• Latest
  • Trending
Punjab: ਮਾਨ ਸਰਕਾਰ ਵੱਲੋਂ ਭੈਣਾਂ ਨੂੰ ਰੱਖੜੀ ਦਾ ਤੋਹਫ਼ਾ; ਨਵੀਂ ਰਜਿਸਟ੍ਰੇਸ਼ਨ ਕਰਵਾਉਣ ਵਾਲੀਆਂ ਔਰਤਾਂ ਦੇ ਖਾਤਿਆਂ ਵਿੱਚ ਪਾਈ ਜਾਵੇਗੀ ‘ਸਨਮਾਨ ਰਾਸ਼ੀ’

Punjab: ਮਾਨ ਸਰਕਾਰ ਵੱਲੋਂ ਭੈਣਾਂ ਨੂੰ ਰੱਖੜੀ ਦਾ ਤੋਹਫ਼ਾ; ਨਵੀਂ ਰਜਿਸਟ੍ਰੇਸ਼ਨ ਕਰਵਾਉਣ ਵਾਲੀਆਂ ਔਰਤਾਂ ਦੇ ਖਾਤਿਆਂ ਵਿੱਚ ਪਾਈ ਜਾਵੇਗੀ ‘ਸਨਮਾਨ ਰਾਸ਼ੀ’

2 hours ago
National Breaking: ਸ਼੍ਰੀਨਗਰ ਸੈਂਟਰਲ ਜੇਲ੍ਹ ਤੋਂ POCSO ਦੇ ਦੋ ਅੰਡਰਟ੍ਰਾਇਲ ਕੈਦੀ ਫਰਾਰ

National Breaking: ਸ਼੍ਰੀਨਗਰ ਸੈਂਟਰਲ ਜੇਲ੍ਹ ਤੋਂ POCSO ਦੇ ਦੋ ਅੰਡਰਟ੍ਰਾਇਲ ਕੈਦੀ ਫਰਾਰ

3 minutes ago
Big News: ਰਾਮ ਰਹੀਮ ਦੋ ਮਹੀਨਿਆਂ ਬਾਅਦ ਫਿਰ ਜੇਲ੍ਹ ਤੋਂ ਆਇਆ ਬਾਹਰ: ਫੇਰ ਮਿਲੀ ਫਰਲੋ

Big News: ਰਾਮ ਰਹੀਮ ਦੋ ਮਹੀਨਿਆਂ ਬਾਅਦ ਫਿਰ ਜੇਲ੍ਹ ਤੋਂ ਆਇਆ ਬਾਹਰ: ਫੇਰ ਮਿਲੀ ਫਰਲੋ

42 minutes ago
Punjab ‘ਚ ਭਾਜਪਾ ਦਾ ‘ਮਿਸ਼ਨ 117’, ਸਾਰੀਆਂ ਵਿਧਾਨ ਸਭਾ ਸੀਟਾਂ ‘ਤੇ ਚੋਣ ਲੜਨ ਦੀ ਤਿਆਰੀ !

Punjab ‘ਚ ਭਾਜਪਾ ਦਾ ‘ਮਿਸ਼ਨ 117’, ਸਾਰੀਆਂ ਵਿਧਾਨ ਸਭਾ ਸੀਟਾਂ ‘ਤੇ ਚੋਣ ਲੜਨ ਦੀ ਤਿਆਰੀ !

56 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
India Vs Sri Lanka: ਦੂਜੇ ਮੈਚ ਦਾ ਅੱਜ ਤੀਜਾ ਦਿਨ

India Vs Sri Lanka: ਦੂਜੇ ਮੈਚ ਦਾ ਅੱਜ ਤੀਜਾ ਦਿਨ

2 hours ago
Haryana: ਮੁੱਖ ਮੰਤਰੀ ਨਾਇਬ ਸੈਣੀ ਨੇ ਰੱਖੜੀ ਦੇ ਮੌਕੇ ‘ਤੇ ਔਰਤਾਂ ਅਤੇ ਬੱਚਿਆਂ ਲਈ ਕੀਤਾ ਵੱਡਾ ਐਲਾਨ

Haryana: ਮੁੱਖ ਮੰਤਰੀ ਨਾਇਬ ਸੈਣੀ ਨੇ ਰੱਖੜੀ ਦੇ ਮੌਕੇ ‘ਤੇ ਔਰਤਾਂ ਅਤੇ ਬੱਚਿਆਂ ਲਈ ਕੀਤਾ ਵੱਡਾ ਐਲਾਨ

2 hours ago
National: ਬਾਗ਼ੀ TMC ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ‘ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ

National: ਬਾਗ਼ੀ TMC ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ‘ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ

2 hours ago
Hukamnama Sri Darbar Sahib Today – 25 August 2026 | Ang 618 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 25 August 2026 | Ang 618 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਗੁਰੂਗ੍ਰਾਮ ‘ਚ ਭਾਰੀ ਮੀਂਹ ਨਾਲ ਜਲ-ਥਲ: ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ

ਗੁਰੂਗ੍ਰਾਮ ‘ਚ ਭਾਰੀ ਮੀਂਹ ਨਾਲ ਜਲ-ਥਲ: ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ

11 hours ago
ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

13 hours ago
ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

13 hours ago
Hindi News
English News
Tuesday, August 25, 2026
No Result
View All Result
27 °c
Chandigarh
30 ° Wed
30 ° Thu
29 ° Fri
31 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਮਾਨ ਸਰਕਾਰ ਵੱਲੋਂ ਭੈਣਾਂ ਨੂੰ ਰੱਖੜੀ ਦਾ ਤੋਹਫ਼ਾ; ਨਵੀਂ ਰਜਿਸਟ੍ਰੇਸ਼ਨ ਕਰਵਾਉਣ ਵਾਲੀਆਂ ਔਰਤਾਂ ਦੇ ਖਾਤਿਆਂ ਵਿੱਚ ਪਾਈ ਜਾਵੇਗੀ ‘ਸਨਮਾਨ ਰਾਸ਼ੀ’

August 25, 2026
in ਖਬਰਾਂ, ਪੰਜਾਬ
Punjab: ਮਾਨ ਸਰਕਾਰ ਵੱਲੋਂ ਭੈਣਾਂ ਨੂੰ ਰੱਖੜੀ ਦਾ ਤੋਹਫ਼ਾ; ਨਵੀਂ ਰਜਿਸਟ੍ਰੇਸ਼ਨ ਕਰਵਾਉਣ ਵਾਲੀਆਂ ਔਰਤਾਂ ਦੇ ਖਾਤਿਆਂ ਵਿੱਚ ਪਾਈ ਜਾਵੇਗੀ ‘ਸਨਮਾਨ ਰਾਸ਼ੀ’

Punjab

Punjab: ਮਾਨ ਸਰਕਾਰ ਵੱਲੋਂ ਭੈਣਾਂ ਨੂੰ ਰੱਖੜੀ ਦਾ ਤੋਹਫ਼ਾ; ਨਵੀਂ ਰਜਿਸਟ੍ਰੇਸ਼ਨ ਕਰਵਾਉਣ ਵਾਲੀਆਂ ਔਰਤਾਂ ਦੇ ਖਾਤਿਆਂ ਵਿੱਚ ਪਾਈ ਜਾਵੇਗੀ ‘ਸਨਮਾਨ ਰਾਸ਼ੀ’

– ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਹੁਣ ਤੱਕ 75 ਲੱਖ ਤੋਂ ਵੱਧ ਔਰਤਾਂ ਰਜਿਸਟਰਡ ਹੋਈਆਂ; ਲਾਭਪਾਤਰੀ ਔਰਤਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ 2,274.42 ਕਰੋੜ ਰੁਪਏ ਪਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
– ਘਰੇਲੂ ਮਾਣ-ਸਤਿਕਾਰ, ਲਿੰਗ ਸਮਾਨਤਾ ਅਤੇ ਸਮਾਜਿਕ-ਆਰਥਿਕ ਫੈਸਲਿਆਂ ਵਿੱਚ ਸ਼ਮੂਲੀਅਤ ਲਈ ਔਰਤਾਂ ਦਾ ਵਿੱਤੀ ਸਸ਼ਕਤੀਕਰਨ ਜ਼ਰੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
– ਕਾਂਗਰਸੀ ਆਗੂ ਸੱਤਾ ਲਈ ਲੜ ਰਹੇ ਹਨ ਜਦਕਿ ‘ਆਪ’ ਸਰਕਾਰ ਮਿਆਰੀ ਸਿੱਖਿਆ, ਸਿਹਤ ਸੰਭਾਲ ਅਤੇ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
– ‘ਆਪ’ ਸਿਰਫ਼ ਪੰਜਾਬ ਦੇ ਹਿੱਤਾਂ ਲਈ ਵਚਨਬੱਧ, ਜਦਕਿ ਅਕਾਲੀ ਆਗੂ ਆਪਣੇ ਸਿਆਸੀ ਹਿੱਤਾਂ ਤੱਕ ਹੀ ਸੀਮਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
– ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਲੋਕਾਂ ਦਾ ਪੈਸਾ ਲੋਕਾਂ ਨੂੰ ਵਾਪਸ ਕੀਤਾ ਜਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
– ਮੁੱਖ ਮੰਤਰੀ ਸਿਹਤ ਯੋਜਨਾ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਨਕਦੀ-ਰਹਿਤ ਇਲਾਜ ਪ੍ਰਦਾਨ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
– ਸਰਕਾਰੀ ਸਕੂਲਾਂ ਦੇ ਨੀਟ ਪਾਸ ਕਰਨ ਵਾਲੇ ਵਿਦਿਆਰਥੀਆਂ ਦੀ ਗਿਣਤੀ 2021 ਵਿੱਚ 80 ਤੋਂ ਵੱਧ ਕੇ 2026 ਵਿੱਚ 882 ਹੋਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਅਗਸਤ (ਵਿਸ਼ਵ ਵਾਰਤਾ): ਰੱਖੜੀ ਦੇ ਤਿਉਹਾਰ ਨੂੰ ਪੰਜਾਬ ਦੀਆਂ ਮਾਵਾਂ ਅਤੇ ਭੈਣਾਂ ਲਈ ਮਾਣ-ਸਨਮਾਨ ਅਤੇ ਮਹਿਲਾ ਸਸ਼ਕਤੀਕਰਨ ਦਾ ਉਤਸਵ ਬਣਾਉਂਦਿਆਂ ਭਗਵੰਤ ਮਾਨ ਸਰਕਾਰ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਂ ਰਜਿਸਟ੍ਰੇਸ਼ਨ ਕਰਵਾਉਣ ਵਾਲੀਆਂ ਔਰਤਾਂ ਦੇ ਬੈਂਕ ਖਾਤਿਆਂ ਵਿੱਚ 28 ਅਗਸਤ ਭਾਵ ਰੱਖੜੀ ਵਾਲੇ ਦਿਨ ‘ਸਨਮਾਨ ਰਾਸ਼ੀ’ ਜਮ੍ਹਾਂ ਕਰਵਾਏਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਦਮ ਸਰਕਾਰ ਦੀ ਔਰਤਾਂ ਨੂੰ ਕੇਵਲ ਸ਼ਬਦਾਂ ਨਾਲ ਨਹੀਂ ਸਗੋਂ ਠੋਸ ਵਿੱਤੀ ਸਹਾਇਤਾ ਨਾਲ ਮਾਣ-ਸਤਿਕਾਰ ਦੇਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ 75 ਲੱਖ ਤੋਂ ਵੱਧ ਔਰਤਾਂ ਪਹਿਲਾਂ ਹੀ ਰਜਿਸਟਰ ਹੋ ਚੁੱਕੀਆਂ ਹਨ ਅਤੇ ਯੋਗ ਲਾਭਪਾਤਰੀਆਂ ਨੂੰ ਸਿੱਧੇ ਤੌਰ ’ਤੇ 2,274.42 ਕਰੋੜ ਰੁਪਏ ਤਬਦੀਲ ਕੀਤੇ ਜਾ ਚੁੱਕੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਮਹਿਲਾ ਸਸ਼ਕਤੀਕਰਨ ਦੇ ਨਾਲ-ਨਾਲ ਸਰਕਾਰ ਮੁਫ਼ਤ ਬਿਜਲੀ, ਨਹਿਰੀ ਪਾਣੀ, ਮਿਆਰੀ ਸਿਹਤ ਸੰਭਾਲ ਅਤੇ ਸਿੱਖਿਆ ਰਾਹੀਂ ਆਪਣੇ ਹ ਵਾਅਦੇ ਨੂੰ ਪੂਰਾ ਕਰ ਰਹੀ ਹੈ ਅਤੇ ‘ਰੰਗਲਾ ਪੰਜਾਬ’ ਬਣਾਉਣ ਲਈ ਲੋਕਾਂ ਦੇ ਪੈਸੇ ਦੀ ਵਰਤੋਂ ਲੋਕਾਂ ਦੀ ਭਲਾਈ ਲਈ ਕਰ ਰਹੀ ਹੈ।

ਆਪਣੇ ਐਕਸ ਹੈਂਡਲ ‘ਤੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ: “ਅੱਜ ਪਟਿਆਲਾ ਦੇ ਪਿੰਡ ਦੇਧਨਾ‘ਚ ਰੱਖੇ ਰਸਮੀ ਸਮਾਗਮ ਦੌਰਾਨ ਪੰਜਾਬ ਭਰ ਵਿੱਚ ਲੋਕਾਂ ਨੂੰ 509 ਨਵੇਂ ਸ਼ਾਨਦਾਰ ਖੇਡ ਮੈਦਾਨ ਸਮਰਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਅਸੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਪੰਜਾਬ ਨੂੰ ਮੁੜ ਖੇਡਾਂ ਵਿੱਚ ਮੋਹਰੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਹਾਂ। ਉਨ੍ਹਾਂ ਨਾਲ ਹੀ ਕਿਹਾ ਕਿ 28 ਤਾਰੀਖ਼ ਭਾਵ ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਮਾਵਾਂ-ਭੈਣਾਂ ਦੇ ਖਾਤਿਆਂ ਵਿੱਚ ਸ਼ਗਨ ਵਜੋਂ ਸਨਮਾਨ ਰਾਸ਼ੀ ਜਮ੍ਹਾਂ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੁਫ਼ਤ ਬਿਜਲੀ, ਨਹਿਰੀ ਪਾਣੀ, ਮਿਆਰੀ ਸਿਹਤ ਸਹੂਲਤਾਂ ਅਤੇ ਚੰਗੀ ਸਿੱਖਿਆ ਰਾਹੀਂ ਅਸੀਂ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰ ਰਹੇ ਹਾਂ ਅਤੇ ‘ਰੰਗਲਾ ਪੰਜਾਬ’ ਸਿਰਜ ਰਹੇ ਹਾਂ।”

ਪਟਿਆਲਾ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਔਰਤਾਂ ਦੇ ਮਾਣ-ਸਨਮਾਨ ਅਤੇ ਸਤਿਕਾਰ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕੀਤੀ ਹੈ। ਇਸ ਸਕੀਮ ਤਹਿਤ ਹੁਣ ਤੱਕ 75 ਲੱਖ ਤੋਂ ਵੱਧ ਔਰਤਾਂ ਰਜਿਸਟਰਡ ਹੋ ਚੁੱਕੀਆਂ ਹਨ ਅਤੇ 1 ਅਗਸਤ, 2026 ਤੱਕ ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ 2,274.42 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਮ੍ਹਾਂ ਕੀਤੀ ਜਾ ਚੁੱਕੀ ਹੈ।”

ਮੁੱਖ ਮੰਤਰੀ ਨੇ ਕਿਹਾ, “ਔਰਤਾਂ ਹਰ ਤਰ੍ਹਾਂ ਦੇ ਮਾਣ-ਸਤਿਕਾਰ ਦੀਆਂ ਹੱਕਦਾਰ ਹਨ। ਮਾਵਾਂ ਅਤੇ ਭੈਣਾਂ ਦੇ ਆਸ਼ੀਰਵਾਦ ਨਾਲ ਅਸੀਂ ਦੁਨੀਆ ਦੀ ਹਰ ਚੁਣੌਤੀ ਦਾ ਸਾਹਮਣਾ ਕਰ ਸਕਦੇ ਹਾਂ। ਪਰਿਵਾਰਕ ਭਲਾਈ ਨੂੰ ਬਿਹਤਰ ਬਣਾਉਣ, ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਅਤੇ ਸਮਾਜਿਕ ਤੇ ਆਰਥਿਕ ਫੈਸਲੇ ਲੈਣ ਵਿੱਚ ਔਰਤਾਂ ਦੀ ਭਾਗੀਦਾਰੀ ਵਧਾਉਣ ਲਈ ਉਨ੍ਹਾਂ ਦੀ ਵਿੱਤੀ ਖ਼ੁਦਮੁਖਤਿਆਰੀ ਨੂੰ ਮਜ਼ਬੂਤ ਕਰਨਾ ਬੇਹੱਦ ਜ਼ਰੂਰੀ ਹੈ। ਸਾਡੀ ਸਰਕਾਰ ਔਰਤਾਂ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।”

ਉਨ੍ਹਾਂ ਦੱਸਿਆ ਕਿ 18 ਸਾਲ ਤੋਂ ਵੱਧ ਉਮਰ ਦੀਆਂ ਆਮ ਵਰਗ ਨਾਲ ਸਬੰਧਤ ਮਹਿਲਾ ਲਾਭਪਾਤਰੀਆਂ ਨੂੰ 1,000 ਰੁਪਏ ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦੇ ਸੁਨੇਹੇ ਆਪਣੇ ਮੋਬਾਈਲ ਫੋਨਾਂ ‘ਤੇ ਪ੍ਰਾਪਤ ਹੋ ਰਹੇ ਹਨ। ਉਨ੍ਹਾਂ ਕਿਹਾ, “ਇਹ ਰਾਸ਼ੀ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾ ਰਹੀ ਹੈ ਅਤੇ ਪੰਜਾਬ ਦੀਆਂ 97 ਫੀਸਦ ਔਰਤਾਂ ਨੂੰ ਇਸ ਸਕੀਮ ਦਾ ਲਾਭ ਮਿਲਣ ਦੀ ਉਮੀਦ ਹੈ। ਪੰਜਾਬ ਸਰਕਾਰ ਨੇ ਇਸ ਪਹਿਲਕਦਮੀ ਲਈ ਬਜਟ ਵਿੱਚ 9,300 ਕਰੋੜ ਰੁਪਏ ਰੱਖੇ ਹਨ। ਉਨ੍ਹਾਂ ਕਿਹਾ ਕਿ ਇਹ ਵਿੱਤੀ ਸਹਾਇਤਾ ਔਰਤਾਂ ਨੂੰ ਅਮੀਰ ਤਾਂ ਨਹੀਂ ਬਣਾ ਸਕਦੀ, ਪਰ ਇਹ ਯਕੀਨੀ ਤੌਰ ‘ਤੇ ਉਨ੍ਹਾਂ ਨੂੰ ਸਵੈ-ਮਾਣ ਅਤੇ ਸਤਿਕਾਰ ਜ਼ਰੂਰ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ਕਿ ਮੈਂ ਰਜਿਸਟ੍ਰੇਸ਼ਨ ਕਰਵਾਉਣ ਤੋਂ ਬਾਕੀ ਰਹਿੰਦੀਆਂ ਸਾਰੀਆਂ ਯੋਗ ਮਾਵਾਂ-ਭੈਣਾਂ ਨੂੰ ਇਸ ਸਤਿਕਾਰ ਯੋਜਨਾ ਦਾ ਲਾਭ ਲੈਣ ਦੀ ਅਪੀਲ ਕਰਦਾ ਹਾਂ।”

ਕਾਂਗਰਸ ਪਾਰਟੀ ਵਿੱਚ ਚੱਲ ਰਹੀ ਅੰਦਰੂਨੀ ਖਿੱਚੋ -ਤਾਣ ‘ਤੇ ਤੰਜ ਕਸਦਿਆਂ ਉਨ੍ਹਾਂ ਕਿਹਾ, “ਉਹ ਸੱਤਾ ਲਈ ਆਪਸ ਵਿੱਚ ਲੜ ਰਹੇ ਹਨ, ਪਰ ਅਸੀਂ ਪੰਜਾਬ ਦੇ ਲੋਕਾਂ ਲਈ ਲੜ ਰਹੇ ਹਾਂ। ਸਾਡੀ ਲੜਾਈ ਮਿਆਰੀ ਸਿੱਖਿਆ, ਚੰਗੀ ਸਿਹਤ, ਬਿਹਤਰ ਸੜਕਾਂ ਅਤੇ ਭਲਾਈ ਯੋਜਨਾਵਾਂ ਲਈ ਹੈ। ਅਸੀਂ ਆਪਸ ਵਿੱਚ ਨਹੀਂ ਲੜਦੇ ਸਗੋਂ ਅਸੀਂ ਰੰਗਲਾ ਪੰਜਾਬ ਬਣਾਉਣ ਲਈ ਅਣਥੱਕ ਯਤਨ ਕਰ ਰਹੇ ਹਾਂ। ਸੱਤਾ ਲਈ, ਕਾਂਗਰਸੀ ਆਗੂ ਇੱਕ ਦੂਜੇ ਨੂੰ ਦੇਖਣਾ ਤੱਕ ਗਵਾਰਾ ਨਹੀਂ ਕਰਦੇ ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਅਕਾਲੀ ਦਲ ਦੇ ਪਿਛਲੇ ਕਾਰਜਕਾਲ ਦੌਰਾਨ ਹੋਈਆਂ ਧੱਕੇਸ਼ਾਹੀਆਂ ਦੀ ਵੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਹ ਨਹੀਂ ਭੁੱਲੇ ਹਨ ਕਿ ਕਿਵੇਂ ਸੂਬੇ ਦੀ ਦੌਲਤ ਲੁੱਟੀ ਗਈ ਸੀ ਅਤੇ ਅਕਾਲੀ ਰਾਜ ਦੌਰਾਨ ਨੌਜਵਾਨਾਂ ਵਿੱਚ ਨਸ਼ੇ ਕਿਵੇਂ ਫੈਲੇ ਸਨ।ਉਹਨਾਂ ਕਿਹਾ,”ਅਕਾਲੀ ਆਗੂ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਬਜਾਏ ਆਪਣੇ ਹਿੱਤਾਂ ਬਾਰੇ ਸੋਚਦੇ ਰਹੇ। ਜੇਕਰ ਪ੍ਰਧਾਨ ਮੰਤਰੀ ਉਨ੍ਹਾਂ ਦੀ ਸਿਹਤ ਬਾਰੇ ਪੁੱਛਣ ਲਈ ਫ਼ੋਨ ਕਰਦੇ ਹਨ, ਤਾਂ ਵੀ ਉਹ ਪੰਜਾਬ ਨੂੰ ਲੁੱਟਣ ਲਈ ਦਿੱਲੀ ਨਾਲ ਗੱਠਜੋੜ ਦੇ ਸੁਪਨੇ ਦੇਖਣ ਲੱਗ ਪੈਂਦੇ ਹਨ। ‘ਆਪ’ ਸਿਰਫ਼ ਪੰਜਾਬ ਅਤੇ ਇਸਦੇ ਲੋਕਾਂ ਲਈ ਵਚਨਬੱਧ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਸਰਕਾਰ ਲੋਕਾਂ ਦੀ ਭਲਾਈ ਲਈ ਸਰਕਾਰੀ ਖਜ਼ਾਨੇ ਦੇ ਇੱਕ-ਇੱਕ ਪੈਸੇ ਦੀ ਸੁਚੱਜੀ ਵਰਤੋਂ ਕਰ ਰਹੀ ਹੈ। ਉਹਨਾਂ ਕਿਹਾ,“ਪੰਜਾਬ ਦੇ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਕਿਸਾਨਾਂ ਨੂੰ ਹੁਣ ਦਿਨ ਵੇਲੇ ਬਿਜਲੀ ਮਿਲ ਰਹੀ ਹੈ । ਅਸੀਂ ਲੋਕਾਂ ਦੇ ਟੈਕਸ ਦਾ ਪੈਸਾ ਲੋਕਾਂ ਦੀ ਦੀ ਭਲਾਈ ਲਈ ਸਮਝਦਾਰੀ ਨਾਲ ਖਰਚ ਕਰ ਰਹੇ ਹਾਂ। ਲੋਕਾਂ ਦਾ ਪੈਸਾ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਲੋਕਾਂ ਕੋਲ ਵਾਪਸ ਆ ਰਿਹਾ ਹੈ। ਸਰਕਾਰੀ ਖਜ਼ਾਨੇ ਦਾ ਇੱਕ-ਇੱਕ ਪੈਸਾ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਵਰਤਿਆ ਜਾ ਰਿਹਾ ਹੈI”

ਮੁੱਖ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ, ਪੰਜਾਬ ਦੇ ਹਰੇਕ ਨਿਵਾਸੀ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਡਾਕਟਰੀ ਇਲਾਜ ਪ੍ਰਦਾਨ ਕਰਦੀ ਹੈ। ਉਹਨਾਂ ਕਿਹਾ ਕਿ ਪੰਜਾਬ ਅਜਿਹਾ ਵਿਆਪਕ ਸਿਹਤ ਸੰਭਾਲ ਕਵਰੇਜ ਪ੍ਰਦਾਨ ਕਰਨ ਵਾਲਾ ਪਹਿਲਾ ਭਾਰਤੀ ਸੂਬਾ ਹੈ ਅਤੇ ਇਸ ਪਹਿਲਕਦਮੀ ਨੇ ਪਰਿਵਾਰਾਂ ‘ਤੇ ਵਿੱਤੀ ਬੋਝ ਨੂੰ ਕਾਫ਼ੀ ਘਟਾਇਆ ਹੈ ਅਤੇ ਸਿਹਤ ਸੰਭਾਲ ਤੱਕ ਪਹੁੰਚ ਯਕੀਨੀ ਬਣਾਈ ਹੈ। ਉਹਨਾਂ ਕਿਹਾ,“ਇਸ ਇਤਿਹਾਸਕ ਯੋਜਨਾ ਦਾ ਉਦੇਸ਼ ਪੰਜਾਬ ਦੇ ਹਰ ਪਰਿਵਾਰ ਨੂੰ ਸਰਵ ਵਿਆਪਕ ਸਿਹਤ ਸੰਭਾਲ ਪ੍ਰਦਾਨ ਕਰਨਾ ਹੈ। ਲੋਕ ਪਹਿਲਾਂ ਹੀ ਇਸ ਯੋਜਨਾ ਤਹਿਤ 1,044 ਕਰੋੜ ਰੁਪਏ ਤੋਂ ਵੱਧ ਦਾ ਮੁਫਤ ਇਲਾਜ ਪ੍ਰਾਪਤ ਕਰ ਚੁੱਕੇ ਹਨ। ਕਿਸੇ ਵੀ ਪਰਿਵਾਰ ਨੂੰ ਡਾਕਟਰੀ ਇਲਾਜ ਦੇ ਖਰਚ ਕਾਰਨ ਹੁਣ ਚਿੰਤਾ ਕਰਨ ਦੀ ਲੋੜ ਨਹੀਂ ਅਤੇ ਇਸੇ ਲਈ ਸਾਡੀ ਸਰਕਾਰ ਨੇ ਸਿਹਤ ਸੰਭਾਲ ਨੂੰ ਤਰਜੀਹ ਦਿੱਤੀ ਹੈI”

ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਸਰਕਾਰ ਵੱਲੋਂ ਸਿੱਖਿਆ ਨੂੰ ਤਰਜੀਹ ਦਿੱਤੀ ਗਈ ਹੈ ਅਤੇ ਸਿੱਖਿਆ ਖੇਤਰ ਨੂੰ ਬਦਲਣ ਲਈ ਕਈ ਅਹਿਮ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਉਹਨਾਂ ਕਿਹਾ,”ਕੋਈ ਵੀ ਮੁਫ਼ਤ ਜਾਂ ਰਿਆਇਤੀ ਕਾਰਡ ਗਰੀਬੀ ਜਾਂ ਸਮਾਜਿਕ ਬੁਰਾਈਆਂ ਨੂੰ ਸਥਾਈ ਤੌਰ ‘ਤੇ ਖਤਮ ਨਹੀਂ ਕਰ ਸਕਦਾ ਅਤੇ ਸਿੱਖਿਆ ਹੀ ਇਸ ਅਲਾਮਤ ਨੂੰ ਤੋੜਨ ਦਾ ਰਾਹ ਹੈ। ਸਿੱਖਿਆ ਹੀ ਅਜਿਹੀ ਕੁੰਜੀ ਹੈ ਜੋ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕ ਕੇ ਗਰੀਬੀ ਦੇ ਚੁੰਗਲ ਵਿੱਚੋਂ ਬਾਹਰ ਕੱਢ ਸਕਦੀ ਹੈ। ਇਹੀ ਕਾਰਨ ਹੈ ਕਿ ਸਾਡੀ ਸਰਕਾਰ ਸਿੱਖਿਆ ਦੇ ਮਿਆਰ ਨੂੰ ਬਿਹਤਰ ਬਣਾਉਣ ਅਤੇ ਆਮ ਆਦਮੀ ਨੂੰ ਸਸ਼ਕਤ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੀ ਹੈ। ਅਸੀਂ ਚਾਹੁੰਦੇ ਹਾਂ ਕਿ ਪੰਜਾਬ ਦਾ ਹਰ ਬੱਚਾ ਮਿਆਰੀ ਸਿੱਖਿਆ ਪ੍ਰਾਪਤ ਕਰੇ ਅਤੇ ਇੱਕ ਬਿਹਤਰ ਭਵਿੱਖ ਬਣਾਉਣ ਦਾ ਮੌਕਾ ਮਿਲੇI”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਕੇਰਲਾ ਅਤੇ ਹੋਰ ਰਾਜਾਂ ਨੂੰ ਪਛਾੜ ਗਿਆ ਹੈ, ਇਸ ਸੁਧਾਰ ਦਾ ਕਾਰਨ ਸੂਬਾ ਸਰਕਾਰ ਵੱਲੋਂ ਅਧਿਆਪਕ ਸਿਖਲਾਈ ਪ੍ਰੋਗਰਾਮ, ਸਕੂਲ ਆਫ਼ ਐਮੀਨੈਂਸ ਅਤੇ ਸਰਕਾਰੀ ਸਕੂਲਾਂ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕੀਤੇ ਗਏ ਹੋਰ ਉਪਰਾਲਿਆਂ ਸਮੇਤ ਨਿਰੰਤਰ ਯਤਨਾਂ ਨੂੰ ਮੰਨਿਆ ਜਾ ਰਿਹਾ ਹੈ।

ਸਰਕਾਰੀ ਸਕੂਲ ਸਿੱਖਿਆ ਵਿੱਚ ਬਦਲਾਅ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “2021 ਵਿੱਚ, ਸਰਕਾਰੀ ਸਕੂਲਾਂ ਦੇ ਸਿਰਫ਼ 80 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ ਸੀ। ਇਸ ਸਾਲ, 2026 ਵਿੱਚ, ਇਹ ਗਿਣਤੀ ਲਗਭਗ 11 ਗੁਣਾ ਵੱਧ ਕੇ 882 ਹੋ ਗਈ ਹੈ। ਇਹੀ ਫ਼ਰਕ ਸਾਡੇ ਸ਼ਾਸਨ ਨੇ ਪਾਇਆ ਹੈ। ਜਿਨ੍ਹਾਂ ਨੇ ਕਦੇ ਵੀ ਸਰਕਾਰੀ ਸਕੂਲਾਂ ਅਤੇ ਸਿੱਖਿਆ ਦੀ ਚਿੰਤਾ ਨਹੀਂ ਕੀਤੀ, ਉਹ ਇਸ ਬਦਲਾਅ ਨੂੰ ਨਹੀਂ ਸਮਝ ਸਕਦੇI”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਆਪ’ ਸਰਕਾਰ ਸਿੱਖਿਆ, ਸਿਹਤ ਸੰਭਾਲ, ਖੇਡਾਂ ਅਤੇ ਭਲਾਈ ਪ੍ਰੋਗਰਾਮਾਂ ਵਿੱਚ ਨਿਵੇਸ਼ ਕਰਨਾ ਜਾਰੀ ਰੱਖੇਗੀ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਤਰੱਕੀ ਦੇ ਬਰਾਬਰ ਮੌਕੇ ਮਿਲਣ ਅਤੇ ਪੰਜਾਬ ਇੱਕ ਸਿਹਤਮੰਦ, ਸਿੱਖਿਅਤ, ਖੁਸ਼ਹਾਲ ਅਤੇ ਨਸ਼ਾ ਮੁਕਤ ਸੂਬੇ ਵਜੋਂ ਉਭਰ ਸਕੇ।

ਹੋਰ ਪੜ੍ਹਨ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ: https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National Breaking: ਸ਼੍ਰੀਨਗਰ ਸੈਂਟਰਲ ਜੇਲ੍ਹ ਤੋਂ POCSO ਦੇ ਦੋ ਅੰਡਰਟ੍ਰਾਇਲ ਕੈਦੀ ਫਰਾਰ

National Breaking: ਸ਼੍ਰੀਨਗਰ ਸੈਂਟਰਲ ਜੇਲ੍ਹ ਤੋਂ POCSO ਦੇ ਦੋ ਅੰਡਰਟ੍ਰਾਇਲ ਕੈਦੀ ਫਰਾਰ

by Ranjit Singh
August 25, 2026
0

National Breaking: ਸ਼੍ਰੀਨਗਰ ਸੈਂਟਰਲ ਜੇਲ੍ਹ ਤੋਂ POCSO ਦੇ ਦੋ ਅੰਡਰਟ੍ਰਾਇਲ ਕੈਦੀ ਫਰਾਰ - ਪੁਲਿਸ ਨੇ ਜਾਰੀ ਕੀਤਾ ਲੁੱਕਆਊਟ ਨੋਟਿਸ ਸ਼੍ਰੀਨਗਰ,...

Big News: ਰਾਮ ਰਹੀਮ ਦੋ ਮਹੀਨਿਆਂ ਬਾਅਦ ਫਿਰ ਜੇਲ੍ਹ ਤੋਂ ਆਇਆ ਬਾਹਰ: ਫੇਰ ਮਿਲੀ ਫਰਲੋ

Big News: ਰਾਮ ਰਹੀਮ ਦੋ ਮਹੀਨਿਆਂ ਬਾਅਦ ਫਿਰ ਜੇਲ੍ਹ ਤੋਂ ਆਇਆ ਬਾਹਰ: ਫੇਰ ਮਿਲੀ ਫਰਲੋ

by Ranjit Singh
August 25, 2026
0

Big News: ਰਾਮ ਰਹੀਮ ਦੋ ਮਹੀਨਿਆਂ ਬਾਅਦ ਫਿਰ ਜੇਲ੍ਹ ਤੋਂ ਆਇਆ ਬਾਹਰ: ਫੇਰ ਮਿਲੀ ਫਰਲੋ ਚੰਡੀਗੜ੍ਹ, 25 ਅਗਸਤ (ਵਿਸ਼ਵ ਵਾਰਤਾ):...

Punjab ‘ਚ ਭਾਜਪਾ ਦਾ ‘ਮਿਸ਼ਨ 117’, ਸਾਰੀਆਂ ਵਿਧਾਨ ਸਭਾ ਸੀਟਾਂ ‘ਤੇ ਚੋਣ ਲੜਨ ਦੀ ਤਿਆਰੀ !

Punjab ‘ਚ ਭਾਜਪਾ ਦਾ ‘ਮਿਸ਼ਨ 117’, ਸਾਰੀਆਂ ਵਿਧਾਨ ਸਭਾ ਸੀਟਾਂ ‘ਤੇ ਚੋਣ ਲੜਨ ਦੀ ਤਿਆਰੀ !

by Ranjit Singh
August 25, 2026
0

Punjab 'ਚ ਭਾਜਪਾ ਦਾ ‘ਮਿਸ਼ਨ 117’, ਸਾਰੀਆਂ ਵਿਧਾਨ ਸਭਾ ਸੀਟਾਂ 'ਤੇ ਚੋਣ ਲੜਨ ਦੀ ਤਿਆਰੀ ! ਚੰਡੀਗੜ੍ਹ, 25 ਅਗਸਤ (ਵਿਸ਼ਵ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
August 25, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 25...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National Breaking: ਸ਼੍ਰੀਨਗਰ ਸੈਂਟਰਲ ਜੇਲ੍ਹ ਤੋਂ POCSO ਦੇ ਦੋ ਅੰਡਰਟ੍ਰਾਇਲ ਕੈਦੀ ਫਰਾਰ

National Breaking: ਸ਼੍ਰੀਨਗਰ ਸੈਂਟਰਲ ਜੇਲ੍ਹ ਤੋਂ POCSO ਦੇ ਦੋ ਅੰਡਰਟ੍ਰਾਇਲ ਕੈਦੀ ਫਰਾਰ

by Ranjit Singh
August 25, 2026
0

National Breaking: ਸ਼੍ਰੀਨਗਰ ਸੈਂਟਰਲ ਜੇਲ੍ਹ ਤੋਂ POCSO ਦੇ ਦੋ ਅੰਡਰਟ੍ਰਾਇਲ ਕੈਦੀ ਫਰਾਰ - ਪੁਲਿਸ ਨੇ ਜਾਰੀ ਕੀਤਾ ਲੁੱਕਆਊਟ ਨੋਟਿਸ ਸ਼੍ਰੀਨਗਰ,...

Most Popular

ਅਦਾਲਤ ਨੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਜ਼ਮਾਨਤ ਅਰਜ਼ੀ ‘ਤੇ ਫੈਸਲਾ ਰਾਖਵਾਂ ਰੱਖਿਆ

ਅਦਾਲਤ ਨੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਜ਼ਮਾਨਤ ਅਰਜ਼ੀ ‘ਤੇ ਫੈਸਲਾ ਰਾਖਵਾਂ ਰੱਖਿਆ

by Navjot
3 weeks ago
0

ਅਦਾਲਤ ਨੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਜ਼ਮਾਨਤ ਅਰਜ਼ੀ 'ਤੇ ਫੈਸਲਾ ਰਾਖਵਾਂ ਰੱਖਿਆ   ਚੰਡੀਗੜ੍ਹ, 5 ਅਗਸਤ (ਵਿਸ਼ਵ ਵਾਰਤਾ) ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 