• Latest
  • Trending
ਭਗਵੰਤ ਮਾਨ ਸਰਕਾਰ ਪਿੰਡਾਂ ਵਿੱਚੋਂ ਪ੍ਰਤਿਭਾ ਦੀ ਪਛਾਣ ਕਰ ਕੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਗਵੰਤ ਮਾਨ ਸਰਕਾਰ ਪਿੰਡਾਂ ਵਿੱਚੋਂ ਪ੍ਰਤਿਭਾ ਦੀ ਪਛਾਣ ਕਰ ਕੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
Hockey World Cup : ਭਾਰਤ ਨੇ ਪਾਕਿਸਤਾਨ ਨੂੰ 5-3 ਨਾਲ ਹਰਾਇਆ ; ਜਿੱਤ ਦੇ ਨਾਲ ਟਾਪ 8 ‘ਚ ਬਣਾਈ ਜਗ੍ਹਾ

Hockey World Cup : ਭਾਰਤ ਨੇ ਪਾਕਿਸਤਾਨ ਨੂੰ 5-3 ਨਾਲ ਹਰਾਇਆ ; ਜਿੱਤ ਦੇ ਨਾਲ ਟਾਪ 8 ‘ਚ ਬਣਾਈ ਜਗ੍ਹਾ

1 hour ago
ਵਿਸ਼ਵ ਮੱਛਰ ਦਿਵਸ 2026: ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ ਮੰਤਰੀ ਸਿਹਤ ਯੋਜਨਾ’

ਵਿਸ਼ਵ ਮੱਛਰ ਦਿਵਸ 2026: ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ ਮੰਤਰੀ ਸਿਹਤ ਯੋਜਨਾ’

2 hours ago
ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਵਾਪਸ ਭਾਰਤ ਲਿਆਂਦਾ

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਵਾਪਸ ਭਾਰਤ ਲਿਆਂਦਾ

2 hours ago
ਛਾਪੇਮਾਰੀ ਦੌਰਾਨ H-FAST ਨੇ 36 ਟਨ ਮਿਲਾਵਟੀ ਘਿਓ ਕੀਤਾ ਜ਼ਬਤ

ਛਾਪੇਮਾਰੀ ਦੌਰਾਨ H-FAST ਨੇ 36 ਟਨ ਮਿਲਾਵਟੀ ਘਿਓ ਕੀਤਾ ਜ਼ਬਤ

2 hours ago
4 ਰਾਜਾਂ ਵਿੱਚ ਰੇਲ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਪ੍ਰਦਾਨ ਕਰਨਗੇ ਨਵੇਂ ਮਲਟੀ-ਟਰੈਕਿੰਗ ਪ੍ਰੋਜੈਕਟ : ਪ੍ਰਧਾਨ ਮੰਤਰੀ ਮੋਦੀ

4 ਰਾਜਾਂ ਵਿੱਚ ਰੇਲ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਪ੍ਰਦਾਨ ਕਰਨਗੇ ਨਵੇਂ ਮਲਟੀ-ਟਰੈਕਿੰਗ ਪ੍ਰੋਜੈਕਟ : ਪ੍ਰਧਾਨ ਮੰਤਰੀ ਮੋਦੀ

2 hours ago
ਯਾਮੀ ਗੌਤਮ ਦੀ ਫੈਨਟਸੀ ਫੈਮਿਲੀ-ਐਂਟਰਟੇਨਰ ‘ਨਈ ਨਵੇਲੀ’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

ਯਾਮੀ ਗੌਤਮ ਦੀ ਫੈਨਟਸੀ ਫੈਮਿਲੀ-ਐਂਟਰਟੇਨਰ ‘ਨਈ ਨਵੇਲੀ’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਪੰਜਾਬ ਸਰਕਾਰ ਵੱਲੋਂ ਐਸ.ਟੀ.ਪੀ.ਆਈ. ਨਾਲ ਸਮਝੌਤਾ ਸਹੀਬੱਧ; ਮੋਹਾਲੀ ਵਿਖੇ 29 ਕਰੋੜ ਰੁਪਏ ਨਾਲ ਸਥਾਪਤ ਕੀਤਾ ਜਾਵੇਗਾ “ਨਿਊਰੋਨ 2.0” ਇਨਕਿਊਬੇਸ਼ਨ ਸੈਂਟਰ

ਪੰਜਾਬ ਸਰਕਾਰ ਵੱਲੋਂ ਐਸ.ਟੀ.ਪੀ.ਆਈ. ਨਾਲ ਸਮਝੌਤਾ ਸਹੀਬੱਧ; ਮੋਹਾਲੀ ਵਿਖੇ 29 ਕਰੋੜ ਰੁਪਏ ਨਾਲ ਸਥਾਪਤ ਕੀਤਾ ਜਾਵੇਗਾ “ਨਿਊਰੋਨ 2.0” ਇਨਕਿਊਬੇਸ਼ਨ ਸੈਂਟਰ

3 hours ago
FBI ਨੇ ਪੰਜਾਬ ਦੇ ਗੈਂਗਸਟਰ ਮੇਜਰ ਸਿੰਘ ਨੂੰ ਐਲਾਨਿਆ ਵਾਂਟੇਡ

FBI ਨੇ ਪੰਜਾਬ ਦੇ ਗੈਂਗਸਟਰ ਮੇਜਰ ਸਿੰਘ ਨੂੰ ਐਲਾਨਿਆ ਵਾਂਟੇਡ

4 hours ago
ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

4 hours ago
‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ

‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ

5 hours ago
ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

5 hours ago
Hindi News
English News
Wednesday, August 19, 2026
No Result
View All Result
30 °c
Chandigarh
30 ° Thu
30 ° Fri
29 ° Sat
30 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵੰਤ ਮਾਨ ਸਰਕਾਰ ਪਿੰਡਾਂ ਵਿੱਚੋਂ ਪ੍ਰਤਿਭਾ ਦੀ ਪਛਾਣ ਕਰ ਕੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਖੇਡਾਂ ਵਤਨ ਪੰਜਾਬ ਦੀਆਂ` ਦਾ ਚੌਥਾ ਭਾਗ 5 ਸਤੰਬਰ ਨੂੰ ਬਠਿੰਡਾ ਤੋਂ ਸ਼ੁਰੂ ਹੋਵੇਗਾ ਅਤੇ 29 ਨਵੰਬਰ ਨੂੰ ਪਟਿਆਲਾ ਵਿਖੇ ਹੋਵੇਗੀ ਸਮਾਪਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

August 19, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਭਗਵੰਤ ਮਾਨ ਸਰਕਾਰ ਪਿੰਡਾਂ ਵਿੱਚੋਂ ਪ੍ਰਤਿਭਾ ਦੀ ਪਛਾਣ ਕਰ ਕੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਗਵੰਤ ਮਾਨ ਸਰਕਾਰ ਪਿੰਡਾਂ ਵਿੱਚੋਂ ਪ੍ਰਤਿਭਾ ਦੀ ਪਛਾਣ ਕਰ ਕੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

• ‘ਖੇਡਾਂ ਵਤਨ ਪੰਜਾਬ ਦੀਆਂ` ਦਾ ਚੌਥਾ ਭਾਗ 5 ਸਤੰਬਰ ਨੂੰ ਬਠਿੰਡਾ ਤੋਂ ਸ਼ੁਰੂ ਹੋਵੇਗਾ ਅਤੇ 29 ਨਵੰਬਰ ਨੂੰ ਪਟਿਆਲਾ ਵਿਖੇ ਹੋਵੇਗੀ ਸਮਾਪਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
• ਪੰਜਾਬ ਦੇ ਸਭ ਤੋਂ ਵੱਡੇ ਖੇਡ ਮਹਾਂਕੁੰਭ ਵਿੱਚ 14 ਸਾਲ ਤੋਂ ਲੈ ਕੇ 70 ਸਾਲ ਤੋਂ ਵੱਧ ਉਮਰ ਦੇ 10 ਲੱਖ ਖਿਡਾਰੀ ਹਿੱਸਾ ਲੈਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
• ਇਸ ਸਾਲ ਚਾਰ ਪੈਰਾ ਖੇਡਾਂ ਸਮੇਤ ਕੁੱਲ 38 ਖੇਡ ਵੰਨਗੀਆਂ ਵਿੱਚ ਮੁਕਾਬਲੇ ਕਰਵਾਏ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
• ਪਹਿਲੀ ਵਾਰ ਪੁਰਸ਼ ਅਤੇ ਮਹਿਲਾ ਟੈਨਿਸ ਬਾਲ ਕ੍ਰਿਕਟ ਨੂੰ ਪ੍ਰਦਰਸ਼ਨੀ ਖੇਡ ਵਜੋਂ ਕੀਤਾ ਗਿਆ ਸ਼ਾਮਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
• ਸੋਨੇ ਦਾ ਤਗ਼ਮਾ ਜੇਤੂ ਨੂੰ 10,000 ਰੁਪਏ, ਚਾਂਦੀ ਦਾ ਤਗ਼ਮਾ ਜੇਤੂ ਨੂੰ 7,000 ਰੁਪਏ ਅਤੇ ਕਾਂਸੀ ਦਾ ਤਗ਼ਮਾ ਜੇਤੂ ਨੂੰ 5,000 ਰੁਪਏ ਨਕਦ ਇਨਾਮ ਮਿਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
• 40 ਸਾਲ ਤੱਕ ਦੀ ਉਮਰ ਦੇ ਤਗ਼ਮਾ ਜੇਤੂਆਂ ਨੂੰ ਸਰਕਾਰੀ ਨੌਕਰੀਆਂ ਵਿੱਚ ਖੇਡ ਕੋਟੇ ਤਹਿਤ ਲਾਭ ਲੈਣ ਲਈ ਮਿਲਣਗੇ ਗ੍ਰੇਡੇਸ਼ਨ ਸਰਟੀਫਿਕੇਟ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
• ਖਿਡਾਰੀਆਂ ਲਈ ਪਹਿਲੀ ਵਾਰ ਕੋਡ-ਆਧਾਰਿਤ ਰਜਿਸਟ੍ਰੇਸ਼ਨ ਸਹੂਲਤ ਕੀਤੀ ਗਈ ਸ਼ੁਰੂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
• 12 ਅਗਸਤ ਨੂੰ ਸ਼ੁਰੂ ਹੋਇਆ ਮਸ਼ਾਲ ਮਾਰਚ 5 ਸਤੰਬਰ ਨੂੰ ਆਪਣੀ ਮੰਜ਼ਿਲ `ਤੇ ਪਹੁੰਚਣ ਤੋਂ ਪਹਿਲਾਂ ਸਾਰੇ ਜ਼ਿਲ੍ਹਿਆਂ ਵਿੱਚੋਂ ਲੰਘੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ 5 ਸਤੰਬਰ ਤੋਂ 29 ਨਵੰਬਰ ਤੱਕ ‘ਖੇਡਾਂ ਵਤਨ ਪੰਜਾਬ ਦੀਆਂ` ਦਾ ਚੌਥਾ ਐਡੀਸ਼ਨ ਕਰਵਾਏਗੀ, ਜਿਸ ਵਿੱਚ ਸਾਰੇ ਉਮਰ ਵਰਗਾਂ ਦੇ 10 ਲੱਖ ਤੋਂ ਵੱਧ ਭਾਗੀਦਾਰਾਂ ਨੂੰ ਸ਼ਾਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ। ਪੰਜਾਬ ਦੇ ਖੇਡ ਸੱਭਿਆਚਾਰ ਨੂੰ ਸੁਰਜੀਤ ਕਰਨ ਅਤੇ ਨੌਜਵਾਨਾਂ ਦੀ ਊਰਜਾ ਨੂੰ ਖੇਡਾਂ ਵੱਲ ਸੇਧਿਤ ਕਰਨ ਦੇ ਉਦੇਸ਼ ਨਾਲ ਇਹ ਸ਼ਾਨਦਾਰ ਖੇਡ ਮੇਲਾ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਉਦਘਾਟਨੀ ਸਮਾਰੋਹ ਨਾਲ ਸ਼ੁਰੂ ਹੋਵੇਗਾ ਅਤੇ ਪਟਿਆਲਾ ਵਿਖੇ ਸਮਾਪਤੀ ਸਮਾਰੋਹ ਨਾਲ ਸਮਾਪਤ ਹੋਵੇਗਾ। ਸਾਲ 2026 ਦੇ ਇਸ ਐਡੀਸ਼ਨ ਨੂੰ ਹੁਣ ਤੱਕ ਦਾ ਸਭ ਤੋਂ ਵੱਡਾ ਖੇਡ ਮਹਾਂਕੁੰਭ ਬਣਾਉਣ ਦੀ ਯੋਜਨਾ ਬਣਾਈ ਗਈ ਹੈ।

ਸੋਸ਼ਲ ਮੀਡੀਆ ਐਕਸ ਤੇ ਪੋਸਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨੌਜਵਾਨਾਂ ਦੀ ਊਰਜਾ ਨੂੰ ਸਹੀ ਪਾਸੇ ਲਾਉਣ ਅਤੇ ਨਸ਼ਿਆਂ ਵਿਰੁੱਧ ਲੜਾਈ ਲੜਨ ਲਈ ਖੇਡਾਂ ਨੂੰ ਸਭ ਤੋਂ ਵੱਡਾ ਹਥਿਆਰ ਬਣਾਇਆ ਜਾਵੇਗਾ। ਪੰਜਾਬ ਸਰਕਾਰ ਵੱਲੋਂ 5 ਸਤੰਬਰ ਤੋਂ ਬਠਿੰਡਾ ਤੋਂ ‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਸਾਲ 10 ਲੱਖ ਤੋਂ ਵੱਧ ਖਿਡਾਰੀਆਂ ਦੇ ਮੈਦਾਨਾਂ ਵਿੱਚ ਉਤਰਨ ਦੀ ਉਮੀਦ ਹੈ, ਜਦੋਂ ਕਿ ਇਸ ਦਾ ਫਾਈਨਲ 29 ਨਵੰਬਰ ਨੂੰ ਪਟਿਆਲਾ ਵਿਖੇ ਖੇਡਿਆ ਜਾਵੇਗਾ।”

ਪੋਸਟ ਦੇ ਅਖ਼ੀਰ ਵਿੱਚ ਉਨ੍ਹਾਂ ਲਿਖਿਆ, “ਪਹਿਲੀ ਵਾਰ ਖੇਡਾਂ ਲਈ 1,794 ਕਰੋੜ ਰੁਪਏ ਦਾ ਵੱਡਾ ਬਜਟ ਰੱਖਿਆ ਗਿਆ ਹੈ। ਪਿੰਡਾਂ ਵਿੱਚ 3,148 ਖੇਡ ਮੈਦਾਨਾਂ ਅਤੇ 6,000 ਜਿੰਮਾਂ ਦੇ ਵਿਕਾਸ ਦੇ ਨਾਲ-ਨਾਲ ਸਪੋਰਟਸ ਮੈਡੀਸਨ ਦੇ ਖੇਤਰ ਵਿੱਚ ਵੀ ਵਿਸ਼ੇਸ਼ ਕੰਮ ਕੀਤਾ ਜਾ ਰਿਹਾ ਹੈ। ਆਓ ਅਸੀਂ ਪੰਜਾਬ ਦੀਆਂ ਤਿੰਨ ਪੀੜ੍ਹੀਆਂ ਨੂੰ ਇੱਕੋ ਮੈਦਾਨ `ਤੇ ਇਕੱਠੇ ਖੇਡਦਿਆਂ ਵੇਖੀਏ ਅਤੇ ਪੰਜਾਬ ਨੂੰ ਖੇਡਾਂ ਵਿੱਚ ਮੋਹਰੀ ਸੂਬਾ ਬਣਾਈਏ।”

ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ` ਦਾ ਚੌਥਾ ਭਾਗ 5 ਸਤੰਬਰ ਨੂੰ ਸ਼ੁਰੂ ਹੋਵੇਗਾ ਅਤੇ ਇਨ੍ਹਾਂ ਖੇਡਾਂ ਦਾ ਉਦਘਾਟਨ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਕੀਤਾ ਜਾਵੇਗਾ। ਇਹ ਬਹੁਤ ਖ਼ੁਸ਼ੀ ਦੀ ਗੱਲ ਹੈ ਕਿ ਇਸ ਸਾਲ ਸਾਡਾ ਟੀਚਾ 10 ਲੱਖ ਖਿਡਾਰੀਆਂ ਨੂੰ ਸ਼ਾਮਲ ਕਰਨਾ ਹੈ। ‘ਖੇਡਾਂ ਵਤਨ ਪੰਜਾਬ ਦੀਆਂ` ਪੰਜਾਬ ਦੇ ਹਰ ਪਿੰਡ, ਕਸਬੇ ਅਤੇ ਸ਼ਹਿਰ ਵਿੱਚੋਂ ਲੁਕੀ ਹੋਈ ਖੇਡ ਪ੍ਰਤਿਭਾ ਦੀ ਪਛਾਣ ਕਰਨ, ਉਸ ਨੂੰ ਉਤਸ਼ਾਹਿਤ ਕਰਨ ਅਤੇ ਤਰਾਸ਼ਣ ਦਾ ਸਭ ਤੋਂ ਵਧੀਆ ਮੰਚ ਹੈ।”

ਮੁੱਖ ਮੰਤਰੀ ਨੇ ਕਿਹਾ, “ਇਨ੍ਹਾਂ ਖੇਡਾਂ ਰਾਹੀਂ ਸਾਡਾ ਉਦੇਸ਼ ਆਪਣੇ ਬੱਚਿਆਂ ਅਤੇ ਨੌਜਵਾਨਾਂ ਨੂੰ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕਰਨਾ ਹੈ। ‘ਖੇਡਾਂ ਵਤਨ ਪੰਜਾਬ ਦੀਆਂ` ਦੀ ਵਿਸ਼ੇਸ਼ਤਾ ਇਹ ਹੈ ਕਿ ਇਹ ਵੱਖ-ਵੱਖ ਪੀੜ੍ਹੀਆਂ ਨੂੰ ਆਪਸ ਵਿੱਚ ਜੋੜਦੀ ਹੈ। ਪਿਛਲੇ ਐਡੀਸ਼ਨਾਂ ਵਿੱਚ ਇੱਕੋ ਪਰਿਵਾਰ ਦੀਆਂ ਤਿੰਨ ਪੀੜ੍ਹੀਆਂ, ਜਿਸ ਵਿੱਚ ਦਾਦਾ, ਪਿਤਾ ਅਤੇ ਪੁੱਤਰ ਸ਼ਾਮਲ ਸਨ, ਨੇ ਖੇਡਾਂ ਵਿੱਚ ਹਿੱਸਾ ਲਿਆ ਸੀ। ਇਸ ਸਾਲ 14 ਸਾਲ ਤੋਂ ਲੈ ਕੇ 70 ਸਾਲ ਤੋਂ ਵੱਧ ਉਮਰ ਤੱਕ ਦੇ ਨੌਂ ਉਮਰ ਵਰਗਾਂ ਦੇ ਖਿਡਾਰੀ ਹਿੱਸਾ ਲੈਣਗੇ।”

ਉਨ੍ਹਾਂ ਕਿਹਾ, “ਇਸ ਸਾਲ ਕੁੱਲ 38 ਖੇਡ ਵੰਨਗੀਆਂ ਵਿੱਚ ਮੁਕਾਬਲੇ ਕਰਵਾਏ ਜਾਣਗੇ, ਜਿਸ ਵਿੱਚ ਚਾਰ ਪੈਰਾ ਖੇਡਾਂ ਜਿਵੇਂ ਕਿ ਅਥਲੈਟਿਕਸ, ਪਾਵਰਲਿਫਟਿੰਗ, ਬੈਡਮਿੰਟਨ ਅਤੇ ਵ੍ਹੀਲਚੇਅਰ ਬਾਸਕਟਬਾਲ ਸ਼ਾਮਲ ਹਨ। ਇਸ ਸਾਲ ਬਹੁਤ ਹੀ ਸਰਲ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕੀਤੀ ਹੈ ਅਤੇ ਰਜਿਸਟ੍ਰੇਸ਼ਨ ਬਿਲਕੁੱਲ ਮੁਫ਼ਤ ਹੈ। ਖੇਡ ਵਿਭਾਗ ਨੇ ਪਹਿਲੀ ਵਾਰ ਕੋਡ ਆਧਾਰਿਤ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਹੈ, ਜਿਸ ਨਾਲ ਖਿਡਾਰੀ ਕਿਸੇ ਵੀ ਸਮੇਂ ਅਤੇ ਕਿਤੇ ਵੀ ਰਜਿਸਟਰ ਕਰ ਸਕਦੇ ਹਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ, “ਖੇਡ ਵਿਭਾਗ ਦੇ ਪੋਰਟਲ ਰਾਹੀਂ ਵੀ ਰਜਿਸਟ੍ਰੇਸ਼ਨ ਕੀਤੀ ਜਾ ਸਕਦੀ ਹੈ ਅਤੇ ਇਹ ਪ੍ਰਕਿਰਿਆ ਪਹਿਲਾਂ ਹੀ ਚੱਲ ਰਹੀ ਹੈ। ਮੈਂ ਸਾਰੇ ਖਿਡਾਰੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਅਤੇ ਇਨ੍ਹਾਂ ਖੇਡਾਂ ਵਿੱਚ ਉਤਸ਼ਾਹ ਨਾਲ ਹਿੱਸਾ ਲੈਣ। ਇਹ ਮੁਕਾਬਲੇ ਪੰਜਾਬ ਦੇ ਸਾਰੇ 153 ਬਲਾਕਾਂ ਅਤੇ ਸਾਰੇ 23 ਜ਼ਿਲ੍ਹਿਆਂ ਨੂੰ ਕਵਰ ਕਰਦਿਆਂ ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰ `ਤੇ ਕਰਵਾਏ ਜਾਣਗੇ। ਰਾਜ ਪੱਧਰੀ ਖੇਡਾਂ 16 ਜ਼ਿਲ੍ਹਿਆਂ ਵਿੱਚ ਹੋਣਗੀਆਂ।”

ਮੁੱਖ ਮੰਤਰੀ ਨੇ ਦੱਸਿਆ, “ਪਹਿਲੀ ਵਾਰ ਲੜਕਿਆਂ ਅਤੇ ਲੜਕੀਆਂ ਦੋਵਾਂ ਲਈ ਟੈਨਿਸ ਬਾਲ ਕ੍ਰਿਕਟ ਨੂੰ ਪ੍ਰਦਰਸ਼ਨੀ ਖੇਡ ਵਜੋਂ ਸ਼ਾਮਲ ਕੀਤਾ ਗਿਆ ਹੈ। ਮਸ਼ਾਲ ਮਾਰਚ (ਟਾਰਚ ਰਿਲੇਅ) 12 ਅਗਸਤ ਨੂੰ ਸ਼ੁਰੂ ਹੋਈ ਸੀ ਅਤੇ 5 ਸਤੰਬਰ ਨੂੰ ਆਪਣੀ ਮੰਜ਼ਿਲ `ਤੇ ਪਹੁੰਚਣ ਤੋਂ ਪਹਿਲਾਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚੋਂ ਲੰਘੇਗੀ। ਖੇਡਾਂ 29 ਨਵੰਬਰ ਨੂੰ ਪਟਿਆਲਾ ਵਿਖੇ ਸਮਾਪਤ ਹੋਣਗੀਆਂ। ਰਾਜ ਪੱਧਰ `ਤੇ ਸੋਨੇ ਦੇ ਤਗ਼ਮਾ ਜੇਤੂਆਂ ਨੂੰ 10,000 ਰੁਪਏ, ਚਾਂਦੀ ਦੇ ਤਗ਼ਮਾ ਜੇਤੂਆਂ ਨੂੰ 7,000 ਰੁਪਏ ਅਤੇ ਕਾਂਸੀ ਦੇ ਤਗ਼ਮਾ ਜੇਤੂਆਂ ਨੂੰ 5,000 ਰੁਪਏ ਦਿੱਤੇ ਜਾਣਗੇ।”

ਉਨ੍ਹਾਂ ਕਿਹਾ, “40 ਸਾਲ ਤੱਕ ਦੀ ਉਮਰ ਦੇ ਤਗ਼ਮਾ ਜੇਤੂਆਂ ਨੂੰ ਗ੍ਰੇਡੇਸ਼ਨ ਸਰਟੀਫਿਕੇਟ ਵੀ ਮਿਲੇਗਾ, ਜਿਸ ਨਾਲ ਉਹ ਸਰਕਾਰੀ ਨੌਕਰੀਆਂ ਵਿੱਚ ਖੇਡ ਕੋਟੇ ਦਾ ਲਾਭ ਲੈਣ ਦੇ ਯੋਗ ਹੋ ਜਾਣਗੇ। ਪਹਿਲੇ ਤਿੰਨ ਸੀਜ਼ਨਾਂ ਦੌਰਾਨ ਖਿਡਾਰੀਆਂ ਵਿੱਚ 25.51 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ ਗਈ ਸੀ, ਜੋ ਇਨ੍ਹਾਂ ਖੇਡਾਂ ਦੀ ਭਾਰੀ ਸਫ਼ਲਤਾ ਨੂੰ ਦਰਸਾਉਂਦੀ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਹਿਲੇ ਸੀਜ਼ਨ ਵਿੱਚ 3.50 ਲੱਖ ਖਿਡਾਰੀਆਂ ਨੇ ਹਿੱਸਾ ਲਿਆ, 9,688 ਖਿਡਾਰੀਆਂ ਨੇ ਤਗ਼ਮੇ ਜਿੱਤੇ ਅਤੇ 6.88 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ ਗਈ। ਦੂਜੇ ਸੀਜ਼ਨ ਵਿੱਚ 4 ਲੱਖ ਤੋਂ ਵੱਧ ਖਿਡਾਰੀਆਂ ਨੇ ਹਿੱਸਾ ਲਿਆ, 12,500 ਖਿਡਾਰੀਆਂ ਨੇ ਤਗ਼ਮੇ ਜਿੱਤੇ ਅਤੇ 8.87 ਕਰੋੜ ਰੁਪਏ ਇਨਾਮੀ ਰਾਸ਼ੀ ਵਜੋਂ ਵੰਡੇ ਗਏ। ਤੀਜੇ ਸੀਜ਼ਨ ਵਿੱਚ 4.35 ਲੱਖ ਖਿਡਾਰੀਆਂ ਨੇ ਹਿੱਸਾ ਲਿਆ, 14,500 ਖਿਡਾਰੀਆਂ ਨੇ ਤਗ਼ਮੇ ਜਿੱਤੇ ਅਤੇ 9.76 ਕਰੋੜ ਰੁਪਏ ਵੰਡੇ ਗਏ। ਹੜ੍ਹਾਂ ਕਾਰਨ ਸਾਲ 2025 ਵਿੱਚ ਖੇਡਾਂ ਨਹੀਂ ਕਰਵਾਈਆਂ ਜਾ ਸਕੀਆਂ ਸਨ।”

ਮੁੱਖ ਮੰਤਰੀ ਨੇ ਕਿਹਾ, “ਖੇਡਾਂ ਹਮੇਸ਼ਾ ਤੋਂ ਪੰਜਾਬ ਦੇ ਮਾਣਮੱਤੇ ਸੱਭਿਆਚਾਰਕ ਵਿਰਸੇ ਦਾ ਅਨਿੱਖੜਵਾਂ ਅੰਗ ਰਹੀਆਂ ਹਨ। ਸਾਡੇ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਗਾਉਣ ਲਈ ਸਾਲ 2023 ਵਿੱਚ ਨਵੀਂ ਖੇਡ ਨੀਤੀ ਲਿਆਂਦੀ ਗਈ ਸੀ। ਇਸ ਨਾਲ ਖੇਡਾਂ ਲਈ ਬਜਟ ਅਲਾਟਮੈਂਟ ਵਿੱਚ ਵਾਧਾ ਕੀਤਾ ਗਿਆ ਅਤੇ ਖਿਡਾਰੀਆਂ ਨੂੰ ਨਕਦ ਇਨਾਮਾਂ ਦੇ ਨਾਲ-ਨਾਲ ਸਿਖਲਾਈ ਅਤੇ ਤਿਆਰੀ ਲਈ ਵਿੱਤੀ ਸਹਾਇਤਾ ਦਿੱਤੀ ਗਈ।”

ਉਨ੍ਹਾਂ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿਰਫ਼ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ 1,744 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਸਾਲ 2022 ਤੋਂ ਬਾਅਦ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸੂਬੇ ਭਰ ਦੇ 40,415 ਖਿਡਾਰੀਆਂ ਨੂੰ ਕੁੱਲ 135 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ ਗਈ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਖਿਡਾਰੀਆਂ ਨੂੰ ਤਿਆਰੀ ਲਈ ਵਿੱਤੀ ਸਹਾਇਤਾ ਵੀ ਦਿੱਤੀ ਜਾ ਰਹੀ ਹੈ। ਓਲੰਪਿਕ ਖੇਡਾਂ ਦੀ ਤਿਆਰੀ ਲਈ 15 ਲੱਖ ਰੁਪਏ ਅਤੇ ਏਸ਼ਿਆਈ ਖੇਡਾਂ ਤੇ ਰਾਸ਼ਟਰਮੰਡਲ ਖੇਡਾਂ ਦੀ ਤਿਆਰੀ ਲਈ 8 ਲੱਖ ਰੁਪਏ ਦਿੱਤੇ ਜਾ ਰਹੇ ਹਨ। 85 ਖਿਡਾਰੀਆਂ ਨੂੰ ਵੱਕਾਰੀ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ, ਜਦਕਿ ਕੌਮੀ ਅਤੇ ਕੌਮਾਂਤਰੀ ਪੱਧਰ `ਤੇ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੇ 11 ਖਿਡਾਰੀਆਂ ਨੂੰ ਪੀ.ਸੀ.ਐਸ./ਡੀ.ਐਸ.ਪੀ. ਅਧਿਕਾਰੀ ਵਜੋਂ ਨਿਯੁਕਤ ਕੀਤਾ ਗਿਆ ਹੈ।”

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ, “ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਸੂਬਾ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਸਾਬਤ ਹੋ ਸਕਦਾ ਹੈ ਅਤੇ ਇਹੀ ਕਾਰਨ ਹੈ ਕਿ ਅਸੀਂ ਖੇਡਾਂ ਨੂੰ ਪ੍ਰਫੁੱਲਤ ਕਰਨ ਤੇ ਧਿਆਨ ਦੇ ਰਹੇ ਹਾਂ। ਖੇਡਾਂ ਨਾਲ ਜੁੜੇ ਨੌਜਵਾਨਾਂ ਕੋਲ ਨਸ਼ਿਆਂ ਵੱਲ ਦੇਖਣ ਦਾ ਸਮਾਂ ਵੀ ਨਹੀਂ ਹੁੰਦਾ ਕਿਉਂਕਿ ਉਹ ਆਪੋ ਆਪਣੇ ਖੇਤਰਾਂ ਵਿੱਚ ਸਫ਼ਲਤਾ ਪ੍ਰਾਪਤ ਕਰਨ ਲਈ ਆਪਣੀ ਪੂਰੀ ਤਾਕਤ ਲਗਾ ਰਹੇ ਹੁੰਦੇ ਹਨ। ਇਸ ਨਾਲ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਖ਼ਤਮ ਕਰਨ ਅਤੇ ਸਾਡੇ ਨੌਜਵਾਨਾਂ ਨੂੰ ਪੰਜਾਬ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਵਿੱਚ ਬਰਾਬਰ ਦਾ ਭਾਈਵਾਲ ਬਣਾਉਣ ਵਿੱਚ ਬਹੁਤ ਮਦਦ ਮਿਲੇਗੀ।” ਸਾਲ 2026 ਦੇ ਐਡੀਸ਼ਨ ਦਾ ਸੰਕਲਪ ‘ਖੇਡਾਂ ਵਤਨ ਪੰਜਾਬ ਦੀਆਂ ਨੂੰ ਸੂਬੇ ਦੇ ਖੇਡ ਸੱਭਿਆਚਾਰ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਦੀ ਊਰਜਾ ਨੂੰ ਖੇਡਾਂ ਵੱਲ ਸੇਧਿਤ ਕਰਨ ਵਾਲੇ ਅਹਿਮ ਸਾਧਨ ਵਜੋਂ ਪੇਸ਼ ਕਰਦਾ ਹੈ।

ਉਨ੍ਹਾਂ ਕਿਹਾ, “ਸੂਬੇ ਭਰ ਵਿੱਚ 3,100 ਪੇਂਡੂ ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ। ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਪੰਜਾਬ ਏਸ਼ਿਆਈ ਹਾਕੀ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਕਰ ਰਿਹਾ ਹੈ, ਜਿਸ ਦੇ ਮੈਚ ਅਕਤੂਬਰ-ਨਵੰਬਰ ਦੌਰਾਨ ਜਲੰਧਰ ਅਤੇ ਮੋਹਾਲੀ ਵਿੱਚ ਹੋਣਗੇ। ਇਸ ਨਾਲ ਪੰਜਾਬ ਦੇ ਲੋਕਾਂ ਨੂੰ ਆਪਣੇ ਘਰੇਲੂ ਮੈਦਾਨ `ਤੇ ਆਪਣੇ ਹਾਕੀ ਸਿਤਾਰਿਆਂ ਨੂੰ ਖੇਡਦਿਆਂ ਦੇਖਣ ਦਾ ਮੌਕਾ ਮਿਲੇਗਾ। ਇਹ ਮਾਣ ਅਤੇ ਖ਼ੁਸ਼ੀ ਦੀ ਗੱਲ ਹੈ ਕਿ ਪੰਜਾਬ ਦੇ ਅੱਠ ਖਿਡਾਰੀ ਇਸ ਵੇਲੇ ਯੂਰਪ ਵਿੱਚ ਹੋ ਰਹੇ ਵਿਸ਼ਵ ਹਾਕੀ ਕੱਪ ਵਿੱਚ ਭਾਰਤੀ ਹਾਕੀ ਟੀਮ ਦੀ ਪ੍ਰਤੀਨਿਧਤਾ ਕਰ ਰਹੇ ਹਨ।”

ਪੰਜਾਬ ਦੇ ਮੌਜੂਦਾ ਖੇਡ ਸੱਭਿਆਚਾਰ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ, ਭਾਰਤੀ ਪੁਰਸ਼ ਕ੍ਰਿਕਟ ਟੀਮ ਦੇ ਕਪਤਾਨ ਸ਼ੁਭਮਨ ਗਿੱਲ, ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਅਤੇ ਭਾਰਤੀ ਬਾਸਕਟਬਾਲ ਟੀਮ ਦੇ ਕਪਤਾਨ ਪਾਲਪ੍ਰੀਤ ਸਿੰਘ ਬਰਾੜ ਸਾਰੇ ਪੰਜਾਬ ਨਾਲ ਸਬੰਧਤ ਹਨ।”

ਮੁੱਖ ਮੰਤਰੀ ਨੇ ਕਿਹਾ, “ਆਜ਼ਾਦੀ ਤੋਂ ਬਾਅਦ ਦੇ ਸਮੇਂ ਵਿੱਚ ਪਹਿਲੀ ਵਾਰ ਭਾਰਤ ਨੇ ਏਸ਼ਿਆਈ ਖੇਡਾਂ ਵਿੱਚ 28 ਸੋਨੇ, 38 ਚਾਂਦੀ ਅਤੇ 41 ਕਾਂਸੀ ਦੇ ਤਗ਼ਮੇ ਜਿੱਤ ਕੇ 100 ਤਗ਼ਮਿਆਂ ਦੇ ਜਾਦੂਈ ਅੰਕੜੇ ਨੂੰ ਪਾਰ ਕੀਤਾ। ਏਸ਼ਿਆਈ ਖੇਡਾਂ 2023 ਦੌਰਾਨ 20 ਤਗ਼ਮੇ ਜਿੱਤ ਕੇ ਪੰਜਾਬੀਆਂ ਨੇ ਇਸ ਵਿੱਚ ਵੱਡਾ ਯੋਗਦਾਨ ਪਾਇਆ।”

ਉਨ੍ਹਾਂ ਕਿਹਾ, “ਪੰਜਾਬ ਦੇ 32 ਖਿਡਾਰੀਆਂ ਨੇ ਅੱਠ ਸੋਨ ਤਗ਼ਮੇ, ਛੇ ਚਾਂਦੀ ਦੇ ਤਗ਼ਮੇ ਅਤੇ ਛੇ ਕਾਂਸੀ ਦੇ ਤਗ਼ਮੇ ਜਿੱਤ ਕੇ ਇਨ੍ਹਾਂ ਖੇਡਾਂ ਵਿੱਚ ਪੰਜਾਬ ਦੇ ਪ੍ਰਦਰਸ਼ਨ ਦਾ 72 ਸਾਲ ਪੁਰਾਣਾ ਰਿਕਾਰਡ ਤੋੜ ਦਿੱਤਾ। ਇਸ ਤੋਂ ਪਹਿਲਾਂ ਨਵੀਂ ਦਿੱਲੀ ਵਿੱਚ 1951 ਅਤੇ ਜਕਾਰਤਾ ਵਿੱਚ 1962 ਵਿੱਚ ਹੋਈਆਂ ਏਸ਼ਿਆਈ ਖੇਡਾਂ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਸੱਤ-ਸੱਤ ਸੋਨ ਤਗ਼ਮੇ ਜਿੱਤੇ ਸਨ। ਜਦੋਂ ਕਿ ਪਿਛਲੀਆਂ ਏਸ਼ਿਆਈ ਖੇਡਾਂ ਵਿੱਚ ਅੱਠ ਸੋਨ ਤਗ਼ਮੇ ਜਿੱਤ ਕੇ ਪੰਜਾਬ ਦੇ ਖਿਡਾਰੀਆਂ ਨੇ ਇਹ ਰਿਕਾਰਡ ਤੋੜ ਕੇ ਇਤਿਹਾਸ ਰਚ ਦਿੱਤਾ ਹੈ। ਇਸ ਤੋਂ ਪਹਿਲਾਂ ਨਵੀਂ ਦਿੱਲੀ ਏਸ਼ਿਆਈ ਖੇਡਾਂ 1951 ਵਿੱਚ ਪੰਜਾਬ ਦੇ ਖਿਡਾਰੀਆਂ ਵੱਲੋਂ ਜਿੱਤੇ ਗਏ ਤਗ਼ਮਿਆਂ ਦੀ ਵੱਧ ਤੋਂ ਵੱਧ ਗਿਣਤੀ 15 ਸੀ, ਪਰ 70 ਸਾਲਾਂ ਤੋਂ ਵੱਧ ਸਮੇਂ ਬਾਅਦ ਇਹ ਰਿਕਾਰਡ ਵੀ ਤੋੜ ਦਿੱਤਾ ਗਿਆ ਹੈ ਕਿਉਂਕਿ ਪੰਜਾਬੀ ਖਿਡਾਰੀਆਂ ਨੇ 20 ਤਗ਼ਮੇ ਜਿੱਤੇ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਰਕਾਰ ਖੇਡ ਮਿਆਰ ਨੂੰ ਮਜ਼ਬੂਤ ਕਰਨ ਅਤੇ ਨੌਜਵਾਨ ਖਿਡਾਰੀਆਂ ਲਈ ਵਿਆਪਕ ਮੌਕੇ ਪੈਦਾ ਕਰਨਾ ਜਾਰੀ ਰੱਖੇਗੀ ਤਾਂ ਜੋ ਪੰਜਾਬ ਖੇਡ ਜਗਤ ਵਿੱਚ ਆਪਣਾ ਮੋਹਰੀ ਸਥਾਨ ਮੁੜ ਹਾਸਲ ਕਰ ਸਕੇ ਅਤੇ ਨਾਲ ਹੀ ਆਪਣੇ ਨੌਜਵਾਨਾਂ ਨੂੰ ਅੱਗੇ ਵਧਣ ਲਈ ਇਕ ਸਕਾਰਾਤਮਕ ਦਿਸ਼ਾ ਦੇ ਸਕੇ।”

ਚੌਥੇ ਐਡੀਸ਼ਨ ਵਿੱਚ 38 ਖੇਡ ਵੰਨਗੀਆਂ ਤੇ ਚਾਰ ਪੈਰਾ ਖੇਡਾਂ ਵਿੱਚ 10 ਲੱਖ ਤੋਂ ਵੱਧ ਖਿਡਾਰੀ ਲੈਣਗੇ ਹਿੱਸਾ

ਇਹ ਖੇਡਾਂ ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰ ਉੱਤੇ ਕਰਵਾਈਆਂ ਜਾਣਗੀਆਂ, ਜਿਸ ਵਿੱਚ ਬਲਾਕ ਪੱਧਰ `ਤੇ ਸੱਤ ਖੇਡਾਂ, ਜ਼ਿਲ੍ਹਾ ਪੱਧਰ `ਤੇ 28 ਅਤੇ ਰਾਜ ਪੱਧਰ `ਤੇ 38 ਖੇਡਾਂ ਦੇ ਨਾਲ-ਨਾਲ ਰਾਜ ਪੱਧਰ `ਤੇ ਚਾਰ ਪੈਰਾ ਖੇਡ ਵੰਨਗੀਆਂ ਸ਼ਾਮਲ ਹੋਣਗੀਆਂ। ਪੈਰਾ ਰਾਜ ਪੱਧਰੀ ਖੇਡਾਂ 25 ਤੋਂ 28 ਨਵੰਬਰ ਤੱਕ ਲੁਧਿਆਣਾ ਵਿਖੇ ਹੋਣਗੀਆਂ।

ਰਾਜ ਪੱਧਰੀ ਮੁਕਾਬਲੇ 10 ਅਕਤੂਬਰ ਤੋਂ 23 ਨਵੰਬਰ ਤੱਕ ਤਿੰਨ ਗੇੜਾਂ ਵਿੱਚ 16 ਜ਼ਿਲ੍ਹਿਆਂ ਲੁਧਿਆਣਾ, ਮਾਨਸਾ, ਕਪੂਰਥਲਾ, ਜਲੰਧਰ, ਐਸ.ਏ.ਐਸ. ਨਗਰ, ਗੁਰਦਾਸਪੁਰ, ਹੁਸ਼ਿਆਰਪੁਰ, ਅੰਮ੍ਰਿਤਸਰ, ਬਠਿੰਡਾ, ਫ਼ਰੀਦਕੋਟ, ਪਟਿਆਲਾ, ਸੰਗਰੂਰ, ਰੂਪਨਗਰ, ਬਰਨਾਲਾ, ਫਤਹਿਗੜ੍ਹ ਸਾਹਿਬ ਅਤੇ ਮਾਲੇਰਕੋਟਲਾ ਵਿੱਚ ਕਰਵਾਏ ਜਾਣਗੇ। ਪਹਿਲਾ ਗੇੜ 10 ਤੋਂ 15 ਅਕਤੂਬਰ ਤੱਕ ਹੋਵੇਗਾ, ਜਿਸ ਵਿੱਚ 13 ਖੇਡ ਵੰਨਗੀਆਂ ਸ਼ਾਮਲ ਹੋਣਗੀਆਂ, ਦੂਜਾ ਗੇੜ 17 ਤੋਂ 23 ਅਕਤੂਬਰ ਤੱਕ ਹੋਵੇਗਾ, ਜਿਸ ਵਿੱਚ 13 ਖੇਡ ਵੰਨਗੀਆਂ ਸ਼ਾਮਲ ਹੋਣਗੀਆਂ। ਤੀਜਾ ਗੇੜ 17 ਤੋਂ 23 ਨਵੰਬਰ ਤੱਕ ਹੋਵੇਗਾ, ਜਿਸ ਵਿੱਚ 12 ਖੇਡ ਵੰਨਗੀਆਂ ਸ਼ਾਮਲ ਹੋਣਗੀਆਂ।

ਚਾਰ ਪੈਰਾ ਖੇਡ ਵੰਨਗੀਆਂ ਪੈਰਾ ਅਥਲੈਟਿਕਸ, ਪੈਰਾ ਪਾਵਰਲਿਫਟਿੰਗ, ਪੈਰਾ ਬੈਡਮਿੰਟਨ ਅਤੇ ਵ੍ਹੀਲਚੇਅਰ ਬਾਸਕਟਬਾਲ ਦੇ ਮੁਕਾਬਲੇ 25 ਤੋਂ 28 ਨਵੰਬਰ ਤੱਕ ਲੁਧਿਆਣਾ ਵਿਖੇ ਕਰਵਾਏ ਜਾਣਗੇ।

ਬਲਾਕ ਅਤੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੌਰਾਨ ਨਵੇਂ ਬਣੇ ਪੇਂਡੂ ਖੇਡ ਮੈਦਾਨਾਂ ਦੀ ਵੱਧ ਤੋਂ ਵੱਧ ਵਰਤੋਂ ਯਕੀਨੀ ਬਣਾਈ ਜਾਵੇਗੀ, ਜਿਸ ਵਿੱਚ ਹਰ ਮੁਕਾਬਲਾ ਲੋਕਾਂ ਨੂੰ ਇਕਜੁੱਟ ਕਰਨ ਲਈ ਕੰਮ ਕਰੇਗਾ, ਜੋ ਸਥਾਨਕ ਲੀਡਰਸ਼ਿਪ, ਓਲੰਪੀਅਨਾਂ, ਜਨਤਕ ਸ਼ਖ਼ਸੀਅਤਾਂ ਅਤੇ ਨੌਜਵਾਨਾਂ ਨੂੰ ਇਕ ਮੰਚ ਉੱਤੇ ਲਿਆਏਗਾ।

Tags: BREAKING NEWSChief Minister Bhagwant Singh MannPUNJABtop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hockey World Cup : ਭਾਰਤ ਨੇ ਪਾਕਿਸਤਾਨ ਨੂੰ 5-3 ਨਾਲ ਹਰਾਇਆ ; ਜਿੱਤ ਦੇ ਨਾਲ ਟਾਪ 8 ‘ਚ ਬਣਾਈ ਜਗ੍ਹਾ

Hockey World Cup : ਭਾਰਤ ਨੇ ਪਾਕਿਸਤਾਨ ਨੂੰ 5-3 ਨਾਲ ਹਰਾਇਆ ; ਜਿੱਤ ਦੇ ਨਾਲ ਟਾਪ 8 ‘ਚ ਬਣਾਈ ਜਗ੍ਹਾ

by Navjot
August 19, 2026
0

Hockey World Cup : ਭਾਰਤ ਨੇ ਪਾਕਿਸਤਾਨ ਨੂੰ 5-3 ਨਾਲ ਹਰਾਇਆ ; ਜਿੱਤ ਦੇ ਨਾਲ ਟਾਪ 8 ‘ਚ ਬਣਾਈ ਜਗ੍ਹਾ...

ਵਿਸ਼ਵ ਮੱਛਰ ਦਿਵਸ 2026: ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ ਮੰਤਰੀ ਸਿਹਤ ਯੋਜਨਾ’

ਵਿਸ਼ਵ ਮੱਛਰ ਦਿਵਸ 2026: ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ ਮੰਤਰੀ ਸਿਹਤ ਯੋਜਨਾ’

by Ankit
August 19, 2026
0

ਵਿਸ਼ਵ ਮੱਛਰ ਦਿਵਸ 2026: ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ...

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਵਾਪਸ ਭਾਰਤ ਲਿਆਂਦਾ

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਵਾਪਸ ਭਾਰਤ ਲਿਆਂਦਾ

by Ankit
August 19, 2026
0

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਵਾਪਸ ਭਾਰਤ ਲਿਆਂਦਾ...

ਛਾਪੇਮਾਰੀ ਦੌਰਾਨ H-FAST ਨੇ 36 ਟਨ ਮਿਲਾਵਟੀ ਘਿਓ ਕੀਤਾ ਜ਼ਬਤ

ਛਾਪੇਮਾਰੀ ਦੌਰਾਨ H-FAST ਨੇ 36 ਟਨ ਮਿਲਾਵਟੀ ਘਿਓ ਕੀਤਾ ਜ਼ਬਤ

by Navjot
August 19, 2026
0

ਛਾਪੇਮਾਰੀ ਦੌਰਾਨ H-FAST ਨੇ 36 ਟਨ ਮਿਲਾਵਟੀ ਘਿਓ ਕੀਤਾ ਜ਼ਬਤ ਹੈਦਰਾਬਾਦ, 19 ਅਗਸਤ (ਵਿਸ਼ਵ ਵਾਰਤਾ) ਮਿਲਾਵਟੀ ਘਿਓ ਨਿਰਮਾਣ 'ਤੇ ਇੱਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hockey World Cup : ਭਾਰਤ ਨੇ ਪਾਕਿਸਤਾਨ ਨੂੰ 5-3 ਨਾਲ ਹਰਾਇਆ ; ਜਿੱਤ ਦੇ ਨਾਲ ਟਾਪ 8 ‘ਚ ਬਣਾਈ ਜਗ੍ਹਾ

Hockey World Cup : ਭਾਰਤ ਨੇ ਪਾਕਿਸਤਾਨ ਨੂੰ 5-3 ਨਾਲ ਹਰਾਇਆ ; ਜਿੱਤ ਦੇ ਨਾਲ ਟਾਪ 8 ‘ਚ ਬਣਾਈ ਜਗ੍ਹਾ

by Navjot
August 19, 2026
0

Hockey World Cup : ਭਾਰਤ ਨੇ ਪਾਕਿਸਤਾਨ ਨੂੰ 5-3 ਨਾਲ ਹਰਾਇਆ ; ਜਿੱਤ ਦੇ ਨਾਲ ਟਾਪ 8 ‘ਚ ਬਣਾਈ ਜਗ੍ਹਾ...

Most Popular

CJP ਵੱਲੋਂ ਭਲਕੇ ਦੇਸ਼-ਵਿਆਪੀ ਰੋਸ ਪ੍ਰਦਰਸ਼ਨ: ਵਿਦਿਆਰਥੀਆਂ ਨੂੰ ਵੱਡੀ ਗਿਣਤੀ ‘ਚ ਸ਼ਾਮਲ ਹੋਣ ਦੀ ਅਪੀਲ

CJP ਵੱਲੋਂ ਭਲਕੇ ਦੇਸ਼-ਵਿਆਪੀ ਰੋਸ ਪ੍ਰਦਰਸ਼ਨ: ਵਿਦਿਆਰਥੀਆਂ ਨੂੰ ਵੱਡੀ ਗਿਣਤੀ ‘ਚ ਸ਼ਾਮਲ ਹੋਣ ਦੀ ਅਪੀਲ

by Jaspreet Kaur
4 weeks ago
0

CJP ਵੱਲੋਂ ਭਲਕੇ ਦੇਸ਼-ਵਿਆਪੀ ਰੋਸ ਪ੍ਰਦਰਸ਼ਨ: ਵਿਦਿਆਰਥੀਆਂ ਨੂੰ ਵੱਡੀ ਗਿਣਤੀ 'ਚ ਸ਼ਾਮਲ ਹੋਣ ਦੀ ਅਪੀਲ ਨਵੀ ਦਿੱਲੀ, 23 ਜੁਲਾਈ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 