ਚੰਡੀਗੜ੍ਹ, 15 ਜੂਨ – ਬੀਤੇ ਦਿਨੀਂ ਸ੍ਰੀ ਮੁਕਤਸਰ ਸਾਹਿਬ ਵਿਖੇ ਔਰਤ ਨਾਲ ਕੁੱਟਮਾਰ ਮਾਮਲੇ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖਤ ਨੋਟਿਸ ਲਿਆ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਕਿ ਇਸ ਮਾਮਲੇ ਵਿਚ 6 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਆਈ.ਪੀ.ਸੀ ਦੀ ਧਾਰਾ 307 ਤਹਿਤ ਹੱਤਿਆ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿਚ ਮੁੱਖ ਦੋਸ਼ੀ ਸਨੀ ਚੌਧਰੀ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ।
ਇਸ ਦੌਰਾਨ ਦੋਸ਼ੀਆਂ ਨੂੰ ਕੋਰਟ ਨੇ 2 ਦਿਨਾਂ ਦੇ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕੁੱਟਮਾਰ ਦੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਹਨਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਕਾਨੂੰਨ ਤੋਂ ਉੱਪਰ ਨਹੀਂ ਹੈ ਅਤੇ ਕਿਸੇ ਨੂੰ ਵੀ ਕਾਨੂੰਨ ਹੱਥ ’ਚ ਨਹੀਂ ਲੈਣ ਦਿੱਤਾ ਜਾਵੇਗਾ।
ਦੱਸਣਯੋਗ ਹੈ ਕਿ ਸੋਸ਼ਲ ਮੀਡੀਆ ਉਤੇ ਇਕ ਵੀਡੀਓ ਵਾਇਰਲ ਹੋਈ ਸੀ, ਜਿਸ ਵਿਚ ਸ੍ਰੀ ਮੁਕਤਸਰ ਸਾਹਿਬ ਵਿਚ ਕਾਂਗਰਸੀ ਕੌਂਸਲਰ ਦੇ ਭਰਾ ਅਤੇ ਉਸ ਦੇ ਸਾਥੀਆਂ ਨੇ ਇਕ ਔਰਤ ਨਾਲ ਬੁਰੀ ਤਰ੍ਹਾਂ ਕੁਟਮਾਰ ਕੀਤੀ ਸੀ। ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖਤ ਨੋਟਿਸ ਲਿਆ ਹੈ।
Accused in the video from Muktsar have been arrested by @PunjabPoliceInd & booked for attempt to murder u/s 307 IPC. No one is above the law and such acts of violence will not be tolerated. pic.twitter.com/zxZvqJmiQi
— Capt.Amarinder Singh (@capt_amarinder) June 15, 2019