Chandigarh ਨਗਰ ਨਿਗਮ ਦੀ ਜਨਰਲ ਹਾਊਸ ਮੀਟਿੰਗ ਅੱਜ, ਹੰਗਾਮੇ ਦੇ ਆਸਾਰ
ਚੰਡੀਗੜ੍ਹ, 20 ਅਗਸਤ (ਵਿਸ਼ਵ ਵਾਰਤਾ): ਚੰਡੀਗੜ੍ਹ ਨਗਰ ਨਿਗਮ ਦੀ 364ਵੀਂ ਜਨਰਲ ਹਾਊਸ ਮੀਟਿੰਗ ਅੱਜ ਸਵੇਰੇ 11 ਵਜੇ ਹੋਵੇਗੀ। ਮੀਟਿੰਗ ਵਿੱਚ ਸ਼ਹਿਰ ਨਾਲ ਜੁੜੇ ਕਈ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਮੀਟਿੰਗ ਵਿੱਚ ਸਭ ਤੋਂ ਪ੍ਰਮੁੱਖ ਮੁੱਦਿਆਂ ਵਿੱਚ ਸ਼ਹਿਰ ਦੀ ਸਫਾਈ ਵਿਵਸਥਾ, ਨਗਰ ਨਿਗਮ ਦੇ ਆਈਟੀ ਸਿਸਟਮ ਨੂੰ ਅਪਗ੍ਰੇਡ ਕਰਨਾ, ਮਨੀਮਾਜਰਾ ਅਤੇ ਨਗਰ ਨਿਗਮ ਵਿੱਚ ਸ਼ਾਮਲ ਕੀਤੇ ਗਏ 13 ਪਿੰਡਾਂ ਦੀ ਸਫਾਈ ਵਿਵਸਥਾ ਸਮੇਤ ਕਈ ਮਾਮਲੇ ਸ਼ਾਮਲ ਹਨ।
ਨਗਰ ਨਿਗਮ ਦੀ ਮੀਟਿੰਗ ਦੌਰਾਨ ਸ਼ਹਿਰ ਵਿੱਚ ਚੱਲ ਰਹੀ ਪਾਣੀ ਦੀ ਸਮੱਸਿਆ ਨੂੰ ਲੈ ਕੇ ਵੀ ਹੰਗਾਮਾ ਹੋਣ ਦੇ ਆਸਾਰ ਹਨ। ਕੌਂਸਲਰਾਂ ਵੱਲੋਂ ਪਾਣੀ ਦੀ ਸਪਲਾਈ ਅਤੇ ਇਸ ਨਾਲ ਜੁੜੀਆਂ ਸਮੱਸਿਆਵਾਂ ਨੂੰ ਲੈ ਕੇ ਸਵਾਲ ਚੁੱਕੇ ਜਾ ਸਕਦੇ ਹਨ। ਇਸ ਤੋਂ ਇਲਾਵਾ ਸ਼ਹਿਰ ਦੀ ਸਫਾਈ ਅਤੇ ਨਗਰ ਨਿਗਮ ਵਿੱਚ ਸ਼ਾਮਲ ਕੀਤੇ ਗਏ ਪਿੰਡਾਂ ਵਿੱਚ ਸਫਾਈ ਪ੍ਰਬੰਧਾਂ ਨੂੰ ਲੈ ਕੇ ਵੀ ਮੀਟਿੰਗ ਵਿੱਚ ਵਿਸਥਾਰ ਨਾਲ ਚਰਚਾ ਹੋਣ ਦੀ ਸੰਭਾਵਨਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















