• Latest
  • Trending
Punjab: ਅੱਜ ਤੋਂ ਸ਼ੁਰੂ ਹੋਵੇਗਾ ‘Mission Clean Punjab 2.0’, 7 ਸਤੰਬਰ ਤੱਕ ਚੱਲੇਗੀ ਵਿਸ਼ੇਸ਼ ਮੁਹਿੰਮ

Punjab: ਅੱਜ ਤੋਂ ਸ਼ੁਰੂ ਹੋਵੇਗਾ ‘Mission Clean Punjab 2.0’, 7 ਸਤੰਬਰ ਤੱਕ ਚੱਲੇਗੀ ਵਿਸ਼ੇਸ਼ ਮੁਹਿੰਮ

2 hours ago
Punjab Weather: ਅੱਜ ਵੀ ਸੂਬੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

Punjab Weather: ਅੱਜ ਵੀ ਸੂਬੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

13 minutes ago
NEPAL FLOOD UPDATE: ਨੇਪਾਲ ‘ਚ ਹੜ੍ਹਾਂ ਨੇ ਮਚਾਈ ਵੱਡੀ ਤਬਾਹੀ, 586 ਮੌਤਾਂ, 2500 ਤੋਂ ਵੱਧ ਲੋਕ ਲਾਪਤਾ

NEPAL FLOOD UPDATE: ਨੇਪਾਲ ‘ਚ ਹੜ੍ਹਾਂ ਨੇ ਮਚਾਈ ਵੱਡੀ ਤਬਾਹੀ, 586 ਮੌਤਾਂ, 2500 ਤੋਂ ਵੱਧ ਲੋਕ ਲਾਪਤਾ

45 minutes ago
Punjab: ‘Love You Channi’ ਨਾਲ ਗੂੰਜਿਆ ਮਾਹੌਲ, 2027 ਤੋਂ ਪਹਿਲਾਂ ਪੰਜਾਬ ਕਾਂਗਰਸ ‘ਚ ਮੁੜ ਚੰਨੀ ਦੀ ਚਰਚਾ

Punjab: ‘Love You Channi’ ਨਾਲ ਗੂੰਜਿਆ ਮਾਹੌਲ, 2027 ਤੋਂ ਪਹਿਲਾਂ ਪੰਜਾਬ ਕਾਂਗਰਸ ‘ਚ ਮੁੜ ਚੰਨੀ ਦੀ ਚਰਚਾ

1 hour ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
National: PM ਮੋਦੀ ਅੱਜ ਤੋਂ 4 ਦਿਨਾਂ ਦੇ ਵਿਦੇਸ਼ ਦੌਰੇ ’ਤੇ

National: PM ਮੋਦੀ ਅੱਜ ਤੋਂ 4 ਦਿਨਾਂ ਦੇ ਵਿਦੇਸ਼ ਦੌਰੇ ’ਤੇ

2 hours ago
National: ਦਿੱਲੀ-NCR ‘ਚ CNG ਮਹਿੰਗੀ, ਇਸ ਸਾਲ 5ਵੀਂ ਵਾਰ ਹੋਇਆ ਵਾਧਾ

National: ਦਿੱਲੀ-NCR ‘ਚ CNG ਮਹਿੰਗੀ, ਇਸ ਸਾਲ 5ਵੀਂ ਵਾਰ ਹੋਇਆ ਵਾਧਾ

2 hours ago
Punjab: ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਕੀਤੇ ਜਾਣਗੇ ਅਰਦਾਸ ਸਮਾਗਮ

Punjab: ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਕੀਤੇ ਜਾਣਗੇ ਅਰਦਾਸ ਸਮਾਗਮ

2 hours ago
Hukamnama Sri Darbar Sahib Today – 29 August 2026 | Ang 722 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 29 August 2026 | Ang 722 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
ਕ੍ਰਿਤੀ ਸੈਨਨ ਤੋਂ ਬਾਅਦ ਹੁਣ ਸੈਲੀਨਾ ਜੇਤਲੀ ਹੋਈ ਟ੍ਰੋਲ; ਪਹਿਰਾਵੇ ਨੂੰ ਲੈ ਕੇ ਭੜਕੇ ਯੂਜ਼ਰਸ!

ਕ੍ਰਿਤੀ ਸੈਨਨ ਤੋਂ ਬਾਅਦ ਹੁਣ ਸੈਲੀਨਾ ਜੇਤਲੀ ਹੋਈ ਟ੍ਰੋਲ; ਪਹਿਰਾਵੇ ਨੂੰ ਲੈ ਕੇ ਭੜਕੇ ਯੂਜ਼ਰਸ!

12 hours ago
ਮਹਿੰਗਾਈ ਦੀ ਇਕ ਹੋਰ ਮਾਰ: 1 ਸਤੰਬਰ ਤੋਂ ਮਹਿੰਗਾ ਹੋ ਜਾਵੇਗਾ ਦੁੱਧ

ਮਹਿੰਗਾਈ ਦੀ ਇਕ ਹੋਰ ਮਾਰ: 1 ਸਤੰਬਰ ਤੋਂ ਮਹਿੰਗਾ ਹੋ ਜਾਵੇਗਾ ਦੁੱਧ

12 hours ago
ਮੈਂ ਲੋਕਾਂ ਦਾ ਪੈਸਾ ਲੋਕਾਂ ’ਤੇ ਖਰਚ ਰਿਹਾ ਹਾਂ, ਪਰ ਤਕਲੀਫ਼ ਵਿਰੋਧੀਆਂ ਨੂੰ ਹੋ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੈਂ ਲੋਕਾਂ ਦਾ ਪੈਸਾ ਲੋਕਾਂ ’ਤੇ ਖਰਚ ਰਿਹਾ ਹਾਂ, ਪਰ ਤਕਲੀਫ਼ ਵਿਰੋਧੀਆਂ ਨੂੰ ਹੋ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

12 hours ago
Hindi News
English News
Saturday, August 29, 2026
No Result
View All Result
31 °c
Chandigarh
30 ° Sun
31 ° Mon
29 ° Tue
27 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਅੱਜ ਤੋਂ ਸ਼ੁਰੂ ਹੋਵੇਗਾ ‘Mission Clean Punjab 2.0’, 7 ਸਤੰਬਰ ਤੱਕ ਚੱਲੇਗੀ ਵਿਸ਼ੇਸ਼ ਮੁਹਿੰਮ

August 29, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਅੱਜ ਤੋਂ ਸ਼ੁਰੂ ਹੋਵੇਗਾ ‘Mission Clean Punjab 2.0’, 7 ਸਤੰਬਰ ਤੱਕ ਚੱਲੇਗੀ ਵਿਸ਼ੇਸ਼ ਮੁਹਿੰਮ

Punjab: ਅੱਜ ਤੋਂ ਸ਼ੁਰੂ ਹੋਵੇਗਾ ‘Mission Clean Punjab 2.0’, 7 ਸਤੰਬਰ ਤੱਕ ਚੱਲੇਗੀ ਵਿਸ਼ੇਸ਼ ਮੁਹਿੰਮ

ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ): ਪੰਜਾਬ ਨੂੰ ਸਾਫ਼-ਸੁਥਰਾ ਬਣਾਉਣ ਲਈ ‘Mission Clean Punjab 2.0’ ਦੀ ਸ਼ੁਰੂਆਤ ਅੱਜ 29 ਅਗਸਤ ਤੋਂ ਕੀਤੀ ਜਾ ਰਹੀ ਹੈ। ਇਹ ਵਿਸ਼ੇਸ਼ ਸਫ਼ਾਈ ਮੁਹਿੰਮ 29 ਅਗਸਤ ਤੋਂ 7 ਸਤੰਬਰ ਤੱਕ ਚਲਾਈ ਜਾਵੇਗੀ। ਮੁਹਿੰਮ ਤਹਿਤ ਸ਼ਹਿਰਾਂ ਅਤੇ ਪਿੰਡਾਂ ਵਿੱਚ ਸਫ਼ਾਈ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਸੜਕਾਂ, ਗਲੀਆਂ ਅਤੇ ਜਨਤਕ ਥਾਵਾਂ ‘ਤੇ ਲੱਗੇ ਕੂੜੇ ਦੇ ਢੇਰਾਂ ਨੂੰ ਹਟਾਉਣ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।

ਹਰਜੋਤ ਬੈਂਸ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ 10 ਰੋਜ਼ਾ ਮੁਹਿੰਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ‘ਮਿਸ਼ਨ ਕਲੀਨ ਪੰਜਾਬ’ ਪਹਿਲਕਦਮੀ ਵਿੱਚ ਹੋਰ ਤੇਜ਼ੀ ਲਿਆਵੇਗੀ, ਜਿਸ ਤਹਿਤ ਸੀਨੀਅਰ ਅਧਿਕਾਰੀ ਪਹਿਲਾਂ ਹੀ ਸਵੇਰੇ 7 ਵਜੇ ਤੋਂ 8 ਵਜੇ ਤੱਕ ਰੋਜ਼ਾਨਾ ਜ਼ਮੀਨੀ ਪੱਧਰ ‘ਤੇ ਨਿਰੀਖਣ ਕਰ ਰਹੇ ਹਨ। ਬੈਂਸ ਨੇ ਕਿਹਾ, “ਪੰਜਾਬ ਸਾਡੇ ਗੁਰੂਆਂ ਅਤੇ ਸੰਤਾਂ ਦੀ ਪਵਿੱਤਰ ਧਰਤੀ ਹੈ ਅਤੇ ਇਸ ਦੇ ਕਣ-ਕਣ ਵਿੱਚ ਅਧਿਆਤਮਿਕਤਾ ਸਮੋਈ ਹੋਈ ਹੈ। ਇਸ ਨੂੰ ਸਾਫ਼-ਸੁਥਰਾ ਅਤੇ ਸੁੰਦਰ ਰੱਖਣਾ ਸਾਡੀ ਸਮੂਹਿਕ ਜ਼ਿੰਮੇਵਾਰੀ ਹੈ। ਇਸ ਮੁਹਿੰਮ ਵਿੱਚ ਸਾਰੇ ਵਿਧਾਇਕ, ਡਿਪਟੀ ਕਮਿਸ਼ਨਰ, ਨਗਰ ਨਿਗਮ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ, ਈਓਜ਼ ਅਤੇ ਗੈਰ ਸਰਕਾਰੀ ਸੰਗਠਨ ਹਿੱਸਾ ਲੈਣਗੇ।”

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ‘ਐਮ ਸੇਵਾ’ ਐਪ ਰਾਹੀਂ ਨਾਗਰਿਕ ਵੀ ਆਪਣੇ ਖੇਤਰਾਂ ਵਿੱਚ ਜੀ.ਵੀ.ਪੀਜ਼. ਦੀਆਂ ਫੋਟੋਆਂ ਅਪਲੋਡ ਕਰਕੇ ਇਸ ਮੁਹਿੰਮ ਵਿੱਚ ਸ਼ਾਮਲ ਹੋ ਸਕਦੇ ਹਨ। ਹਰੇਕ ਸ਼ਿਕਾਇਤ ਦੀ ਵੱਖਰੀ ਆਈਡੀ ਤਿਆਰ ਹੋਵੇਗੀ, ਜਿਸ ਨਾਲ ਨਾਗਰਿਕ ਆਪਣੀ ਸ਼ਿਕਾਇਤ ਨੂੰ ਟਰੈਕ ਕਰ ਸਕਦੇ ਹਨ ਅਤੇ ਉਸ ਸਥਾਨ ਦੀ ਸਫ਼ਾਈ ਨੂੰ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇਗੀ।

ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਇਹ ਮੁਹਿੰਮ ਹਰ ਸ਼ਹਿਰ ਅਤੇ ਕਸਬੇ ਵਿੱਚ ਕੂੜੇ-ਕਰਕਟ ਵਾਲੇ ਸਥਾਨਾਂ ਦੀ ਮੁਕੰਮਲ ਸਫ਼ਾਈ ਕਰਨ ‘ਤੇ ਕੇਂਦਰਿਤ ਹੋਵੇਗੀ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਰਗੇ ਵੱਡੇ ਸ਼ਹਿਰਾਂ ਵਿੱਚ 600 ਅਤੇ ਪਟਿਆਲਾ ਵਿੱਚ ਲਗਭਗ 450 ਜੀਵੀਪੀਜ਼ ਦੀ ਪਛਾਣ ਕੀਤੀ ਗਈ ਹੈ। ਬੈਂਸ ਨੇ ਕਿਹਾ, “ਅਗਲੇ 10 ਦਿਨਾਂ ਵਿੱਚ, ਸਾਰੇ ਵਿਧਾਇਕ ਅਤੇ ਅਧਿਕਾਰੀ ਜੀਵੀਪੀਜ਼ ਨੂੰ ਖ਼ਤਮ ਕਰਨ ਲਈ ਹਰ ਰੋਜ਼ ਸਵੇਰੇ ਜ਼ਮੀਨੀ ਪੱਧਰ ‘ਤੇ ਨਿਰੀਖਣ ਕਰਨਗੇ। ਮੈਂ ਖੁਦ ਵੀ ਫ਼ੀਲਡ ਵਿੱਚ ਮੌਜੂਦ ਰਹਾਂਗਾ।”

ਹਰਜੋਤ ਬੈਂਸ ਨੇ ਨਾਗਰਿਕਾਂ ਨੂੰ ਇਸ ਮਿਸ਼ਨ ਨਾਲ ਜੁੜਨ ਦਾ ਸੱਦਾ ਦਿੰਦਿਆਂ ਕਿਹਾ ਕਿ ਇਹ ਮਹਿਜ਼ ਸਰਕਾਰੀ ਮੁਹਿੰਮ ਨਹੀਂ ਸਗੋਂ ਲੋਕ ਲਹਿਰ ਹੈ। ਉਨ੍ਹਾਂ ਸਫ਼ਾਈ ਕਰਮਚਾਰੀਆਂ ਦੇ ਸਨਮਾਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਅਤੇ ਕਿਹਾ ਕਿ ਇਹ ਯਕੀਨੀ ਬਣਾਉਣਾ ਸਾਡਾ ਫਰਜ਼ ਹੈ ਕਿ ਉਨ੍ਹਾਂ ਦੇ ਯਤਨ ਸਾਡੇ ਗੈਰ-ਜ਼ਿੰਮੇਵਾਰਾਨਾ ਵਤੀਰੇ ਕਾਰਨ ਅਜਾਈਂ ਨਾ ਜਾਣ। ਬੈਂਸ ਨੇ ਕਿਹਾ, “ਸਾਨੂੰ ਆਪਣੇ ਸਫ਼ਾਈ ਸੇਵਕਾਂ ਦਾ ਸਮਰਥਨ ਕਰਨਾ ਚਾਹੀਦਾ ਹੈ।

ਮੰਤਰੀ ਹਰਜੋਤ ਸਿੰਘ ਬੈਂਸ ਨੇ ਲੋਕਾਂ ਨੂੰ ਐਮ-ਸੇਵਾ ਐਪ ਡਾਊਨਲੋਡ ਕਰਨ, ਆਪਣੇ ਖੇਤਰਾਂ ਵਿੱਚ ਗਾਰਬੇਜ ਵੁਲਨੇਰੇਬਲ ਪੁਆਇੰਟਸ ਦੀਆਂ ਤਸਵੀਰਾਂ ਅਪਲੋਡ ਕਰਨ ਅਤੇ ਸਫ਼ਾਈ ਮੁਹਿੰਮ ਨੂੰ ਟਰੈਕ ਕਰਨ ਲਈ ਹਰੇਕ ਸ਼ਿਕਾਇਤ ਲਈ ਤਿਆਰ ਕੀਤੀ ਵਿਲੱਖਣ ਆਈਡੀ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਨਾਗਰਿਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਆਸ-ਪਾਸ ਦੇ ਆਂਢ-ਗੁਆਂਢ ਵਿੱਚ ਸਫ਼ਾਈ ਗਤੀਵਿਧੀਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਇਸ ਮੁਹਿੰਮ ਨੂੰ ਇੱਕ ਲੋਕ ਲਹਿਰ ਬਣਾਉਣ। ਉਨ੍ਹਾਂ ਕਿਹਾ, “ਸਮੁੱਚੀ ਮੁਹਿੰਮ ਦੀ ਸਮਰਪਿਤ ਢਾਂਚੇ ਰਾਹੀਂ ਨਿਗਰਾਨੀ ਕੀਤੀ ਜਾਵੇਗੀ, ਹਰੇਕ ਨਗਰ ਨਿਗਮ ਅਤੇ ਨਗਰ ਕੌਂਸਲ ਵਿਖੇ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਜਾਵੇਗਾ ਤਾਂ ਜੋ ਪਛਾਣੇ ਗਏ ਪੁਆਇੰਟਾਂ ਦਾ ਪ੍ਰਭਾਵੀ ਅਤੇ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਅੱਜ ਵੀ ਸੂਬੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

Punjab Weather: ਅੱਜ ਵੀ ਸੂਬੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

by Ranjit Singh
August 29, 2026
0

Punjab Weather: ਅੱਜ ਵੀ ਸੂਬੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ...

NEPAL FLOOD UPDATE: ਨੇਪਾਲ ‘ਚ ਹੜ੍ਹਾਂ ਨੇ ਮਚਾਈ ਵੱਡੀ ਤਬਾਹੀ, 586 ਮੌਤਾਂ, 2500 ਤੋਂ ਵੱਧ ਲੋਕ ਲਾਪਤਾ

NEPAL FLOOD UPDATE: ਨੇਪਾਲ ‘ਚ ਹੜ੍ਹਾਂ ਨੇ ਮਚਾਈ ਵੱਡੀ ਤਬਾਹੀ, 586 ਮੌਤਾਂ, 2500 ਤੋਂ ਵੱਧ ਲੋਕ ਲਾਪਤਾ

by Ranjit Singh
August 29, 2026
0

NEPAL FLOOD UPDATE: ਨੇਪਾਲ 'ਚ ਹੜ੍ਹਾਂ ਨੇ ਮਚਾਈ ਵੱਡੀ ਤਬਾਹੀ, 586 ਮੌਤਾਂ, 2500 ਤੋਂ ਵੱਧ ਲੋਕ ਲਾਪਤਾ ਚੰਡੀਗੜ੍ਹ, 29 ਅਗਸਤ...

Punjab: ‘Love You Channi’ ਨਾਲ ਗੂੰਜਿਆ ਮਾਹੌਲ, 2027 ਤੋਂ ਪਹਿਲਾਂ ਪੰਜਾਬ ਕਾਂਗਰਸ ‘ਚ ਮੁੜ ਚੰਨੀ ਦੀ ਚਰਚਾ

Punjab: ‘Love You Channi’ ਨਾਲ ਗੂੰਜਿਆ ਮਾਹੌਲ, 2027 ਤੋਂ ਪਹਿਲਾਂ ਪੰਜਾਬ ਕਾਂਗਰਸ ‘ਚ ਮੁੜ ਚੰਨੀ ਦੀ ਚਰਚਾ

by Ranjit Singh
August 29, 2026
0

Punjab: ‘Love You Channi’ ਨਾਲ ਗੂੰਜਿਆ ਮਾਹੌਲ, 2027 ਤੋਂ ਪਹਿਲਾਂ ਪੰਜਾਬ ਕਾਂਗਰਸ 'ਚ ਮੁੜ ਚੰਨੀ ਦੀ ਚਰਚਾ ਚੰਡੀਗੜ੍ਹ, 29 ਅਗਸਤ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
August 29, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 29...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਅੱਜ ਵੀ ਸੂਬੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

Punjab Weather: ਅੱਜ ਵੀ ਸੂਬੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

by Ranjit Singh
August 29, 2026
0

Punjab Weather: ਅੱਜ ਵੀ ਸੂਬੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ...

Most Popular

ਅੱਤ ਦੀ ਮਹਿੰਗਾਈ ਕਾਰਨ ਆਮ ਲੋਕਾਂ ਲਈ ਆਪਣੇ ਘਰ ਚਲਾਉਣੇ ਔਖੇ ਹੋਏ -ਡਾ. ਨਿੱਜਰ 

ਅੱਤ ਦੀ ਮਹਿੰਗਾਈ ਕਾਰਨ ਆਮ ਲੋਕਾਂ ਲਈ ਆਪਣੇ ਘਰ ਚਲਾਉਣੇ ਔਖੇ ਹੋਏ -ਡਾ. ਨਿੱਜਰ 

by Jaspreet Kaur
6 days ago
0

ਅੱਤ ਦੀ ਮਹਿੰਗਾਈ ਕਾਰਨ ਆਮ ਲੋਕਾਂ ਲਈ ਆਪਣੇ ਘਰ ਚਲਾਉਣੇ ਔਖੇ ਹੋਏ -ਡਾ. ਨਿੱਜਰ  ਮੋਦੀ ਸਰਕਾਰ ਨੇ ਦੇਸ਼ ਵਾਸੀਆਂ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 