ਮੁੱਖ ਸਕੱਤਰ ਵੱਲੋ ਦੋ-ਰੋਜ਼ਾ ਵਰਕਸ਼ਾਪ ਦਾ ਉਦਘਾਟਨ

11
Advertisement

ਮੁਹਾਲੀ /ਚੰਡੀਗੜ•, 10 ਜੂਨ- ਸੂਬੇ ਦੇ ਨਾਗਰਿਕਾਂ ਨੂੰ ਸਮਾਜਿਕ ਤੇ ਆਰਥਿਕ ਲਾਭ ਬਿਹਤਰੀਨ ਢੰਗ ਨਾਲ ਮੁਹੱਈਆ ਕਰਾਉਣ ਲਈ ਪੰਜਾਬ ਸਰਕਾਰ ਵੱਲੋਂ ਅੱਜ ਇੰਡੀਅਨ ਬਿਜ਼ਨੈਸ ਸਕੂਲ, ਮੁਹਾਲੀ ਵਿੱਚ ਅਫ਼ਸਰਾਂ ਲਈ ਦੋ-ਰੋਜ਼ਾ ਵਰਕਸ਼ਾਪ ਕਰਾਈ ਗਈ। ਸੂਬੇ ਦੇ ਵੱਖ ਵੱਖ ਵਿਭਾਗਾਂ ਵਿੱਚ ਹੋਰ ਬਿਹਤਰ ਤਾਲਮੇਲ ਬਣਾ ਕੇ ਤਰਜੀਹਾਂ ਨਿਰਧਾਰਤ ਕਰਨ ਲਈ ਪੰਜਾਬ ਦੇ ਯੋਜਨਾ ਵਿਭਾਗ ਵੱਲੋਂ ਇਹ ਵਰਕਸ਼ਾਪ ਕਰਾਈ ਜਾ ਰਹੀ ਹੈ।
ਇਸ ਵਰਕਸ਼ਾਪ ਦਾ ਉਦਘਾਟਨ ਸੂਬੇ ਦੇ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਵੱਲੋਂ ਕੀਤਾ ਗਿਆ। ਇਸ ਦੌਰਾਨ ਉਨ•ਾਂ ਕਿਹਾ ਕਿ ਖੇਤੀਬਾੜੀ, ਸਿਹਤ ਅਤੇ ਕਾਨੂੰਨ ਵਿਵਸਥਾ ਸੂਬੇ ਦੀਆਂ ਪ੍ਰਮੁੱਖ ਤਰਜੀਹਾਂ ਹਨ ਅਤੇ ਇਸ ਤਰ•ਾਂ ਦੇ ਸਿਖਲਾਈ ਪ੍ਰੋਗਰਾਮ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਸਾਡੇ ਵਿਹਾਰ ਨੂੰ ਬਦਲਣ ਵਿੱਚ ਅਹਿਮ ਭੂਮਿਕਾ ਨਿਭਾਅ ਸਕਦਾ ਹੈ। ਉਨ•ਾਂ ਕਿਹਾ ਕਿ ਬਲਕਿ ਇਹ ਸਿਖਲਾਈ ਪ੍ਰੋਗਰਾਮ ਜਨਤਕ ਭਲਾਈ ਸਕੀਮਾਂ ਨੂੰ ਹੋਰ ਅਸਰਦਾਰ ਢੰਗ ਨਾਲ ਲਾਗੂ ਕਰਨ ਵਿੱਚ ਵੀ ਸਹਾਈ ਹੋ ਸਕਦੇ ਹਨ।
ਜ਼ਿਕਰਯੋਗ ਹੈ ਕਿ ਦੋ ਦਿਨਾਂ ਇਸ ਵਰਕਸ਼ਾਪ ਵਿਚ ਵੱਖ-ਵੱਖ ਵਿਸ਼ਿਆਂ ਸਬੰਧੀ ਸੈਸ਼ਨ ਰੱਖੇ ਗਏ ਹਨ ਜਿਸ ਵਿਚ ਮਾਹਿਰਾਂ ਵੱਲੋਂ ਵਿਚਾਰ-ਵਟਾਂਦਰਾ ਕੀਤਾ ਜਾਣਾ ਹੈ।
ਇਸ ਮੌਕੇ ਯੋਜਨਾ ਵਿਭਾਗ ਦੇ ਪ੍ਰਮੁੱਖ ਸਕੱਤਰ ਜਸਪਾਲ ਸਿੰਘ, ਯੋਜਨਾ ਵਿਭਾਗ ਦੇ ਵਿਸ਼ੇਸ਼ ਸਕੱਤਰ ਦਲਜੀਤ ਸਿੰਘ ਮਾਂਗਟ, ਵਿਭਾਗ ਦੇ ਡਾਇਰੈਕਟਰ ਸੁਮਿਤ ਚੋਪੜਾ ਅਤੇ ਡਾ. ਪਵਨ ਮਾਮੀਦੀ ਹਾਜ਼ਰ ਸਨ।