7ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਮਨਜੋਤ ਸਿੰਘ ਨੇ ਤਾਇਕਵਾਂਡੋ ‘ਚ ਜਿੱਤਿਆ ਸੋਨ ਤਗਮਾ
ਸਕੂਲ ਤੇ ਮਾਪਿਆਂ ਦਾ ਨਾਮ ਕੀਤਾ ਰੋਸ਼ਨ
ਫਤਹਿਗੜ੍ਹ ਸਾਹਿਬ, 24 ਅਗਸਤ 2026 (ਵਿਸ਼ਵ ਵਾਰਤਾ) – ਅਕਾਲ ਅਕੈਡਮੀ ਚੁੰਨੀ ਕਲਾਂ ਦੇ ਸਕੂਲ ਦੇ 7ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਮਨਜੋਤ ਸਿੰਘ ਨੇ ਜ਼ਿਲ੍ਹਾ ਪੱਧਰੀ ਇੰਟਰ-ਸਕੂਲ ਤਾਇਕਵਾਂਡੋ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਜਿੱਤਿਆ ਹੈ।
ਇਸ ਸ਼ਾਨਦਾਰ ਪ੍ਰਾਪਤੀ ਨਾਲ ਮਨਜੋਤ ਸਿੰਘ ਦੀ ਰਾਜ ਪੱਧਰੀ ਤਾਇਕਵਾਂਡੋ ਮੁਕਾਬਲੇ ਲਈ ਚੋਣ ਹੋ ਗਈ ਹੈ। ਉਸ ਦੀ ਇਸ ਉਪਲਬਧੀ ‘ਤੇ ਸਕੂਲ ਦੇ ਪ੍ਰਿੰਸੀਪਲ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਉਸ ਨੂੰ ਦਿਲੀ ਵਧਾਈ ਦਿੱਤੀ ਗਈ।
ਸਕੂਲ ਪ੍ਰਿੰਸੀਪਲ ਨੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਹੋਣਹਾਰ ਖਿਡਾਰੀ ‘ਤੇ ਮਾਣ ਹੈ ਅਤੇ ਸਮੂਹ ਸਕੂਲ ਪਰਿਵਾਰ ਵੱਲੋਂ ਮਨਜੋਤ ਸਿੰਘ ਨੂੰ ਰਾਜ ਪੱਧਰੀ ਮੁਕਾਬਲੇ ਲਈ ਸ਼ੁਭਕਾਮਨਾਵਾਂ ਦਿੱਤੀਆਂ ਜਾਂਦੀਆਂ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























