• Latest
  • Trending
80ਵਾਂ ਆ਼ਜਾਦੀ ਦਿਹਾੜਾ: ਪੰਜਾਬ ਦੇ ਜੇਲ੍ਹਾਂ, ਪ੍ਰਵਾਸੀ  ਭਾਰਤੀ ਅਤੇ ਸੰਸਦੀ ਕਾਜ ਮੰਤਰੀ ਡਾ. ਰਵਜੋਤ ਸਿੰਘ ਨੇ ਹੁਸ਼ਿਆਰਪੁਰ ’ਚ ਲਹਿਰਾਇਆ ਤਿਰੰਗਾ

80ਵਾਂ ਆ਼ਜਾਦੀ ਦਿਹਾੜਾ: ਪੰਜਾਬ ਦੇ ਜੇਲ੍ਹਾਂ, ਪ੍ਰਵਾਸੀ  ਭਾਰਤੀ ਅਤੇ ਸੰਸਦੀ ਕਾਜ ਮੰਤਰੀ ਡਾ. ਰਵਜੋਤ ਸਿੰਘ ਨੇ ਹੁਸ਼ਿਆਰਪੁਰ ’ਚ ਲਹਿਰਾਇਆ ਤਿਰੰਗਾ

3 months ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

1 hour ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

1 hour ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

1 hour ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

1 hour ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

3 hours ago
Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

4 hours ago
International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

4 hours ago
Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Sunday, November 8, 2026
No Result
View All Result
22 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

80ਵਾਂ ਆ਼ਜਾਦੀ ਦਿਹਾੜਾ: ਪੰਜਾਬ ਦੇ ਜੇਲ੍ਹਾਂ, ਪ੍ਰਵਾਸੀ  ਭਾਰਤੀ ਅਤੇ ਸੰਸਦੀ ਕਾਜ ਮੰਤਰੀ ਡਾ. ਰਵਜੋਤ ਸਿੰਘ ਨੇ ਹੁਸ਼ਿਆਰਪੁਰ ’ਚ ਲਹਿਰਾਇਆ ਤਿਰੰਗਾ

ਪੰਜਾਬ ਸਰਕਾਰ ਸ਼ਹੀਦਾਂ ਵਲੋਂ ਸੰਜੋਏ ਸੁਪਨਿਆਂ  ਨੂੰ ਸਾਕਾਰ ਕਰਨ ਲਈ ਵਚਨਬੱਧ

August 15, 2026
in ਖਬਰਾਂ, ਪੰਜਾਬ

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ ’ਤੇ ਮਨਾਇਆ ਜਾਵੇਗਾ 
ਰਾਜ ਨੂੰ ਰੰਗਲਾ ਪੰਜਾਬ ਬਣਾਉਣ ਲਈ ਸਾਂਝੇ ਹੰਭਲਿਆਂ ਦੀ ਲੋੜ ’ਤੇ ਜ਼ੋਰ
ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ ਨੇ ਸਿੱਖਿਆ ਤੇ ਸਿਹਤ ਖੇਤਰ ਦੇ ਨਕਸ਼ੇ ’ਤੇ ਅਹਿਮ ਥਾਂ ਬਣਾਈ
ਐਨ.ਆਰ.ਆਈ. ਪੰਜਾਬੀਆਂ ਦੇ ਮਸਲੇ ਆਨਲਾਈਨ ਢੰਗ ਨਾਲ ਹੱਲ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ 
ਕੈਬਨਿਟ ਮੰਤਰੀ ਵਲੋਂ ਸੋਮਵਾਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਮੂਹ ਸਕੂਲਾਂ ’ਚ ਛੁੱਟੀ ਦਾ ਐਲਾਨ

ਚੰਡੀਗੜ੍ਹ/ਹੁਸ਼ਿਆਰਪੁਰ, 15 ਅਗਸਤ (ਵਿਸ਼ਵ ਵਾਰਤਾ);- ਪੰਜਾਬ ਦੇ ਜੇਲ੍ਹਾਂ, ਪ੍ਰਵਾਸੀ ਭਾਰਤੀ ਅਤੇ ਸੰਸਦੀ ਕਾਜ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਸਥਾਨਕ ਪੁਲਿਸ ਲਾਈਨ ਗਰਾਊਂਡ ਵਿਖੇ 80ਵੇਂ ਆਜ਼ਾਦੀ ਦਿਹਾੜੀ ਮੌਕੇ ਕੌਮੀ ਝੰਡਾ ਲਹਿਰਾਉਂਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਪੰਜਾਬ ਨੂੰ ’ਰੰਗਲਾ ਪੰਜਾਬ’ ਬਣਾਉਣ ਲਈ ਸਾਂਝੇ ਹੰਭਲੇ ਮਾਰਨੇ ਚਾਹੀਦੇ ਹਨ ਜਿਸ ਲਈ ਪੰਜਾਬ ਸਰਕਾਰ ਵਲੋਂ ਹਰ ਸੰਭਵ ਮਦਦ ਯਕੀਨੀ ਬਣਾਈ ਜਾਵੇਗੀ ਤਾਂ ਜੋ ਦੇਸ਼ ਦੇ ਮਹਾਨ ਸ਼ਹੀਦਾਂ ਵਲੋਂ ਸੰਜੋਏ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕੇ। 

ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਅਤੇ ਪਰੇਡ ਦੇ ਨਿਰੀਖਣ ਉਪਰੰਤ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਹਰ ਖੇਤਰ ਅਤੇ ਹਰ ਵਰਗ ਲਈ ਲਾਮਿਸਾਲ ਵਿਕਾਸ ਅਤੇ ਭਲਾਈ ਦੇ ਕਾਰਜਾਂ ਨੂੰ ਅਮਲੀਜਾਮਾ ਪਹਿਨਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਨੇ ਦੇਸ਼ ਅੰਦਰ ਸਿੱਖਿਆ ਅਤੇ ਸਿਹਤ ਦੇ ਖੇਤਰ ਵਿਚ ਨਵੇਂ ਮੀਲ ਪੱਥਰ ਸਥਾਪਿਤ ਕੀਤੇ ਹਨ ਜਿਸ ਕਰਕੇ ਪੰਜਾਬ ਦੇਸ਼ ਅੰਦਰ ਸਿੱਖਿਆ ਅਤੇ ਸਿਹਤ ਖੇਤਰ ਦੇ ਨਕਸ਼ੇ ’ਤੇ ਵਿਸ਼ੇਸ਼ ਥਾਂ ਰੱਖਦਾ ਹੈ। ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ, ਸੁਖਦੇਵ, ਕਰਤਾਰ ਸਿੰਘ ਸਰਾਭਾ, ਊਧਮ ਸਿੰਘ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਸ਼ਹੀਦ ਦੀਵਾਨ ਸਿੰਘ ਕਾਲੇ ਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਨੇ ਦੇਸ਼ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ ਅਤੇ ਆਜ਼ਾਦੀ ਲਈ ਲੜੇ ਗਏ ਘੋਲ ਵਿਚ ਪੰਜਾਬੀਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ। 
ਪੰਜਾਬ ਸਰਕਾਰ ਵਲੋਂ ਬੀਤੇ ਚਾਰ ਸਾਲਾਂ ਦੌਰਾਨ ਕੀਤੇ ਕੰਮਾਂ ਦੀ ਗੱਲ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਫੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫੌਜੀਆਂ ਦੀ ਭਲਾਈ ਲਈ ਸ਼ਲਾਘਾਯੋਗ ਉਪਰਾਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਜਵਾਨਾਂ ਦੇ ਵਾਰਸਾਂ ਲਈ ਐਕਸ-ਗਰੇਸ਼ੀਆ ਦੀ ਰਾਸ਼ੀ 50 ਲੱਖ ਰੁਪਏ ਤੋਂ ਵੱਧ ਕੇ ਇਕ ਕਰੋੜ ਰੁਪਏ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਰਾਜ ਅੰਦਰ ਆਜ਼ਾਦੀ ਘੁਲਾਟੀਆਂ ਦੇ ਵਾਰਸਾਂ ਨੂੰ ਮਿਲਦੀ ਪੈਨਸ਼ਨ 9400 ਰੁਪਏ ਤੋਂ ਵੱਧ ਕੇ 11000 ਰੁਪਏ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੇ ਸਨਮਾਨ ਲਈ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਹੁਣ ਤੱਕ ਰਾਜ ਅੰਦਰ 74 ਲੱਖ 59 ਹਜ਼ਾਰ ਤੋਂ ਵੱਧ ਮਹਿਲਾਵਾਂ ਦੇ ਖਾਤਿਆਂ ਵਿਚ 2274.42 ਕਰੋੜ ਰੁਪਏ ਦੀ ਵਿੱਤੀ ਰਾਸ਼ੀ ਟਰਾਂਸਫਰ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਉਪਰਾਲਿਆਂ ਸਦਕਾ ਪਿਛਲੇ ਚਾਰ ਸਾਲਾਂ ਦੌਰਾਨ 28734 ਸਵੈ-ਸਹਾਇਤਾ ਗਰੁੱਪ ਬਣੇ ਹਨ ਜਿਨ੍ਹਾਂ ਰਾਹੀਂ ਲਗਭਗ 3 ਲੱਖ ਔਰਤਾਂ ਨੂੰ ਸਵੈ-ਸਹਾਇਤਾ ਮੁਹੱਈਆ ਕਰਵਾਈ ਗਈ ਹੈ।  ਉਨ੍ਹਾਂ ਕਿਹਾ ਕਿ ਔਰਤਾਂ ਲਈ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਵੀ ਪੂਰੀ ਤਰ੍ਹਾਂ ਬਰਕਰਾਰ ਹੈ। ਆਸ਼ੀਰਵਾਦ ਸਕੀਮ ਤਹਿਤ 51,000 ਰੁਪਏ ਦੀ ਰਾਸ਼ੀ ਪ੍ਰਦਾਨ ਕੀਤੀ ਜਾਂਦੀ ਹੈ ਅਤੇ ਸਾਲ 2025-26 ਦੌਰਾਨ 62 ਹਜ਼ਾਰ ਤੋਂ ਵੱਧ ਲਾਭਪਾਤਰੀਆਂ ਨੂੰ 318.32 ਕਰੋੜ ਰੁਪਏ ਦੀ ਸਹਾਇਤਾ ਪ੍ਰਾਪਤ ਕਰਵਾਈ ਗਈ ਹੈ। 

ਮੁੱਖ ਮੰਤਰੀ ਮੇਰੀ ਰਸੋਈ ਯੋਜਨਾ ਬਾਰੇ ਗੱਲ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ 2800 ਨਵੇਂ ਡੀਪੂ ਹੋਲਡਰਾਂ ਨੂੰ ਲਾਇਸੰਸ ਸੌਂਪੇ ਗਏ ਹਨ ਅਤੇ ਨਵੇਂ ਰਾਸ਼ਨ ਡੀਪੂਆਂ ਨਾਲ ਰਾਸ਼ਨ ਕਾਰਡ ਧਾਰਕਾਂ ਨੂੰ ਹੁਣ ਲੰਬੀ ਦੂਰੀ ਤੈਅ ਨਹੀਂ ਕਰਨੀ ਹੋਵੇਗੀ। ਉਨ੍ਹਾਂ ਕਿਹਾ ਕਿਹਾ ਕਿ ਮੇਰੀ ਰਸੋਈ ਯੋਜਨਾ ਤਹਿਤ ਰਾਸ਼ਨ ਕਿੱਟਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਜਿਸ ਵਿਚ ਰਸੋਈ ਦਾ ਲੋੜੀਂਦਾ ਸਾਮਾਨ ਉਪਲਬੱਧ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਮਾਜਿਕ ਸੁਰੱਖਿਆ ਪੈਨਸ਼ਨਾਂ ਦੇਣ ਦੇ ਨਾਲ-ਨਾਲ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਵੀ ਲਾਭ ਲੋਕਾਂ ਤੱਕ ਪਹੁੰਚਾ ਰਹੀ ਹੈ। ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ 900 ਤੋਂ ਵੱਧ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿਚ 10 ਲੱਖ ਰੁਪਏ ਤੱਕ ਦਾ ਇਲਾਜ ਮੁਫ਼ਤ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਤਾਂ ਜੋ ਰਾਜ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਇਸ ਅਲਾਮਤ ਤੋਂ ਦੂਰ ਰਹਿ ਸਕਣ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਸੜਕ ਸੁਰੱਖਿਆ ਫੋਰਸ ਵਲੋਂ 25 ਹਜ਼ਾਰ ਤੋਂ ਵੱਧ ਵਿਅਕਤੀਆਂ ਨੂੰ ਮੌਕੇ ’ਤੇ ਮੁੱਢਲੀ ਸਹਾਇਤਾ ਪ੍ਰਦਾਨ ਕਰਕੇ ਬਚਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਵਾਰ ਸਰਕਾਰੀ ਸਕੂਲਾਂ ਦੇ 361 ਵਿਦਿਆਰਥੀਆਂ ਨੇ ਜੇ.ਏ.ਈ. ਮੇਨ ਅਤੇ 64 ਵਿਦਿਆਰਥੀਆਂ ਜੇ.ਈ.ਈ. ਪ੍ਰਾਇਮਰੀ, 882 ਵਿਦਿਆਰਥੀਆਂ ਨੇ ਨੀਟ ਦੀ ਪ੍ਰੀਖਿਆ ਵਿਚ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਆਵਾਜਾਈ ਹਰ ਖੇਤਰ ਦੀ ਤਰੱਕੀ ਲਈ ਬੇਹੱਦ ਕਾਰਗਰ ਹੁੰਦੀ ਹੈ ਅਤੇ ਲੋਕ ਨਿਰਮਾਣ ਵਿਭਾਗ ਨੇ ਸੂਬੇ ਵਿਚ 45 ਹਜ਼ਾਰ ਕਿਲੋਮੀਟਰ ਸੜਕਾਂ ਦਾ ਨਿਰਮਾਣ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ 1279 ਨਵੀਂਆਂ ਬੱਸਾਂ ਦਿੱਤੀਆਂ ਜਾ ਰਹੀਆਂ ਹਨ ਜਿਸ ਨਾਲ ਸਰਕਾਰੀ ਬੱਸਾਂ ਦੀ ਗਿਣਤੀ ਵੱਧ ਕੇ 3546 ਹੋ ਜਾਵੇਗੀ ਜੋ ਪਿਛਲੇ ਦੋ ਦਹਾਕਿਆਂ ਵਿਚ ਸਭ ਤੋਂ ਵੱਡਾ ਵਾਧਾ ਹੈ। 

ਪਿੰਡਾਂ ਦੇ ਸਰਬਪੱਖੀ ਵਿਕਾਸ ਦੀ ਗੱਲ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਪੀਲ ’ਤੇ ਇਸ ਵਾਰ 2670 ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਹਨ ਜਿਨ੍ਹਾਂ ਨੂੰ ਪੰਜਾਬ ਸਰਕਾਰ ਵਲੋਂ 5 ਲੱਖ ਰੁਪਏ ਦੀ ਗਰਾਂਟ ਦੇ ਹਿਸਾਬ ਨਾਲ 133 ਕਰੋੜ ਰੁਪਏ ਤੋਂ ਵੱਧ ਦੀ ਗਰਾਂਟ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਵਲੋਂ ਘਰਾਂ ਨੇੜੇ ਹੀ ਲੋਕਾਂ ਨੂੰ ਸੇਵਾ ਕੇਂਦਰਾਂ ਰਾਹੀਂ 437 ਨਾਗਰਿਕ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਲੋਕ 1076 ’ਤੇ ਕਾਲ ਕਰਕੇ ਵੀ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ’ਈਜ਼ੀ ਰਜਿਸਟਰੀ’ ਪ੍ਰੋਜੈਕਟ ਰਾਹੀਂ ਪਾਰਦਰਸ਼ੀ ਢੰਗ ਨਾਲ ਹੁਣ ਤੱਕ 3.70 ਲੱਖ ਤੋਂ ਵੱਧ ਰਜਿਸਟਰੀਆਂ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿਚ ਵੱਖ-ਵੱਖ ਸੁਧਾਰਾਂ ਤਹਿਤ ਜੇਲ੍ਹਾਂ ਨੂੰ ਸਿਰਫ਼ ਸਜਾ ਦੇਣ ਵਾਲੀਆਂ ਥਾਵਾਂ ਨਹੀਂ ਸਗੋਂ ਸੁਰੱਖਿਆ, ਆਧੁਨਿਕ ਅਤੇ ਸੁਧਾਰ ਤੇ ਪੁਨਰਵਾਸ ਦੇ ਕੇਂਦਰਾਂ ਵਜੋਂ ਵਿਕਸਿਤ ਕਰਨ ਦਾ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ 14 ਲੱਖ ਖੇਤੀ ਟਿਊਬਵੈਲਾਂ ਲਈ ਮੁਫ਼ਤ ਬਿਜਲੀ ਦੀ ਸਹੂਲਤ ਤਹਿਤ ਸਾਲ 2025-26 ਦੌਰਾਨ 9992 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ ਅਤੇ ਕਿਸਾਨਾਂ ਨੂੰ ਝੋਨੇ ਸੀਜ਼ਨ ਦੌਰਾਨ 8 ਘੰਟਿਆਂ ਤੋਂ ਵੱਧ ਸਮੇਂ ਲਈ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਗਈ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਅੰਦਰ 60.30 ਲੱਖ ਏਕੜ ਲਈ ਨਹਿਰੀ ਪਾਣੀ ਰਾਹੀਂ ਸਿੰਚਾਈ ਦੀ ਵਿਵਸਥਾ ਕੀਤੀ ਹੈ ਜਿਸ ’ਤੇ 7200 ਕਰੋੜ ਰੁਪਏ ਖਰਚੇ ਗਏ ਹਨ। 
ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਐਨ.ਆਰ.ਆਈ. ਪੰਜਾਬੀਆਂ ਦੇ ਮਸਲੇ ਆਨਲਾਈਨ ਢੰਗ ਨਾਲ ਹੱਲ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣਿਆ ਹੈ। ਉਨ੍ਹਾਂ ਕਿਹਾ ਕਿ ਐਨ.ਆਰ.ਆਈ. ਆਪਣੀਆਂ ਸਮੱਸਿਆਵਾ ਵਟਸਐਪ ਨੰਬਰ 90560-09884 ’ਤੇ ਭੇਜ ਸਕਦੇ ਹਨ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿਚ ਵਸਦੇ ਪੰਜਾਬੀਆਂ ਨੂੰ ਆਲਲਾਈਨ ਸਿਸਟਮ ਰਾਹੀਂ ਹੁਣ ਤੱਕ 21103 ਦਸਤਾਵੇਜ਼ਾਂ ਨੂੰ ਕਾਊਂਟਰ ਸਾਈਨ ਕੀਤਾ ਗਿਆ ਹੈ। 
ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ ’ਤੇ ਮਨਾਇਆ ਜਾਵੇਗਾ : 
ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀਦੇ 650ਵੇਂ ਪ੍ਰਕਾਸ਼ ਪੁਰਬ ਨੂੰ ਲਾਮਿਸਾਲ ਢੰਗ ਨਾਲ ਮਨਾਇਆ ਜਾਵੇਗਾ ਜਿਸ ਲਈ 100 ਕਰੋੜ ਰੁਪਏ ਦਾ ਬਜ਼ਟ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਰੇ ਧਰਮਾਂ ਦਾ ਸਤਿਕਾਰ ਕਰਦੀ ਹੋਈ ਲੋਕ ਭਾਵਨਾਵਾਂ ਦੇ ਅਨੁਕੂਲ ਵੱਖ-ਵੱਖ ਧਾਰਮਿਕ ਪ੍ਰੋਗਰਾਮ ਕਰਵਾ ਰਹੀ ਹੈ ਅਤੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਲਿਜਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਪੰਜਾਬ ਵਿਚ 650 ਏਕੜ ਜ਼ਮੀਨ ਉਤੇ ਗੁਰੂ ਜੀ ਦੇ ਨਾਂ ’ਤੇ ਬਗੀਚੀਆਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ ਅਤੇ ਹਰ ਜ਼ਿਲ੍ਹੇ ਵਿਚ ਸਾਢੇ 6 ਲੱਖ ਬੂਟੇ ਲਾਉਣ ਅਤੇ ਸਾਢੇ 6 ਲੱਖ ਯਾਦਗਾਰੀ ਝੰਡੇ ਵੰਡਣ ਦੀ ਮੁਹਿੰਮ ਜਾਰੀ ਹੈ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਵਿਚ 53 ਨਾਨਕ ਬਗੀਚੀਆਂ, 6 ਪਵਿੱਤਰ ਵਣ ਅਤੇ ਸੜਕਾਂ ਦੇ ਕਿਨਾਰੇ ਲਗਭਗ 5 ਹਜ਼ਾਰ ਬੂਟੇ ਲਾਏ ਜਾ ਰਹੇ ਹਨ। 
ਸੋਮਵਾਰ ਨੂੰ ਜ਼ਿਲ੍ਹੇ ਦੇ ਸਕੂਲਾਂ ’ਚ ਰਹੇਗੀ ਛੁੱਟੀ : 
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਸਮਾਪਤੀ ’ਤੇ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿਚ ਸੋਮਵਾਰ (17 ਅਗਸਤ) ਨੂੰ ਛੁੱਟੀ ਦਾ ਐਲਾਨ ਕੀਤਾ। ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਨੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਅਤੇ ਪਰੇਡ ਕਮਾਂਡਰ ਡੀ.ਐਸ.ਪੀ. ਕੁਲਵੰਤ ਸਿੰਘ ਸਮੇਤ ਜਿਪਸੀ ਵਿਚ ਸਵਾਰ ਹੋ ਕੇ ਪਰੇਡ ਦਾ ਨਿਰੀਖਣ ਕੀਤਾ। ਪਰੇਡ ਕਮਾਂਡਰ ਡੀ.ਐਸ.ਪੀ. ਕੁਲਵੰਤ ਸਿੰਘ ਅਤੇ ਸੈਕੰਡ-ਇਨ-ਕਮਾਂਡ ਇੰਸਪੈਕਟਰ ਜਸਵੀਰ ਕੌਰ ਦੀ ਅਗਵਾਈ ਵਿਚ ਪਰੇਡ ਵਿਚ ਸ਼ਾਮਲ ਪੰਜਾਬ ਪੁਲਿਸ ਦੇ ਜਵਾਨਾਂ, ਪੀ.ਆਰ.ਟੀ.ਸੀ. ਜਹਾਨਖੇਲਾਂ ਦੇ ਮਹਿਲਾ ਵਿੰਗ, ਪੰਜਾਬ ਪੁਲਿਸ ਮਹਿਲਾ ਵਿੰਗ, ਪੰਜਾਬ ਹੋਮਗਾਰਡਜ਼, ਐਨ.ਸੀ.ਸੀ. 12 ਪੰਜਾਬ ਬਟਾਲੀਅਨ, ਗਰਲਜ਼ ਗਾਈਡਜ਼, ਸਕਾਊਟਸ ਦੀਆਂ ਟੁਕੜੀਆਂ ਅਤੇ ਪੀ.ਆਰ.ਟੀ.ਸੀ. ਜਹਾਨਖੇਲਾਂ ਦਾ ਬੈਂਡ ਮਾਰਚ ਪਾਸਟ ਵਿਚ ਸ਼ਾਮਲ ਸੀ। 
ਇਸ ਮੌਕੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ, ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਕਰਮਵੀਰ ਸਿੰਘ ਘੁੰਮਣ, ਵਿਧਾਇਕ ਡਾ. ਇਸ਼ਾਂਕ ਕੁਮਾਰ, ਮੇਅਰ ਪ੍ਰਵੀਨ ਸੈਣੀ, ਚੇਅਰਮੈਨ ਬੈਕਫਿੰਕੋ ਪੰਜਾਬ ਸੰਦੀਪ ਸੈਣੀ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਕਰਮਜੀਤ ਕੌਰ,  ਚੇਅਰਮੈਨ ਨਗਰ ਸੁਧਾਰ ਟਰੱਸਟ ਗੁਰਵਿੰਦਰ ਸਿੰਘ ਪਾਬਲਾ, ਚੇਅਰਮੈਨ ਮਾਰਕਿਟ ਕਮੇਟੀ ਹੁਸ਼ਿਆਰਪੁਰ ਜਸਪਾਲ ਸਿੰਘ ਚੇਚੀ, ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੁਮਾਰ, ਡਿਪਟੀ ਮੇਅਰ ਸੰਦੀਪ ਚੇਚੀ, ਜ਼ਿਲ੍ਹਾ ਅਤੇ ਸੈਸ਼ਨ ਜੱਜ ਰਜਿੰਦਰ ਅੱਗਰਵਾਲ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਅਤੇ ਹੋਰ ਅਧਿਕਾਰੀ ਮੌਜੂਦ ਸਨ। 
—
Tags: BREAKING NEWSLatest Punjab newsPUNJABpunjab newstop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

by Navjot
November 8, 2026
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਪੂਰਬੀ ਅਫਗਾਨਿਸਤਾਨ ਦੇ ਲਗਮਾਨ ਸੂਬੇ ਵਿੱਚ ਇੱਕ ਹਾਈਵੇਅ 'ਤੇ ਵਾਪਰੀ ਟੱਕਰ ਵਿੱਚ ਘੱਟੋ-ਘੱਟ...

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

by Navjot
November 8, 2026
0

  ਪਟਨਾ, 8 ਨਵੰਬਰ (ਵਿਸ਼ਵ ਵਾਰਤਾ) ਬਿਹਾਰ ਪੁਲਿਸ ਨੇ ਸ਼ਨੀਵਾਰ ਨੂੰ ਕੈਮੂਰ ਜ਼ਿਲ੍ਹੇ ਵਿੱਚ ਇੱਕ ਕਾਰਵਾਈ ਦੌਰਾਨ ਹੈਰੋਇਨ ਤਸਕਰੀ ਦੇ...

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਸ਼ਨੀਵਾਰ ਨੂੰ ਮਹਾਰਾਸ਼ਟਰ ਆਈਐਸਆਈਐਸ ਅੱਤਵਾਦੀ...

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੀ ਸਵੇਰ ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ ਦੇ ਵਾਸੀਆਂ ਨੇ 'ਬਹੁਤ ਖਰਾਬ'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

by Navjot
November 8, 2026
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਪੂਰਬੀ ਅਫਗਾਨਿਸਤਾਨ ਦੇ ਲਗਮਾਨ ਸੂਬੇ ਵਿੱਚ ਇੱਕ ਹਾਈਵੇਅ 'ਤੇ ਵਾਪਰੀ ਟੱਕਰ ਵਿੱਚ ਘੱਟੋ-ਘੱਟ...

Most Popular

Punjab: ਪਰਵਿੰਦਰ ਝੋਟੇ ਦਾ ਮਾਨਸਾ ‘ਚ ਅੰਤਿਮ ਸਸਕਾਰ ਅੱਜ

Punjab: ਪਰਵਿੰਦਰ ਝੋਟੇ ਦਾ ਮਾਨਸਾ ‘ਚ ਅੰਤਿਮ ਸਸਕਾਰ ਅੱਜ

by Ranjit Singh
10 hours ago
0

Punjab: ਪਰਵਿੰਦਰ ਝੋਟੇ ਦਾ ਮਾਨਸਾ ‘ਚ ਅੰਤਿਮ ਸਸਕਾਰ ਅੱਜ ਮਾਨਸਾ, 8 ਨਵੰਬਰ (ਵਿਸ਼ਵ ਵਾਰਤਾ) ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 