Chandigarh ‘ਚ ਭਾਜਪਾ ਦਫਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
ਚੰਡੀਗੜ੍ਹ, 21 ਅਗਸਤ (ਵਿਸ਼ਵ ਵਾਰਤਾ) – ਚੰਡੀਗੜ੍ਹ ‘ਚ ਭਾਜਪਾ ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਇੱਕ ਈਮੇਲ ਰਾਹੀਂ ਦਿੱਤੀ ਗਈ ਹੈ। ਜਾਣਕਾਰੀ ਮਿਲ ਰਹੀ ਹੈ ਕਿ ਈਮੇਲ ਵਿੱਚ 21 ਅਗਸਤ ਨੂੰ ਬੰਦ ਦੌਰਾਨ ਖੁੱਲ੍ਹੇ ਰਹਿਣ ਵਾਲੇ ਸ਼ਹਿਰਾਂ ਵਿੱਚ ਬੰਬ ਧਮਾਕੇ ਕਰਨ ਦੀ ਧਮਕੀ ਦਿੱਤੀ ਗਈ ਹੈ।
ਇਸ ਦੇ ਨਾਲ ਹੀ ਈ-ਮੇਲ ‘ਚ 31 ਅਗਸਤ ਨੂੰ ਸਕੂਲ ਬੰਦ ਰੱਖਣ ਅਤੇ ਸ਼ਹੀਦ ਦਿਲਾਵਰ ਸਿੰਘ ਬੱਬਰ ਨੂੰ ਯਾਦ ਕਰਨ ਦੀ ਵੀ ਗੱਲ ਕਹੀ ਗਈ ਹੈ। ਇਹ ਈ-ਮੇਲ ਭਾਜਪਾ ਰਾਜ ਦਫ਼ਤਰ, ਚੰਡੀਗੜ੍ਹ ਦੇ ਅਧਿਕਾਰਤ ਈਮੇਲ ਪਤੇ ‘ਤੇ ਭੇਜਿਆ ਗਿਆ ਸੀ। ਈਮੇਲ ਵਿੱਚ “21 ਅਗਸਤ ਨੂੰ ਪੰਜਾਬ ਬੰਦ” ਅਤੇ “31 ਅਗਸਤ ਨੂੰ ਸਕੂਲ ਬੰਦ” ਰੱਖਣ ਦੀ ਗੱਲ ਕਹੀ ਗਈ ਹੈ। ਸੁਰੱਖਿਆ ਏਜੰਸੀਆਂ ਨੇ ਈਮੇਲ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਂਚ ਏਜੰਸੀਆਂ ਈਮੇਲ ਭੇਜਣ ਵਾਲੇ ਅਤੇ ਇਸਦੇ ਸਰੋਤ ਦੀ ਪਛਾਣ ਕਰਨ ਲਈ ਕੰਮ ਕਰ ਰਹੀਆਂ ਹਨ। ਈਮੇਲ ਵਿੱਚ ਕੀਤੇ ਗਏ ਦਾਅਵਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਇਹ ਵੀ ਜਾਂਚ ਕਰ ਰਹੀ ਹੈ ਕਿ ਕੀ ਭੇਜਣ ਵਾਲਾ ਅਸਲ ਵਿੱਚ ਕਿਸੇ ਸੰਗਠਨ ਨਾਲ ਜੁੜਿਆ ਹੋਇਆ ਹੈ ਜਾਂ ਜਾਅਲੀ ਪਛਾਣ ਦੀ ਵਰਤੋਂ ਕਰਕੇ ਈ-ਮੇਲ ਭੇਜੀ ਗਈ ਹੈ। ਫਿਲਹਾਲ, ਈਮੇਲ ਵਿੱਚ ਧਮਕੀਆਂ ਦੀ ਸੁਤੰਤਰ ਤੌਰ ‘ਤੇ ਪੁਸ਼ਟੀ ਨਹੀਂ ਹੋਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























