• Latest
  • Trending
ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ

ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ

2 months ago
Asian Games Semifinal: ਭਾਰਤ ਦਾ ਮੁਕਾਬਲਾ ਅੱਜ ਸ਼੍ਰੀਲੰਕਾ ਨਾਲ

Asian Games Semifinal: ਭਾਰਤ ਦਾ ਮੁਕਾਬਲਾ ਅੱਜ ਸ਼੍ਰੀਲੰਕਾ ਨਾਲ

6 minutes ago
Punjab: ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ ਕਰੇ ਪੰਜਾਬ ਸਰਕਾਰ – ਐਡਵੋਕੇਟ ਧਾਮੀ

Punjab: ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ ਕਰੇ ਪੰਜਾਬ ਸਰਕਾਰ – ਐਡਵੋਕੇਟ ਧਾਮੀ

15 minutes ago
Punjab: ਅੱਜ ਤੋਂ ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਨਵੇਂ ਸਮੇਂ ‘ਤੇ ਖੁੱਲ੍ਹਣਗੇ ਸਕੂਲ

Punjab: ਅੱਜ ਤੋਂ ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਨਵੇਂ ਸਮੇਂ ‘ਤੇ ਖੁੱਲ੍ਹਣਗੇ ਸਕੂਲ

21 minutes ago
National: ਅੱਜ 1 ਅਕਤੂਬਰ ਤੋਂ ਬਦਲਣਗੇ ਕਈ ਨਿਯਮ, ਪੜ੍ਹੋ ਵੇਰਵਾ

National: ਅੱਜ 1 ਅਕਤੂਬਰ ਤੋਂ ਬਦਲਣਗੇ ਕਈ ਨਿਯਮ, ਪੜ੍ਹੋ ਵੇਰਵਾ

38 minutes ago
Hukamnama Sri Darbar Sahib Today – 01 October 2026 | Ang 637 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 01 October 2026 | Ang 637 I ਅੱਜ ਦਾ ਹੁਕਮਨਾਮਾ

2 hours ago
ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ – ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ – ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ

10 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
Asian Games : ਦੱਖਣੀ ਕੋਰੀਆ ਨੂੰ 2-0 ਨਾਲ ਹਰਾ ਕੇ ਭਾਰਤੀ ਮਹਿਲਾ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼

Asian Games : ਦੱਖਣੀ ਕੋਰੀਆ ਨੂੰ 2-0 ਨਾਲ ਹਰਾ ਕੇ ਭਾਰਤੀ ਮਹਿਲਾ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼

11 hours ago
‘Lock Upp: Sach Ya Sazaa’ ਜਲਦੀ ਹੀ Netflix ‘ਤੇ ਸੀਜ਼ਨ 2 ਨਾਲ ਕਰੇਗਾ ਵਾਪਸੀ

‘Lock Upp: Sach Ya Sazaa’ ਜਲਦੀ ਹੀ Netflix ‘ਤੇ ਸੀਜ਼ਨ 2 ਨਾਲ ਕਰੇਗਾ ਵਾਪਸੀ

12 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

13 hours ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ : ਵੈਸਟਇੰਡੀਜ਼ ਨੇ ਭਾਰਤ ਨੂੰ ਦਿੱਤਾ ਵੱਡਾ ਟੀਚਾ

Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ : ਵੈਸਟਇੰਡੀਜ਼ ਨੇ ਭਾਰਤ ਨੂੰ ਦਿੱਤਾ ਵੱਡਾ ਟੀਚਾ

14 hours ago
ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ ‘Kaali Kheti’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ ‘Kaali Kheti’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

15 hours ago
Hindi News
English News
Thursday, October 1, 2026
No Result
View All Result
24 °c
Chandigarh
28 ° Fri
28 ° Sat
27 ° Sun
28 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ

August 14, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ

ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ

ਸੀਬੀਜੀ ਪਲਾਂਟ ਨਾਲ ਬੁੱਢੇ ਨਾਲੇ ਵਿੱਚ ਕੂੜਾ-ਕਰਕਟ ਜਾਣ ‘ਤੇ ਰੋਕ ਲੱਗੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਹ ਪ੍ਰੋਜੈਕਟ ਬੁੱਢੇ ਨਾਲੇ ਵਿੱਚ ਸੀਵਰੇਜ ਜਾਮ ਹੋਣ ਦੀ ਸਮੱਸਿਆ ਨੂੰ ਹੱਲ ਕਰਨ ਅਤੇ ਪ੍ਰਦੂਸ਼ਣ ਨੂੰ ਘਟਾਉਣ ਵਿੱਚ ਮਦਦ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਵੇਸਟ-ਟੂ-ਵੈਲਥ’ ਮਿਸ਼ਨ ਤਹਿਤ 435 ਡੇਅਰੀ ਮਾਲਕਾਂ ਨੂੰ ਪਸ਼ੂਆਂ ਦੇ ਗੋਬਰ ਤੋਂ ਆਮਦਨ ਦੇ ਨਵੇਂ ਸਰੋਤ ਪੈਦਾ ਕਰਨ ਵਿੱਚ ਮਦਦ ਮਿਲੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਡੇਅਰੀ ਕੰਪਲੈਕਸ ਵਿੱਚ ਪੈਦਾ ਹੋਣ ਵਾਲੇ ਰੋਜ਼ਾਨਾ 300 ਟਨ ਪਸ਼ੂਆਂ ਦੇ ਗੋਬਰ ਨੂੰ ਵਿਗਿਆਨਕ ਤੌਰ ‘ਤੇ ਪ੍ਰੋਸੈਸ ਕੀਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2.5 ਏਕੜ ਵਿੱਚ ਸਥਾਪਤ ਕੀਤਾ ਜਾ ਰਿਹਾ 65 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਸੀਬੀਜੀ ਪਲਾਂਟ ਸਤੰਬਰ 2027 ਤੱਕ ਕਾਰਜਸ਼ੀਲ ਹੋ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਹ ਪਲਾਂਟ ਰੋਜ਼ਾਨਾ ਲਗਭਗ 5 ਟਨ ਸੀਬੀਜੀ ਪੈਦਾ ਕਰੇਗਾ ਅਤੇ ਇਸ ਵਿੱਚ ਜੈਵਿਕ ਖਾਦ ਤਿਆਰ ਕੀਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਫ਼-ਸੁਥਰੀ ਊਰਜਾ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਭਰ ਵਿੱਚ ਅਜਿਹੇ ਹੋਰ ਪਲਾਂਟ ਲਗਾਏ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਿਛਲੀਆਂ ਸਰਕਾਰਾਂ ਨੇ ਕਈ ਪ੍ਰੋਗਰਾਮ ਸ਼ੁਰੂ ਕੀਤੇ ਪਰ ਪੰਜਾਬ ਦਾ ਵਿਕਾਸ ਕਰਨ ਦੀ ਬਜਾਏ, ਵਿਕਾਸ ਫੰਡਾਂ ਨੂੰ ਆਪਣੀਆਂ ਜੇਬਾਂ ਸੁੱਟ ਲਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਆਪ’ ਪੰਜਾਬ ਵਿੱਚ ਦੁਬਾਰਾ ਸਰਕਾਰ ਬਣਾਏਗੀ ਅਤੇ ਵਿਰੋਧੀ ਧਿਰ ਦੀਆਂ ਜ਼ਮਾਨਤਾਂ ਜ਼ਬਤ ਹੋ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੰਪ੍ਰੈੱਸਡ ਬਾਇਓ-ਗੈਸ (CBG) ਪਲਾਂਟ ਦੇ ਨੀਂਹ ਪੱਥਰ ਰੱਖਣ ਮੌਕੇ ਸਮਾਗਮ ਦੌਰਾਨ ਹੈਬੋਵਾਲ, ਲੁਧਿਆਣਾ ਤੋਂ LIVE ———- कम्प्रेस्ड बायो-गैस (CBG) प्लांट के नींव पत्थर रखने के अवसर पर समारोह के दौरान हैबोवाल, लुधियाना से LIVE https://t.co/azTuCtRcun

— Bhagwant Mann (@BhagwantMann) August 14, 2026

ਲੁਧਿਆਣਾ; 14 ਅਗਸਤ 2026 (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਹੈਬੋਵਾਲ ਵਿਖੇ 65 ਕਰੋੜ ਰੁਪਏ ਦੀ ਲਾਗਤ ਵਾਲੇ ਕੰਪ੍ਰੈਸਡ ਬਾਇਓ-ਗੈਸ (ਸੀਬੀਜੀ) ਪਲਾਂਟ ਦਾ ਨੀਂਹ ਪੱਥਰ ਰੱਖਿਆ ਗਿਆ ਜਿਸ ਨਾਲ ਬੁੱਢੇ ਨਾਲੇ ਵਿੱਚ ਕੂੜਾ-ਕਰਕਟ ਦਾਖਲ ਹੋਣ ਨੂੰ ਰੋਕਿਆ ਜਾਵੇਗਾ ਅਤੇ ਇਸ ਨਾਲ ਪਾਣੀ ਦੀ ਗੁਣਵੱਤਾ ਵਿੱਚ ਸੁਧਾਰ ਹੋਵੇਗਾ। ਇਸ ਦੇ ਨਾਲ ਹੀ ਇਹ ਪਲਾਂਟ ਸੀਵਰੇਜ ਦੇ ਜਾਮ ਹੋਣ ਦੀ ਸਮੱਸਿਆ ਨੂੰ ਹੱਲ ਕਰਨ ਅਤੇ ਬੁੱਢੇ ਨਾਲੇ ਵਿੱਚ ਪ੍ਰਦੂਸ਼ਣ ਘਟਾਉਣ ਵਿੱਚ ਵੀ ਮਦਦ ਕਰੇਗਾ। ਇਹ ਪ੍ਰੋਜੈਕਟ 2.5 ਏਕੜ ਵਿੱਚ ਬਣਾਇਆ ਜਾ ਰਿਹਾ ਹੈ ਅਤੇ ਸਤੰਬਰ 2027 ਤੱਕ ਇਸ ਦੇ ਕਾਰਜਸ਼ੀਲ ਹੋਣ ਦੀ ਸੰਭਾਵਨਾ ਹੈ। ਇਸ ਪਲਾਂਟ ਵਿੱਚ ‘ਵੇਸਟ-ਟੂ-ਵੈਲਥ’ ਮਿਸ਼ਨ ਤਹਿਤ ਡੇਅਰੀ ਕੰਪਲੈਕਸ ਤੋਂ ਰੋਜ਼ਾਨਾ ਪੈਦਾ ਹੋਣ ਵਾਲੇ 300 ਟਨ ਪਸ਼ੂਆਂ ਦੇ ਗੋਬਰ ਨੂੰ ਵਿਗਿਆਨਕ ਢੰਗ ਨਾਲ ਪ੍ਰੋਸੈਸ ਕੀਤਾ ਜਾਵੇਗਾ ਅਤੇ 435 ਡੇਅਰੀ ਮਾਲਕਾਂ ਨੂੰ ਸਿੱਧੇ ਤੌਰ ‘ਤੇ ਲਾਭ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪਲਾਂਟ ਰੋਜ਼ਾਨਾ ਲਗਭਗ ਪੰਜ ਟਨ ਸੀਬੀਜੀ ਅਤੇ ਜੈਵਿਕ ਬਾਇਓ-ਖਾਦ ਪੈਦਾ ਕਰੇਗਾ। ਉਨ੍ਹਾਂ ਕਿਹਾ ਕਿ ਸਾਫ਼-ਸੁਥਰੀ ਊਰਜਾ ਨੂੰ ਉਤਸ਼ਾਹਿਤ ਕਰਨ ਅਤੇ ਪ੍ਰਦੂਸ਼ਣ ਘਟਾਉਣ ਲਈ ਸੂਬੇ ਭਰ ਵਿੱਚ ਅਜਿਹੇ ਹੋਰ ਪਲਾਂਟ ਸਥਾਪਤ ਕੀਤੇ ਜਾਣਗੇ।

ਅੱਜ ਹੈਬੋਵਾਲ, ਲੁਧਿਆਣਾ ਵਿਖੇ 65 ਕਰੋੜ ਰੁਪਏ ਦੀ ਲਾਗਤ ਵਾਲੇ ਕੰਪ੍ਰੈੱਸਡ ਬਾਇਓ-ਗੈਸ (CBG) ਪਲਾਂਟ ਦਾ ਨੀਂਹ ਪੱਥਰ ਰੱਖਿਆ, ਜੋ ਸਤੰਬਰ 2027 ਤੱਕ ਤਿਆਰ ਹੋ ਜਾਵੇਗਾ…
‘ਵੇਸਟ ਟੂ ਵੈਲਥ’ ਮਿਸ਼ਨ ਤਹਿਤ ਇਸ ਪਲਾਂਟ ਰਾਹੀਂ ਰੋਜ਼ਾਨਾ 300 ਟਨ ਗੋਹੇ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਹੋਵੇਗਾ…
ਇਸ ਨਾਲ ਬੁੱਢੇ ਨਾਲੇ ‘ਚ ਗੰਦਗੀ ਜਾਣ ਤੋਂ… pic.twitter.com/6xAKUdBei6

— Bhagwant Mann (@BhagwantMann) August 14, 2026

ਆਪਣੇ ਐਕਸ ਅਕਾਊਂਟ ‘ਤੇ ਜਾਣਕਾਰੀ ਸਾਂਝੀ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ, ਹੈਬੋਵਾਲ, ਲੁਧਿਆਣਾ ਵਿਖੇ 65 ਕਰੋੜ ਦੀ ਲਾਗਤ ਵਾਲੇ ਕੰਪ੍ਰੈਸਡ ਬਾਇਓ-ਗੈਸ (ਸੀਬੀਜੀ) ਪਲਾਂਟ ਦਾ ਨੀਂਹ ਪੱਥਰ ਰੱਖਿਆ, ਜੋ ਸਤੰਬਰ 2027 ਤੱਕ ਕਾਰਜਸ਼ੀਲ ਹੋ ਜਾਵੇਗਾ। ‘ਵੇਸਟ-ਟੂ-ਵੈਲਥ’ ਮਿਸ਼ਨ ਤਹਿਤ, ਇਹ ਪਲਾਂਟ ਹਰ ਰੋਜ਼ ਪਸ਼ੂਆਂ ਦੇ 300 ਟਨ ਗੋਬਰ ਨੂੰ ਵਿਗਿਆਨਕ ਢੰਗ ਨਾਲ ਪ੍ਰੋਸੈਸ ਕਰੇਗਾ। ਇਹ ਕੂੜੇ-ਕਰਕਟ ਨੂੰ ਬੁੱਢੇ ਨਾਲੇ ਵਿੱਚ ਦਾਖਲ ਹੋਣ ਤੋਂ ਰੋਕੇਗਾ, ਸੀਵਰੇਜ ਜਾਮ ਹੋਣ ਦੀ ਸਮੱਸਿਆ ਨੂੰ ਹੱਲ ਕਰਨ ਵਿੱਚ ਮਦਦ ਕਰੇਗਾ ਅਤੇ ਇਸ ਨਾਲ 435 ਡੇਅਰੀ ਮਾਲਕਾਂ ਨੂੰ ਸਿੱਧਾ ਲਾਭ ਹੋਵੇਗਾ। ਪੰਜਾਬ ਦੇ ਪਾਣੀਆਂ ਦੀ ਰਾਖੀ ਅਤੇ ਵਾਤਾਵਰਣ ਦੀ ਸੰਭਾਲ ਲਈ ਸਾਡੀ ਸਰਕਾਰ ਦੀ ਲੋਕ-ਪੱਖੀ ਪਹੁੰਚ ਸਾਡੇ ਕਿਸਾਨਾਂ ਦੇ ਅਧਿਕਾਰਾਂ ਦੀ ਰਾਖੀ ਲਈ ਹਮੇਸ਼ਾ ਵਚਨਬੱਧ ਰਹੀ ਹੈ ਅਤੇ ਭਵਿੱਖ ਵਿੱਚ ਰਹੇਗੀ।”

ਹੈਬੋਵਾਲ ਵਿਖੇ ਸੀਬੀਜੀ ਪਲਾਂਟ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ, “ਅੱਜ ਇੱਕ ਇਤਿਹਾਸਕ ਦਿਨ ਹੈ ਕਿਉਂਕਿ ਇੱਥੇ ਕੰਪ੍ਰੈਸਡ ਬਾਇਓਗੈਸ ਪਲਾਂਟ ਦਾ ਨੀਂਹ ਪੱਥਰ ਰੱਖਿਆ ਜਾ ਰਿਹਾ ਹੈ। ਮੈਂ ਇਸ ਪ੍ਰੋਜੈਕਟ ਨੂੰ ਸ਼ੁਰੂ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣ ਲਈ ਐਚਪੀਸੀਐਲ (ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ) ਦੇ ਅਧਿਕਾਰੀਆਂ ਦਾ ਧੰਨਵਾਦ ਕਰਦਾ ਹਾਂ। ਇਹ ਪਹਿਲਕਦਮੀ ਬੁੱਢੇ ਨਾਲੇ ਦੇ ਪੁਨਰ ਸੁਰਜੀਤੀ ਪ੍ਰੋਗਰਾਮ ਤਹਿਤ ਇੱਕ ਇਤਿਹਾਸਕ ਮੀਲ ਪੱਥਰ ਸਾਬਤ ਹੋਵੇਗੀ। ਇਹ ਪ੍ਰੋਜੈਕਟ 65 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਤ ਕੀਤਾ ਜਾਵੇਗਾ ਅਤੇ ਇਸ ਦੇ ਸਤੰਬਰ 2027 ਤੱਕ ਕਾਰਜਸ਼ੀਲ ਹੋਣ ਦੀ ਸੰਭਾਵਨਾ ਹੈ।”

ਇਸ ਪ੍ਰੋਜੈਕਟ ਦੇ ਲਾਗੂਕਰਨ ਵਿੱਚ ਪੰਜਾਬ ਸਰਕਾਰ ਦੀ ਭੂਮਿਕਾ ਨੂੰ ਉਜਾਗਰ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਪ ਸਰਕਾਰ ਵੱਲੋਂ ਇਸ ਪ੍ਰੋਜੈਕਟ ਲਈ 2.5 ਏਕੜ ਜ਼ਮੀਨ ਪ੍ਰਦਾਨ ਕੀਤੀ ਗਈ ਹੈ ਅਤੇ ਹੈਬੋਵਾਲ ਡੇਅਰੀ ਕੰਪਲੈਕਸ ਵਿੱਚ ਰੋਜ਼ਾਨਾ ਪੈਦਾ ਹੋਣ ਵਾਲੇ ਪਸ਼ੂਆਂ ਦੇ ਲਗਭਗ 300 ਟਨ ਗੋਬਰ ਨੂੰ ਵਿਗਿਆਨਕ ਤੌਰ ‘ਤੇ ਪ੍ਰੋਸੈਸ ਅਤੇ ਨਿਪਟਾਰਾ ਕੀਤਾ ਜਾਵੇਗਾ। ਇਹ ਪ੍ਰੋਜੈਕਟ ਬੁੱਢੇ ਨਾਲੇ ਵਿੱਚ ਬਿਨਾਂ ਸੋਧੇ ਗੋਬਰ ਅਤੇ ਰਹਿੰਦ-ਖੂੰਹਦ ਨੂੰ ਦਾਖਲ ਹੋਣ ਤੋਂ ਰੋਕੇਗਾ, ਜਿਸ ਨਾਲ ਪਾਣੀ ਦਾ ਪ੍ਰਦੂਸ਼ਣ ਘਟੇਗਾ ਅਤੇ ਵਾਤਾਵਰਣ ਵਿੱਚ ਸੁਧਾਰ ਹੋਵੇਗਾ। ਇਹ ਪ੍ਰੋਜੈਕਟ ਡੇਅਰੀ ਕੰਪਲੈਕਸ ਵਿੱਚ ਅਤੇ ਇਸ ਦੇ ਆਲੇ ਦੁਆਲੇ ਸਫਾਈ ਵਿੱਚ ਵੀ ਵੱਡੇ ਪੱਧਰ ‘ਤੇ ਸੁਧਾਰ ਕਰੇਗਾ।”

ਪ੍ਰੋਜੈਕਟ ਦੇ ਆਰਥਿਕ ਲਾਭਾਂ ‘ਤੇ ਚਾਨਣਾ ਪਾਉਂਦਿਆਂ, ਮੁੱਖ ਮੰਤਰੀ ਨੇ ਕਿਹਾ, “ਇਸ ਪ੍ਰੋਜੈਕਟ ਨਾਲ ‘ਵੇਸਟ-ਟੂ-ਵੈਲਥ’ ਤਹਿਤ ਇਲਾਕੇ ਦੇ ਲਗਭਗ 435 ਡੇਅਰੀ ਮਾਲਕਾਂ ਨੂੰ ਸਿੱਧਾ ਲਾਭ ਹੋਵੇਗਾ। ਪਸ਼ੂਆਂ ਦੇ ਗੋਬਰ ਦੀ ਵਿਗਿਆਨਕ ਵਰਤੋਂ ਨਾਲ ਡੇਅਰੀ ਕਿਸਾਨਾਂ ਲਈ ਆਮਦਨ ਦੇ ਨਵੇਂ ਸਰੋਤ ਪੈਦਾ ਹੋਣਗੇ। ਇਹ ਪਲਾਂਟ ਜੈਵਿਕ ਬਾਇਓ-ਖਾਦ ਵੀ ਪੈਦਾ ਕਰੇਗਾ ਜਿਸ ਨਾਲ ਰਸਾਇਣਕ ਖਾਦਾਂ ‘ਤੇ ਨਿਰਭਰਤਾ ਘਟੇਗੀ, ਮਿੱਟੀ ਦੀ ਉਪਜਾਊ ਸ਼ਕਤੀ ਵਧੇਗੀ ਅਤੇ ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ਵਿੱਚ ਮਦਦ ਮਿਲੇਗੀ। ਪਲਾਂਟ ਰੋਜ਼ਾਨਾ ਲਗਭਗ ਪੰਜ ਟਨ ਕੰਪਰੈੱਸਡ ਬਾਇਓਗੈਸ ਪੈਦਾ ਕਰੇਗਾ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਸਿੱਧੇ ਅਤੇ ਅਸਿੱਧੇ ਮੌਕੇ ਪੈਦਾ ਹੋਣਗੇ।”

ਵਾਤਾਵਰਣ ਸੁਰੱਖਿਆ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਉਨ੍ਹਾਂ ਕਿਹਾ, “ਸਾਡੀ ਸਰਕਾਰ ਪੰਜਾਬ ਨੂੰ ਹਰਿਆ-ਭਰਿਆ ਅਤੇ ਪ੍ਰਦੂਸ਼ਣ ਰਹਿਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਪ੍ਰੋਜੈਕਟ ਪੰਜਾਬ ਵਿੱਚ ਵਾਤਾਵਰਨ ਅਨੁਕੂਲ ਨਿਵੇਸ਼ ਨੂੰ ਵੀ ਵੱਡਾ ਹੁਲਾਰਾ ਦੇਵੇਗਾ। ਇਹ ਸਿਰਫ਼ ਇੱਕ ਗੈਸ ਪਲਾਂਟ ਨਹੀਂ ਹੈ; ਇਹ ਪੰਜਾਬ ਨੂੰ ਪ੍ਰਦੂਸ਼ਣ ਰਹਿਤ, ਹਰਿਆ-ਭਰਿਆ ਅਤੇ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਪ੍ਰਤੀ ਸਾਡੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ।”

ਸਾਫ਼-ਸੁਥਰੀ ਊਰਜਾ ਅਤੇ ਵਾਤਾਵਰਣ ਸੁਰੱਖਿਆ ਬਾਰੇ ਗੱਲ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਫ਼-ਸੁਥਰੀ ਊਰਜਾ ਨੂੰ ਉਤਸ਼ਾਹਿਤ ਕਰਨ ਅਤੇ ਪ੍ਰਦੂਸ਼ਣ ਦੇ ਖ਼ਤਰੇ ਨੂੰ ਰੋਕਣ ਲਈ ਪੰਜਾਬ ਭਰ ਵਿੱਚ ਅਜਿਹੇ ਹੋਰ ਪਲਾਂਟ ਲਗਾਏ ਜਾਣਗੇ। ਮੈਂ ਲੋਕਾਂ ਨੂੰ ਇਹ ਵੀ ਅਪੀਲ ਕਰਦਾ ਹਾਂ ਕਿ ਉਹ ਇਹ ਯਕੀਨੀ ਬਣਾਉਣ ਕਿ ਸੂਬੇ ਦੇ ਜਲ ਸਰੋਤਾਂ ਵਿੱਚ ਗੰਦਾ ਪਾਣੀ ਨਾ ਪਾਇਆ ਜਾਵੇ ਤਾਂ ਜੋ ਮਨੁੱਖੀ ਭਲਾਈ ਲਈ ਇਹਨਾਂ ਸਰੋਤਾਂ ਦੀ ਸ਼ੁੱਧਤਾ ਬਰਕਰਾਰ ਰੱਖੀ ਜਾ ਸਕੇ।”

ਉਨ੍ਹਾਂ ਕਿਹਾ, “ਇਹ ਮੰਦਭਾਗਾ ਹੈ ਕਿ ਸੂਬੇ ਦਾ ਪਾਣੀ ਹੁਣ ਪੀਣ ਯੋਗ ਨਹੀਂ ਰਿਹਾ ਅਤੇ ਜ਼ਿਆਦਾਤਰ ਜ਼ੋਨ ਡਾਰਕ ਜ਼ੋਨ ਵਿੱਚ ਜਾ ਰਹੇ ਹਨ। ਜਦੋਂ ਸਾਡੀ ਸਰਕਾਰ ਨੇ ਸੱਤਾ ਸੰਭਾਲੀ ਸੀ, ਤਾਂ ਸੂਬੇ ਵਿੱਚ ਸਿੰਚਾਈ ਲਈ ਸਿਰਫ਼ 22 ਫ਼ੀਸਦ ਨਹਿਰੀ ਪਾਣੀ ਵਰਤਿਆ ਜਾ ਰਿਹਾ ਸੀ ਪਰ ਅੱਜ ਇਹ 88 ਫ਼ੀਸਦ ਤੋਂ ਵੱਧ ਹੋ ਗਿਆ ਹੈ।”

ਨਹਿਰੀ ਸਿੰਚਾਈ ਦੇ ਵਿਸਥਾਰ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਨੇ ਕਿਸਾਨਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ 14,000 ਕਿਲੋਮੀਟਰ ਪਾਈਪਾਂ ਵਿਛਾਈਆਂ ਹਨ, ਜੋ ਕਿ ਕੈਨੇਡਾ ਅਤੇ ਬਾਘਾਪੁਰਾਣਾ ਵਿਚਕਾਰ ਦੂਰੀ ਦੇ ਬਰਾਬਰ ਹੈ। ਇਸ ਤੋਂ ਇਲਾਵਾ, ਇਸ ਸਾਲ ਦੇ ਅੰਤ ਤੱਕ ਹੋਰ 7,000 ਕਿਲੋਮੀਟਰ ਪਾਈਪਾਂ ਵਿਛਾਈਆਂ ਜਾਣਗੀਆਂ। ਅਸੀਂ ਸੂਬੇ ਦੇ ਹਰ ਕੋਨੇ ਵਿੱਚ ਕਿਸਾਨਾਂ ਦੀ ਸਹੂਲਤ ਲਈ ਪਾਈਪਾਂ ਵਿਛਾਈਆਂ ਹਨ ਅਤੇ ਖਾਲ਼ਿਆਂ ਨੂੰ ਬਹਾਲ ਕੀਤਾ ਹੈ। ਇਸ ਨਾਲ ਕਿਸਾਨਾਂ ਦੀਆਂ ਸਿੰਚਾਈ ਜ਼ਰੂਰਤਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਜਿਸ ਨਾਲ ਉਨ੍ਹਾਂ ਨੂੰ ਬੇਹੱਦ ਲਾਭ ਹੋ ਰਿਹਾ ਹੈ। ਨਹਿਰਾਂ ਅਤੇ ਦਰਿਆਵਾਂ ਵਿੱਚ ਰੀਚਾਰਜ ਪੁਆਇੰਟ ਰੱਖੇ ਗਏ ਹਨ ਤਾਂ ਜੋ ਪਾਣੀ ਦਾ ਪੱਧਰ ਵਧਾਇਆ ਜਾ ਸਕੇ। ਇਹਨਾਂ ਪੁਆਇੰਟਾਂ ਸਦਕਾ 21 ਲੱਖ ਕਿਊਸਿਕ ਪਾਣੀ ਰੀਚਾਰਜ ਕੀਤਾ ਗਿਆ ਹੈ ਜਿਸ ਨਾਲ ਪਾਣੀ ਦੇ ਪੱਧਰ ਵਿੱਚ ਦੋ ਤੋਂ ਚਾਰ ਮੀਟਰ ਤੱਕ ਵਾਧਾ ਹੋਇਆ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ, “ਸਾਡੀ ਸਰਕਾਰ ਵੱਲੋਂ 43,000 ਕਿਲੋਮੀਟਰ ਤੋਂ ਵੱਧ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਜਿਨ੍ਹਾਂ ਦੀ ਸਾਂਭ-ਸੰਭਾਲ ਲਈ ਠੇਕੇਦਾਰ ਜ਼ਿੰਮੇਵਾਰ ਹੋਣਗੇ।”

ਸੂਬਾ ਸਰਕਾਰ ਵੱਲੋਂ ਪੈਦਾ ਕੀਤੇ ਜਾ ਰਹੇ ਰੁਜ਼ਗਾਰ ਦੇ ਵਿਆਪਕ ਮੌਕਿਆਂ ਬਾਰੇ ਬੋਲਦਿਆਂ ਉਨ੍ਹਾਂ ਕਿਹਾ, “ਸੂਬਾ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫਾਰਸ਼ ਜਾਂ ਭ੍ਰਿਸ਼ਟਾਚਾਰ ਤੋਂ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ 69,000 ਤੋਂ ਵੱਧ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ‘ਆਪ’ ਸਰਕਾਰ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਨਾਲ ਪੈਦਾ ਹੋਈ ਹੈ ਅਤੇ ਆਮ ਲੋਕਾਂ ਨੂੰ ਸਸ਼ਕਤ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੀ ਹੈ। ਸਾਡੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ ਅਤੇ ਬਦਲਾਖੋਰੀ ਦੀ ਰਾਜਨੀਤੀ ਜਾਂ ਲੋਕਾਂ ਜਾਂ ਵਿਰੋਧੀ ਧਿਰ ਵਿਰੁੱਧ ਝੂਠੇ ਕੇਸ ਦਰਜ ਕਰਵਾਉਣ ਵਿੱਚ ਵਿਸ਼ਵਾਸ ਨਹੀਂ ਰੱਖਦੀ।”

ਲੋਕਾਂ ਦੇ ਪੈਸੇ ਦੀ ਸੁਚੱਜੀ ਵਰਤੋਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਆਪ ਸਰਕਾਰ ਸਰਕਾਰੀ ਖਜ਼ਾਨੇ ਦੇ ਇੱਕ-ਇੱਕ ਪੈਸੇ ਦੀ ਵਰਤੋਂ ਲੋਕਾਂ ਦੀ ਭਲਾਈ ਲਈ ਕਰ ਰਹੀ ਹੈ। ਪੰਜਾਬ ਦੇ 90 ਫ਼ੀਸਦ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਅੱਜ ਕਿਸਾਨਾਂ ਨੂੰ ਵੀ ਦਿਨ ਵੇਲੇ ਬਿਜਲੀ ਮਿਲ ਰਹੀ ਹੈ ਜੋ ਕਿ ਸੂਬਾ ਸਰਕਾਰ ਦੀ ਕ੍ਰਾਂਤੀਕਾਰੀ ਪਹਿਲ ਹੈ। ਲੋਕਾਂ ਦੇ ਟੈਕਸ ਦਾ ਪੈਸਾ ਸੂਬੇ ਦਾ ਹੈ ਅਤੇ ਅਸੀਂ ਇਸਨੂੰ ਪੂਰੀ ਸੂਝ ਨਾਲ ਉਨ੍ਹਾਂ ਦੀ ਭਲਾਈ ‘ਤੇ ਖਰਚ ਕਰ ਰਹੇ ਹਾਂ। ਲੋਕਾਂ ਦਾ ਪੈਸਾ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਲੋਕਾਂ ਕੋਲ ਵਾਪਸ ਆ ਰਿਹਾ ਹੈ।”

ਲੋਕਾਂ ਵੱਲੋਂ ਸਰਕਾਰ ਦੀਆਂ ਪਹਿਲਕਦਮੀਆਂ ਨੂੰ ਮਿਲ ਰਹੇ ਭਰਵੇਂ ਹੁੰਗਾਰੇ ਬਾਰੇ ਬੋਲਦਿਆਂ ਉਨ੍ਹਾਂ ਕਿਹਾ, “ਸੂਬਾ ਸਰਕਾਰ ਵੱਲੋਂ ਕੀਤੀਆਂ ਗਈਆਂ ਸ਼ਾਨਦਾਰ ਪਹਿਲਕਦਮੀਆਂ ਸਦਕਾ ਪੰਜਾਬ ਭਰ ਦੇ ਲੋਕ ਮੈਨੂੰ ਪਿਆਰ ਦੇ ਰਹੇ ਹਨ, ਜਦੋਂ ਕਿ ਉਹ ਵਿਰੋਧੀ ਆਗੂਆਂ ਨਾਲ ਹੱਥ ਮਿਲਾਉਣ ਤੋਂ ਵੀ ਗੁਰੇਜ਼ ਕਰ ਰਹੇ ਹਨ। ਲੁਧਿਆਣਾ ਮੇਰੀ ਕਰਮ ਭੂਮੀ ਹੈ ਕਿਉਂਕਿ ਮੈਂ 1992 ਵਿੱਚ ਇੱਥੇ ਪਹਿਲੀ ਵਾਰ ਆਇਆ ਸੀ।”

ਮਾਵਾਂ ਧੀਆਂ ਸਤਿਕਾਰ ਯੋਜਨਾ ‘ਤੇ ਚਾਨਣਾ ਪਾਉਂਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਸਰਕਾਰ ਨੇ ਆਪਣੀ ਕਿਸਮ ਦੀ ਪਹਿਲੀ ਮਾਵਾਂ ਧੀਆਂ ਸਤਿਕਾਰ ਯੋਜਨਾ ਸ਼ੁਰੂ ਕੀਤੀ ਹੈ, ਜਿਸ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਪੰਜਾਬ ਦੀਆਂ ਸਾਰੀਆਂ ਔਰਤਾਂ ਇਸ ਯੋਜਨਾ ਦਾ ਲਾਭ ਲੈਣ ਦੇ ਯੋਗ ਹਨ। ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1,500 ਰੁਪਏ ਮਿਲ ਰਹੇ ਹਨ ਜਦੋਂ ਕਿ ਬਾਕੀ ਵਰਗਾਂ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1,000 ਰੁਪਏ ਮਿਲ ਰਹੇ ਹਨ। ਇੱਕ ਕਰੋੜ ਤੋਂ ਵੱਧ ਔਰਤਾਂ ਨੂੰ ਲਾਭ ਪਹੁੰਚਾਉਣ ਦਾ ਟੀਚਾ ਹੈ ਅਤੇ 72.13 ਲੱਖ ਲਾਭਪਾਤਰੀ ਇਸ ਯੋਜਨਾ ਦਾ ਲਾਭ ਪ੍ਰਾਪਤ ਕਰ ਰਹੇ ਹਨ। ਇਸ ਯੋਜਨਾ ਤਹਿਤ 97 ਫ਼ੀਸਦ ਤੋਂ ਵੱਧ ਔਰਤਾਂ ਲਾਭ ਲੈ ਰਹੀਆਂ ਹਨ ਜਿਸ ਨਾਲ ਇਹ ਯੋਜਨਾ ਦੇਸ਼ ਦੀਆਂ ਸਭ ਤੋਂ ਵਿਆਪਕ ਮਹਿਲਾ-ਕੇਂਦ੍ਰਿਤ ਸਮਾਜਿਕ ਸੁਰੱਖਿਆ ਪਹਿਲਕਦਮੀਆਂ ਵਿੱਚ ਸ਼ੁਮਾਰ ਹੋ ਗਈ ਹੈ।”

ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਬੋਲਦਿਆਂ, ਮੁੱਖ ਮੰਤਰੀ ਨੇ ਕਿਹਾ, “ਇਹ ਯੋਜਨਾ ਪੰਜਾਬ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਡਾਕਟਰੀ ਇਲਾਜ ਪ੍ਰਦਾਨ ਕਰਦੀ ਹੈ। ਇਹ ਬੇਹੱਦ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪੰਜਾਬ ਅਜਿਹਾ ਵਿਆਪਕ ਸਿਹਤ ਸੰਭਾਲ ਕਵਰੇਜ ਪ੍ਰਦਾਨ ਕਰਨ ਵਾਲਾ ਪਹਿਲਾ ਭਾਰਤੀ ਸੂਬਾ ਹੈ, ਜਿਸ ਨੇ ਮਿਆਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਂਦਿਆਂ ਜਨਤਾ ‘ਤੇ ਪੈਣ ਵਾਲੇ ਵਿੱਤੀ ਬੋਝ ਨੂੰ ਕਾਫ਼ੀ ਹੱਦ ਤੱਕ ਘਟਾ ਦਿੱਤਾ ਹੈ। ਇਸ ਇਤਿਹਾਸਕ ਕਦਮ ਦਾ ਉਦੇਸ਼ ਸੂਬੇ ਦੇ ਸਾਰੇ ਪਰਿਵਾਰਾਂ ਨੂੰ ਵਿਆਪਕ ਸਿਹਤ ਸੰਭਾਲ ਪ੍ਰਦਾਨ ਕਰਨਾ ਹੈ ਅਤੇ ਇਸ ਤਹਿਤ ਲੋਕਾਂ ਨੇ ਹੁਣ ਤੱਕ 937 ਕਰੋੜ ਰੁਪਏ ਤੋਂ ਵੱਧ ਦਾ ਮੁਫਤ ਇਲਾਜ ਪ੍ਰਾਪਤ ਕੀਤਾ ਹੈ।”

‘ਆਪ’ ਸਰਕਾਰ 2027 ਵਿੱਚ ਫਿਰ ਸੱਤਾ ‘ਤੇ ਕਾਬਜ਼ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਿਛਲੀਆਂ ਸਰਕਾਰਾਂ ਸਿਰਫ਼ ਅਜਿਹੇ ਪ੍ਰੋਜੈਕਟਾਂ ਦੀ ਯੋਜਨਾ ਬਣਾਉਂਦੀਆਂ ਰਹੀਆਂ, ਪਰ ਵਿਕਾਸ ਲਈ ਪੈਸੇ ਖਰਚਣ ਦੀ ਬਜਾਏ, ਉਨ੍ਹਾਂ ਨੇ ਇਸ ਪੈਸੇ ਨੂੰ ਆਪਣੀ ਜੇਬ ਵਿੱਚ ਪਾ ਲਿਆ ਜਿਸ ਨਾਲ ਸੂਬੇ ਦੇ ਵਿਕਾਸ ਨੂੰ ਠੱਲ੍ਹ ਪੈ ਗਈ। ਆਮ ਆਦਮੀ ਪਾਰਟੀ (ਆਪ) 2027 ਵਿੱਚ ਦੁਬਾਰਾ ਸਰਕਾਰ ਬਣਾਏਗੀ ਅਤੇ ਵਿਰੋਧੀ ਧਿਰ ਦੀਆਂ ਜ਼ਮਾਨਤਾਂ ਜ਼ਬਤ ਹੋ ਜਾਣਗੀਆਂ।

ਇਸ ਤੋਂ ਪਹਿਲਾਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਵਾਗਤ ਕਰਦਿਆਂ ਅਤੇ ਪ੍ਰੋਜੈਕਟ ਦੇ ਲਾਭਾਂ ਬਾਰੇ ਗੱਲ ਕਰਦਿਆਂ, ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਹੈਬੋਵਾਲ ਸੀਬੀਜੀ ਪਲਾਂਟ ਡੇਅਰੀ ਕੰਪਲੈਕਸ ਵਿੱਚ ਪੈਦਾ ਹੋਣ ਵਾਲੇ ਪਸ਼ੂਆਂ ਦੇ ਗੋਬਰ ਨੂੰ ਵਿਗਿਆਨਕ ਢੰਗ ਨਾਲ ਪ੍ਰੋਸੈਸ ਕਰੇਗਾ ਅਤੇ ਵਾਤਾਵਰਣ ਸੁਰੱਖਿਆ ਅਤੇ ਬੁੱਢੇ ਨਾਲੇ ਦੀ ਪੁਨਰ ਸੁਰਜੀਤੀ ਵਿੱਚ ਅਹਿਮ ਯੋਗਦਾਨ ਪਾਵੇਗਾ।

ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹਰਦੀਪ ਸਿੰਘ ਮੁੰਡੀਆਂ, ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਹੋਰ ਪਤਵੰਤੇ ਮੌਜੂਦ ਸਨ।

65 ਕਰੋੜ ਰੁਪਏ ਦਾ ਸੀਬੀਜੀ ਪਲਾਂਟ ਰੋਜ਼ਾਨਾ 300 ਟਨ ਪਸ਼ੂ ਗੋਬਰ ਨੂੰ ਕਰੇਗਾ ਪ੍ਰੋਸੈਸ, 5 ਟਨ ਸੀਬੀਜੀ ਹੋਵੇਗੀ ਪੈਦਾ

65 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਕੰਪ੍ਰੈਸਡ ਬਾਇਓਗੈਸ (ਸੀਬੀਜੀ) ਪਲਾਂਟ ਪੰਜਾਬ ਸਰਕਾਰ ਵੱਲੋਂ ਪ੍ਰਦਾਨ ਕੀਤੇ ਗਏ 2.5 ਏਕੜ ਰਕਬੇ ‘ਤੇ ਵਿਕਸਤ ਕੀਤਾ ਜਾਵੇਗਾ ਅਤੇ ਇਹ ਪਲਾਂਟ ਹੈਬੋਵਾਲ ਡੇਅਰੀ ਕੰਪਲੈਕਸ ਵਿਖੇ ਰੋਜ਼ਾਨਾ ਪੈਦਾ ਹੋਣ ਵਾਲੇ ਲਗਭਗ 300 ਟਨ ਪਸ਼ੂਆਂ ਦੇ ਗੋਬਰ ਨੂੰ ਵਿਗਿਆਨਕ ਢੰਗ ਨਾਲ ਪ੍ਰੋਸੈਸ ਕਰੇਗਾ। ਇਸ ਪਲਾਂਟ ਦੇ ਸਤੰਬਰ 2027 ਤੱਕ ਕਾਰਜਸ਼ੀਲ ਹੋਣ ਦੀ ਸੰਭਾਵਨਾ ਹੈ। ਇਹ ਪਲਾਂਟ ਰੋਜ਼ਾਨਾ ਲਗਭਗ ਪੰਜ ਟਨ ਸੀਬੀਜੀ ਅਤੇ ਜੈਵਿਕ ਬਾਇਓ-ਖਾਦ ਪੈਦਾ ਕਰੇਗਾ। ਇਸ ਨਾਲ ਅਣਸੋਧਿਆ ਗੋਬਰ ਅਤੇ ਰਹਿੰਦ-ਖੂੰਹਦ ਬੁੱਢੇ ਨਾਲੇ ਵਿੱਚ ਦਾਖਲ ਨਹੀਂ ਹੋਵੇਗਾ ਜਿਸ ਨਾਲ ਡੇਅਰੀ ਕੰਪਲੈਕਸ ਵਿੱਚ ਅਤੇ ਇਸ ਦੇ ਆਲੇ ਦੁਆਲੇ ਸਫਾਈ ਵਿੱਚ ਵੀ ਵੱਡੇ ਪੱਧਰ ‘ਤੇ ਸੁਧਾਰ ਹੋਵੇਗਾ।

ਇਸ ਪ੍ਰੋਜੈਕਟ ਨਾਲ ਪਸ਼ੂਆਂ ਦੇ ਗੋਬਰ ਦੀ ਵਿਗਿਆਨਕ ਢੰਗ ਨਾਲ ਵਰਤੋਂ ਕੀਤੀ ਜਾਵੇਗੀ ਜਿਸ ਨਾਲ ਲਗਭਗ 435 ਡੇਅਰੀ ਮਾਲਕਾਂ ਨੂੰ ਸਿੱਧੇ ਤੌਰ ‘ਤੇ ਲਾਭ ਹੋਵੇਗਾ। ਇਸ ਨਾਲ ਹੀ ਆਮਦਨ ਦੇ ਨਵੇਂ ਮੌਕੇ ਪੈਦਾ ਹੋਣਗੇ, ਰੁਜ਼ਗਾਰ ਦੇ ਸਿੱਧੇ ਅਤੇ ਅਸਿੱਧੇ ਮੌਕੇ ਪੈਦਾ ਹੋਣਗੇ ਅਤੇ ਖੇਤਰ ਵਿੱਚ ਵਾਤਾਵਰਨ ਅਨੁਕੂਲ ਨਿਵੇਸ਼ ਨੂੰ ਹੁਲਾਰਾ ਮਿਲੇਗਾ।

Tags: BREAKING NEWSChief Minister Bhagwant Singh MannLatest Punjab newsPUNJABtop headlines in PunjabiWISHAVWARTA.IN
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Asian Games Semifinal: ਭਾਰਤ ਦਾ ਮੁਕਾਬਲਾ ਅੱਜ ਸ਼੍ਰੀਲੰਕਾ ਨਾਲ

Asian Games Semifinal: ਭਾਰਤ ਦਾ ਮੁਕਾਬਲਾ ਅੱਜ ਸ਼੍ਰੀਲੰਕਾ ਨਾਲ

by Ranjit Singh
October 1, 2026
0

Asian Games Semifinal: ਭਾਰਤ ਦਾ ਮੁਕਾਬਲਾ ਅੱਜ ਸ਼੍ਰੀਲੰਕਾ ਨਾਲ ਨਵੀਂ ਦਿੱਲੀ, 1 ਅਕਤੂਬਰ (ਵਿਸ਼ਵ ਵਾਰਤਾ): ਏਸ਼ੀਆਈ ਖੇਡਾਂ ਵਿੱਚ ਭਾਰਤ ਅਤੇ...

Punjab: ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ ਕਰੇ ਪੰਜਾਬ ਸਰਕਾਰ – ਐਡਵੋਕੇਟ ਧਾਮੀ

Punjab: ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ ਕਰੇ ਪੰਜਾਬ ਸਰਕਾਰ – ਐਡਵੋਕੇਟ ਧਾਮੀ

by Ranjit Singh
October 1, 2026
0

Punjab: ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ ਕਰੇ ਪੰਜਾਬ ਸਰਕਾਰ - ਐਡਵੋਕੇਟ ਧਾਮੀ - ਭਾਈ ਰਾਜੋਆਣਾ...

Punjab: ਅੱਜ ਤੋਂ ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਨਵੇਂ ਸਮੇਂ ‘ਤੇ ਖੁੱਲ੍ਹਣਗੇ ਸਕੂਲ

Punjab: ਅੱਜ ਤੋਂ ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਨਵੇਂ ਸਮੇਂ ‘ਤੇ ਖੁੱਲ੍ਹਣਗੇ ਸਕੂਲ

by Ranjit Singh
October 1, 2026
0

Punjab: ਅੱਜ ਤੋਂ ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਨਵੇਂ ਸਮੇਂ 'ਤੇ ਖੁੱਲ੍ਹਣਗੇ ਸਕੂਲ ਚੰਡੀਗੜ੍ਹ, 1 ਅਕਤੂਬਰ (ਵਿਸ਼ਵ ਵਾਰਤਾ):...

National: ਅੱਜ 1 ਅਕਤੂਬਰ ਤੋਂ ਬਦਲਣਗੇ ਕਈ ਨਿਯਮ, ਪੜ੍ਹੋ ਵੇਰਵਾ

National: ਅੱਜ 1 ਅਕਤੂਬਰ ਤੋਂ ਬਦਲਣਗੇ ਕਈ ਨਿਯਮ, ਪੜ੍ਹੋ ਵੇਰਵਾ

by Ranjit Singh
October 1, 2026
0

National: ਅੱਜ 1 ਅਕਤੂਬਰ ਤੋਂ ਬਦਲਣਗੇ ਕਈ ਨਿਯਮ, ਪੜ੍ਹੋ ਵੇਰਵਾ ਨਵੀਂ ਦਿੱਲੀ, 1 ਅਕਤੂਬਰ (ਵਿਸ਼ਵ ਵਾਰਤਾ): ਹਰ ਮਹੀਨੇ ਦੀ ਪਹਿਲੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Asian Games Semifinal: ਭਾਰਤ ਦਾ ਮੁਕਾਬਲਾ ਅੱਜ ਸ਼੍ਰੀਲੰਕਾ ਨਾਲ

Asian Games Semifinal: ਭਾਰਤ ਦਾ ਮੁਕਾਬਲਾ ਅੱਜ ਸ਼੍ਰੀਲੰਕਾ ਨਾਲ

by Ranjit Singh
October 1, 2026
0

Asian Games Semifinal: ਭਾਰਤ ਦਾ ਮੁਕਾਬਲਾ ਅੱਜ ਸ਼੍ਰੀਲੰਕਾ ਨਾਲ ਨਵੀਂ ਦਿੱਲੀ, 1 ਅਕਤੂਬਰ (ਵਿਸ਼ਵ ਵਾਰਤਾ): ਏਸ਼ੀਆਈ ਖੇਡਾਂ ਵਿੱਚ ਭਾਰਤ ਅਤੇ...

Most Popular

Asian Games ‘ਚ ਗੁਲਵੀਰ ਸਿੰਘ ਨੇ ਰਚਿਆ ਇਤਿਹਾਸ; ਇੱਕੋ ਏਸ਼ੀਆਡ ‘ਚ ਤਿੰਨ ਤਗਮੇ ਕੀਤੇ ਆਪਣੇ ਨਾਮ

Asian Games ‘ਚ ਗੁਲਵੀਰ ਸਿੰਘ ਨੇ ਰਚਿਆ ਇਤਿਹਾਸ; ਇੱਕੋ ਏਸ਼ੀਆਡ ‘ਚ ਤਿੰਨ ਤਗਮੇ ਕੀਤੇ ਆਪਣੇ ਨਾਮ

by Jaspreet Kaur
2 days ago
0

Asian Games 'ਚ ਗੁਲਵੀਰ ਸਿੰਘ ਨੇ ਰਚਿਆ ਇਤਿਹਾਸ; ਇੱਕੋ ਏਸ਼ੀਆਡ 'ਚ ਤਿੰਨ ਤਗਮੇ ਕੀਤੇ ਆਪਣੇ ਨਾਮ ਨਵੀ ਦਿੱਲੀ, 29 ਸਤੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 

No Result
View All Result
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA