ਸਾਬਕਾ SHO ਨੂੰ ਅਦਾਲਤ ਨੇ ਸੁਣਾਈ 3 ਸਾਲ ਦੀ ਸਜ਼ਾ
– ਪਿਓ-ਪੁੱਤ ਸਮੇਤ 3 ਨਾਲ ਅਣਮਨੁੱਖੀ ਵਿਹਾਰ ਕਰਨ ਦਾ ਮਾਮਲਾ
ਚੰਡੀਗੜ੍ਹ, 27 ਅਗਸਤ (ਵਿਸ਼ਵ ਵਾਰਤਾ) : ਲੁਧਿਆਣਾ ਦੀ ਸੈਸ਼ਨ ਕੋਰਟ ਨੇ ਪੰਜਾਬ ਪੁਲਿਸ ਦੇ ਤਤਕਾਲੀ ਇੰਸਪੈਕਟਰ ਅਤੇ ਐੱਸ.ਐੱਚ.ਓ. (SHO) ਬਲਜਿੰਦਰ ਸਿੰਘ ਨੂੰ ਇੱਕ ਬਹੁਤ ਹੀ ਸੰਗੀਨ ਅਤੇ ਚਰਚਿਤ ਮਾਮਲੇ ਵਿੱਚ ਦੋਸ਼ੀ ਕਰਾਰ ਦਿੰਦਿਆਂ 3 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ।
ਇਹ ਮਾਮਲਾ ਕਰੀਬ ਛੇ ਸਾਲ ਪਹਿਲਾਂ ਖੰਨਾ ਦੇ ਸਦਰ ਥਾਣੇ ਵਿੱਚ ਇੱਕ ਅੰਮ੍ਰਿਤਧਾਰੀ ਵਿਅਕਤੀ, ਉਨ੍ਹਾਂ ਦੇ ਪੁੱਤਰ ਅਤੇ ਇੱਕ ਹੋਰ ਸਾਥੀ ਨੂੰ ਨਗਨ ਕਰਕੇ ਬੇਰਹਿਮੀ ਨਾਲ ਕੁੱਟਣ ਅਤੇ ਉਸ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰਨ ਨਾਲ ਜੁੜਿਆ ਹੋਇਆ ਹੈ।
ਇਹ ਘਟਨਾ ਜੂਨ 2019 ਦੀ ਹੈ। ਖੰਨਾ ਦੇ ਸਦਰ ਥਾਣੇ ਦੇ ਤਤਕਾਲੀ ਐੱਸ.ਐੱਚ.ਓ. ਬਲਜਿੰਦਰ ਸਿੰਘ ‘ਤੇ ਦੋਸ਼ ਸੀ ਕਿ ਉਨ੍ਹਾਂ ਨੇ ਆਪਣੇ ਦਫ਼ਤਰ (SHO ਆਫ਼ਿਸ) ਵਿੱਚ ਇੱਕ ਅੰਮ੍ਰਿਤਧਾਰੀ ਵਿਅਕਤੀ, ਉਨ੍ਹਾਂ ਦੇ ਪੁੱਤਰ ਅਤੇ ਉਨ੍ਹਾਂ ਦੇ ਇੱਕ ਸਾਥੀ ਨਾਲ ਅਨਮੁਖੀ ਵਿਹਾਰ ਕੀਤਾ ਅਤੇ ਇਸ ਪੂਰੇ ਤਸ਼ੱਦਦ ਦੀ ਵੀਡੀਓ ਰਿਕਾਰਡ ਕੀਤੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























