ਮੁੱਖ ਮੰਤਰੀ ਨੇ ਹੁਸ਼ਿਆਰਪੁਰ ‘ਚ ਲਿਆ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ

112
Advertisement


ਮੁਕੇਰੀਆਂ (ਹੁਸ਼ਿਆਰਪੁਰ), 9 ਅਕਤੂਬਰ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਹੁਸ਼ਿਆਰਪੁਰ ਵਿਚ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਸਮੇਤ ਸਬੰਧਤ ਅਧਿਕਾਰੀਆਂ ਤੋਂ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਹਨਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਖਰੀਦ ਉਪਰੰਤ ਅਦਾਇਗੀ 48 ਘੰਟਿਆਂ ਵਿਚ ਯਕੀਨੀ ਬਣਾਈ ਜਾਵੇ ਅਤੇ ਲਿਫਟਿੰਗ 72 ਘੰਟਿਆਂ ਵਿਚ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਵੀ ਤਰਾਂ ਦੀ ਸਮੱਸਿਆ ਨਹੀਂ ਆਉਣੀ ਚਾਹੀਦੀ ਅਤੇ ਉਹਨਾਂ ਦੀਆਂ ਸਹੂਲਤਾਂ ਲਈ ਵਿਸ਼ੇਸ਼ ਪ੍ਰਬੰਧ ਯਕੀਨੀ ਬਣਾਏ ਜਾਣ। ਮੁੱਖ ਮੰਤਰੀ ਨੇ ਕਿਹਾ ਕਿ ਝੋਨੇ ਦੀ ਫਸਲ ਦਾ ਇਕ-ਇਕ ਦਾਣਾ ਮੰਡੀਆਂ ਵਿਚੋਂ ਚੁੱਕਿਆ ਜਾਵੇਗਾ, ਇਸ ਲਈ ਖਰੀਦ ਦੌਰਾਨ ਕਿਸੇ ਵੀ ਤਰਾਂ ਦੀ ਢਿਲਮੱਠ ਦੀ ਨੀਤੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਖਰੀਦ ਪ੍ਰਕਿਰਿਆ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਲਈ ਪੰਜਾਬ ਸਰਕਾਰ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਖੱਜਲ-ਖੁਆਰੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਉਹਨਾਂਅਧਿਕਾਰੀਆਂ ਨੂੰ ਇਹ ਵੀ ਸਖਤ ਹਦਾਇਤ ਕੀਤੀ ਕਿ ਆੜ•ਤੀ ਨਿਰਧਾਰਤ ਸਮੇਂ ਵਿਚ ਲੋੜ ਅਨੁਸਾਰ ਬਾਰਦਾਨੇ ਦੇ ਯੋਗ ਪ੍ਰਬੰਧ ਯਕੀਨੀ ਬਣਾਉਣ, ਤਾਂ ਜੋ ਕਿਸਾਨਾਂ ਨੂੰ ਬਾਰਦਾਨੇ ਦੀ ਕਮੀ ਨਾਲ ਆਉਣ ਵਾਲੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪੈ ਸਕੇ।       ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਫਸਲ ਸੁਕਾ ਕੇ ਹੀ ਮੰਡੀਆਂ ਵਿਚ ਲਿਆਂਦੀ ਜਾਵੇ, ਤਾਂ ਜੋ ਜਿਣਸ ਵੇਚਣ ਲਈ ਉਹਨਾਂ ਨੂੰ ਵਧੇਰੇ ਸਮਾਂ ਮੰਡੀਆਂ ਵਿਚ ਨਾ ਗੁਜ਼ਾਰਨਾ ਪਵੇ। ਉਹਨਾਂ ਮੱਕੀ ਦੀ ਫਸਲ ਦੇ ਖਰੀਦ ਪ੍ਰਬੰਧਾਂ ਜਾਇਜ਼ਾ ਲੈਂਦਿਆਂ ਕਿਹਾ ਕਿ ਮੱਕੀ ਦਾ ਰੁਝਾਨ ਫਸਲੀ ਬਦਲਾਅ ਵਿਚ ਅਹਿਮ ਭੂਮਿਕਾ ਨਿਭਾਅ ਸਕਦਾ ਹੈ।
ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਮੁੱਖ ਮੰਤਰੀ ਪੰਜਾਬ ਨੂੰ ਝੋਨੇ ਦੇ ਖਰੀਦ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਦੀਆਂ 62 ਮੰਡੀਆਂ ਵਿਚ 43,221 ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਦਕਿ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 42,388 ਮੀਟਰਕ ਟਨ ਝੋਨਾ ਖਰੀਦ ਕਰ ਲਿਆ ਗਿਆ ਹੈ। ਉਹਨਾਂ ਭਰੋਸਾ ਦਿਵਾਇਆ ਕਿ ਝੋਨੇ ਦੀ ਖਰੀਦ ਪ੍ਰਕਿਰਿਆ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਹਨਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਮੱਕੀ ਸੁਕਾਉਣ ਲਈ ਜ਼ਿਲਾ ਵਿਚ ਦੋ ਡਰਾਇਰ ਸੈਲਾ ਖੁਰਦ ਅਤੇ ਪਿੰਡ ਫੁਗਲਾਣਾ ਵਿਚ ਚੱਲ ਰਹੇ ਹਨ। ਉਹਨਾਂ ਕਿਹਾ ਕਿ ਹੁਣ ਤੱਕ 5,73,248 ਕੁਇੰਟਲ ਮੱਕੀ ਮੰਡੀਆਂ ਵਿਚ ਆ ਚੁੱਕੀ ਹੈ, ਜਦਕਿ ਪਿਛਲੇ ਸਾਲ ਸਾਢੇ ਪੰਜ ਲੱਖ ਕੁਇੰਟਲ ਤੋਂ ਵੱਧ ਮੱਕੀ ਦੀ ਪੈਦਾਵਾਰ ਹੋਈ ਸੀ।
ਇਸ ਮੌਕੇ ਸਿਹਤ ਮੰਤਰੀ ਪੰਜਾਬ ਸ਼੍ਰੀ ਬ੍ਰਹਮ ਮਹਿੰਦਰਾ, ਹਲਕਾ ਵਿਧਾਇਕ ਟਾਂਡਾ ਸ੍ਰੀ ਸੰਗਤ ਸਿੰਘ ਗਿਲਜੀਆਂ, ਹਲਕਾ ਵਿਧਾਇਕ ਸ਼ਾਮ ਚੁਰਾਸੀ  ਸ਼੍ਰੀ ਪਵਨ ਕੁਮਾਰ ਆਦੀਆ, ਹਲਕਾ ਵਿਧਾਇਕ ਹੁਸ਼ਿਆਰਪੁਰ ਸ਼੍ਰੀ ਸੁੰਦਰ ਸ਼ਾਮ ਅਰੋੜਾ, ਹਲਕਾ ਵਿਧਾਇਕ ਮੁਕੇਰੀਆਂ ਸ੍ਰੀ ਰਜਨੀਸ਼ ਕੁਮਾਰ ਬੱਬੀ, ਹਲਕਾ ਵਿਧਾਇਕ ਦਸੂਹਾ ਸ਼੍ਰੀ ਅਰੁਣ ਕੁਮਾਰ ਡੋਗਰਾ, ਹਲਕਾ ਵਿਧਾਇਕ ਚੱਬੇਵਾਲ ਡਾ. ਰਾਜ ਕੁਮਾਰ, ਯੂਥ ਕਾਂਗਰਸ ਦੇ ਪੰਜਾਬ ਪ੍ਰਧਾਨ ਸ਼੍ਰੀ ਅਮਨਪ੍ਰੀਤ ਸਿੰਘ ਲਾਲੀ, ਇੰਸਪੈਕਟਰ ਜਨਰਲ ਪੁਲਿਸ ਸ੍ਰੀ ਅਰਪਿਤ ਸ਼ੁਕਲਾ, ਐਸ.ਐਸ.ਪੀ ਸ੍ਰੀ ਜੇ. ਏਲਨਚੇਜ਼ੀਅਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ, ਐਸ.ਡੀ.ਐਮ. ਸ੍ਰੀ ਹਿਮਾਂਸ਼ੂ ਅਗਰਵਾਲ, ਸਾਬਕਾ ਵਿਧਾਇਕ ਸ਼੍ਰੀ ਲਵ ਕੁਮਾਰ ਗੋਲਡੀ, ਡੀ.ਐਫ.ਐਸ.ਸੀ ਸ਼੍ਰੀਮਤੀ ਰਜਨੀਸ਼ ਕੌਰ, ਜ਼ਿਲ•ਾ ਮੰਡੀ ਅਫ਼ਸਰ ਸ਼੍ਰੀ ਰਾਜ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਮੌਜੂਦ ਸਨ।