026’ ਨਾਲ ਕੀਤਾ ਜਾਵੇਗਾ ਸਨਮਾਨਿਤ

ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਦਿਵਸ ਮੌਕੇ 27 ਉੱਘੀਆਂ ਸ਼ਖਸੀਅਤਾਂ ਨੂੰ ‘ਪੰਜਾਬ ਸਰਕਾਰ ਪ੍ਰਮਾਣ ਪੱਤਰ-2026’ ਨਾਲ ਕੀਤਾ ਜਾਵੇਗਾ ਸਨਮਾਨਿਤ

5 hours ago
ਨਾਂਦੇੜ ‘ਚ ਹੋਏ ਹਮਲੇ ਤੋਂ ਬਾਅਦ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਲਿਆਂਦੇ ਗਏ ਸੁਖਬੀਰ ਬਾਦਲ

ਨਾਂਦੇੜ ‘ਚ ਹੋਏ ਹਮਲੇ ਤੋਂ ਬਾਅਦ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਲਿਆਂਦੇ ਗਏ ਸੁਖਬੀਰ ਬਾਦਲ

6 hours ago
ਆਈ ਪੀ ਆਰ ਓ ਅਮਨਪ੍ਰੀਤ ਸਿੰਘ ਮਨੌਲੀ ਦੇ ਪਿਤਾ ਮਨਜੀਤ ਸਿੰਘ ਨਮਿਤ ਅੰਤਮ ਅਰਦਾਸ 16 ਅਗਸਤ ਨੂੰ

ਆਈ ਪੀ ਆਰ ਓ ਅਮਨਪ੍ਰੀਤ ਸਿੰਘ ਮਨੌਲੀ ਦੇ ਪਿਤਾ ਮਨਜੀਤ ਸਿੰਘ ਨਮਿਤ ਅੰਤਮ ਅਰਦਾਸ 16 ਅਗਸਤ ਨੂੰ

6 hours ago
ਗੈਂਗਸਟਰਾਂ ‘ਤੇ ਵਾਰ ਦਾ 206ਵਾਂ ਦਿਨ: ਪੰਜਾਬ ਪੁਲਿਸ ਵੱਲੋਂ 613 ਥਾਈਂ ਛਾਪੇਮਾਰੀ; 368 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 206ਵਾਂ ਦਿਨ: ਪੰਜਾਬ ਪੁਲਿਸ ਵੱਲੋਂ 613 ਥਾਈਂ ਛਾਪੇਮਾਰੀ; 368 ਕਾਬੂ

6 hours ago
ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ‘ਤੇ ਗ੍ਰਹਿ ਮੰਤਰਾਲੇ ਵੱਲੋਂ ਪੀਐਸਐਮ ਅਤੇ ਐਮਐਸਐਮ ਪੁਰਸਕਾਰਾਂ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ‘ਤੇ ਗ੍ਰਹਿ ਮੰਤਰਾਲੇ ਵੱਲੋਂ ਪੀਐਸਐਮ ਅਤੇ ਐਮਐਸਐਮ ਪੁਰਸਕਾਰਾਂ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

6 hours ago
“ਮੇਰੀ ਟਿੱਪਣੀ ਦਾ ਗਲਤ….”  ‘ਕਾਕਰੋਚ’ ਵਿਵਾਦ ‘ਤੇ CJI ਸੂਰਿਆ ਕਾਂਤ ਦਾ ਵੱਡਾ ਬਿਆਨ

“ਮੇਰੀ ਟਿੱਪਣੀ ਦਾ ਗਲਤ….” ‘ਕਾਕਰੋਚ’ ਵਿਵਾਦ ‘ਤੇ CJI ਸੂਰਿਆ ਕਾਂਤ ਦਾ ਵੱਡਾ ਬਿਆਨ

6 hours ago
Hindi News
English News
Saturday, August 15, 2026
No Result
View All Result
26 °c
Chandigarh
29 ° Sat
29 ° Sun
29 ° Mon
27 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

19 ਟੋਲ ਪਲਾਜ਼ੇ ਬੰਦ, ਆਮ ਲੋਕਾਂ ਦੇ ਰੋਜ਼ਾਨਾ ਲਗਭਗ 70 ਲੱਖ ਰੁਪਏ ਦੀ ਬੱਚਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

August 13, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਹਰ ਬਜ਼ੁਰਗ ਦੀ ਆਪਣੇ ਮਾਤਾ-ਪਿਤਾ ਵਾਂਗ ਸੇਵਾ ਕਰ ਰਹੇ ਹਨ: ਅਰਵਿੰਦ ਕੇਜਰੀਵਾਲ

ਪੰਜਾਬ ਦੇ ਬਜ਼ੁਰਗ ਆਪਣੇ ਪੁੱਤਰ ਭਗਵੰਤ ਮਾਨ ਨੂੰ ਆਸ਼ੀਰਵਾਦ ਦਿੰਦੇ ਰਹਿਣ, ਉਹ ਉਮਰ ਭਰ ਤੁਹਾਡੀ ਸੇਵਾ ਕਰੇਗਾ: ਅਰਵਿੰਦ ਕੇਜਰੀਵਾਲ

ਪੰਜਾਬ ਵਿੱਚ ਕਿਸੇ ਵੀ ਸਰਕਾਰ ਨੇ ਸਨਾਤਨ ਧਰਮ ਲਈ ਇੰਨਾ ਕੰਮ ਨਹੀਂ ਕੀਤਾ, ਜਿੰਨਾ ਭਗਵੰਤ ਮਾਨ ਸਰਕਾਰ ਨੇ ਕੀਤਾ ਹੈ: ਅਰਵਿੰਦ ਕੇਜਰੀਵਾਲ

ਪੰਜਾਬ ਫਿਰਕੂ ਸਦਭਾਵਨਾ ਅਤੇ ਆਜ਼ਾਦੀ ਦੀ ਧਰਤੀ ਹੈ, ਵੰਡਪਾਊ ਤਾਕਤਾਂ ਇੱਥੇ ਕਦੇ ਸਫ਼ਲ ਨਹੀਂ ਹੋ ਸਕਦੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

19 ਟੋਲ ਪਲਾਜ਼ੇ ਬੰਦ, ਆਮ ਲੋਕਾਂ ਦੇ ਰੋਜ਼ਾਨਾ ਲਗਭਗ 70 ਲੱਖ ਰੁਪਏ ਦੀ ਬੱਚਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

69,000 ਤੋਂ ਵੱਧ ਸਰਕਾਰੀ ਨੌਕਰੀਆਂ ਪਾਰਦਰਸ਼ੀ ਢੰਗ ਨਾਲ ਦਿੱਤੀਆਂ ਗਈਆਂ, 90% ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀਆਂ 97% ਔਰਤਾਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਲਾਭ ਲੈ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਫਗਵਾੜਾ, ਕਪੂਰਥਲਾ ਵਿੱਚ ‘ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਭਜਨ ਸੰਧਿਆ ਵਿੱਚ ਸ਼ਰਧਾਲੂਆਂ ਨਾਲ ਸ਼ਾਮਲ ਹੋਏ

ਫਗਵਾੜਾ; 13 ਅਗਸਤ (ਵਿਸ਼ਵ ਵਾਰਤਾ):- ਫਗਵਾੜਾ ਵਿੱਚ ਅੱਜ ਦੀ ਸ਼ਾਮ ਉਸ ਵੇਲੇ ਪੂਰੀ ਤਰ੍ਹਾਂ ਅਧਿਆਤਮਿਕ ਰੰਗ ਵਿੱਚ ਰੰਗੀ ਗਈ ਜਦੋਂ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਪੂਰਥਲਾ ਜ਼ਿਲ੍ਹੇ ਵਿੱਚ ‘ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਭਜਨ ਸੰਧਿਆ ਵਿੱਚ ਸ਼ਰਧਾਲੂਆਂ ਨਾਲ ਸ਼ਾਮਲ ਹੋਏ। ਹਜ਼ਾਰਾਂ ਸ਼ਰਧਾਲੂਆਂ ਦੇ ਇਕੱਠ ਵਿੱਚ “ਹਰ ਹਰ ਮਹਾਦੇਵ” ਅਤੇ “ਬਮ ਬਮ ਭੋਲੇ” ਦੇ ਜੈਕਾਰੇ ਗੂੰਜ ਉੱਠੇ। ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਬਜ਼ੁਰਗ ਮਾਪਿਆਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਆਪ ਨੂੰ ਆਧੁਨਿਕ ਯੁੱਗ ਦਾ ਸਰਵਣ ਪੁੱਤਰ ਸਾਬਤ ਕੀਤਾ ਹੈ, ਜੋ ਸੂਬੇ ਦੇ ਹਰ ਬਜ਼ੁਰਗ ਦੀ ਆਪਣੇ ਮਾਤਾ-ਪਿਤਾ ਵਾਂਗ ਸੇਵਾ ਕਰ ਰਹੇ ਹਨ।
‘ਆਪ’ ਸੁਪਰੀਮੋ ਨੇ ਪੰਜਾਬ ਦੇ ਬਜ਼ੁਰਗਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪੁੱਤਰ ਭਗਵੰਤ ਸਿੰਘ ਮਾਨ ‘ਤੇ ਆਸ਼ੀਰਵਾਦ ਬਣਾਈ ਰੱਖਣ ਅਤੇ ਮੁੱਖ ਮੰਤਰੀ ਉਮਰ ਭਰ ਉਨ੍ਹਾਂ ਦੀ ਸੇਵਾ ਕਰਦੇ ਰਹਿਣਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਵਿੱਚ ਅੱਜ ਤੱਕ ਕਿਸੇ ਵੀ ਸਰਕਾਰ ਨੇ ਸਨਾਤਨ ਧਰਮ ਲਈ ਇੰਨਾ ਕੰਮ ਨਹੀਂ ਕੀਤਾ, ਜਿੰਨਾ ਭਗਵੰਤ ਮਾਨ ਸਰਕਾਰ ਕਰ ਰਹੀ ਹੈ।
ਭਜਨ ਸੰਧਿਆ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ, “ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦਾ ਵਿਸਥਾਰ ਕੀਤਾ ਹੈ। ਸਾਲਾਸਰ ਜੀ-ਸ਼੍ਰੀ ਖਾਟੂ ਸ਼ਿਆਮ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ ਜੀ-ਵ੍ਰਿੰਦਾਵਨ ਧਾਮ ਲਈ ਤੀਰਥ ਯਾਤਰਾ ਦੇ ਰੂਟ ਹੁਣ ਸ਼ੁਰੂ ਕਰ ਦਿੱਤੇ ਗਏ ਹਨ। ਇਹਨਾਂ ਤੀਰਥ ਯਾਤਰਾਵਾਂ ਲਈ ਬਹੁਤ ਜ਼ਿਆਦਾ ਮੰਗ ਹੈ ਅਤੇ ਲੰਬੀਆਂ ਵੇਟਿੰਗ ਲਿਸਟਾਂ ਹਨ, ਇਸ ਲਈ ਲੋਕਾਂ ਨੂੰ ਆਪਣੀ ਬੁਕਿੰਗ ਪਹਿਲਾਂ ਹੀ ਕਰਵਾ ਲੈਣੀ ਚਾਹੀਦੀ ਹੈ। ਅਸੀਂ ਇਹਨਾਂ ਅਸਥਾਨਾਂ ਲਈ 1.5 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ‘ਤੇ ਲੈ ਕੇ ਜਾਵਾਂਗੇ।”
ਪਟਿਆਲਾ ਦੇ ਕਾਲੀ ਮਾਤਾ ਮੰਦਰ ਦੇ ਪੁਨਰਵਿਕਾਸ ਬਾਰੇ ਬੋਲਦਿਆਂ ‘ਆਪ’ ਸੁਪਰੀਮੋ ਨੇ ਕਿਹਾ, “ਪਟਿਆਲਾ ਦੇ ਕਾਲੀ ਮਾਤਾ ਮੰਦਰ ਦਾ 80 ਕਰੋੜ ਰੁਪਏ ਦੀ ਲਾਗਤ ਨਾਲ ਪੂਰੀ ਤਰ੍ਹਾਂ ਮੁੜ ਵਿਕਾਸ ਕੀਤਾ ਜਾ ਰਹਾ ਹੈ। ਇਹ ਕੰਮ 10 ਅਕਤੂਬਰ ਦੇ ਆਸ-ਪਾਸ ਸ਼ੁਰੂ ਹੋ ਜਾਵੇਗਾ। ਉੱਥੇ ਇੱਕ ਬਹੁਤ ਹੀ ਸ਼ਾਨਦਾਰ ਅਤੇ ਆਕਰਸ਼ਕ ਮੰਦਰ ਬਣਾਇਆ ਜਾ ਰਿਹਾ ਹੈ। ਲੋਕਾਂ ਦੀ ਮਾਤਾ ਕਾਲੀ ਵਿੱਚ ਅਥਾਹ ਸ਼ਰਧਾ ਹੈ ਅਤੇ ਲੋਕ ਉੱਥੇ ਜੋ ਵੀ ਮੰਗਦੇ ਹਨ, ਉਨ੍ਹਾਂ ਦੀ ਮੰਨਤ ਪੂਰੀ ਹੁੰਦੀ ਹੈ। ਇਸ ਲਈ ਹਰ ਕਿਸੇ ਨੂੰ ਘੱਟੋ-ਘੱਟ ਇੱਕ ਵਾਰ ਮਾਤਾ ਕਾਲੀ ਦੇ ਦਰਸ਼ਨ ਕਰਨੇ ਚਾਹੀਦੇ ਹਨ ਅਤੇ ਉਨ੍ਹਾਂ ਦਾ ਆਸ਼ੀਰਵਾਦ ਲੈਣਾ ਚਾਹੀਦਾ ਹੈ।”

‘ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਉਪਰਾਲੇ ‘ਤੇ ਚਾਨਣਾ ਪਾਉਂਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ, “ਅੱਜ ਫਗਵਾੜਾ ਵਿੱਚ ਭਗਵਾਨ ਸ਼ਿਵ ਨੂੰ ਸਮਰਪਿਤ ਭਜਨ ਸੰਧਿਆ ਦਾ ਆਯੋਜਨ ਕੀਤਾ ਗਿਆ ਹੈ। ਇਸੇ ਤਰ੍ਹਾਂ ਪੰਜਾਬ ਦੇ 23 ਸ਼ਹਿਰਾਂ ਵਿੱਚ ‘ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਭਜਨ ਸੰਧਿਆਵਾਂ ਕਰਵਾਈਆਂ ਜਾ ਰਹੀਆਂ ਹਨ। ਪੰਜਾਬ ਦੀ ‘ਆਪ’ ਸਰਕਾਰ ਸਨਾਤਨ ਧਰਮ ਲਈ ਬਹੁਤ ਕੰਮ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਮੈਂ ਹਰ ਸ਼ਿਵ ਭਜਨ ਸੰਧਿਆ ਵਿੱਚ ਸ਼ਿਰਕਤ ਕਰਦੇ ਹਾਂ ਅਤੇ ਮਾਨ ਸਾਹਿਬ ਖੁਦ ਇਹਨਾਂ ਪਹਿਲਕਦਮੀਆਂ ਵਿੱਚ ਸਰਗਰਮੀ ਨਾਲ ਜੁੜੇ ਹੋਏ ਹਨ।”
ਅਰਵਿੰਦ ਕੇਜਰੀਵਾਲ ਨੇ ਕਿਹਾ, “ਅੱਜ ਤੱਕ ਕਿਸੇ ਵੀ ਪਾਰਟੀ ਜਾਂ ਸਰਕਾਰ ਨੇ ਸਨਾਤਨ ਧਰਮ ਲਈ ਇੰਨਾ ਕੰਮ ਨਹੀਂ ਕੀਤਾ ਜਿੰਨਾ ‘ਆਪ’ ਸਰਕਾਰ ਕਰ ਰਹੀ ਹੈ।”
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਨੂੰ ਖੁਸ਼ੀ ਹੈ ਕਿ ਤੁਸੀਂ ਇਸ ਸਮਾਗਮ ਵਿੱਚ ਹਿੱਸਾ ਲੈਣ ਲਈ ਇੰਨੀ ਵੱਡੀ ਗਿਣਤੀ ਵਿੱਚ ਆਏ ਹੋ। ਤੁਹਾਡੀ ਹਾਜ਼ਰੀ ਸੂਬਾ ਸਰਕਾਰ ਨੂੰ ਹੋਰ ਉਤਸ਼ਾਹ ਅਤੇ ਸਮਰਪਣ ਨਾਲ ਲੋਕਾਂ ਦੀ ਸੇਵਾ ਕਰਨ ਦਾ ਹੌਂਸਲਾ ਦਿੰਦੀ ਹੈ।”
ਪੰਜਾਬ ਦੀ ਏਕਤਾ ਅਤੇ ਫਿਰਕੂ ਸਦਭਾਵਨਾ ਦੀ ਭਾਵਨਾ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਇੱਕ ਅਜਿਹੀ ਉਪਜਾਊ ਧਰਤੀ ਹੈ ਜਿੱਥੇ ਨਫ਼ਰਤ ਦੇ ਬੀਜ ਤੋਂ ਇਲਾਵਾ ਹਰ ਬੀਜ ਉੱਗ ਸਕਦਾ ਹੈ। ਸੂਬੇ ਵਿੱਚ ਏਕਤਾ ਦਾ ਰਿਸ਼ਤਾ ਬਹੁਤ ਮਜ਼ਬੂਤ ਹੈ ਕਿਉਂਕਿ ਲੋਕ ਸਾਰੇ ਤਿਉਹਾਰ ਮਿਲ ਕੇ ਮਨਾਉਂਦੇ ਹਨ।”
ਪੰਜਾਬ ਦੀ ਫਿਰਕੂ ਸਦਭਾਵਨਾ ਅਤੇ ਆਜ਼ਾਦੀ ਦੀ ਪਰੰਪਰਾ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ, “ਪੰਜਾਬ ਫਿਰਕੂ ਸਦਭਾਵਨਾ ਅਤੇ ਆਜ਼ਾਦੀ ਦੀ ਧਰਤੀ ਹੈ ਅਤੇ ਵੰਡਪਾਊ ਤਾਕਤਾਂ ਇੱਥੇ ਕਦੇ ਵੀ ਸਫ਼ਲ ਨਹੀਂ ਹੋ ਸਕਦੀਆਂ। ਭਾਵੇਂ ਅੱਜ ਦਾ ਸਮਾਗਮ ਭਗਵਾਨ ਸ਼ਿਵ ਨੂੰ ਸਮਰਪਿਤ ਹੈ, ਪਰ ਸਾਰੇ ਧਰਮਾਂ ਦੇ ਲੋਕ ਇਸ ਵਿੱਚ ਸ਼ਿਰਕਤ ਕਰ ਰਹੇ ਹਨ। ਇਹ ਪੰਜਾਬ ਦੀ ਏਕਤਾ ਅਤੇ ਭਾਈਚਾਰਕ ਸਾਂਝ ਦੀ ਭਾਵਨਾ ਨੂੰ ਦਰਸਾਉਂਦਾ ਹੈ।”

ਆਮ ਲੋਕਾਂ ਦੇ ਹਿੱਤ ਵਿੱਚ ਚੁੱਕੇ ਗਏ ਕਦਮਾਂ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਨਤਕ ਸਹੂਲਤਾਂ ਨੂੰ ਸਭ ਤੋਂ ਵੱਧ ਪਹਿਲ ਦਿੰਦਿਆਂ ਸਰਕਾਰ ਨੇ 19 ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ, ਜਿਸ ਦੇ ਨਤੀਜੇ ਵਜੋਂ ਆਮ ਲੋਕਾਂ ਦੀ ਰੋਜ਼ਾਨਾ ਲਗਭਗ 70 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ।”
ਨੌਜਵਾਨਾਂ, ਪਰਿਵਾਰਾਂ, ਕਿਸਾਨਾਂ ਅਤੇ ਬੁਨਿਆਦੀ ਢਾਂਚੇ ਦੀ ਭਲਾਈ ਲਈ ਆਪਣੀ ਸਰਕਾਰ ਦੀਆਂ ਪਹਿਲਕਦਮੀਆਂ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਨੋਟ ਕੀਤਾ, “ਨੌਜਵਾਨਾਂ ਨੂੰ 69,000 ਤੋਂ ਵੱਧ ਸਰਕਾਰੀ ਨੌਕਰੀਆਂ ਪਾਰਦਰਸ਼ੀ ਢੰਗ ਨਾਲ ਦਿੱਤੀਆਂ ਗਈਆਂ ਹਨ, 90% ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਲਗਭਗ 44,000 ਕਿਲੋਮੀਟਰ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਦੀ ਭਲਾਈ ਲਈ ਹੋਰ ਵੀ ਕਈ ਉਪਰਾਲੇ ਕੀਤੇ ਜਾ ਰਹੇ ਹਨ।”
ਸਿੰਚਾਈ ਸਹੂਲਤਾਂ ਬਾਰੇ ਬੋਲਦਿਆਂ ਉਨ੍ਹਾਂ ਕਿਹਾ, “ਨਹਿਰੀ ਸਿੰਚਾਈ ਪ੍ਰਣਾਲੀ ਵਿੱਚ ਸੁਧਾਰ ਕੀਤਾ ਗਿਆ ਹੈ ਅਤੇ ਖੇਤੀਬਾੜੀ ਖੇਤਰ ਲਈ ਸੂਬੇ ਵਿੱਚ ਨਹਿਰੀ ਪਾਣੀ ਦੀ ਕੋਈ ਘਾਟ ਨਹੀਂ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “1 ਜੁਲਾਈ ਤੋਂ ਔਰਤਾਂ ਨੂੰ ਸਿੱਧੇ ਉਨ੍ਹਾਂ ਦੇ ਖਾਤਿਆਂ ਵਿੱਚ ਪੈਸੇ ਮਿਲਣੇ ਸ਼ੁਰੂ ਹੋ ਗਏ ਹਨ। ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਹਰ ਔਰਤ 1,000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀਆਂ ਭਾਈਚਾਰੇ ਨਾਲ ਸਬੰਧਤ ਔਰਤਾਂ 1,500 ਰੁਪਏ ਪ੍ਰਤੀ ਮਹੀਨਾ ਦੀ ਹੱਕਦਾਰ ਹਨ। ਇਹ ਫੰਡ ਸਿੱਧੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੇ ਜਾ ਰਹੇ ਹਨ ਅਤੇ ਪਹਿਲਾਂ ਤੋਂ ਹੀ ਸਮਾਜਿਕ ਸੁਰੱਖਿਆ ਪੈਨਸ਼ਨਾਂ ਪ੍ਰਾਪਤ ਕਰ ਰਹੀਆਂ ਔਰਤਾਂ ਵੀ ਇਸ ਲਈ ਯੋਗ ਹੋਣਗੀਆਂ। ਪੰਜਾਬ ਦੀਆਂ 97% ਔਰਤਾਂ ਇਸ ਸਕੀਮ ਦਾ ਲਾਭ ਲੈ ਰਹੀਆਂ ਹਨ ਅਤੇ ਸੂਬਾ ਸਰਕਾਰ ਨੇ ਬਜਟ ਵਿੱਚ 9,300 ਕਰੋੜ ਰੁਪਏ ਅਲਾਟ ਕੀਤੇ ਹਨ।”
ਜਨਤਕ ਭਲਾਈ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ।”
ਇਸ ਮੌਕੇ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਹੋਰ ਆਗੂ ਵੀ ਹਾਜ਼ਰ ਸਨ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਗਤਾਰ ਸਿੰਘ ਹਵਾਰਾ ਨੇ ਜੇਲ੍ਹ ‘ਚੋਂ ਜਾਰੀ ਕੀਤਾ ਵੀਡੀਓ ਸੰਦੇਸ਼

ਜਗਤਾਰ ਸਿੰਘ ਹਵਾਰਾ ਨੇ ਜੇਲ੍ਹ ‘ਚੋਂ ਜਾਰੀ ਕੀਤਾ ਵੀਡੀਓ ਸੰਦੇਸ਼

by Jaspreet Kaur
August 14, 2026
0

ਜਗਤਾਰ ਸਿੰਘ ਹਵਾਰਾ ਨੇ ਜੇਲ੍ਹ 'ਚੋਂ ਜਾਰੀ ਕੀਤਾ ਵੀਡੀਓ ਸੰਦੇਸ਼ - ਸਿੱਖ ਸੰਗਤ ਨੂੰ ਕੀਤੀ ਇਹ ਖਾਸ ਅਪੀਲ ਚੰਡੀਗੜ੍ਹ, 14...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 14, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 14 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਆਜ਼ਾਦੀ ਦਿਵਸ ਸਮਾਗਮ ਦੇ ਮੱਦੇਨਜ਼ਰ ਦਿੱਲੀ ‘ਚ ਸੁਰੱਖਿਆ ਦੇ ਪੁਖਤਾ ਪ੍ਰਬੰਧ

ਆਜ਼ਾਦੀ ਦਿਵਸ ਸਮਾਗਮ ਦੇ ਮੱਦੇਨਜ਼ਰ ਦਿੱਲੀ ‘ਚ ਸੁਰੱਖਿਆ ਦੇ ਪੁਖਤਾ ਪ੍ਰਬੰਧ

by Jaspreet Kaur
August 14, 2026
0

ਆਜ਼ਾਦੀ ਦਿਵਸ ਸਮਾਗਮ ਦੇ ਮੱਦੇਨਜ਼ਰ ਦਿੱਲੀ 'ਚ ਸੁਰੱਖਿਆ ਦੇ ਪੁਖਤਾ ਪ੍ਰਬੰਧ 1000 ਤੋਂ ਵੱਧ ਸੀ.ਸੀ.ਟੀ.ਵੀ. (CCTV) ਕੈਮਰਿਆਂ ਨਾਲ ਰੱਖੀ ਜਾ...

ਪੰਜਾਬ ਪੁਲਿਸ ਦੇ ਪੰਜ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ

ਪੰਜਾਬ ਪੁਲਿਸ ਦੇ ਪੰਜ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ

by Ankit
August 14, 2026
0

ਪੰਜਾਬ ਪੁਲਿਸ ਦੇ ਪੰਜ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ —20 ਅਧਿਕਾਰੀਆਂ/ਕਰਮਚਾਰੀਆਂ ਨੂੰ ਸ਼ਾਨਦਾਰ ਸੇਵਾਵਾਂ ਬਦਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਗਤਾਰ ਸਿੰਘ ਹਵਾਰਾ ਨੇ ਜੇਲ੍ਹ ‘ਚੋਂ ਜਾਰੀ ਕੀਤਾ ਵੀਡੀਓ ਸੰਦੇਸ਼

ਜਗਤਾਰ ਸਿੰਘ ਹਵਾਰਾ ਨੇ ਜੇਲ੍ਹ ‘ਚੋਂ ਜਾਰੀ ਕੀਤਾ ਵੀਡੀਓ ਸੰਦੇਸ਼

by Jaspreet Kaur
August 14, 2026
0

ਜਗਤਾਰ ਸਿੰਘ ਹਵਾਰਾ ਨੇ ਜੇਲ੍ਹ 'ਚੋਂ ਜਾਰੀ ਕੀਤਾ ਵੀਡੀਓ ਸੰਦੇਸ਼ - ਸਿੱਖ ਸੰਗਤ ਨੂੰ ਕੀਤੀ ਇਹ ਖਾਸ ਅਪੀਲ ਚੰਡੀਗੜ੍ਹ, 14...

Most Popular

Cricket: ਸ਼੍ਰੀਲੰਕਾ ਖਿਲਾਫ ਟੈਸਟ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

Cricket: ਸ਼੍ਰੀਲੰਕਾ ਖਿਲਾਫ ਟੈਸਟ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

by Ranjit Singh
3 weeks ago
0

Cricket: ਸ਼੍ਰੀਲੰਕਾ ਖਿਲਾਫ ਟੈਸਟ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ ਨਵੀਂ ਦਿੱਲੀ, 28 ਜੁਲਾਈ (ਵਿਸ਼ਵ ਵਾਰਤਾ): ਬੀਸੀਸੀਆਈ ਨੇ ਸ਼੍ਰੀਲੰਕਾ ਵਿਰੁੱਧ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 