ਖੰਡ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਨੇ ਲਿਆ ਵੱਡਾ ਫੈਸਲਾ
ਨਵੀ ਦਿੱਲੀ, 20 ਅਗਸਤ 2026 (ਵਿਸ਼ਵ ਵਾਰਤਾ): ਚੀਨੀ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਨੇ ਇਕ ਵੱਡਾ ਫ਼ੈਸਲਾ ਲਿਆ ਹੈ ਜਿਸ ਨਾਲ ਆਉਣ ਵਾਲੇ ਦਿਨਾਂ ਵਿੱਚ ਖੰਡ ਸਸਤੀ ਹੋਣ ਦੀ ਸੰਭਾਵਨਾ ਹੈ। ਲਗਾਤਾਰ ਵਧਦੀਆਂ ਕੀਮਤਾਂ ਵਿਚਕਾਰ, ਸਰਕਾਰ ਨੇ ਘਰੇਲੂ ਬਾਜ਼ਾਰ ਵਿੱਚ ਖੰਡ ਦੀ ਉਪਲਬਧਤਾ ਸੁਧਾਰਨ ਲਈ 10 ਲੱਖ ਟਨ ਕੱਚੀ ਖੰਡ ਦੀ ਡਿਊਟੀ-ਮੁਕਤ ਦਰਾਮਦ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਛੋਟ 31 ਅਕਤੂਬਰ ਤੱਕ ਜਾਰੀ ਰਹੇਗੀ।
ਸਰਕਾਰ ਦਾ ਇਹ ਫ਼ੈਸਲਾ ਅਜਿਹੇ ਸਮੇਂ ‘ਚ ਆਇਆ ਹੈ ਜਦੋਂ ਘਰੇਲੂ ਬਾਜ਼ਾਰ ਵਿੱਚ ਖੰਡ ਦੀ ਸਪਲਾਈ ਅਤੇ ਕੀਮਤਾਂ ਨੂੰ ਲੈ ਕੇ ਚਿੰਤਾ ਬਣੀ ਹੋਈ ਹੈ। ਫਿਲਹਾਲ ਚੀਨੀ ਰਿਟੇਲ ਵਿੱਚ ਲਗਭਗ ₹55 ਪ੍ਰਤੀ ਕਿੱਲੋ ਦੇ ਹਿਸਾਬ ਨਾਲ ਵਿਕ ਰਹੀ ਹੈ। ਸਰਕਾਰ ਦੇ ਹੁਕਮਾਂ ਅਨੁਸਾਰ, ਚੀਨੀ ਦੀ ਇਸ ਖੇਪ ਦਾ ਆਯਾਤ ਅੱਜ ਤੋਂ ਲੈ ਕੇ 31 ਅਕਤੂਬਰ 2026 ਤੱਕ ਪੂਰਾ ਕਰਨਾ ਹੋਵੇਗਾ।
ਦੱਸ ਦਈਏ ਕਿ ਭਾਰਤ ਦੁਨੀਆ ਵਿੱਚ ਚੀਨੀ ਦਾ ਸਭ ਤੋਂ ਵੱਡਾ ਉਪਭੋਗਤਾ ਹੈ। ਅਕਤੂਬਰ ਦੌਰਾਨ ਦੇਸ਼ ਵਿੱਚ ਦਿਵਾਲੀ ਅਤੇ ਦੁਰਗਾ ਪੂਜਾ ਵਰਗੇ ਵੱਡੇ ਤਿਉਹਾਰ ਆਉਂਦੇ ਹਨ, ਜਿਨ੍ਹਾਂ ਵਿੱਚ ਮਿਠਾਈਆਂ, ਕੇਕ ਅਤੇ ਪਕਵਾਨਾਂ ਦੀ ਭਾਰੀ ਮੰਗ ਕਾਰਨ ਖੰਡ ਦੀ ਖਪਤ ਆਪਣੇ ਸਿਖਰ ‘ਤੇ ਹੁੰਦੀ ਹੈ।
ਤਿਉਹਾਰੀ ਸੀਜ਼ਨ ਤੋਂ ਠੀਕ ਪਹਿਲਾਂ ਬਿਨਾਂ ਟੈਕਸ ਦੇ ਇੰਨੀ ਵੱਡੀ ਮਾਤਰਾ ਵਿੱਚ ਚੀਨੀ ਬਾਜ਼ਾਰ ਵਿੱਚ ਆਉਣ ਨਾਲ ਸਪਲਾਈ ਚੇਨ ਮਜ਼ਬੂਤ ਹੋਵੇਗੀ ਅਤੇ ਹਲਵਾਈਆਂ ਤੋਂ ਲੈ ਕੇ ਆਮ ਜਨਤਾ ਨੂੰ ਮਹਿੰਗੀਆਂ ਕੀਮਤਾਂ ਤੋਂ ਰਾਹਤ ਮਿਲੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















