ਜੰਤਰ-ਮੰਤਰ ‘ਤੇ ਪੁਲਿਸ ਦੀ ਕਾਰਵਾਈ ਮਾਮਲਾ : ਸੁਪਰੀਮ ਕੋਰਟ ਨੇ ਜਾਂਚ ਲਈ ਬਣਾਈ ਹਾਈ ਪਾਵਰ ਕਮੇਟੀ
– ਜਾਣੋ ਕਮੇਟੀ ‘ਚ ਕੌਣ ਕੌਣ ਸ਼ਾਮਿਲ
ਨਵੀ ਦਿੱਲੀ , 20 ਅਗਸਤ 2026 (ਵਿਸ਼ਵ ਵਾਰਤਾ): ਸੁਪਰੀਮ ਕੋਰਟ ਨੇ ਸੰਸਦ ਮਾਰਚ ਦੌਰਾਨ ਪੁਲਿਸ ਦੀ ਕਾਰਵਾਈ ਦੇ ਦੋਸ਼ਾਂ ਦੀ ਜਾਂਚ ਲਈ 5 ਮੈਂਬਰੀ ਹਾਈ ਪਾਵਰਡ ਕਮੇਟੀ ਦੇ ਨਾਵਾਂ ਦਾ ਐਲਾਨ ਕੀਤਾ। ਕਮੇਟੀ ਦਾ ਚੇਅਰਮੈਨ ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਆਰ ਸੁਭਾਸ਼ ਰੈੱਡੀ ਨੂੰ ਬਣਾਇਆ ਗਿਆ ਹੈ।
ਇਸ ਵਿੱਚ ਪੰਜਾਬ-ਹਰਿਆਣਾ ਹਾਈ ਕੋਰਟ ਦੇ ਸਾਬਕਾ ਚੀਫ਼ ਜਸਟਿਸ ਰਵੀ ਸ਼ੰਕਰ ਝਾਅ, ਦਿੱਲੀ ਹਾਈ ਕੋਰਟ ਦੀ ਸਾਬਕਾ ਜੱਜ ਜਸਟਿਸ ਸ਼ਲਿੰਦਰ ਕੌਰ, ਸੀ.ਬੀ.ਆਈ. (CBI) ਦੇ ਸਾਬਕਾ ਡਾਇਰੈਕਟਰ ਰਿਸ਼ੀ ਕੁਮਾਰ ਸ਼ੁਕਲਾ ਅਤੇ ਮੇਘਾਲਿਆ ਦੇ ਰਿਟਾਇਰਡ ਡੀ.ਜੀ.ਪੀ. (DGP) ਡਾ. ਐੱਲ.ਆਰ. ਬਿਸ਼ਨੋਈ ਸ਼ਾਮਲ ਹਨ।
ਸੁਪਰੀਮ ਕੋਰਟ ਨੇ 18 ਅਗਸਤ ਨੂੰ ਸੁਣਵਾਈ ਦੌਰਾਨ ਇਹ ਕਮੇਟੀ ਬਣਾਉਣ ਦਾ ਫੈਸਲਾ ਲਿਆ ਸੀ। ਇਸ ਦੌਰਾਨ ਜੰਤਰ-ਮੰਤਰ ‘ਤੇ ਪੈਲੇਟ ਗਨ ਦੀ ਵਰਤੋਂ ਅਤੇ ਔਰਤਾਂ ਨਾਲ ਬਦਸਲੂਕੀ ਦੇ ਦੋਸ਼ ਲੱਗੇ ਸਨ। ਦੱਸ ਦਈਏ ਕਿ ਨੀਟ (NEET) ਪੇਪਰ ਲੀਕ ਅਤੇ ਪ੍ਰੀਖਿਆਵਾਂ ਵਿੱਚ ਗੜਬੜੀ ਨੂੰ ਲੈ ਕੇ CJP ਦਾ ਪ੍ਰਦਰਸ਼ਨ ਜੰਤਰ-ਮੰਤਰ ‘ਤੇ 49 ਦਿਨ ਚੱਲਿਆ ਸੀ। 25 ਜੁਲਾਈ ਨੂੰ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਇਹ ਖ਼ਤਮ ਹੋਇਆ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























