5 ਸਤੰਬਰ ਤੋਂ ਹੋਵੇਗਾ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਦਾ ਆਗਾਜ਼
– ਕਰਵਾਏ ਜਾਣਗੇ 38 ਖੇਡ ਮੁਕਾਬਲੇ
ਚੰਡੀਗੜ੍ਹ, 15 ਅਗਸਤ (ਵਿਸ਼ਵ ਵਾਰਤਾ) : ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ 5 ਸਤੰਬਰ ਨੂੰ ਬਠਿੰਡਾ ਤੋਂ ਸ਼ੁਰੂ ਹੋਵੇਗਾ, ਜਿਸ ਵਿੱਚ 38 ਖੇਡ ਮੁਕਾਬਲੇ ਕਰਵਾਏ ਜਾਣਗੇ।ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਂਝੀ ਕੀਤੀ।
ਖੇਡਾਂ ਨੂੰ ਉਤਸ਼ਾਹਿਤ ਕਰਨ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਵਿਸ਼ੇਸ਼ ਤੌਰ ‘ਤੇ ਖੇਡਾਂ ਲਈ 1,744 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਪੰਜਾਬ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਰਿਹਾ ਹੈ। ਇਸ ਵੱਕਾਰੀ ਟਰਾਫੀ ਦੇ ਮੈਚ ਅਕਤੂਬਰ ਅਤੇ ਨਵੰਬਰ ਦੌਰਾਨ ਜਲੰਧਰ ਅਤੇ ਮੋਹਾਲੀ ਵਿੱਚ ਹੋਣਗੇ।
ਭਾਰਤੀ ਖੇਡਾਂ ਵਿੱਚ ਪੰਜਾਬ ਦੇ ਯੋਗਦਾਨ ‘ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ, “ਇਹ ਸਾਡੇ ਸਾਰਿਆਂ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਪਾਲਪ੍ਰੀਤ ਸਿੰਘ ਬਰਾੜ ਭਾਰਤ ਦੀ ਬਾਸਕਟਬਾਲ ਟੀਮ ਦੇ ਕਪਤਾਨ ਹਨ, ਹਰਮਨਪ੍ਰੀਤ ਸਿੰਘ ਭਾਰਤੀ ਹਾਕੀ ਟੀਮ ਦੇ ਕਪਤਾਨ ਹਨ, ਸ਼ੁਭਮਨ ਗਿਲ ਪੁਰਸ਼ਾਂ ਦੀ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਹਨ ਅਤੇ ਹਰਮਨਪ੍ਰੀਤ ਕੌਰ ਮਹਿਲਾਵਾਂ ਦੀ ਭਾਰਤੀ ਕ੍ਰਿਕਟ ਟੀਮ ਦੀ ਕਪਤਾਨ ਹੈ ਅਤੇ ਸਾਰੇ ਪੰਜਾਬੀ ਹਨ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























