ਚੰਡੀਗੜ. 6 ਜੂਨ: ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਮਾਰਕਿਟ ਕਮੇਟੀ ਲੁਧਿਆਣਾ ਵਿਖੇ ਤਾਇਨਾਤ ਸਕੱਤਰ ਅਮਨਦੀਪ ਸਿੰਘ ਨੂੰ 30 ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸਕੱਤਰ ਅਮਨਦੀਪ ਸਿੰਘ ਨੂੰ ਸ਼ਿਕਾਇਤਕਰਤਾ ਗੁਰਕਮਲ ਸਿੰਘ, ਵਾਸੀ ਜਿਲਾ ਲੁਧਿਆਣਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਉਰੇ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਰਾਜਾ ਲਸ਼Îਨ ਨਾਮ ਦੀ ਕੰਪਨੀ ਹੈ ਜੋ ਨਵੀ ਸਬਜੀ ਮੰਡੀ ਲੁਧਿਆਣਾ ਵਿਖੇ ਸਥਿਤ ਹੈ। ਵਪਾਰ ਸਬੰਧੀ ਰੋਜਾਨਾ ਮਾਲ ਦੀਆਂ ਗੱਡੀਆ ਆਉਂਦੀਆਂ ਹਨ। ਇਹਨਾਂ ਗੱਡੀਆ ਵਿੱਚ ਜੋ ਮਾਲ ਆਉਂਦਾ ਹੈ ਇਸ ਸਬੰਧੀ ਉਸ ਨੂੰ ਤੰਗ ਪ੍ਰੇÎਸ਼ਾਨ ਕਰਨ ਅਤੇ ਉਸਦਾ ਰੇਟ ਅਤੇ ਭਾਰ ਘੱਟ ਲਿੱਖਣ ਤੇ ਐਂਟਰੀਆਂ ਵੀ ਘੱਟ ਪਾਉਣ ਬਦਲੇ ਸੈਕਟਰੀ ਮਾਰਕੀਟ ਕਮੇਟੀ ਅਮਨਦੀਪ ਸਿੰਘ ਸੰਧੂ ਨੇ 50,000/ ਰੁਪਏ ਰਿਸ਼Îਵਤ ਦੀ ਮੰਗ ਕੀਤੀ ਅਤੇ ਸੌਦਾ 30,000 ਰੂਪੈ ਰੁਪਏ ਵਿਖ ਤੈਅ ਹੋਇਆ ਹੈ।
ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਸਕੱਤਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 30 ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦੋਹਾਂ ਦੋਸ਼ੀਆਂ ਖਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
ਨਾਰਦਰਨ ਬਾਈਪਾਸ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਐਵਾਰਡ ਤੁਰੰਤ ਪਾਸ ਕਰਵਾਏ ਭਗਵੰਤ ਮਾਨ ਸਰਕਾਰ: ਪ੍ਰਨੀਤ ਕੌਰ
ਨਾਰਦਰਨ ਬਾਈਪਾਸ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਐਵਾਰਡ ਤੁਰੰਤ ਪਾਸ ਕਰਵਾਏ ਭਗਵੰਤ ਮਾਨ ਸਰਕਾਰ: ਪ੍ਰਨੀਤ ਕੌਰ -24 ਪਿੰਡਾਂ 'ਚ ਭਾਜਪਾ...