• Latest
  • Trending
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

2 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

10 hours ago
ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

10 hours ago
ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

10 hours ago
ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

11 hours ago
ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

12 hours ago
ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

12 hours ago
ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

13 hours ago
ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

13 hours ago
ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

14 hours ago
Hindi News
English News
Tuesday, November 10, 2026
No Result
View All Result
15 °c
Chandigarh
23 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ 10 ਲੱਖ ਖਿਡਾਰੀ ਹਿੱਸਾ ਲੈਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

September 1, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ 10 ਲੱਖ ਖਿਡਾਰੀ ਹਿੱਸਾ ਲੈਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ 5 ਸਤੰਬਰ ਤੋਂ ਹੋਵੇਗਾ ਸ਼ੁਰੂ:ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ 38 ਖੇਡਾਂ ਦੇ ਮੁਕਾਬਲੇ ਅਤੇ ਚਾਰ ਪੈਰਾ-ਖੇਡਾਂ ਹੋਣਗੀਆਂ ਸ਼ਾਮਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਖੇਡਾਂ ਵਤਨ ਪੰਜਾਬ ਦੀਆਂ’ ਲਈ ਕਿਊ.ਆਰ. ਕੋਡ ਅਧਾਰਿਤ ਰਜਿਸਟ੍ਰੇਸ਼ਨ ਦੀ ਕੀਤੀ ਸ਼ੁਰੂਆਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੂਬਾ ਪੱਧਰੀ ਸੋਨ ਤਗਮਾ ਜੇਤੂਆਂ ਨੂੰ 10,000 ਰੁਪਏ, ਚਾਂਦੀ ਤਗਮਾ ਜੇਤੂਆਂ ਨੂੰ 7,000 ਰੁਪਏ ਅਤੇ ਕਾਂਸੀ ਤਗਮਾ ਜੇਤੂਆਂ ਨੂੰ 5,000 ਰੁਪਏ ਮਿਲਣਗੇ:ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਸਤੰਬਰ (ਵਿਸ਼ਵ ਵਾਰਤਾ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 5 ਸਤੰਬਰ ਨੂੰ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਤੋਂ ਸ਼ੁਰੂ ਹੋ ਰਹੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਚੌਥੇ ਸੀਜ਼ਨ ਲਈ ਅੱਜ ਅਧਿਕਾਰੀਆਂ ਨੂੰ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ। ਸੂਬੇ ਦੇ ਇਸ ਸਭ ਤੋਂ ਵੱਡੇ ਖੇਡ ਮੁਕਾਬਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਾਲ ਲਗਭਗ 10 ਲੱਖ ਖਿਡਾਰੀਆਂ ਦੇ ਹਿੱਸਾ ਲੈਣ ਦੀ ਉਮੀਦ ਹੈ, ਜਦਕਿ 38 ਖੇਡਾਂ ਦੇ ਮੁਕਾਬਲੇ ਅਤੇ ਚਾਰ ਪੈਰਾ-ਖੇਡਾਂ ਪੂਰੇ ਪੰਜਾਬ ਦੇ ਖੇਡ ਹੁਨਰ ਨੂੰ ਤਰਾਸ਼ਣ ਅਤੇ ਨਿਖਾਰਨ ਲਈ ਢੁਕਵਾਂ ਮੰਚ ਪ੍ਰਦਾਨ ਕਰਨਗੀਆਂ।
ਇਸ ਮੀਟਿੰਗ ਦੀਆਂ ਕੁੱਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ‘ਤੇ ਲਿਖਿਆ, “ਅੱਜ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਆ ਰਹੇ ਸੀਜ਼ਨ ਦੀਆਂ ਤਿਆਰੀਆਂ ਨੂੰ ਲੈ ਕੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸਾਡੀ ਸਰਕਾਰ ਪੰਜਾਬ ਦੀ ਜਵਾਨੀ ਨੂੰ ਖੇਡਾਂ ਨਾਲ ਜੋੜਨ ਅਤੇ ਸੂਬੇ ਨੂੰ ਮੁੜ ਖੇਡਾਂ ਵਿੱਚ ਨੰਬਰ ਇਕ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਨ੍ਹਾਂ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਜੇਤੂ ਖਿਡਾਰੀਆਂ ਲਈ ਆਕਰਸ਼ਕ ਨਕਦ ਇਨਾਮਾਂ ਦੀ ਵੀ ਵਿਵਸਥਾ ਕੀਤੀ ਗਈ ਹੈ।”
ਉਨ੍ਹਾਂ ਅੱਗੇ ਲਿਖਿਆ, “ਮੈਂ ਪੰਜਾਬ ਦੇ ਸਮੂਹ ਨੌਜਵਾਨਾਂ ਅਤੇ ਖੇਡ ਪ੍ਰੇਮੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਇਨ੍ਹਾਂ ਖੇਡਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ। ਕਿਊ.ਆਰ. ਕੋਡ ਨੂੰ ਸਕੈਨ ਕਰੋ ਅਤੇ ਅੱਜ ਹੀ ਆਪਣੀ ਰਜਿਸਟ੍ਰੇਸ਼ਨ ਕਰੋ। ਆਓ ਮਿਲ ਕੇ ਪੰਜਾਬ ਨੂੰ ਖੇਡਾਂ ਵਿੱਚ ਮੁੜ ਅੱਵਲ ਸੂਬਾ ਬਣਾਈਏ।”
ਇਸ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬਹੁਤ ਹੀ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਇਸ ਸਾਲ ਇਨ੍ਹਾਂ ਖੇਡਾਂ ਵਿੱਚ ਲਗਭਗ 10 ਲੱਖ ਖਿਡਾਰੀ ਹਿੱਸਾ ਲੈਣਗੇ। ‘ਖੇਡਾਂ ਵਤਨ ਪੰਜਾਬ ਦੀਆਂ’ ਪੰਜਾਬ ਦੇ ਹਰ ਪਿੰਡ, ਕਸਬੇ ਅਤੇ ਸ਼ਹਿਰ ਤੋਂ ਲੁਕੇ ਹੋਏ ਖੇਡ ਹੁਨਰ ਦੀ ਪਛਾਣਨ, ਉਤਸ਼ਾਹਿਤ ਕਰਨ, ਤਰਾਸ਼ਣ ਅਤੇ ਨਿਖਾਰਨ ਦਾ ਸਭ ਤੋਂ ਉੱਤਮ ਮੰਚ ਹੈ।”
ਇਨ੍ਹਾਂ ਖੇਡਾਂ ਦੀ ਵਿਲੱਖਣਤਾ ਦਾ ਜ਼ਿਕਰ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਵੱਖ-ਵੱਖ ਪੀੜ੍ਹੀਆਂ ਦੇ ਲੋਕਾਂ ਨੂੰ ਇਕਜੁਟ ਕਰਦੀਆਂ ਹਨ। ਉਨ੍ਹਾਂ ਦੱਸਿਆ, “ਪਿਛਲੇ ਸੀਜ਼ਨਾਂ ਵਿੱਚ ਇੱਕ ਹੀ ਪਰਿਵਾਰ ਦੀਆਂ ਤਿੰਨ ਪੀੜ੍ਹੀਆਂ-ਦਾਦਾ, ਪੁੱਤਰ ਅਤੇ ਪੋਤੇ ਨੇ ਇਨ੍ਹਾਂ ਖੇਡਾਂ ਵਿੱਚ ਹਿੱਸਾ ਲਿਆ ਸੀ।”
ਉਨ੍ਹਾਂ ਦੱਸਿਆ ਕਿ ਇਸ ਸੀਜ਼ਨ ਵਿੱਚ 14 ਸਾਲ ਤੋਂ ਲੈ ਕੇ 70 ਸਾਲ ਤੋਂ ਵੱਧ ਉਮਰ ਤੱਕ ਦੇ 9 ਉਮਰ ਵਰਗਾਂ ਦੇ ਖਿਡਾਰੀ ਹਿੱਸਾ ਲੈਣਗੇ। ਕੁੱਲ 38 ਖੇਡ ਮੁਕਾਬਲੇ ਕਰਵਾਏ ਜਾਣਗੇ, ਜਦਕਿ ਚਾਰ ਪੈਰਾ-ਖੇਡਾਂ-ਐਥਲੇਟਿਕਸ, ਪਾਵਰਲਿਫਟਿੰਗ, ਬੈਡਮਿੰਟਨ ਅਤੇ ਵ੍ਹੀਲਚੇਅਰ ਬਾਸਕਟਬਾਲ ਨੂੰ ਵੀ ਸ਼ਾਮਲ ਕੀਤਾ ਗਿਆ ਹੈ।
ਇਨ੍ਹਾਂ ਖੇਡਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਦੀ ਅਹਿਮੀਅਤ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਸਰਲ ਅਤੇ ਪੂਰੀ ਤਰ੍ਹਾਂ ਮੁਫ਼ਤ ਬਣਾਇਆ ਗਿਆ ਹੈ। ਉਨ੍ਹਾਂ ਕਿਹਾ, “ਖੇਡ ਵਿਭਾਗ ਨੇ ਪਹਿਲੀ ਵਾਰ ਕਿਊ.ਆਰ. ਕੋਡ ਅਧਾਰਿਤ ਰਜਿਸਟ੍ਰੇਸ਼ਨ ਦੀ ਸਹੂਲਤ ਸ਼ੁਰੂ ਕੀਤੀ ਹੈ, ਜਿਸ ਨਾਲ ਖਿਡਾਰੀ ਕਿਸੇ ਵੀ ਸਮੇਂ ਅਤੇ ਕਿਤੇ ਵੀ ਰਜਿਸਟਰ ਕਰ ਸਕਦੇ ਹਨ।”
ਮੁੱਖ ਮੰਤਰੀ ਨੇ ਦੱਸਿਆ ਕਿ ਖਿਡਾਰੀ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਪਹਿਲੀ ਵਾਰ ਸ਼ੁਰੂ ਕੀਤੀ ਗਈ ਕਿਊ.ਆਰ. ਕੋਡ ਅਧਾਰਿਤ ਸਹੂਲਤ ਰਾਹੀਂ ਜਾਂ sports.punjab.gov.in ‘ਤੇ ਜਾ ਕੇ ਰਜਿਸਟ੍ਰੇਸ਼ਨ ਕਰ ਸਕਦੇ ਹਨ। ਉਨ੍ਹਾਂ ਕਿਹਾ, “ਪੰਜਾਬ ਸਪੋਰਟਸ ਪੋਰਟਲ ਰਾਹੀਂ ਇਹ ਸਾਰਿਆਂ ਲਈ ਮਹਿਜ਼ 15 ਸਕਿੰਟ ਦੀ ਬਹੁਤ ਹੀ ਸਰਲ ਪ੍ਰਕਿਰਿਆ ਹੈ। ਮੈਂ ਖਿਡਾਰੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣਾ ਵੇਰਵਾ ਦਰਜ ਕਰਨ ਅਤੇ ਮੁਕਾਬਲੇ ਲਈ ਤਿਆਰ ਹੋ ਜਾਣ।”
ਖੇਡਾਂ ਲਈ ਰਜਿਸਟ੍ਰੇਸ਼ਨ ਫਿਲਹਾਲ ਜਾਰੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਖਿਡਾਰੀਆਂ ਦੀ ਸ਼ਮੂਲੀਅਤ ਨੂੰ ਸੁਖਾਲਾ ਬਣਾਉਣ ਅਤੇ ਵੱਧ ਤੋਂ ਵੱਧ ਨੌਜਵਾਨਾਂ ਤੇ ਖੇਡ ਪ੍ਰੇਮੀਆਂ ਨੂੰ ਇਸ ਟੂਰਨਾਮੈਂਟ ਨਾਲ ਜੋੜਨ ਲਈ ਇਹ ਤੇਜ਼ ਅਤੇ ਸਰਲ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ, “ਇਨ੍ਹਾਂ ਖੇਡਾਂ ਰਾਹੀਂ ਸਰਕਾਰ ਦਾ ਉਦੇਸ਼ ਬੱਚਿਆਂ ਅਤੇ ਨੌਜਵਾਨਾਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕਰਨਾ ਹੈ।” ਉਨ੍ਹਾਂ ਅੱਗੇ ਦੱਸਿਆ ਕਿ ਇਹ ਮੁਕਾਬਲੇ ਬਲਾਕ, ਜ਼ਿਲ੍ਹਾ ਅਤੇ ਸੂਬਾ ਪੱਧਰ ‘ਤੇ ਹੋਣਗੇ।
ਮੁੱਖ ਮੰਤਰੀ ਨੇ ਦੱਸਿਆ ਕਿ ਪਹਿਲੀ ਵਾਰ ਲੜਕੇ ਅਤੇ ਲੜਕੀਆਂ, ਦੋਵਾਂ ਲਈ ਟੈਨਿਸ ਬਾਲ ਕ੍ਰਿਕਟ ਨੂੰ ‘ਪ੍ਰਦਰਸ਼ਨੀ ਖੇਡ’ ਵਜੋਂ ਸ਼ਾਮਲ ਕੀਤਾ ਗਿਆ ਹੈ, ਜੋ ਉੱਭਰਦੇ ਖਿਡਾਰੀਆਂ ਨੂੰ ਭਾਗ ਲੈਣ ਅਤੇ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਪ੍ਰਦਾਨ ਕਰੇਗਾ।
ਮੁੱਖ ਮੰਤਰੀ ਨੇ ਕਿਹਾ, “ਮੈਂ ਅਧਿਕਾਰੀਆਂ ਨੂੰ ਇਸ ਖੇਡ ਸਮਾਗਮ ਨੂੰ ਬਿਨਾਂ ਕਿਸੇ ਦਿੱਕਤ ਦੇ ਸੁਚਾਰੂ ਢੰਗ ਨਾਲ ਕਰਵਾਉਣ ਲਈ ਪੁਖ਼ਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ।” ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਖੇਡ ਮਹਾਕੁੰਭ ਦੇ ਸ਼ਾਨਦਾਰ ਪ੍ਰਬੰਧਾਂ ਅਤੇ ਇਸ ਵਿੱਚ ਹਿੱਸਾ ਲੈਣ ਵਾਲੇ ਖਿਡਾਰੀਆਂ ਦੇ ਬਿਹਤਰ ਅਨੁਭਵ ਲਈ ਸਾਰੇ ਜ਼ਰੂਰੀ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ।
ਇਸ ਮੀਟਿੰਗ ਵਿੱਚ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਖੇਡ ਸਕੱਤਰ ਵਰੁਣ ਰੂਜਮ, ਵਿਸ਼ੇਸ਼ ਸਕੱਤਰ ਸੂਚਨਾ ਤੇ ਲੋਕ ਸੰਪਰਕ ਪੁਨੀਤ ਗੋਇਲ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।
ਇਹ ਖੇਡਾਂ ਪੰਜਾਬ ਦੇ ਸਾਰੇ 153 ਬਲਾਕਾਂ ਵਿੱਚ ਕਰਵਾਈਆਂ ਜਾਣਗੀਆਂ, ਜਦਕਿ ਜ਼ਿਲ੍ਹਾ ਪੱਧਰੀ ਮੁਕਾਬਲੇ ਸਾਰੇ 23 ਜ਼ਿਲ੍ਹਿਆਂ ਵਿੱਚ ਹੋਣਗੇ। ਸੂਬਾ ਪੱਧਰੀ ਖੇਡਾਂ ਸੂਬੇ ਦੇ 16 ਜ਼ਿਲ੍ਹਿਆਂ ਵਿੱਚ ਹੋਣਗੀਆਂ।
ਇਨ੍ਹਾਂ ਖੇਡਾਂ ਦਾ ਸਮਾਪਤੀ 29 ਨਵੰਬਰ ਨੂੰ ਪਟਿਆਲਾ ਵਿਖੇ ਹੋਵੇਗੀ। ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਪੱਧਰੀ ਤਗਮਾ ਜੇਤੂਆਂ ਲਈ ਆਕਰਸ਼ਕ ਨਕਦ ਇਨਾਮ ਰੱਖੇ ਗਏ ਹਨ, ਜਿਸ ਵਿੱਚ ਸੋਨ ਤਗਮਾ ਜੇਤੂਆਂ ਨੂੰ 10,000 ਰੁਪਏ, ਚਾਂਦੀ ਤਗਮਾ ਜੇਤੂਆਂ ਨੂੰ 7,000 ਰੁਪਏ ਅਤੇ ਕਾਂਸੀ ਤਗਮਾ ਜੇਤੂਆਂ ਨੂੰ 5,000 ਰੁਪਏ ਦਿੱਤੇ ਜਾਣਗੇ।
————

Tags: BREAKING NEWSLatest Punjab newsPUNJABPUNJAB CMpunjab newsWISHAVWARTA.IN
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

by Navjot
November 9, 2026
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) ਕਿਰਤ ਅਤੇ ਰੁਜ਼ਗਾਰ ਮੰਤਰਾਲੇ ਨੇ ਸੋਮਵਾਰ ਨੂੰ ਨੌਕਰੀ ਲੱਭਣ ਵਾਲਿਆਂ ਨੂੰ ਨੈਸ਼ਨਲ ਕਰੀਅਰ...

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

by Navjot
November 9, 2026
0

  ਪਟਨਾ, 9 ਨਵੰਬਰ (ਵਿਸ਼ਵ ਵਾਰਤਾ) - ਪੁਲਿਸ ਨੇ ਦੱਸਿਆ ਕਿ ਦੀਵਾਲੀ ਦੀ ਰਾਤ ਬਿਹਾਰ ਦੇ ਸੀਵਾਨ ਜ਼ਿਲ੍ਹੇ ਵਿੱਚ ਝੁਲਾਪੁਰ...

ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

by Navjot
November 9, 2026
0

ਗਾਜ਼ੀਆਬਾਦ, 9 ਨਵੰਬਰ (ਵਿਸ਼ਵ ਵਾਰਤਾ) ਰਾਸ਼ਟਰੀ ਰਾਜਧਾਨੀ ਅਤੇ ਮੇਰਠ ਨੂੰ ਜੋੜਨ ਵਾਲੀ 'ਰੀਜਨਲ ਰੈਪਿਡ ਟ੍ਰਾਂਜ਼ਿਟ ਸਿਸਟਮ' (RRTS), ਜਿਸਨੂੰ 'ਨਮੋ ਭਾਰਤ'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Cricket: ਭਾਰਤ-ਨਿਊਜ਼ੀਲੈਂਡ ਪਹਿਲਾ ਵਨਡੇ ਮੀਂਹ ਕਾਰਨ ਰੁਕਿਆ, ਥੋੜ੍ਹੀ ਦੇਰ ਤੱਕ ਮੁੜ ਸ਼ੁਰੂ ਹੋਵੇਗਾ ਮੈਚ

Cricket: ਭਾਰਤ-ਨਿਊਜ਼ੀਲੈਂਡ ਪਹਿਲਾ ਵਨਡੇ ਮੀਂਹ ਕਾਰਨ ਰੁਕਿਆ, ਥੋੜ੍ਹੀ ਦੇਰ ਤੱਕ ਮੁੜ ਸ਼ੁਰੂ ਹੋਵੇਗਾ ਮੈਚ

by Ranjit Singh
6 days ago
0

Cricket: ਭਾਰਤ-ਨਿਊਜ਼ੀਲੈਂਡ ਪਹਿਲਾ ਵਨਡੇ ਮੀਂਹ ਕਾਰਨ ਰੁਕਿਆ, ਥੋੜ੍ਹੀ ਦੇਰ ਤੱਕ ਮੁੜ ਸ਼ੁਰੂ ਹੋਵੇਗਾ ਮੈਚ - ਭਾਰਤ ਦਾ ਸਕੋਰ 54/1 -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 