ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਈਡੀ ਅੱਗੇ ਹੋਣਗੇ ਪੇਸ਼
ਚੰਡੀਗੜ੍ਹ, 31 ਅਗਸਤ (ਵਿਸ਼ਵ ਵਾਰਤਾ) ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਤੇ ਸੀਨੀਅਰ ਆਈ.ਏ.ਐੱਸ. ਅਧਿਕਾਰੀ ਅਨੁਰਾਗ ਵਰਮਾ ਅੱਜ, 31 ਅਗਸਤ 2026 ਨੂੰ ਜਲੰਧਰ ਵਿਖੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਜ਼ੋਨਲ ਦਫ਼ਤਰ ਅੱਗੇ ਪੇਸ਼ ਹੋਣਗੇ।
ਆਈ.ਏ.ਐੱਸ. ਅਧਿਕਾਰੀ ਅਨੁਰਾਗ ਵਰਮਾ ਨੂੰ ਈ.ਡੀ. ਵੱਲੋਂ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ। ਗੌਰਤਲਬ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਸੰਨਟੈਕ ਸਿਟੀ ਅਤੇ ਅਲਟਸ ਸਪੇਸ ਬਿਲਡਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ ਕਥਿਤ ਘੋਟਾਲੇ ਦੀ ਚੱਲ ਰਹੀ ਜਾਂਚ ਦੇ ਮੱਦੇਨਜ਼ਰ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਅੱਜ 31 ਅਗਸਤ ਨੂੰ ਪੇਸ਼ ਹੋਣ ਲਈ ਸੰਮਨ ਭੇਜਿਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ED ਨੇ ਅਨੁਰਾਗ ਵਰਮਾ ਨੂੰ ਜਲੰਧਰ ਸਥਿਤ ਆਪਣੇ ਜੋਨਲ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਹੈ।
ਅਨੁਰਾਗ ਵਰਮਾ ਪਹਿਲੀ ਵਾਰ ਈ.ਡੀ. ਅੱਗੇ ਪੇਸ਼ ਹੋਣਗੇ। ਉਹ ਮੌਜੂਦਾ ਸਮੇਂ ਵਧੀਕ ਮੁੱਖ ਸਕੱਤਰ (ਮਾਲ) ਵਜੋਂ ਸੇਵਾ ਨਿਭਾ ਰਹੇ ਹਨ। ਜ਼ਿਕਰਯੋਗ ਹੈ ਕਿ ਜਦੋਂ ਇਹ ਘੁਟਾਲਾ ਹੋਇਆ ਸੀ ਤਾਂ ਉਹ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਮੁਖੀ ਸਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























