ਪੰਜਾਬ ਪੁਲਿਸ ਵਿੱਚ 300 ਦੇ ਕਰੀਬ ਐਨ.ਜੀ.ਓਜ਼/ਈ.ਪੀ.ਓਜ਼ ਦੇ ਤਬਾਦਲੇ
– ਨਵੀਆਂ ਤਾਇਨਾਤੀਆਂ ਦੇ ਹੁਕਮ ਜਾਰੀ
ਚੰਡੀਗੜ੍ਹ , 25 ਅਗਸਤ (ਵਿਸ਼ਵ ਵਾਰਤਾ) : ਪੰਜਾਬ ਪੁਲਿਸ ਵੱਲੋਂ ਪ੍ਰਸ਼ਾਸਨਿਕ ਅਧਾਰ ਅਤੇ ਲੋਕ ਹਿੱਤ ਨੂੰ ਧਿਆਨ ਵਿੱਚ ਰੱਖਦੇ ਹੋਏ 300 ਦੇ ਕਰੀਬ ਐਨ.ਜੀ.ਓਜ਼ ਅਤੇ ਈ.ਪੀ.ਓਜ਼ ਦੇ ਤਬਾਦਲੇ ਅਤੇ ਨਵੀਆਂ ਤਾਇਨਾਤੀਆਂ ਕੀਤੀਆਂ ਗਈਆਂ ਹਨ।ਪੰਜਾਬ ਪੁਲਿਸ ਰੂਲਜ਼ 2007 ਦੀ ਧਾਰਾ 32(6) ਅਧੀਨ ਗਠਿਤ ਪੁਲਿਸ ਸਥਾਪਨਾ ਬੋਰਡ (ਪੀ.ਈ.ਬੀ.) ਦੀਆਂ ਸਿਫਾਰਸ਼ਾਂ ਦੇ ਅਧਾਰ ‘ਤੇ ਇਹ ਫੇਰਬਦਲ ਕੀਤਾ ਗਿਆ ਹੈ।
ਹੁਕਮਾਂ ਅਨੁਸਾਰ ਸਬੰਧਤ ਕਰਮਚਾਰੀਆਂ ਨੂੰ ਪੁਲਿਸ ਪ੍ਰਸ਼ਾਸਨ ਨੂੰ ਹੋਰ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਦੇ ਮੱਦੇਨਜ਼ਰ ਉਨ੍ਹਾਂ ਦੇ ਨਾਵਾਂ ਸਾਹਮਣੇ ਦਰਜ ਨਵੀਆਂ ਥਾਵਾਂ ‘ਤੇ ਤਾਇਨਾਤ ਕੀਤਾ ਗਿਆ ਹੈ।
ਪੰਜਾਬ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਤਬਾਦਲੇ ਵਾਲੇ ਸਾਰੇ ਕਰਮਚਾਰੀ ਤੁਰੰਤ ਆਪਣੀ ਮੌਜੂਦਾ ਤਾਇਨਾਤੀ ਤੋਂ ਰਿਲੀਵ ਹੋ ਕੇ ਨਵੀਂ ਤਾਇਨਾਤੀ ਵਾਲੀ ਥਾਂ ‘ਤੇ ਰਿਪੋਰਟ ਕਰਨ ਦੇ ਜ਼ਿੰਮੇਵਾਰ ਹੋਣਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























