ਚੰਡੀਗੜ•, 6 ਜੂਨ-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਪ੍ਰਾਈਵੇਟ ਮੈਡੀਕਲ ਸੰਸਥਾਵਾਂ ਦੇ ਫੀਸ ਢਾਂਚੇ ਅਤੇ ਸਮੱਸਿਆਵਾਂ ਦੀ ਘੋਖ ਕਰਨ ਅਤੇ ਇਸ ਨੂੰ ਤਰਕਸੰਗਤ ਬਣਾਉਣ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ।
ਇਹ ਕਮੇਟੀ ਸਿਹਤ ਮੰਤਰੀ ਬ੍ਰਹਮ ਮਹਿੰਦਰਾ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਅਧਾਰਿਤ ਹੈ।
ਮੰਤਰੀ ਮੰਡਲ ਨੇ ਪ੍ਰਾਈਵੇਟ ਸੰਸਥਾਵਾਂ ਵੱਲੋਂ ਮੈਡੀਕਲ ਦੇ ਵਿਦਿਆਰਥੀਆਂ ਪਾਸੋਂ ਵੱਧ ਫੀਸ ਵਸੂਲਣ ਦੇ ਮਾਮਲੇ ਦਾ ਨੋਟਿਸ ਲਿਆ ਅਤੇ ਕਮੇਟੀ ਨੂੰ ਇਸ ਮਾਮਲੇ ਸਮੇਤ ਇਨ•ਾਂ ਸੰਸਥਾਵਾਂ ਜੋ ਪਿਛਲੇ ਸਾਲਾਂ ਵਿੱਚ ਵੱਡੀ ਗਿਣਤੀ ਵਿੱਚ ਹੋਂਦ ਵਿੱਚ ਆਈਆਂ ਹਨ, ਨਾਲ ਜੁੜੇ ਹੋਰ ਮਸਲਿਆਂ ਦੀ ਘੋਖ ਕਰਨ ਦੀ ਹਦਾਇਤ ਕੀਤੀ ਗਈ।
ਅੱਜ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਸ੍ਰੀ ਚੰਨੀ ਨੇ ਕਿਹਾ ਕਿ ਪ੍ਰਾਈਵੇਟ ਯੂਨੀਵਰਸਿਟੀਆਂ ਨੂੰ ਵਿਦਿਆਰਥੀਆਂ ਅਤੇ ਨੌਕਰੀਆਂ ਲਈ ਰਾਖਵਾਂਕਰਨ ਲਾਗੂ ਕਰਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਮੇਟੀ ਨੂੰ ਇਸ ਸਬੰਧ ਵਿੱਚ ਇਨ•ਾਂ ਸੰਸਥਾਵਾਂ ਦੇ ਸੁਝਾਅ ਅਤੇ ਵਿਚਾਰ ਹਾਸਲ ਕਰਨ ਲਈ ਆਖਿਆ।
Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ
ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 14-11-2026 |...






















