• Latest
  • Trending
ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ‘ਈ.ਡੀ. ਪਾਰਟੀ’, ਪੰਜਾਬ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਪੁਰਾਣੇ ਜਮਹੂਰੀਅਤ ਵਿਰੋਧੀ ਹਥਕੰਡੇ ਅਪਣਾਏ ਜਾ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ‘ਈ.ਡੀ. ਪਾਰਟੀ’, ਪੰਜਾਬ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਪੁਰਾਣੇ ਜਮਹੂਰੀਅਤ ਵਿਰੋਧੀ ਹਥਕੰਡੇ ਅਪਣਾਏ ਜਾ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

11 hours ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

12 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

12 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

12 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

12 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

14 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

14 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

14 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

14 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

15 hours ago
Hindi News
English News
Monday, November 9, 2026
No Result
View All Result
15 °c
Chandigarh
22 ° Tue
23 ° Wed
22 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ‘ਈ.ਡੀ. ਪਾਰਟੀ’, ਪੰਜਾਬ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਪੁਰਾਣੇ ਜਮਹੂਰੀਅਤ ਵਿਰੋਧੀ ਹਥਕੰਡੇ ਅਪਣਾਏ ਜਾ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਦਾ ਪੰਜਾਬ ਵਿੱਚ ਕੋਈ ਆਧਾਰ ਨਹੀਂ, ਸਾਨੂੰ ਬਦਨਾਮ ਕਰਨ ਅਤੇ ਧਮਕਾਉਣ ਲਈ ਈ.ਡੀ. ਤੇ ਸੀ.ਬੀ.ਆਈ. ਦੀ ਵਰਤੋਂ ਕੀਤੀ ਜਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

August 19, 2026
in ਖਬਰਾਂ, ਪੰਜਾਬ
ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ‘ਈ.ਡੀ. ਪਾਰਟੀ’, ਪੰਜਾਬ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਪੁਰਾਣੇ ਜਮਹੂਰੀਅਤ ਵਿਰੋਧੀ ਹਥਕੰਡੇ ਅਪਣਾਏ ਜਾ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ‘ਈ.ਡੀ. ਪਾਰਟੀ’, ਪੰਜਾਬ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਪੁਰਾਣੇ ਜਮਹੂਰੀਅਤ ਵਿਰੋਧੀ ਹਥਕੰਡੇ ਅਪਣਾਏ ਜਾ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

• ਭਾਜਪਾ ਦਾ ਪੰਜਾਬ ਵਿੱਚ ਕੋਈ ਆਧਾਰ ਨਹੀਂ, ਸਾਨੂੰ ਬਦਨਾਮ ਕਰਨ ਅਤੇ ਧਮਕਾਉਣ ਲਈ ਈ.ਡੀ. ਤੇ ਸੀ.ਬੀ.ਆਈ. ਦੀ ਵਰਤੋਂ ਕੀਤੀ ਜਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
• ਅਸੀਂ ਸਿਆਸੀ ਬਦਲਾਖੋਰੀ ਤੋਂ ਡਰਨ ਵਾਲੇ ਨਹੀਂ, ਆਮ ਆਦਮੀ ਲਈ ਕੰਮ ਕਰਨਾ ਜਾਰੀ ਰੱਖਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
• ਪੰਜਾਬ ਨੂੰ ਭਾਜਪਾ ਦੇ ਦੇਸ਼ ਭਗਤੀ ਜਾਂ ਰਾਸ਼ਟਰਵਾਦ ਦੇ ਸਰਟੀਫਿਕੇਟ ਦੀ ਕੋਈ ਲੋੜ ਨਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ);- ਆਪ ਦੇ ਸੀਨੀਅਰ ਆਗੂ ਅਤੇ ਪੰਜਾਬ ਸਹਿ-ਪ੍ਰਭਾਰੀ ਸਤੇਂਦਰ ਜੈਨ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਭਾਜਪਾ ਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਈ.ਡੀ. ਪਾਰਟੀ’ (ਭਾਜਪਾ) ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਲਈ ਇਕ ਵਾਰ ਫਿਰ ਆਪਣੇ ਪੁਰਾਣੇ ਜਮਹੂਰੀਅਤ ਵਿਰੋਧੀ ਹਥਕੰਡੇ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਜਿਸ ਭਾਜਪਾ ਦਾ ਪੰਜਾਬ ਵਿੱਚ ਕੋਈ ਸਿਆਸੀ ਆਧਾਰ ਨਹੀਂ ਹੈ, ਉਹ ਆਪਣੇ ਸਿਆਸੀ ਵਿਰੋਧੀਆਂ ਨੂੰ ਬਦਨਾਮ ਕਰਨ, ਧਮਕਾਉਣ ਤੇ ਦਬਾਉਣ ਲਈ ਈ.ਡੀ. ਅਤੇ ਸੀ.ਬੀ.ਆਈ. ਵਰਗੀਆਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ਪਰ ਅਜਿਹੀ ਸਿਆਸੀ ਬਦਲਾਖੋਰੀ ‘ਆਪ ਸਰਕਾਰ ਨੂੰ ਆਮ ਲੋਕਾਂ ਲਈ ਕੰਮ ਕਰਨ ਤੋਂ ਨਹੀਂ ਰੋਕ ਸਕੇਗੀ। ਭਾਜਪਾ ਵੱਲੋਂ ਆਪਣੀ ਸਰਕਾਰ `ਤੇ ਕੀਤੇ ਜਾ ਰਹੇ ਹਮਲਿਆਂ `ਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਨੂੰ ਉਨ੍ਹਾਂ ਲੋਕਾਂ ਤੋਂ ਇਮਾਨਦਾਰੀ, ਦੇਸ਼ ਭਗਤੀ ਜਾਂ ਰਾਸ਼ਟਰਵਾਦ ਦਾ ਕੋਈ ਸਰਟੀਫਿਕੇਟ ਨਹੀਂ ਚਾਹੀਦਾ, ਜਿਨ੍ਹਾਂ ਨੇ ਪੰਜਾਬ ਅਤੇ ਇਸ ਦੇ ਲੋਕਾਂ ਨੂੰ ਬੇਰਹਿਮੀ ਨਾਲ ਲੁੱਟਿਆ ਹੈ।

ਐਕਸ `ਤੇ ਪੋਸਟ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਤੇਂਦਰ ਜੈਨ ਜੀ ਦੀ ਗ੍ਰਿਫ਼ਤਾਰੀ ਸਿਆਸੀ ਬਦਲਾਖੋਰੀ ਦੀ ਪ੍ਰਤੱਖ ਮਿਸਾਲ ਹੈ। ਕੇਂਦਰ ਸਰਕਾਰ ਵਿਰੋਧੀ ਧਿਰ ਦੇ ਆਗੂਆਂ ਨੂੰ ਡਰਾਉਣ ਅਤੇ ਦਬਾਉਣ ਲਈ ਈ.ਡੀ. ਵਰਗੀਆਂ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ। ਜਿਨ੍ਹਾਂ ਨੇ ਖ਼ੁਦ ਪੰਜਾਬ ਨੂੰ ਵੇਚਿਆ ਹੈ, ਉਹ ਅੱਜ ਸਾਡੇ ਤੋਂ ਸਵਾਲ ਪੁੱਛ ਰਹੇ ਹਨ। ਇਹ ਤਰੀਕਾ ਲੋਕਤੰਤਰ ਲਈ ਬਿਲਕੁਲ ਸਹੀ ਨਹੀਂ ਹੈ।”

ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਪਣੇ ਸਿਆਸੀ ਵਿਰੋਧੀਆਂ ਨੂੰ ਪ੍ਰੇਸ਼ਾਨ ਕਰਨ ਲਈ ਈ.ਡੀ., ਸੀ.ਬੀ.ਆਈ. ਅਤੇ ਹੋਰ ਕੇਂਦਰੀ ਏਜੰਸੀਆਂ ਦੀ ਵਰਤੋਂ ਕਰਨਾ ਭਾਜਪਾ ਦੀ ਪੁਰਾਣੀ ਰਣਨੀਤੀ ਹੈ। ਅਜਿਹਾ ਹੀ ਕੰਮ ਦਿੱਲੀ ਵਿੱਚ ਵੀ ਕੀਤਾ ਗਿਆ ਸੀ, ਜਿੱਥੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ` ਦੀ ਪੂਰੀ ਚੋਟੀ ਦੀ ਲੀਡਰਸ਼ਿਪ ਨੂੰ ਜੇਲ੍ਹ ਵਿੱਚ ਡੱਕ ਦਿੱਤਾ ਗਿਆ ਸੀ। ‘ਆਪ` ਦੇ ਸੀਨੀਅਰ ਆਗੂ ਸਤੇਂਦਰ ਜੈਨ ਵਿਰੁੱਧ ਕਾਰਵਾਈ ਵੀ ਇਸੇ ਰਣਨੀਤੀ ਦਾ ਹਿੱਸਾ ਹੈ ਕਿਉਂਕਿ ਭਾਜਪਾ ਅਜਿਹੇ ਡਰਾਮੇ ਕਰਨ ਦੀ ਆਦੀ ਹੈ।”

ਵਿਰੋਧੀ ਧਿਰ ਦੇ ਲਗਾਤਾਰ ਹਮਲਿਆਂ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਮੈਨੂੰ ਉਨ੍ਹਾਂ ਆਗੂਆਂ ਤੋਂ ਇਮਾਨਦਾਰੀ ਦਾ ਕੋਈ ਸਰਟੀਫਿਕੇਟ ਨਹੀਂ ਚਾਹੀਦਾ, ਜਿਨ੍ਹਾਂ ਦੇ ਹੱਥ ਪੰਜਾਬ ਅਤੇ ਇਸ ਦੇ ਲੋਕਾਂ ਦੀ ਲੁੱਟ ਨਾਲ ਰੰਗੇ ਹੋਏ ਹਨ। ਇਨ੍ਹਾਂ ਆਗੂਆਂ ਕੋਲ ਮੇਰੇ ਖ਼ਿਲਾਫ਼ ਬੋਲਣ ਲਈ ਕੁੱਝ ਨਹੀਂ ਹੈ, ਜਿਸ ਕਰਕੇ ਇਹ ਮੈਨੂੰ ਬੇਬੁਨਿਆਦ ਮਸਲਿਆਂ ਰਾਹੀਂ ਬਦਨਾਮ ਕਰ ਰਹੇ ਹਨ। ਜਿਸ ਭਾਜਪਾ ਦਾ ਸੂਬੇ ਵਿੱਚ ਕੋਈ ਆਧਾਰ ਨਹੀਂ ਹੈ, ਉਹ ਸਾਨੂੰ ਬਦਨਾਮ ਕਰਨ ਅਤੇ ਧਮਕਾਉਣ ਲਈ ਈ.ਡੀ. ਤੇ ਸੀ.ਬੀ.ਆਈ. ਦੀ ਵਰਤੋਂ ਕਰ ਰਹੀ ਹੈ। ਇਸ ਨਾਲ ਮੇਰਾ ਹੌਸਲੇ ਨਹੀਂ ਟੁੱਟੇਗਾ ਅਤੇ ਮੈਂ ਪੰਜਾਬ ਦੇ ਆਮ ਲੋਕਾਂ ਦੀ ਭਲਾਈ ਲਈ ਕੰਮ ਕਰਨਾ ਜਾਰੀ ਰੱਖਾਂਗਾ।”
ਦੇਸ਼ ਭਗਤੀ ਅਤੇ ਰਾਸ਼ਟਰਵਾਦ ਦੇ ਮੁੱਦੇ `ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਨੂੰ ਕਾਂਗਰਸ ਜਾਂ ਕੇਂਦਰ ਵਿਚਲੀ ਸਰਕਾਰ ਤੋਂ ਦੇਸ਼ ਭਗਤੀ ਦਾ ਸਰਟੀਫਿਕੇਟ ਲੈਣ ਦੀ ਲੋੜ ਨਹੀਂ ਹੈ। ਪੰਜਾਬੀਆਂ ਨੇ ਕੌਮੀ ਤਿਰੰਗੇ ਦੇ ਹਰ ਰੰਗ ਨੂੰ ਨਿਖਾਰਨ ਲਈ ਅਣਗਿਣਤ ਕੁਰਬਾਨੀਆਂ ਦਿੱਤੀਆਂ ਹਨ ਅਤੇ ਭਾਜਪਾ ਜਾਂ ਕੇਂਦਰ ਸਰਕਾਰ ਨੂੰ ਸਾਨੂੰ ਇਸ ਬਾਰੇ ਪਾਠ ਪੜ੍ਹਾਉਣ ਦੀ ਲੋੜ ਨਹੀਂ ਹੈ। ਇਹ ਬਹੁਤ ਮਾੜੀ ਗੱਲ ਹੈ ਕਿ ਇਹ ਪਾਰਟੀ, ਪੰਜਾਬ ਤੇ ਪੰਜਾਬੀਆਂ ਦੀ ਦੇਸ਼ ਭਗਤੀ `ਤੇ ਸਵਾਲ ਚੁੱਕ ਕੇ ਵਾਰ-ਵਾਰ ਘਟੀਆ ਹਥਕੰਡੇ ਅਪਣਾ ਰਹੀ ਹੈ।”

ਪੰਜਾਬ ਸਰਕਾਰ ਦਰਿਆਵਾਂ ਵਿਚਲੇ ਪਾਣੀ ਦੇ ਪੱਧਰ `ਤੇ ਲਗਾਤਾਰ ਨਜ਼ਰ ਰੱਖ ਰਹੀ ਹੈ, ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਦਰਿਆਵਾਂ ਅਤੇ ਡੈਮਾਂ ਵਿੱਚ ਪਾਣੀ ਦੇ ਪੱਧਰ `ਤੇ ਲਗਾਤਾਰ ਨਜ਼ਰ ਰੱਖ ਰਹੀ ਹੈ। ਸੂਬੇ ਦੇ ਲੋਕਾਂ ਨੂੰ ਇਸ ਬਾਰੇ ਘਬਰਾਉਣ ਦੀ ਕੋਈ ਲੋੜ ਨਹੀਂ ਹੈ।”

ਜਗਤਾਰ ਸਿੰਘ ਹਵਾਰਾ ਨੂੰ ਬਿਮਾਰ ਮਾਂ ਨੂੰ ਮਿਲਣ ਲਈ ਮਾਨਵਤਾ ਦੇ ਆਧਾਰ `ਤੇ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜੇਲ੍ਹ ਵਿੱਚ ਬੰਦ ਜਗਤਾਰ ਸਿੰਘ ਹਵਾਰਾ ਨੂੰ ਮਾਨਵਤਾ ਦੇ ਆਧਾਰ `ਤੇ ਆਪਣੀ ਬਿਮਾਰ ਮਾਂ ਨੂੰ ਮਿਲਣ ਲਈ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ। ਮੈਂ ਇਹ ਮੁੱਦਾ ਪੰਜਾਬ ਦੇ ਰਾਜਪਾਲ ਕੋਲ ਪਹਿਲਾਂ ਹੀ ਉਠਾ ਚੁੱਕਾ ਹਾਂ। ਹੁਣ ਇਸ ਬਾਰੇ ਅੰਤਮ ਫ਼ੈਸਲਾ ਭਾਰਤ ਸਰਕਾਰ ਨੇ ਲੈਣਾ ਹੈ।”

Tags: BREAKING NEWSChief Minister Bhagwant Singh MannLatest Punjab newsPUNJABpunjab newstop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

by Navjot
November 8, 2026
0

      ਮਸਕਟ, 8 ਨਵੰਬਰ (ਵਿਸ਼ਵ ਵਾਰਤਾ) - ਅੰਡਰ-19 ਏਸ਼ੀਆ ਕੱਪ ਵਿੱਚ ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ...

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Punjab: ਜਥੇਦਾਰ ਗੜਗੱਜ ਵੱਲੋਂ ਨਾਰਵੇ ਦੇ ਮਾਤਾ ਗੁਜਰੀ ਜੀ ਪੰਜਾਬੀ ਸਕੂਲ ਦਾ ਦੌਰਾ

Punjab: ਜਥੇਦਾਰ ਗੜਗੱਜ ਵੱਲੋਂ ਨਾਰਵੇ ਦੇ ਮਾਤਾ ਗੁਜਰੀ ਜੀ ਪੰਜਾਬੀ ਸਕੂਲ ਦਾ ਦੌਰਾ

by Ranjit Singh
2 weeks ago
0

Punjab: ਜਥੇਦਾਰ ਗੜਗੱਜ ਵੱਲੋਂ ਨਾਰਵੇ ਦੇ ਮਾਤਾ ਗੁਜਰੀ ਜੀ ਪੰਜਾਬੀ ਸਕੂਲ ਦਾ ਦੌਰਾ - ਬੱਚਿਆਂ ਨੂੰ ਪੰਜਾਬੀ ਦੇ ਨਾਲ ਸਿੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 