ਅਮਰੀਕਾ ਦੇ ਮੋਂਟਾਨਾ ਵਿੱਚ ਪਰਿਵਾਰ ਦੇ 8 ਮੈਂਬਰਾਂ ਦੀ ਹੱਤਿਆ ; ਦੋਸ਼ੀ ਨੇ ਖ਼ੁਦ ਨੂੰ ਵੀ ਮਾਰੀ ਗੋਲੀ
ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ) ਐਤਵਾਰ ਸ਼ਾਮ ਨੂੰ ਮੋਂਟਾਨਾ ਦੇ ਬਿਲਿੰਗਸ ਸ਼ਹਿਰ ਵਿੱਚ ਇੱਕ ਪਰਿਵਾਰ ਦੇ ਅੱਠ ਮੈਂਬਰਾਂ ਦੀ ਹੱਤਿਆ ਕਰ ਦਿੱਤੀ ਗਈ।ਇੱਥੇ, ਇੱਕ ਵਿਅਕਤੀ ਨੇ ਆਪਣੇ ਅੱਠ ਰਿਸ਼ਤੇਦਾਰਾਂ ਨੂੰ ਮਾਰ ਦਿੱਤਾ ਅਤੇ ਫਿਰ ਖੁਦਕੁਸ਼ੀ ਕਰ ਲਈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਪਰਿਵਾਰ ਇਕੱਠੇ ਰਾਤ ਦਾ ਖਾਣਾ ਖਾ ਰਿਹਾ ਸੀ। ਸਾਰਿਆਂ ਨੂੰ ਗੋਲੀ ਮਾਰਨ ਤੋਂ ਬਾਅਦ, ਦੋਸ਼ੀ ਨੇ ਘਰ ਨੂੰ ਅੱਗ ਲਗਾ ਦਿੱਤੀ ਅਤੇ ਫਿਰ ਆਪਣੇ ਆਪ ਨੂੰ ਗੋਲੀ ਮਾਰ ਲਈ।
ਦੋਸ਼ੀ ਤੋਂ ਇਲਾਵਾ, ਮ੍ਰਿਤਕ ਇੱਕੋ ਪਰਿਵਾਰ ਦੀਆਂ ਚਾਰ ਪੀੜ੍ਹੀਆਂ ਨਾਲ ਸਬੰਧਤ ਸੀ। ਪੀੜਤਾਂ ਵਿੱਚ ਚਾਰ ਬੱਚੇ ਵੀ ਸ਼ਾਮਲ ਸਨ। ਪੁਲਿਸ ਦੇ ਅਨੁਸਾਰ, ਉਨ੍ਹਾਂ ਨੂੰ ਐਤਵਾਰ ਸ਼ਾਮ 6 ਵਜੇ ਦੇ ਕਰੀਬ ਘਰ ਵਿੱਚ ਗੋਲੀਬਾਰੀ ਦੀ ਰਿਪੋਰਟ ਮਿਲੀ। ਜਦੋਂ ਪੁਲਿਸ ਮੌਕੇ ‘ਤੇ ਪਹੁੰਚੀ, ਤਾਂ ਘਰ ਦੇ ਪਿਛਲੇ ਪਾਸੇ ਤੋਂ ਗੋਲੀਆਂ ਦੀ ਆਵਾਜ਼ ਆ ਰਹੀ ਸੀ। ਘਰ ਦੇ ਬਾਹਰ ਇੱਕ ਜ਼ਖਮੀ ਵਿਅਕਤੀ ਮਿਲਿਆ, ਉਸਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਨੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ। ਪੁਲਿਸ ਦੇ ਅਨੁਸਾਰ ਕਤਲ ਦੇ ਪਿੱਛੇ ਦਾ ਮਕਸਦ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ। ਅੱਗ ਲੱਗਣ ਦੇ ਕਾਰਨਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।






















