Punjab: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਪਹਿਲਾ ਬਿਆਨ: ਪੜ੍ਹੋ ਕੀ ਕਿਹਾ ?
– ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ
ਚੰਡੀਗੜ੍ਹ, 14 ਅਗਸਤ (ਵਿਸ਼ਵ ਵਾਰਤਾ) – – ਸੁਖਬੀਰ ਬਾਦਲ ਨੂੰ ਨਾਂਦੇੜ ਸਾਹਿਬ ਦੇ ਇੱਕ ਨਿੱਜੀ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਨਾਂਦੇੜ ਤੋਂ ਦਿੱਲੀ ਲਈ ਰਵਾਨਾ ਹੋਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਨੇ ਕਿਹਾ ਕਿ ਪੰਜਾਬ ਦਾ ਭਾਈਚਾਰਾ ਸਾਡੇ ਲਈ ਸਭ ਤੋਂ ਮਹੱਤਵਪੂਰਨ ਹੈ।
ਇਸ ਦੌਰਾਨ ਉਨ੍ਹਾਂ ਨੇ ਹਮਲੇ ਤੋਂ ਬਾਅਦ ਪਹਿਲਾ ਬਿਆਨ ਦਿੰਦਿਆਂ ਕਿਹਾ, “ਮੈਂ ਕਦੇ ਨਹੀਂ ਡਰਿਆ, ਨਾ ਹੀ ਡਰਾਂਗਾ। ਅਕਾਲੀ ਦਲ ਕਿਸੇ ਵੀ ਕੁਰਬਾਨੀ ਲਈ ਤਿਆਰ ਹੈ।” ਸੁਖਬੀਰ ਨੇ ਕਿਹਾ ਕਿ ਕੁਝ ਲੋਕ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ ਅਤੇ ਦੇਸ਼ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਦੇ ਇਰਾਦਿਆਂ ਨੂੰ ਸਫਲ ਨਹੀਂ ਹੋਣ ਦਿੱਤਾ ਜਾਵੇਗਾ। ਦੋਵੇਂ ਵਾਰ ਮੇਰੇ ‘ਤੇ ਗੁਰਦੁਆਰੇ ਵਿੱਚ ਹਮਲਾ ਹੋਇਆ ਹੈ।
ਦੱਸ ਦਈਏ ਕਿ ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਮਹਾਰਾਸ਼ਟਰ ਦੇ ਨਾਂਦੇੜ ਵਿੱਚ ਇੱਕ ਗੁਰਦੁਆਰਾ ਸਾਹਿਬ ‘ਚ ਹਮਲਾ ਹੋਇਆ ਸੀ। ਇੱਕ ਵਿਅਕਤੀ ਨੇ ਉਨ੍ਹਾਂ ‘ਤੇ ਕਿਰਪਾਨ ਨਾਲ ਹਮਲਾ ਕੀਤਾ। ਸੁਖਬੀਰ ਦੇ ਹੱਥ ‘ਤੇ ਸੱਟ ਲੱਗੀ ਸੀ, ਜਦੋਂ ਕਿ ਇੱਕ ਪੁਲਿਸ ਅਧਿਕਾਰੀ ਵੀ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਜ਼ਖਮੀ ਹੋ ਗਿਆ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















