ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਡਾ ਦਿੱਲੀ ਏਮਜ਼ ‘ਚ ਭਰਤੀ
ਨਵੀ ਦਿੱਲੀ, 14 ਅਗਸਤ 2026 (ਵਿਸ਼ਵ ਵਾਰਤਾ): ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਡਾ ਦੀ ਸਿਹਤ ਵਿਗੜ ਗਈ ਹੈ। ਮਿਲੀ ਜਾਣਕਾਰੀ ਅਨੁਸਾਰ, ਉਨ੍ਹਾਂ ਨੂੰ ਬੇਚੈਨੀ ਮਹਿਸੂਸ ਹੋਣ ਕਾਰਨ ਦਿੱਲੀ ਦੇ AIIMS ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। 65 ਸਾਲਾ ਕੇਂਦਰੀ ਮੰਤਰੀ ਜੇ.ਪੀ. ਨੱਡਾ ਦੇ ਕਈ ਡਾਕਟਰੀ ਟੈਸਟ ਕੀਤੇ ਗਏ, ਜਿਨ੍ਹਾਂ ਵਿੱਚ ਕੋਰੋਨਰੀ ਐਂਜੀਓਗ੍ਰਾਫੀ ਵੀ ਸ਼ਾਮਲ ਹੈ।
ਦਿੱਲੀ ਏਮਜ਼ (AIIMS) ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ, ਕੇਂਦਰੀ ਮੰਤਰੀ ਜੇ.ਪੀ. ਨੱਡਾ ਦੀ ਹਾਲਤ ਫਿਲਹਾਲ ਸਥਿਰ ਹੈ ਅਤੇ ਉਹਨਾਂ ਨੂੰ ਕਾਰਡੀਓਲਾਜੀ ਵਿਭਾਗ ਵਿੱਚ ਨਿਗਰਾਨੀ ਹੇਠ ਰੱਖਿਆ ਗਿਆ ਹੈ, ਜਿੱਥੇ ਡਾਕਟਰਾਂ ਦੀ ਟੀਮ ਉਹਨਾਂ ਦੀ ਸਿਹਤ ਦੀ ਜਾਂਚ/ਨਿਗਰਾਨੀ ਕਰ ਰਹੀ ਹੈ।
ਦਿੱਲੀ ਏਮਜ਼ ਨੇ ਆਪਣੇ ਅਧਿਕਾਰਤ ਬਿਆਨ ਵਿੱਚ ਕਿਹਾ, “ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਜੇ.ਪੀ. ਨੱਡਾ ਦੀ 13 ਅਗਸਤ 2026 ਦੀ ਸ਼ਾਮ ਨੂੰ ਬੇਚੈਨੀ ਮਹਿਸੂਸ ਹੋਣ ਕਾਰਨ ਜਾਂਚ ਕੀਤੀ ਗਈ, ਜਿਸ ਵਿੱਚ ਕੋਰੋਨਰੀ ਐਂਜੀਓਗ੍ਰਾਫੀ ਸਮੇਤ ਕਈ ਟੈਸਟ ਸ਼ਾਮਲ ਸਨ। ਉਹਨਾਂ ਦੀ ਹਾਲਤ ਫਿਲਹਾਲ ਸਥਿਰ ਹੈ ਅਤੇ ਉਹਨਾਂ ਨੂੰ ਕਾਰਡੀਓਲਾਜੀ ਵਿਭਾਗ ਵਿੱਚ ਨਿਗਰਾਨੀ ਲਈ ਭਰਤੀ ਕਰਵਾਇਆ ਗਿਆ ਹੈ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















