• Latest
  • Trending
ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
ਪੰਜਾਬ ਕਾਂਗਰਸ ਵੱਲੋਂ ਖੰਡ ਦੀਆਂ ਵਧਦੀਆਂ ਕੀਮਤਾਂ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ; ਪੁਲਿਸ ਨੇ ਰਾਜਾ ਵੜਿੰਗ ਤੇ ਹੋਰ ਆਗੂਆਂ ਨੂੰ ਲਿਆ ਹਿਰਾਸਤ ‘ਚ

ਪੰਜਾਬ ਕਾਂਗਰਸ ਵੱਲੋਂ ਖੰਡ ਦੀਆਂ ਵਧਦੀਆਂ ਕੀਮਤਾਂ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ; ਪੁਲਿਸ ਨੇ ਰਾਜਾ ਵੜਿੰਗ ਤੇ ਹੋਰ ਆਗੂਆਂ ਨੂੰ ਲਿਆ ਹਿਰਾਸਤ ‘ਚ

2 hours ago
ਕੱਲ੍ਹ ਨੂੰ PRTC ਦੀਆਂ ਬੱਸਾਂ ਨਹੀਂ ਹੋਣਗੀਆਂ ਬੰਦ ; ਮਹਾ-ਹੜਤਾਲ ‘ਚ ਨਹੀਂ ਸ਼ਾਮਲ ਹੋਣਗੇ ਮੁਲਾਜ਼ਮ

ਕੱਲ੍ਹ ਨੂੰ PRTC ਦੀਆਂ ਬੱਸਾਂ ਨਹੀਂ ਹੋਣਗੀਆਂ ਬੰਦ ; ਮਹਾ-ਹੜਤਾਲ ‘ਚ ਨਹੀਂ ਸ਼ਾਮਲ ਹੋਣਗੇ ਮੁਲਾਜ਼ਮ

2 hours ago
ਪੰਜਾਬ ਵਿੱਚ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਵਿੱਚ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ

2 hours ago
India Vs Sri Lanka : ਫਾਲੋਆਨ ਖੇਡ ਰਹੀ ਸ਼੍ਰੀਲੰਕਾ ਦੀ ਟੀਮ ਭਾਰਤ ਤੋਂ 16 ਦੌੜਾਂ ਅੱਗੇ ; ਚੌਥੇ ਦਿਨ ਦਾ ਖੇਡ ਸਮਾਪਤ ਹੋਣ ਤੱਕ ਗਵਾਈਆਂ 6 ਵਿਕਟਾਂ

India Vs Sri Lanka : ਫਾਲੋਆਨ ਖੇਡ ਰਹੀ ਸ਼੍ਰੀਲੰਕਾ ਦੀ ਟੀਮ ਭਾਰਤ ਤੋਂ 16 ਦੌੜਾਂ ਅੱਗੇ ; ਚੌਥੇ ਦਿਨ ਦਾ ਖੇਡ ਸਮਾਪਤ ਹੋਣ ਤੱਕ ਗਵਾਈਆਂ 6 ਵਿਕਟਾਂ

2 hours ago
ਅਫਗਾਨਿਸਤਾਨ ਪ੍ਰੀਮੀਅਰ ਲੀਗ ਦਾ ਐਲਾਨ ; ਪਹਿਲਾ ਸੀਜ਼ਨ 27 ਦਸੰਬਰ ਤੋਂ

ਅਫਗਾਨਿਸਤਾਨ ਪ੍ਰੀਮੀਅਰ ਲੀਗ ਦਾ ਐਲਾਨ ; ਪਹਿਲਾ ਸੀਜ਼ਨ 27 ਦਸੰਬਰ ਤੋਂ

3 hours ago
ਬਿਹਾਰ ਵਿੱਚ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟੀ 

ਬਿਹਾਰ ਵਿੱਚ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟੀ 

4 hours ago
ਅਮਰੀਕਾ ਦੇ ਮੋਂਟਾਨਾ ਵਿੱਚ ਪਰਿਵਾਰ ਦੇ 8 ਮੈਂਬਰਾਂ ਦੀ ਹੱਤਿਆ ; ਦੋਸ਼ੀ ਨੇ ਖ਼ੁਦ ਨੂੰ ਵੀ ਮਾਰੀ ਗੋਲੀ

ਅਮਰੀਕਾ ਦੇ ਮੋਂਟਾਨਾ ਵਿੱਚ ਪਰਿਵਾਰ ਦੇ 8 ਮੈਂਬਰਾਂ ਦੀ ਹੱਤਿਆ ; ਦੋਸ਼ੀ ਨੇ ਖ਼ੁਦ ਨੂੰ ਵੀ ਮਾਰੀ ਗੋਲੀ

4 hours ago
ਲੈਕਚਰਾਰ ਹੱਤਿਆ ਮਾਮਲੇ ’ਚ ਪਤੀ ਤੇ ਸੱਸ ਗ੍ਰਿਫ਼ਤਾਰ

ਲੈਕਚਰਾਰ ਹੱਤਿਆ ਮਾਮਲੇ ’ਚ ਪਤੀ ਤੇ ਸੱਸ ਗ੍ਰਿਫ਼ਤਾਰ

5 hours ago
ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 6 ਲੋਕਾਂ ਦੀ ਮੌਤ, ਕਈ ਜ਼ਖਮੀ

ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 6 ਲੋਕਾਂ ਦੀ ਮੌਤ, ਕਈ ਜ਼ਖਮੀ

5 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Punjab: MP ਮਲਵਿੰਦਰ ਸਿੰਘ ਕੰਗ ਨੇ ਵੱਲੋਂ ਗਮਾਡਾ ਦਫ਼ਤਰ ਘੇਰਨ ਦਾ ਐਲਾਨ

Punjab: MP ਮਲਵਿੰਦਰ ਸਿੰਘ ਕੰਗ ਨੇ ਵੱਲੋਂ ਗਮਾਡਾ ਦਫ਼ਤਰ ਘੇਰਨ ਦਾ ਐਲਾਨ

6 hours ago
Hindi News
English News
Wednesday, August 26, 2026
No Result
View All Result
31 °c
Chandigarh
31 ° Thu
31 ° Fri
33 ° Sat
33 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਸਫ਼ਲ ਬਣਾਉਣ ਵਿੱਚ ਸਤਿਕਾਰ ਸਖੀਆਂ ਨੇ ਅਹਿਮ ਨਿਭਾਈ ਭੂਮਿਕਾ-ਭਗਵੰਤ ਸਿੰਘ ਮਾਨ

August 26, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਸਫ਼ਲ ਬਣਾਉਣ ਵਿੱਚ ਸਤਿਕਾਰ ਸਖੀਆਂ ਨੇ ਅਹਿਮ ਨਿਭਾਈ ਭੂਮਿਕਾ-ਭਗਵੰਤ ਸਿੰਘ ਮਾਨ

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ-ਭਗਵੰਤ ਸਿੰਘ ਮਾਨ

ਹਰੇਕ ਰਜਿਸਟ੍ਰੇਸ਼ਨ ‘ਤੇ ਸਤਿਕਾਰ ਸਖੀਆਂ ਨੂੰ 300 ਰੁਪਏ ਮਿਲਣਗੇ, 100 ਰੁਪਏ ਪ੍ਰਤੀ ਰਜਿਸਟ੍ਰੇਸ਼ਨ ਦੇ ਹਿਸਾਬ ਨਾਲ 52.20 ਕਰੋੜ ਦੀ ਪਹਿਲੀ ਕਿਸ਼ਤ ਜਾਰੀ ਕੀਤੀ-ਭਗਵੰਤ ਸਿੰਘ ਮਾਨ

ਇੱਕ ਕਰੋੜ ਔਰਤਾਂ ਨੂੰ ਸਤਿਕਾਰ ਯੋਜਨਾ ਨਾਲ ਜੋੜਨ ਦਾ ਟੀਚਾ, ਇਸ ਨਾਲ ਸਤਿਕਾਰ ਸਖੀਆਂ ਨੂੰ 200 ਕਰੋੜ ਰੁਪਏ ਤੋਂ ਵੱਧ ਦੀ ਆਮਦਨ ਹੋਵੇਗੀ-ਭਗਵੰਤ ਸਿੰਘ ਮਾਨ

ਹੁਣ ਤੱਕ ਰਜਿਸਟਰਡ ਹੋਈਆਂ 76.11 ਲੱਖ ਔਰਤਾਂ ਵਿੱਚੋਂ 68.06 ਲੱਖ ਦੇ ਖਾਤਿਆਂ ਵਿੱਚ 2381 ਕਰੋੜ ਰੁਪਏ ਭੇਜੇ ਜਾ ਚੁੱਕੇ ਹਨ-ਭਗਵੰਤ ਸਿੰਘ ਮਾਨ

ਬਿਨਾਂ ਕਿਸੇ ਸ਼ਰਤ ਦੇ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ ਸਨਮਾਨ ਰਾਸ਼ੀ ਦੇਣ ਵਾਲੀ ਦੇਸ਼ ਦੀ ਇਕਲੌਤੀ ਯੋਜਨਾ ਹੈ – ਭਗਵੰਤ ਸਿੰਘ ਮਾਨ

ਜਦੋਂ ਤੱਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਮਾਵਾਂ-ਧੀਆਂ ਸਤਿਕਾਰ ਯੋਜਨਾ ਬੰਦ ਨਹੀਂ ਹੋਵੇਗੀ-ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੋਇੰਦਵਾਲ ਸਾਹਿਬ ਵਿਖੇ ਸਤਿਕਾਰ ਸਖੀਆਂ ਦੇ ਸਨਮਾਨ ਸਮਾਰੋਹ ਨੂੰ ਵਰਚੁਅਲ ਤੌਰ ’ਤੇ ਸੰਬੋਧਨ ਕੀਤਾ

ਗੋਇੰਦਵਾਲ ਸਾਹਿਬ; 26 ਅਗਸਤ (ਵਿਸ਼ਵ ਵਾਰਤਾ):- ਰੱਖੜੀ ਦੇ ਤਿਉਹਾਰ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 1.37 ਲੱਖ ‘ਸਤਿਕਾਰ ਸਖੀਆਂ’ ਨੂੰ 52.20 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਤਬਦੀਲ ਕਰਕੇ ‘ਭਰਾ’ ਦਾ ਫਰਜ਼ ਨਿਭਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਪੂਰੇ ਪੰਜਾਬ ਦੀਆਂ ਔਰਤਾਂ ਤੱਕ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਪਹੁੰਚਾਉਣ ਵਿੱਚ ਸਤਿਕਾਰ ਸਖੀਆਂ ਦੇ ਅਣਥੱਕ ਯੋਗਦਾਨ ਦੀ ਭਰਵੀਂ ਸ਼ਲਾਘਾ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਸਤਿਕਾਰ ਸਖੀਆਂ ਦੀਆਂ ਕੋਸ਼ਿਸ਼ਾਂ ਸਦਕਾ ਹੀ ਇਸ ਯੋਜਨਾ ਤਹਿਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਸੰਭਵ ਹੋ ਸਕੀ ਹੈ ਅਤੇ ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਸਨਮਾਨ ਰਾਸ਼ੀ ਪਹੁੰਚਣੀ ਯਕੀਨੀ ਹੋਈ ਹੈ।
ਇਸ ਪਹਿਲਕਦਮੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਇਸ ਯੋਜਨਾ ਤਹਿਤ 76.11 ਲੱਖ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ, ਜਿਸ ਵਿੱਚੋਂ 68.06 ਲੱਖ ਔਰਤਾਂ ਦੇ ਖਾਤਿਆਂ ਵਿੱਚ 2,381 ਕਰੋੜ ਰੁਪਏ ਪਹਿਲਾਂ ਹੀ ਟ੍ਰਾਂਸਫਰ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੀ ਸਰਕਾਰ ਨੇ ਇਸ ਯੋਜਨਾ ਨਾਲ ਇਕ ਕਰੋੜ ਔਰਤਾਂ ਨੂੰ ਜੋੜਨ ਦਾ ਟੀਚਾ ਰੱਖਿਆ ਹੈ, ਜਦਕਿ ਸਤਿਕਾਰ ਸਖੀਆਂ ਨੂੰ ਹਰੇਕ ਰਜਿਸਟ੍ਰੇਸ਼ਨ ਲਈ 300 ਰੁਪਏ ਮਿਲਣਗੇ, ਜਿਸ ਨਾਲ ਉਹ ਇਸ ਪਹਿਲਕਦਮੀ ਰਾਹੀਂ 200 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕਰ ਸਕਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਔਰਤਾਂ ਦੀ ਭਲਾਈ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦ੍ਰਿੜ੍ਹ ਰਹੇਗੀ ਅਤੇ ਜਦੋਂ ਤੱਕ ਪੰਜਾਬ ਵਿੱਚ ਆਪ ਸਰਕਾਰ ਹੈ, ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਬੰਦ ਨਹੀਂ ਹੋਵੇਗੀ। ਇਸ ਦੌਰਾਨ ਆਪ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ ਤੇ ਵਿਧਾਇਕਾ ਡਾ. ਅਮਨਦੀਪ ਕੌਰ, ਵਿਧਾਇਕਾ ਡਾ. ਜੀਵਨਜੋਤ ਕੌਰ, ਵਿਧਾਇਕਾ ਇੰਦਰਜੀਤ ਕੌਰ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਹਰਭਜਨ ਸਿੰਘ ਈ.ਟੀ.ਓ. ਵੀ ਹਾਜ਼ਰ ਸਨ।
ਐਕਸ ‘ਤੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਖਿਆ: “ਰੱਖੜੀ ਦੇ ਪਵਿੱਤਰ ਤਿਉਹਾਰ ‘ਤੇ ਸਾਡੀ ਸਰਕਾਰ ਭੈਣਾਂ ਨਾਲ ਕੀਤਾ ਵਾਅਦਾ ਪੂਰਾ ਕਰ ਰਹੀ ਹੈ। ਅੱਜ ਮੈਂ ਗੋਇੰਦਵਾਲ ਸਾਹਿਬ ਵਿਖੇ ‘ਸਤਿਕਾਰ ਸਖੀ ਸਨਮਾਨ ਸਮਾਰੋਹ’ ਵਿੱਚ ਵਰਚੁਅਲ ਤੌਰ ’ਤੇ ਸ਼ਿਰਕਤ ਕੀਤੀ। ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 75 ਲੱਖ ਤੋਂ ਵੱਧ ਔਰਤਾਂ ਦੇ ਖਾਤਿਆਂ ਵਿੱਚ ‘ਸਨਮਾਨ ਰਾਸ਼ੀ’ ਭੇਜੀ ਜਾ ਰਹੀ ਹੈ। ਉਨ੍ਹਾਂ ਸਾਰੀਆਂ ‘ਸਤਿਕਾਰ ਸਖੀਆਂ’ ਦਾ ਤਹਿ ਦਿਲੋਂ ਧੰਨਵਾਦ ਜਿਨ੍ਹਾਂ ਨੇ ਲੋੜਵੰਦ ਪਰਿਵਾਰਾਂ ਦੀ ਰਜਿਸਟ੍ਰੇਸ਼ਨ ਅਤੇ ਫਾਰਮ ਭਰਨ ਵਿੱਚ ਮਦਦ ਕੀਤੀ। ਇਸ ਨੇਕ ਸੇਵਾ ਲਈ ਤੁਹਾਡਾ ਨਾਂ ਇਤਿਹਾਸ ਵਿੱਚ ਦਰਜ ਹੋਵੇਗਾ। ਇਸ ਵਿਆਪਕ ਸਰਕਾਰੀ ਯੋਜਨਾ ਨੂੰ ਘਰ-ਘਰ ਪਹੁੰਚਾਉਣ ਅਤੇ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਨਮਾਨ ਰਾਸ਼ੀ ਪਹੁੰਚਾਉਣ ਲਈ ਸਾਰੀਆਂ ਸਤਿਕਾਰ ਸਖੀਆਂ ਨੂੰ ਬਹੁਤ-ਬਹੁਤ ਮੁਬਾਰਕਾਂ ਅਤੇ ਦਿਲੀ ਧੰਨਵਾਦ।”
ਸਤਿਕਾਰ ਸਖੀਆਂ ਨੂੰ ਸਨਮਾਨ ਰਾਸ਼ੀ ਦੇਣ ਲਈ ਕਰਵਾਏ ਗਏ ਸਮਾਗਮ ਦੌਰਾਨ ਇਕੱਠ ਨੂੰ ਵਰਚੁਅਲ ਤੌਰ ‘ਤੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਰੱਖੜੀ ਦੇ ਤਿਉਹਾਰ ‘ਤੇ ਪਹਿਲੀ ਕਿਸ਼ਤ ਜਾਰੀ ਕਰਕੇ ਮਹਿਲਾ ਲਾਭਪਾਤਰੀਆਂ ਨੂੰ ਰੱਖੜੀ ਦਾ ਵਿਸ਼ੇਸ਼ ਤੋਹਫ਼ਾ ਦਿੱਤਾ ਹੈ। ਉਨ੍ਹਾਂ ਕਿਹਾ, “ਸਾਡੀ ਸਰਕਾਰ ਨੇ ਔਰਤਾਂ ਦੇ ਮਾਣ-ਸਨਮਾਨ ਵਿੱਚ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕੀਤੀ ਹੈ। ਮੈਂ ਬਾਕੀ ਰਹਿੰਦੀਆਂ ਸਾਰੀਆਂ ਯੋਗ ਔਰਤਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਇਸ ਯੋਜਨਾ ਤਹਿਤ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਅਤੇ ਇਸ ਦਾ ਲਾਭ ਉਠਾਉਣ।”
ਮੁੱਖ ਮੰਤਰੀ ਨੇ ਦੱਸਿਆ, “18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾ ਲਾਭਪਾਤਰੀਆਂ ਨੂੰ 1,000 ਰੁਪਏ ਦੀ ਵਿੱਤੀ ਸਹਾਇਤਾ ਦੇ ਮੋਬਾਈਲ ਸੰਦੇਸ਼ ਮਿਲ ਰਹੇ ਹਨ, ਜਦਕਿ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਔਰਤਾਂ ਨੂੰ 1,500 ਰੁਪਏ ਮਿਲ ਰਹੇ ਹਨ। ਇਹ ਸਹਾਇਤਾ ਰਾਸ਼ੀ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾ ਰਹੀ ਹੈ ਅਤੇ ਪੰਜਾਬ ਦੀਆਂ 97 ਫੀਸਦੀ ਔਰਤਾਂ ਨੂੰ ਇਸ ਯੋਜਨਾ ਦਾ ਲਾਭ ਮਿਲਣ ਦੀ ਉਮੀਦ ਹੈ। ਸੂਬਾ ਸਰਕਾਰ ਨੇ ਇਸ ਪਹਿਲਕਦਮੀ ਲਈ ਬਜਟ ਵਿੱਚ 9,300 ਕਰੋੜ ਰੁਪਏ ਰੱਖੇ ਹਨ।”
ਉਨ੍ਹਾਂ ਕਿਹਾ, “ਇਹ ਵਿੱਤੀ ਸਹਾਇਤਾ ਸ਼ਾਇਦ ਔਰਤਾਂ ਨੂੰ ਅਮੀਰ ਤਾਂ ਨਾ ਬਣਾਵੇ ਪਰ ਇਹ ਉਨ੍ਹਾਂ ਨੂੰ ਮਾਣ-ਸਤਿਕਾਰ ਅਤੇ ਸਵੈ-ਮਾਣ ਜ਼ਰੂਰ ਦੇਵੇਗੀ। ਔਰਤਾਂ ਸਭ ਤੋਂ ਵੱਧ ਸਤਿਕਾਰ ਦੀਆਂ ਹੱਕਦਾਰ ਹਨ ਅਤੇ ਮਾਵਾਂ-ਭੈਣਾਂ ਦੀਆਂ ਆਸੀਸਾਂ ਦੁਨੀਆ ਦੀ ਹਰ ਚੁਣੌਤੀ ‘ਤੇ ਜਿੱਤ ਪ੍ਰਾਪਤ ਕਰਨ ਵਿੱਚ ਮਦਦ ਕਰ ਸਕਦੀਆਂ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਰਿਵਾਰ ਦੀ ਭਲਾਈ, ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਅਤੇ ਸਮਾਜਿਕ ਤੇ ਆਰਥਿਕ ਫੈਸਲੇ ਲੈਣ ਵਿੱਚ ਔਰਤਾਂ ਦੀ ਭਾਈਵਾਲੀ ਵਧਾਉਣ ਲਈ ਉਨ੍ਹਾਂ ਦੀ ਵਿੱਤੀ ਆਜ਼ਾਦੀ ਨੂੰ ਮਜ਼ਬੂਤ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਅੱਗੇ ਕਿਹਾ, “ਸਾਡੀ ਸਰਕਾਰ ਔਰਤਾਂ ਦੀ ਭਲਾਈ ਅਤੇ ਸ਼ਕਤੀਕਰਨ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।”
ਰੱਖੜੀ ਦੇ ਤਿਉਹਾਰ ‘ਤੇ ਮੁੱਖ ਮੰਤਰੀ ਨੇ ਕਿਹਾ, “ਮੈਂ 1.37 ਲੱਖ ਸਤਿਕਾਰ ਸਖੀਆਂ ਨੂੰ 52.20 ਕਰੋੜ ਰੁਪਏ ਤਬਦੀਲ ਕਰਕੇ ‘ਭਰਾ’ ਦਾ ਫਰਜ਼ ਨਿਭਾਇਆ ਹੈ। ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਵੱਡੀ ਸਫਲਤਾ ਦਿਵਾਉਣ ਵਿੱਚ ਸਤਿਕਾਰ ਸਖੀਆਂ ਨੇ ਅਹਿਮ ਭੂਮਿਕਾ ਨਿਭਾਈ ਹੈ, ਕਿਉਂਕਿ ਉਨ੍ਹਾਂ ਦੇ ਸੁਹਿਰਦ ਯਤਨਾਂ ਕਰਕੇ ਹੀ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਸੰਭਵ ਹੋਈ ਹੈ।”
ਉਨ੍ਹਾਂ ਅੱਗੇ ਕਿਹਾ, “ਸਤਿਕਾਰ ਸਖੀਆਂ ਨੇ ਇਸ ਯੋਜਨਾ ਨੂੰ ਪੂਰੇ ਪੰਜਾਬ ਦੀਆਂ ਔਰਤਾਂ ਤੱਕ ਪਹੁੰਚਾਉਣ ਵਿੱਚ ਬਹੁਤ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਦੀ ਮਿਹਨਤ ਸਦਕਾ ਹੀ 75 ਲੱਖ ਤੋਂ ਵੱਧ ਔਰਤਾਂ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨਾਲ ਜੁੜ ਸਕੀਆਂ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸਤਿਕਾਰ ਸਖੀਆਂ ਨੂੰ ਹਰੇਕ ਰਜਿਸਟ੍ਰੇਸ਼ਨ ਲਈ 300 ਰੁਪਏ ਮਿਲਣਗੇ ਅਤੇ 100 ਰੁਪਏ ਪ੍ਰਤੀ ਰਜਿਸਟ੍ਰੇਸ਼ਨ ਦੇ ਹਿਸਾਬ ਨਾਲ 52.20 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ, “ਸਾਡੀ ਸਰਕਾਰ ਨੇ ਇਕ ਕਰੋੜ ਔਰਤਾਂ ਨੂੰ ਯੋਜਨਾ ਨਾਲ ਜੋੜਨ ਦਾ ਟੀਚਾ ਰੱਖਿਆ ਹੈ। ਸਤਿਕਾਰ ਸਖੀਆਂ ਇਸ ਪਹਿਲਕਦਮੀ ਰਾਹੀਂ 200 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕਰਨਗੀਆਂ।”
ਮੁੱਖ ਮੰਤਰੀ ਨੇ ਨੋਟ ਕੀਤਾ, “ਹੁਣ ਤੱਕ ਰਜਿਸਟਰਡ 76.11 ਲੱਖ ਔਰਤਾਂ ਵਿੱਚੋਂ 68.06 ਲੱਖ ਔਰਤਾਂ ਦੇ ਖਾਤਿਆਂ ਵਿੱਚ 2,381 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਭੇਜੀ ਜਾ ਚੁੱਕੀ ਹੈ। ਇਹ ਦੇਸ਼ ਦੀ ਇੱਕੋ-ਇੱਕ ਅਜਿਹੀ ਯੋਜਨਾ ਹੈ ਜੋ 18 ਸਾਲ ਤੋਂ ਵੱਧ ਉਮਰ ਦੀ ਹਰੇਕ ਔਰਤ ਨੂੰ ਬਿਨਾਂ ਕਿਸੇ ਸ਼ਰਤ ਦੇ ਮਾਣ-ਭੱਤਾ ਦਿੰਦੀ ਹੈ।”
ਉਨ੍ਹਾਂ ਕਿਹਾ ਕਿ ਜਦੋਂ ਤੱਕ ਪੰਜਾਬ ਵਿੱਚ ਆਪ ਸਰਕਾਰ ਹੈ, ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਵਰਗੀ ਭਲਾਈ ਪਹਿਲਕਦਮੀ ਬੰਦ ਨਹੀਂ ਹੋਵੇਗੀ। ਮੁੱਖ ਮੰਤਰੀ ਨੇ ਕਿਹਾ, “ਜਿਨ੍ਹਾਂ ਘਰਾਂ ਵਿੱਚ 3,000 ਤੋਂ 4,500 ਰੁਪਏ ਪਹਿਲਾਂ ਹੀ ਪਹੁੰਚ ਚੁੱਕੇ ਹਨ, ਉੱਥੇ ਸਤਿਕਾਰ ਸਖੀਆਂ ਅਤੇ ਮਹਿਲਾ ਲਾਭਪਾਤਰੀਆਂ ਵਿਚਕਾਰ ਵਿਸ਼ਵਾਸ ਦਾ ਰਿਸ਼ਤਾ ਬਣ ਗਿਆ ਹੈ। ਇਹ ਰਿਸ਼ਤਾ ਉਦੋਂ ਹੋਰ ਮਜ਼ਬੂਤ ਹੋਵੇਗਾ, ਜਦੋਂ ਰੱਖੜੀ ‘ਤੇ ਨਵੀਂ ਕਿਸ਼ਤ ਜਾਰੀ ਹੋਣ ਨਾਲ ਲਾਭਪਾਤਰੀਆਂ ਦੇ ਫ਼ੋਨਾਂ ’ਤੇ ਮੁੜ ਸੰਦੇਸ਼ ਆਉਣਗੇ। ਮੈਨੂੰ ਉਮੀਦ ਹੈ ਕਿ ਔਰਤਾਂ ਇਸ ਪੈਸੇ ਦੀ ਵਰਤੋਂ ਸਮਝਦਾਰੀ ਨਾਲ ਨਵੇਂ ਕੱਪੜੇ ਖਰੀਦਣ, ਦਵਾਈਆਂ ਲੈਣ ਜਾਂ ਕਰਜ਼ਾ ਮੋੜਨ ਲਈ ਕਰਨਗੀਆਂ। ਮੈਨੂੰ ਇਹ ਦੇਖ ਕੇ ਖੁਸ਼ੀ ਹੋ ਰਹੀ ਹੈ ਕਿ ਇਸ ਪੈਸੇ ਦੀ ਸਹੀ ਵਰਤੋਂ ਹੋ ਰਹੀ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਤਿਕਾਰ ਸਖੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਆਪਣੇ ਦੁਆਰਾ ਰਜਿਸਟਰਡ ਕੀਤੇ ਗਏ ਪਰਿਵਾਰਾਂ ਨਾਲ ਹਮੇਸ਼ਾ ਜੁੜੀਆਂ ਰਹਿਣ ਅਤੇ ਉਨ੍ਹਾਂ ਦਾ ਖਿਆਲ ਰੱਖਣ। ਉਨ੍ਹਾਂ ਨੇ ਗੱਲਬਾਤ ਖਤਮ ਕਰਦਿਆਂ ਕਿਹਾ, “ਉਨ੍ਹਾਂ ਦੀ ਭੂਮਿਕਾ ਸਿਰਫ਼ ਰਜਿਸਟ੍ਰੇਸ਼ਨ ਤੱਕ ਹੀ ਸੀਮਤ ਨਹੀਂ ਹੋਣੀ ਚਾਹੀਦੀ, ਸਗੋਂ ਲੋੜ ਪੈਣ ‘ਤੇ ਲਾਭਪਾਤਰੀ ਪਰਿਵਾਰਾਂ ਦੇ ਨਾਲ ਖੜ੍ਹਨਾ ਚਾਹੀਦਾ ਹੈ।”
ਇਸ ਦੌਰਾਨ ਆਪ ਪੰਜਾਬ ਦੇ ਮਹਿਲਾ ਵਿੰਗ ਦੀ ਪ੍ਰਧਾਨ ਅਤੇ ਵਿਧਾਇਕਾ ਡਾ. ਅਮਨਦੀਪ ਕੌਰ ਨੇ ਪੰਜਾਬ ਭਰ ਦੀਆਂ ਔਰਤਾਂ ਤੱਕ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਪਹੁੰਚਾਉਣ ਵਿੱਚ ਸਤਿਕਾਰ ਸਖੀਆਂ ਅਤੇ ਸਮੁੱਚੇ ਮਹਿਲਾ ਵਿੰਗ ਦੇ ਸਮਰਪਿਤ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਭੈਣਾਂ ਸਿਰਫ਼ ਔਰਤਾਂ ਦੇ ਫਾਰਮ ਭਰਵਾਉਣ ਵਿੱਚ ਹੀ ਮਦਦ ਨਹੀਂ ਕਰ ਰਹੀਆਂ, ਸਗੋਂ ਉਨ੍ਹਾਂ ਦੀ ਜ਼ਿੰਦਗੀ ਬਦਲਣ ਵਿੱਚ ਇੱਕ ਵੱਡੇ ਸਹਾਰੇ ਦਾ ਸਰੋਤ ਬਣ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ, “ਮਹਿਲਾ ਵਿੰਗ ਆਮ ਆਦਮੀ ਪਾਰਟੀ ਲਈ ਜ਼ਮੀਨੀ ਪੱਧਰ ‘ਤੇ ਕੰਮ ਕਰਨ ਵਾਲੀ ਸਭ ਤੋਂ ਮਜ਼ਬੂਤ ਤਾਕਤ ਵਜੋਂ ਉੱਭਰਿਆ ਹੈ, ਜੋ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਸੱਤਾ ਵਿੱਚ ਵਾਪਸੀ ਨੂੰ ਯਕੀਨੀ ਬਣਾਉਣ ਲਈ ਸਭ ਤੋਂ ਅਹਿਮ ਭੂਮਿਕਾ ਨਿਭਾਏਗਾ।”
ਵਿਧਾਇਕਾ ਡਾ. ਅਮਨਦੀਪ ਕੌਰ ਨੇ ਕਿਹਾ, “ਤੁਸੀਂ ਉਹ ਭੈਣਾਂ ਹੋ ਜਿਨ੍ਹਾਂ ਨੇ ਆਪਣੀਆਂ ਗਲੀਆਂ ਅਤੇ ਮੁਹੱਲਿਆਂ ਵਿੱਚ ਔਰਤਾਂ ਦੇ ਫਾਰਮ ਭਰੇ ਅਤੇ ਉਨ੍ਹਾਂ ਦੀ ਜ਼ਿੰਦਗੀ ਬਦਲਣ ਵਿੱਚ ਮਦਦ ਕੀਤੀ। ਤੁਸੀਂ ਹਰ ਰੋਜ਼ ਅਨੇਕਾਂ ਔਰਤਾਂ ਦੀਆਂ ਲੋੜਾਂ ਮੁਤਾਬਕ ਉਨ੍ਹਾਂ ਦੀ ਮਦਦ ਕਰਦੀਆਂ ਹੋ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਕਰਨ ਵਿੱਚ ਆਪਣਾ ਪੂਰਾ ਯੋਗਦਾਨ ਪਾਉਂਦੀਆਂ ਹੋ। ਮੈਂ ਇਸ ਸਮਰਪਿਤ ਕਾਰਜ ਲਈ ਸਮੁੱਚੀ ਮਹਿਲਾ ਵਿੰਗ ਦੀ ਟੀਮ ਨੂੰ ਵਧਾਈ ਦਿੰਦੀ ਹਾਂ।”
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਇੱਕ ਹੋਰ ਵੱਡਾ ਉਪਰਾਲਾ ਹੈ ਜਿਸ ਰਾਹੀਂ ਭਗਵੰਤ ਸਿੰਘ ਮਾਨ ਸਰਕਾਰ ਨੇ ਔਰਤਾਂ ਦੇ ਮਾਣ-ਸਨਮਾਨ ਅਤੇ ਸਵੈ-ਮਾਣ ਨੂੰ ਵਧਾਇਆ ਹੈ। ਉਨ੍ਹਾਂ ਅੱਗੇ ਕਿਹਾ, “ਪਹਿਲਾਂ ਔਰਤਾਂ ਨੂੰ ਅਹੁਦੇ ਤਾਂ ਦਿੱਤੇ ਜਾਂਦੇ ਰਹੇ ਹਨ ਪਰ ਅਕਸਰ ਉਨ੍ਹਾਂ ਨੂੰ ਪਿੱਛੇ ਹੀ ਧੱਕ ਦਿੱਤਾ ਜਾਂਦਾ ਸੀ, ਜਦਕਿ ਮੌਜੂਦਾ ਸਰਕਾਰ ਨੇ ਆਮ ਜੀਵਨ, ਰੋਜ਼ਗਾਰ ਅਤੇ ਲੀਡਰਸ਼ਿਪ ਵਿੱਚ ਔਰਤਾਂ ਲਈ ਵੱਡੇ ਮੌਕੇ ਪੈਦਾ ਕੀਤੇ ਹਨ।”
ਆਪ ਵਿਧਾਇਕਾ ਨੇ ਪੁੱਛਿਆ, “ਮੈਨੂੰ ਦੱਸੋ, ਕੀ ਕਦੇ ਕਿਸੇ ਸਰਕਾਰ ਨੇ ਔਰਤਾਂ ਬਾਰੇ ਇੰਨਾ ਸੋਚਿਆ ਹੈ? ਇਹ ਪਹਿਲੀ ਸਰਕਾਰ ਹੈ ਜਿਸ ਨੇ ਔਰਤਾਂ ਬਾਰੇ ਇੰਨੇ ਧਿਆਨ ਨਾਲ ਸੋਚਿਆ ਹੈ। ਮੁਫ਼ਤ ਬਿਜਲੀ ਤੋਂ ਲੈ ਕੇ ਰਸੋਈ ਲਈ ਸਕੀਮਾਂ, ਸਾਡੇ ਬਜ਼ੁਰਗਾਂ ਲਈ ਤੀਰਥ ਯਾਤਰਾ ਦੀਆਂ ਸਹੂਲਤਾਂ, ਮੁਹੱਲਾ ਕਲੀਨਿਕਾਂ ਰਾਹੀਂ ਦਵਾਈਆਂ ਦਾ ਖ਼ਰਚਾ ਘਟਾਉਣ, 10 ਲੱਖ ਰੁਪਏ ਤੱਕ ਦੀ ਸਿਹਤ ਬੀਮਾ ਯੋਜਨਾ ਅਤੇ ਹੁਣ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤੱਕ, ਆਪ ਸਰਕਾਰ ਨੇ ਮੇਰੀਆਂ ਲੱਖਾਂ ਭੈਣਾਂ ਦੇ ਚਿਹਰਿਆਂ ‘ਤੇ ਖੁਸ਼ੀ ਲਿਆਂਦੀ ਹੈ।”
ਵਿਧਾਇਕਾ ਡਾ. ਅਮਨਦੀਪ ਕੌਰ ਨੇ ਕਿਹਾ ਕਿ ਇਨ੍ਹਾਂ ਪਹਿਲਕਦਮੀਆਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਆਪ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਖ਼ਾਸ ਤੌਰ ‘ਤੇ ਅਜਿਹੀ ਸਰਕਾਰ ਹੈ ਜੋ ਔਰਤਾਂ ਦੇ ਯੋਗਦਾਨ ਅਤੇ ਲੋੜਾਂ ਨੂੰ ਪਛਾਣਦੀ ਹੈ। ਉਨ੍ਹਾਂ ਅੱਗੇ ਕਿਹਾ, “ਮੌਜੂਦਾ ਸਰਕਾਰ ਅਧੀਨ ਔਰਤਾਂ ਨੂੰ ਵੱਡੀ ਨੁਮਾਇੰਦਗੀ ਅਤੇ ਮੌਕੇ ਦਿੱਤੇ ਗਏ ਹਨ, ਜਿਸ ਵਿੱਚ ਚੋਣ ਪ੍ਰਕਿਰਿਆ ਰਾਹੀਂ ਵੱਡੇ ਅਹੁਦੇ, ਰੋਜ਼ਗਾਰ ਅਤੇ ਮਹੱਤਵਪੂਰਨ ਪ੍ਰਸ਼ਾਸਕੀ ਜ਼ਿੰਮੇਵਾਰੀਆਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਔਰਤਾਂ ਨੂੰ ਅਹੁਦੇ ਦੇ ਕੇ ਪਿੱਛੇ ਬਿਠਾ ਦਿੱਤਾ ਜਾਂਦਾ ਸੀ, ਪਰ ਅੱਜ ਔਰਤਾਂ ਜ਼ਿੰਮੇਵਾਰੀ ਵਾਲੇ ਅਹੁਦਿਆਂ ‘ਤੇ ਬਿਰਾਜਮਾਨ ਹਨ।”
ਵਿਧਾਇਕਾ ਡਾ. ਅਮਨਦੀਪ ਕੌਰ ਨੇ ਕਿਹਾ, “ਪੰਜਾਬ ਵਿੱਚ 11 ਮਹਿਲਾ ਵਿਧਾਇਕ ਹਨ ਅਤੇ ਆਪ ਸਰਕਾਰ ਨੇ ਔਰਤਾਂ ਨੂੰ ਬਣਦੀ ਨੁਮਾਇੰਦਗੀ ਦਿੱਤੀ ਹੈ। ਔਰਤਾਂ ਨੂੰ ਚੇਅਰਪਰਸਨ ਵਜੋਂ ਵੀ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ ਅਤੇ ਇੱਥੋਂ ਤੱਕ ਕਿ ਹੁਣ ਔਰਤਾਂ ਡੀ.ਸੀ. ਅਤੇ ਐਸ.ਐਸ.ਪੀ. ਵਰਗੇ ਵੱਡੇ ਅਹੁਦਿਆਂ ‘ਤੇ ਵੀ ਤਾਇਨਾਤ ਹਨ।”
ਉਨ੍ਹਾਂ ਕਿਹਾ ਕਿ ਮਹਿਲਾ ਵਿੰਗ ਆਮ ਆਦਮੀ ਪਾਰਟੀ ਲਈ ਜ਼ਮੀਨੀ ਪੱਧਰ ‘ਤੇ ਇੱਕ ਸ਼ਕਤੀਸ਼ਾਲੀ ਤਾਕਤ ਬਣ ਕੇ ਉੱਭਰਿਆ ਹੈ ਅਤੇ ਮੈਨੂੰ ਆਪਣੀ ਟੀਮ ਦੀ ਲਗਨ ਅਤੇ ਸਮਰਪਣ ‘ਤੇ ਫਖ਼ਰ ਹੈ। ਉਨ੍ਹਾਂ ਕਿਹਾ, “ਮੈਨੂੰ ਆਪਣੀ ਸਮੁੱਚੀ ਮਹਿਲਾ ਵਿੰਗ ਦੀ ਟੀਮ ‘ਤੇ ਮਾਣ ਹੈ ਕਿਉਂਕਿ ਜੇਕਰ 2027 ਦੀਆਂ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਲਈ ਕੋਈ ਸਭ ਤੋਂ ਮਜ਼ਬੂਤ ਸਿਪਾਹੀ ਬਣ ਕੇ ਕੰਮ ਕਰ ਰਿਹਾ ਹੈ, ਤਾਂ ਉਹ ਮੇਰੀ ਮਹਿਲਾ ਵਿੰਗ ਦੀ ਟੀਮ ਹੈ।”
ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀਆਂ ਅਮਨ ਅਰੋੜਾ ਅਤੇ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਕੀਤੇ ਗਏ ਕਈ ਲੋਕ-ਪੱਖੀ ਉਪਰਾਲਿਆਂ ‘ਤੇ ਚਾਨਣਾ ਪਾਇਆ। ਉਨ੍ਹਾਂ ਨੇ ਦੂਰਅੰਦੇਸ਼ੀ ਫ਼ੈਸਲਿਆਂ ਰਾਹੀਂ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ। ਕੈਬਨਿਟ ਮੰਤਰੀਆਂ ਅਮਨ ਅਰੋੜਾ ਅਤੇ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ, “ਪੰਜਾਬ ਦੇ ਸੂਝਵਾਨ ਅਤੇ ਨਿਡਰ ਲੋਕ ਸੂਬਾ ਸਰਕਾਰ ਦਾ ਡਟ ਕੇ ਸਮਰਥਨ ਕਰ ਰਹੇ ਹਨ, ਜਿਸ ਦੇ ਚਲਦਿਆਂ ਆਪ ਮੁੜ ਭਾਰੀ ਬਹੁਮਤ ਨਾਲ ਸੂਬੇ ਵਿੱਚ ਸਰਕਾਰ ਬਣਾਏਗੀ।”
ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹਰਭਜਨ ਸਿੰਘ ਈ.ਟੀ.ਓ., ਕਈ ਵਿਧਾਇਕ ਅਤੇ ਹੋਰ ਪਤਵੰਤੇ ਹਾਜ਼ਰ ਸਨ।
———

Tags: BREAKING NEWSPUNJABPUNJAB CMPunjab Governmentpunjab newstop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
August 26, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

ਪੰਜਾਬ ਕਾਂਗਰਸ ਵੱਲੋਂ ਖੰਡ ਦੀਆਂ ਵਧਦੀਆਂ ਕੀਮਤਾਂ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ; ਪੁਲਿਸ ਨੇ ਰਾਜਾ ਵੜਿੰਗ ਤੇ ਹੋਰ ਆਗੂਆਂ ਨੂੰ ਲਿਆ ਹਿਰਾਸਤ ‘ਚ

ਪੰਜਾਬ ਕਾਂਗਰਸ ਵੱਲੋਂ ਖੰਡ ਦੀਆਂ ਵਧਦੀਆਂ ਕੀਮਤਾਂ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ; ਪੁਲਿਸ ਨੇ ਰਾਜਾ ਵੜਿੰਗ ਤੇ ਹੋਰ ਆਗੂਆਂ ਨੂੰ ਲਿਆ ਹਿਰਾਸਤ ‘ਚ

by Navjot
August 26, 2026
0

ਪੰਜਾਬ ਕਾਂਗਰਸ ਵੱਲੋਂ ਖੰਡ ਦੀਆਂ ਵਧਦੀਆਂ ਕੀਮਤਾਂ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ; ਪੁਲਿਸ ਨੇ ਰਾਜਾ ਵੜਿੰਗ ਤੇ ਹੋਰ ਆਗੂਆਂ ਨੂੰ ਲਿਆ...

ਕੱਲ੍ਹ ਨੂੰ PRTC ਦੀਆਂ ਬੱਸਾਂ ਨਹੀਂ ਹੋਣਗੀਆਂ ਬੰਦ ; ਮਹਾ-ਹੜਤਾਲ ‘ਚ ਨਹੀਂ ਸ਼ਾਮਲ ਹੋਣਗੇ ਮੁਲਾਜ਼ਮ

ਕੱਲ੍ਹ ਨੂੰ PRTC ਦੀਆਂ ਬੱਸਾਂ ਨਹੀਂ ਹੋਣਗੀਆਂ ਬੰਦ ; ਮਹਾ-ਹੜਤਾਲ ‘ਚ ਨਹੀਂ ਸ਼ਾਮਲ ਹੋਣਗੇ ਮੁਲਾਜ਼ਮ

by Navjot
August 26, 2026
0

ਕੱਲ੍ਹ ਨੂੰ PRTC ਦੀਆਂ ਬੱਸਾਂ ਨਹੀਂ ਹੋਣਗੀਆਂ ਬੰਦ ; ਮਹਾ-ਹੜਤਾਲ ‘ਚ ਨਹੀਂ ਸ਼ਾਮਲ ਹੋਣਗੇ ਮੁਲਾਜ਼ਮ   ਚੰਡੀਗੜ੍ਹ, 26 ਅਗਸਤ (ਵਿਸ਼ਵ...

ਪੰਜਾਬ ਵਿੱਚ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਵਿੱਚ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ

by Ankit
August 26, 2026
0

  ਪੰਜਾਬ ਵਿੱਚ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ ਸੈਰ-ਸਪਾਟਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
August 26, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

Most Popular

ਤੇਲੰਗਾਨਾ ਸਰਕਾਰ ਖੇਲੋ ਇੰਡੀਆ ਯੂਥ ਗੇਮਜ਼ 2026 ਦੀ ਵੱਡੇ ਪੱਧਰ ‘ਤੇ ਕਰੇਗੀ ਮੇਜ਼ਬਾਨੀ

ਤੇਲੰਗਾਨਾ ਸਰਕਾਰ ਖੇਲੋ ਇੰਡੀਆ ਯੂਥ ਗੇਮਜ਼ 2026 ਦੀ ਵੱਡੇ ਪੱਧਰ ‘ਤੇ ਕਰੇਗੀ ਮੇਜ਼ਬਾਨੀ

by Navjot
2 weeks ago
0

ਤੇਲੰਗਾਨਾ ਸਰਕਾਰ ਖੇਲੋ ਇੰਡੀਆ ਯੂਥ ਗੇਮਜ਼ 2026 ਦੀ ਵੱਡੇ ਪੱਧਰ 'ਤੇ ਕਰੇਗੀ ਮੇਜ਼ਬਾਨੀ ਹੈਦਰਾਬਾਦ, 12 ਅਗਸਤ (ਵਿਸ਼ਵ ਵਾਰਤਾ) ਤੇਲੰਗਾਨਾ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 

No Result
View All Result
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA