ਹੜਤਾਲੀ ਮੁਲਾਜ਼ਮਾਂ ਖ਼ਿਲਾਫ਼ Action ਦੀ ਤਿਆਰੀ ’ਚ ਪੰਜਾਬ ਸਰਕਾਰ
ਚੰਡੀਗੜ੍ਹ, 27 ਅਗਸਤ 2026 (ਵਿਸ਼ਵ ਵਾਰਤਾ) : ਪੰਜਾਬ ਵਿੱਚ ਮਹਾ ਹੜਤਾਲ ਕਰਨ ਵਾਲੇ ਮੁਲਾਜ਼ਮਾਂ ‘ਤੇ ਪੰਜਾਬ ਸਰਕਾਰ ਵੱਡੀ ਕਾਰਵਾਈ ਕਰਨ ਦੀ ਤਿਆਰੀ ਵਿੱਚ ਹੈ। ਸਰਕਾਰ ਨੇ ਬਿਨਾਂ ਮਨਜ਼ੂਰੀ ਦੇ ਡਿਊਟੀ ਤੋਂ ਗੈਰ-ਹਾਜ਼ਰ ਮੁਲਾਜ਼ਮਾਂ ਦੀ ਸੂਚੀ ਤਲਬ ਕਰ ਲਈ ਹੈ।
ਪੰਜਾਬ ਦੇ ਉੱਚ ਅਧਿਕਾਰੀਆਂ ਨੂੰ ਸੂਚੀ ਤਿਆਰ ਕਰਨ ਦੇ ਹੁਕਮ ਜਾਰੀ ਕੀਤੇ ਹਨ। ਅਧਿਕਾਰੀਆਂ ਨੂੰ ਅੱਜ ਹੀ ਸੂਚੀ ਸੌਂਪਣੀ ਹੋਵੇਗੀ। ਸਰਕਾਰ ਦਾ ਤਰਕ ਹੈ ਕਿ ਮੁਲਜ਼ਮਾਂ ਦੇ ਕੰਮ ਨਾ ਕਰਨ ਕਰਕੇ ਲੋਕਾਂ ਨੂੰ ਪਰੇਸ਼ਾਨੀ ਹੋਈ ਹੈ।
ਇਸ ਤੋਂ ਪਹਿਲਾ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਵਿੱਚ ਅੱਜ ਹੜਤਾਲ ‘ਤੇ ਚੱਲ ਰਹੇ ਸਰਕਾਰੀ ਮੁਲਾਜ਼ਮਾਂ ਨੂੰ ਇੱਕ ਸਪੱਸ਼ਟ ਸੰਦੇਸ਼ ਵੀ ਦਿੱਤਾ ਜਾ ਚੁੱਕਾ ਹੈ। ਸੋਸ਼ਲ ਮੀਡੀਆ ਉੱਤੇ ਇੱਕ ਬਿਆਨ ਰਾਹੀਂ ਮੁੱਖ ਮੰਤਰੀ ਨੇ ਸਾਫ਼ ਕੀਤਾ ਕਿ ਸਰਕਾਰ ਅਤੇ ਮੁਲਾਜ਼ਮਾਂ ਵਿਚਕਾਰ ਗੱਲਬਾਤ ਅਤੇ ਹੜਤਾਲ ਦੋਵੇਂ ਇੱਕੋ ਸਮੇਂ ਨਹੀਂ ਚੱਲ ਸਕਦੀਆਂ। ਉਨ੍ਹਾਂ ਨੇ ਕਿਹਾ ਕਿ ਜੇਕਰ ਮੁਲਾਜ਼ਮ ਸਰਕਾਰ ਨਾਲ ਕਿਸੇ ਵੀ ਮਸਲੇ ‘ਤੇ ਚਰਚਾ ਕਰਨਾ ਚਾਹੁੰਦੇ ਹਨ, ਤਾਂ ਉਨ੍ਹਾਂ ਨੂੰ ਪਹਿਲਾਂ ਆਪਣੀ ਹੜਤਾਲ ਤੁਰੰਤ ਖ਼ਤਮ ਕਰਨੀ ਪਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























