ਚੰਡੀਗੜ, 6 ਜੂਨ: ਪੰਜਾਬ ਸਰਕਾਰ ਨੇ ਇਕ ਨੋਟੀਫਿਕੇਸ਼ਨ ਜਾਰੀ ਕਰਦਿਆਂ ਸੂਬੇ ਭਰ ਦੇ ਕਿਸਾਨਾਂ ਨੂੰ 13 ਜੂਨ, 2019 ਤੋਂ ਝੋਨਾ ਲਾਉਣ ਦੀ ਪ੍ਰਵਾਨਗੀ ਦਿੱਤੀ ਹੈ।
ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਮੰਗ ਨੂੰ ਸਵੀਕਾਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ‘ਤੇ ਸੂਬਾ ਸਰਕਾਰ ਨੇ ਝੋਨਾ ਲਾਉਣ ਲਈ ਪਿਛਲੇ ਸਾਲ ਨਿਰਧਾਰਤ ਕੀਤੀ 20 ਜੂਨ ਦੀ ਤਰੀਕ ਨੂੰ ਬਦਲ ਕੇ 13 ਜੂਨ ਕਰਨ ਦਾ ਫੈਸਲਾ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਖੇਤੀਬਾੜੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਹ ਉਪਰਾਲਾ ਝੋਨੇ ਦੀ ਪਿਛੇਤੀ ਬਿਜਾਈ ਕਾਰਨ ਕਿਸਾਨਾਂ ਨੂੰ ਪੇਸ਼ ਆਉਂਦੀਆਂ ਔਕੜਾਂ ਜਿਵੇਂ ਫਸਲ ਦੀ ਕਟਾਈ ਸਮੇਂ ਨਮੀਂ ਦੀ ਮਾਤਰਾ ਦਾ ਵਧਣਾ ਆਦਿ ਤੋਂ ਨਿਜਾਤ ਦਿਵਾਉਣ ਲਈ ਮਦਦਗ਼ਾਰ ਸਿੱਧ ਹੋਵੇਗਾ।
ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ਦਾ ਕਾਂਗਰਸ ‘ਚੋਂ ਮੁਅੱਤਲੀ ਰੱਦ
ਚੰਡੀਗੜ 3 ਮਈ( ਵਿਸ਼ਵ ਵਾਰਤਾ )-ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ਦਾ ਕਾਂਗਰਸ 'ਚੋਂ ਮੁਅੱਤਲੀ ਰੱਦ ਕਰ ਦਿੱਤਾ ਗਿਆ ਹੈ। ਕੈਪਟਨ...