ਹਰਸਿਮਰਤ ਕੌਰ ਬਾਦਲ ਨੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ NIA ਜਾਂਚ ਦੀ ਕੀਤੀ ਮੰਗ
– ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖੀ ਚਿੱਠੀ
ਚੰਡੀਗੜ੍ਹ, 16 ਅਗਸਤ (ਵਿਸ਼ਵ ਵਾਰਤਾ) – ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖ ਕੇ ਮਹਾਰਾਸ਼ਟਰ ਦੇ ਨਾਂਦੇੜ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ NIA ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।
ਹਰਸਿਮਰਤ ਕੌਰ ਨੇ ਲਿਖਿਆ ਕਿ 2024 ਵਿੱਚ ਵੀ ਸੁਖਬੀਰ ਬਾਦਲ ‘ਤੇ ਜਾਨਲੇਵਾ ਹਮਲਾ ਹੋਇਆ ਸੀ। ਦੋ ਵਾਰ ਹੱਤਿਆ ਦੀ ਕੋਸ਼ਿਸ਼ ਬੇਹੱਦ ਚਿੰਤਾਜਨਕ ਹੈ। ਇਸ ਦੇ ਨਾਲ ਹੀ ਉਨ੍ਹਾਂ ਖ਼ਦਸ਼ਾ ਜਤਾਇਆ ਹੈ ਕਿ ਇਹ ਹਮਲਾ ਕਿਸੇ ਡੂੰਘੀ ਅੰਤਰ-ਰਾਜੀ ਜਾਂ ਅੰਤਰਰਾਸ਼ਟਰੀ ਸਾਜ਼ਿਸ਼ ਦਾ ਹਿੱਸਾ ਵੀ ਹੋ ਸਕਦਾ ਹੈ, ਜਿਸ ਦੀ ਜਾਂਚ ਹੋਣੀ ਚਾਹੀਦੀ ਹੈ।
ਆਪਣੀ ਚਿੱਠੀ ਵਿੱਚ ਹਰਸਿਮਰਤ ਕੌਰ ਨੇ 3 ਢੁਕਵੇਂ ਨੁਕਤੇ ਉਜਾਗਰ ਕੀਤੇ ਹਨ। ਉਨ੍ਹਾਂ ਕਿਹਾ ਕਿ “ਦੋਵੇਂ ਹਮਲੇ ਪਵਿੱਤਰ ਗੁਰੂ ਘਰਾਂ ਵਿੱਚ ਉਸ ਸਮੇਂ ਹੋਏ ਜਦੋਂ ਇੱਕ ਸ਼ਰਧਾਲੂ ਸਿੱਖ ਧਾਰਮਿਕ ਸੇਵਾ ਵਿੱਚ ਰੁੱਝਿਆ ਹੋਇਆ ਸੀ। 2. ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਨੂੰ ਜਵਾਬ ਦੇਣਾ ਚਾਹੀਦਾ ਹੈ ਕਿਉਂਕਿ ਦੋਵਾਂ ਹਮਲਿਆਂ ਵਿੱਚ ਇੱਕ ਹੈਰਾਨੀਜਨਕ ਪੈਟਰਨ ਦਿਖਦਾ ਹੈ।3. ਵਾਰ-ਵਾਰ ਕੀਤੇ ਇਹ ਹਮਲੇ ਦੁਨੀਆ ਪੱਧਰ ‘ਤੇ ਪੰਜਾਬ ਦੇ ਅਕਸ ਨੂੰ ਨੁਕਸਾਨ ਪਹੁੰਚਾਉਣ ਅਤੇ ਸਿੱਖ ਭਾਈਚਾਰੇ ਨੂੰ ਬਦਨਾਮ ਕਰਨ ਦੇ ਉਦੇਸ਼ ਨਾਲ ਕੀਤੇ ਜਾ ਰਹੇ ਹਨ।ਗੰਭੀਰਤਾ, ਪੈਟਰਨ ਅਤੇ ਹਾਲਾਤ NIA ਦੀ ਮੁਕੰਮਲ ਜਾਂਚ ਦੀ ਮੰਗ ਕਰਦੇ ਹਨ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























