ਚੰਡੀਗੜ, 6 ਜੂਨ- ਸ੍ਰੀ ਗੁਰੂ ਅਰਜਨ ਦੇਵ ਜੀ ਦੇ 413ਵੇਂ ਸ਼ਹੀਦੀ ਦਿਵਸ ‘ਤੇ ਸ਼ਰਧਾ ਭੇਂਟ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ 5ਵੇਂ ਸਿੱਖ ਗੁਰੂ ਦੇ ਮਾਨਵਤਾ, ਧਰਮ ਨਿਰਪਖਤਾ ਅਤੇ ਆਪਸੀ ਭਾਈਚਾਰੇ ਦੇ ਵਿਚਾਰਾਂ ‘ਤੇ ਚੱਲਣ ਦਾ ਸੱਦਾ ਦਿੱਤਾ ਹੈ ਜੋ ਕਿ ਮੌਜੂਦਾ ਸਮੇਂ ਬਹੁਤ ਜ਼ਿਆਦਾ ਤਰਕਸੰਗਤ ਹਨ।
ਇਕ ਸੰਦੇਸ਼ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਗੁਰੂ ਜੀ ਦੀ ਮਹਾਨ ਕੁਰਬਾਨੀ ਮਾਨਵਤਾ ਦੇ ਲਈ ਇਕ ਪ੍ਰੇਰਣਾ ਦਾ ਸ੍ਰੋਤ ਹੈ ਅਤੇ ਉਨ•ਾਂ ਦੀ ਅਧਿਆਤਮਕ ਫਿਲਾਸਫੀ ਧਰਮ ਦੇ ਮਾਰਗ ‘ਤੇ ਚੱਲਣ ਲਈ ਮਾਨਵਤਾ ਦਾ ਲਗਾਤਾਰ ਮਾਰਗ ਦਰਸ਼ਨ ਕਰਦੀ ਰਹੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਕਲਨ ਅਤੇ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਦੇ ਨਿਰਮਾਣ ‘ਚ ਗੁਰੂ ਅਰਜਨ ਦੇਵ ਜੀ ਦਾ ਯੋਗਦਾਨ ਹਮੇਸ਼ਾਂ ਹੀ ਸਭਨਾ ਦੇ ਦਿਲਾਂ ਵਿਚ ਬਹੁਤ ਹੀ ਸਤਿਕਾਰ ਯੋਗ ਰਹੇਗਾ। ਇਸ ਧਾਰਮਿਕ ਗ੍ਰੰਥ ਵਿਚਲੀਆਂ ਪਵਿੱਤਰ ਕਦਰਾਂ-ਕੀਮਤਾਂ ਅਤੇ ਇਹ ਪਵਿੱਤਰ ਸਥਾਨ ਹਮੇਸ਼ਾਂ ਹੀ ਸਾਡੇ ਮਨਾਂ ਵਿਚ ਸਤਿਕਾਰਤ ਰੂਪ ਵਿਚ ਵਸੇ ਰਹਿਣਗੇ।
Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ
ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 14-11-2026 |...























