Punjab: ਸੀਨੀਅਰ ਪੱਤਰਕਾਰ ਸੁਖਵਿੰਦਰ ਸਿੰਘ ਦੇ ਮਾਤਾ ਜੀ ਦਾ ਭੋਗ ਤੇ ਅੰਤਿਮ ਅਰਦਾਸ ਅੱਜ
ਚੰਡੀਗੜ੍ਹ, 30 ਅਗਸਤ (ਵਿਸ਼ਵ ਵਾਰਤਾ): ਸੀਨੀਅਰ ਪੱਤਰਕਾਰ ਸੁਖਵਿੰਦਰ ਸਿੰਘ ਅਤੇ ਹਰਮੀਤ ਸਿੰਘ ਦੇ ਸਤਿਕਾਰਯੋਗ ਮਾਤਾ ਗੁਰਮੀਤ ਕੌਰ ਜੋ ਕਿ ਪਿਛਲੇ ਦਿਨੀਂ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ‘ਚ ਜਾ ਬਿਰਾਜੇ ਸਨ ਦਾ ਭੋਗ ਤੇ ਅੰਤਿਮ ਅਰਦਾਸ ਅੱਜ ਚੰਡੀਗੜ੍ਹ ਸੈਕਟਰ 38-B ਸਥਿਤ ਸ਼ਾਹਪੁਰ ਗੁਰਦੁਆਰਾ ਸਾਹਿਬ ਵਿਖੇ ਦੁਪਹਿਰ 12 ਵਜੇ ਹੋਵੇਗੀ।

ਦੱਸ ਦਈਏ ਕਿ ਸੀਨੀਅਰ ਪੱਤਰਕਾਰ ਸੁਖਵਿੰਦਰ ਸਿੰਘ ਅਤੇ ਹਰਮੀਤ ਸਿੰਘ ਦੇ ਸਤਿਕਾਰਯੋਗ ਮਾਤਾ ਗੁਰਮੀਤ ਕੌਰ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ। ਇਸ ਮੌਕੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਦੋਸਤਾਂ ਅਤੇ ਸਾਕ-ਸਬੰਧੀਆਂ ਵੱਲੋਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਜਾਵੇਗੀ ਅਤੇ ਮਾਤਾ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ।
ਪਰਿਵਾਰ ਵੱਲੋਂ ਸੰਗਤ ਨੂੰ ਅੰਤਿਮ ਅਰਦਾਸ ਵਿੱਚ ਸ਼ਾਮਲ ਹੋ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਦੇਣ ਦੀ ਅਪੀਲ ਕੀਤੀ ਗਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























