• Latest
  • Trending
DA ਮਾਮਲਾ: ਪੰਜਾਬ ਸਰਕਾਰ ਦੇ ਮੰਤਰੀਆਂ ਦੀ ਪ੍ਰੈਸ ਕਾਨਫਰੰਸ, ਪੜ੍ਹੋ ਕੀ ਕਿਹਾ ?

DA ਮਾਮਲਾ: ਪੰਜਾਬ ਸਰਕਾਰ ਦੇ ਮੰਤਰੀਆਂ ਦੀ ਪ੍ਰੈਸ ਕਾਨਫਰੰਸ, ਪੜ੍ਹੋ ਕੀ ਕਿਹਾ ?

2 hours ago
ਭਗਤ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ ਅੱਜ ਬੁਢਲਾਡਾ ‘ਚ

ਭਗਤ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ ਅੱਜ ਬੁਢਲਾਡਾ ‘ਚ

4 seconds ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 minutes ago
Gold Price: ਸੋਨੇ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

Gold Price: ਸੋਨੇ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

9 minutes ago
Punjabi ਸਿੰਗਰ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਘਰੋਂ ਸੜੀ ਹੋਈ ਹਾਲਤ ‘ਚ ਮਿਲੀ ਲਾਸ਼

Punjabi ਸਿੰਗਰ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਘਰੋਂ ਸੜੀ ਹੋਈ ਹਾਲਤ ‘ਚ ਮਿਲੀ ਲਾਸ਼

41 minutes ago
Breaking: ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ, 6 PCS ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਤਾਇਨਾਤੀਆਂ

Breaking: ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ, 6 PCS ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਤਾਇਨਾਤੀਆਂ

2 hours ago
Entertainment: ਕਿਸਾਨਾਂ ਦੇ ਧਰਨੇ ‘ਚ ਪਹੁੰਚੇ ਪੰਜਾਬੀ ਗਾਇਕ ਰੇਸ਼ਮ ਅਨਮੋਲ

Entertainment: ਕਿਸਾਨਾਂ ਦੇ ਧਰਨੇ ‘ਚ ਪਹੁੰਚੇ ਪੰਜਾਬੀ ਗਾਇਕ ਰੇਸ਼ਮ ਅਨਮੋਲ

2 hours ago
Punjab ‘ਚ ਭਲਕੇ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

Punjab ‘ਚ ਭਲਕੇ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਕੁੱਤੇ ਨੂੰ ਲੈ ਕੇ ਵਿਵਾਦ ਨੇ ਧਾਰਿਆ ਖੂਨੀ ਰੂਪ, ਪਿਓ-ਪੁੱਤ ’ਤੇ ਫਾਇਰਿੰਗ

Punjab: ਕੁੱਤੇ ਨੂੰ ਲੈ ਕੇ ਵਿਵਾਦ ਨੇ ਧਾਰਿਆ ਖੂਨੀ ਰੂਪ, ਪਿਓ-ਪੁੱਤ ’ਤੇ ਫਾਇਰਿੰਗ

3 hours ago
Punjab: ਸੜਕ ਕਿਨਾਰੇ ਖੜ੍ਹੇ ਨੌਜਵਾਨ ਨੂੰ ਪਿਕਅੱਪ ਨੇ ਕੁਚਲਿਆ, ਹਾਦਸੇ ਦੀ CCTV ਵਾਇਰਲ

Punjab: ਸੜਕ ਕਿਨਾਰੇ ਖੜ੍ਹੇ ਨੌਜਵਾਨ ਨੂੰ ਪਿਕਅੱਪ ਨੇ ਕੁਚਲਿਆ, ਹਾਦਸੇ ਦੀ CCTV ਵਾਇਰਲ

4 hours ago
Punjab: ਜਲੰਧਰ ਵਿੱਚ ਫੈਕਟਰੀ ਨੂੰ ਲੱਗੀ ਭਿਆਨਕ ਅੱਗ

Punjab: ਜਲੰਧਰ ਵਿੱਚ ਫੈਕਟਰੀ ਨੂੰ ਲੱਗੀ ਭਿਆਨਕ ਅੱਗ

4 hours ago
National: ਪਾਕਿਸਤਾਨੀ ਲੜਾਕੂ ਜਹਾਜ਼ ਨੂੰ ਡੇਗਣ ਵਾਲੇ ਅਭਿਨੰਦਨ ਨੇ ਛੱਡੀ ਏਅਰਫੋਰਸ

National: ਪਾਕਿਸਤਾਨੀ ਲੜਾਕੂ ਜਹਾਜ਼ ਨੂੰ ਡੇਗਣ ਵਾਲੇ ਅਭਿਨੰਦਨ ਨੇ ਛੱਡੀ ਏਅਰਫੋਰਸ

5 hours ago
Hindi News
English News
Thursday, September 3, 2026
No Result
View All Result
34 °c
Chandigarh
27 ° Fri
26 ° Sat
28 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

DA ਮਾਮਲਾ: ਪੰਜਾਬ ਸਰਕਾਰ ਦੇ ਮੰਤਰੀਆਂ ਦੀ ਪ੍ਰੈਸ ਕਾਨਫਰੰਸ, ਪੜ੍ਹੋ ਕੀ ਕਿਹਾ ?

September 3, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
DA ਮਾਮਲਾ: ਪੰਜਾਬ ਸਰਕਾਰ ਦੇ ਮੰਤਰੀਆਂ ਦੀ ਪ੍ਰੈਸ ਕਾਨਫਰੰਸ, ਪੜ੍ਹੋ ਕੀ ਕਿਹਾ ?

DA ਮਾਮਲਾ: ਪੰਜਾਬ ਸਰਕਾਰ ਦੇ ਮੰਤਰੀਆਂ ਦੀ ਪ੍ਰੈਸ ਕਾਨਫਰੰਸ, ਪੜ੍ਹੋ ਕੀ ਕਿਹਾ ?

– ਹਰਪਾਲ ਚੀਮਾ, ਅਮਨ ਅਰੋੜਾ ਤੇ ਬਲਜੀਤ ਕੌਰ ਨੇ ਰੱਖਿਆ ਸਰਕਾਰ ਦਾ ਪੱਖ

ਚੰਡੀਗੜ੍ਹ, 3 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ ਸਰਕਾਰੀ ਮੁਲਾਜ਼ਮਾਂ ਦੇ DA ਅਤੇ ਬਕਾਏ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਵੀਰਵਾਰ ਨੂੰ ਪੰਜਾਬ ਸਰਕਾਰ ਦੇ ਤਿੰਨ ਮੰਤਰੀਆਂ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਡਾ. ਬਲਜੀਤ ਕੌਰ ਨੇ ਪ੍ਰੈੱਸ ਕਾਨਫਰੰਸ ਕਰਕੇ ਸਰਕਾਰ ਦਾ ਪੱਖ ਰੱਖਿਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਕਰਮਚਾਰੀ ਦੇਸ਼ ਵਿੱਚ ਸਭ ਤੋਂ ਵੱਧ ਤਨਖਾਹ ਲੈਣ ਵਾਲੇ ਕਰਮਚਾਰੀਆਂ ਵਿੱਚ ਸ਼ਾਮਲ ਹਨ। ਉਨ੍ਹਾਂ ਦਾਅਵਾ ਕੀਤਾ ਕਿ ਤਨਖਾਹ ਅਤੇ DA ਨੂੰ ਮਿਲਾ ਕੇ ਪੰਜਾਬ ਦੇ ਮੁਲਾਜ਼ਮਾਂ ਦੀ ਤਨਖਾਹ ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਵਰਗੇ ਸੂਬਿਆਂ ਨਾਲੋਂ ਵੱਧ ਹੈ। ਚੀਮਾ ਮੁਤਾਬਕ ਗੁਜਰਾਤ ਦੇ ਕਰਮਚਾਰੀਆਂ ਦੇ ਮੁਕਾਬਲੇ ਪੰਜਾਬ ਦੇ ਮੁਲਾਜ਼ਮਾਂ ਨੂੰ ਕਰੀਬ 28 ਫੀਸਦੀ ਵੱਧ ਤਨਖਾਹ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਆਪਣੇ ਕੁੱਲ ਮਾਲੀਏ ਦਾ ਲਗਭਗ 51 ਫੀਸਦੀ ਹਿੱਸਾ ਕਰਮਚਾਰੀਆਂ ਅਤੇ ਪੈਨਸ਼ਨਰਾਂ ’ਤੇ ਖਰਚ ਕਰਦਾ ਹੈ, ਜਦਕਿ ਹੋਰ ਸੂਬਿਆਂ ਵਿੱਚ ਇਹ ਔਸਤ ਕਰੀਬ 38 ਫੀਸਦੀ ਹੈ।

ਚੀਮਾ ਨੇ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਦੀ ਟੇਕ-ਹੋਮ ਸੈਲਰੀ ਦੇਸ਼ ਵਿੱਚ ਸਭ ਤੋਂ ਵੱਧ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਦੇ ਕਰਮਚਾਰੀਆਂ ਨਾਲ ਤੁਲਨਾ ਕਰਨ ’ਤੇ ਵੀ ਪੰਜਾਬ ਦੇ ਕਈ ਵਰਗਾਂ ਦੀ ਤਨਖਾਹ ਵੱਧ ਹੈ। ਉਨ੍ਹਾਂ ਵਿੱਚ ਕਲਰਕ, ਡਰਾਈਵਰ, ਸਟੈਨੋਗ੍ਰਾਫਰ, ਅਧਿਆਪਕ ਅਤੇ ਪੁਲਿਸ ਮੁਲਾਜ਼ਮ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਬਣਨ ਸਮੇਂ ਕਰਮਚਾਰੀਆਂ ਨੂੰ 28 ਫੀਸਦੀ DA ਮਿਲ ਰਿਹਾ ਸੀ। ਇਸ ਨੂੰ ਅਕਤੂਬਰ ਵਿੱਚ ਵਧਾ ਕੇ 34 ਫੀਸਦੀ, ਦਸੰਬਰ 2023 ਵਿੱਚ 38 ਫੀਸਦੀ ਅਤੇ ਨਵੰਬਰ 2024 ਵਿੱਚ 42 ਫੀਸਦੀ ਕੀਤਾ ਗਿਆ। ਚੀਮਾ ਨੇ ਵਿਰੋਧੀ ਧਿਰਾਂ ’ਤੇ DA ਨੂੰ ਲੈ ਕੇ ਗਲਤ ਤੱਥ ਪੇਸ਼ ਕਰਨ ਦੇ ਦੋਸ਼ ਲਗਾਏ। ਹਰਪਾਲ ਚੀਮਾ ਨੇ ਕਿਹਾ ਕਿ ਕਰਮਚਾਰੀਆਂ ਦਾ ਕਰੀਬ ₹14,191 ਕਰੋੜ ਦਾ ਬਕਾਇਆ 2016 ਤੋਂ 2021 ਦੇ ਸਮੇਂ ਨਾਲ ਸਬੰਧਤ ਹੈ। ਉਨ੍ਹਾਂ ਕਿਹਾ ਕਿ ਇਹ ਉਹ ਸਮਾਂ ਸੀ ਜਦੋਂ ਪੰਜਾਬ ਵਿੱਚ ਅਕਾਲੀ-ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਰਹੀਆਂ।

ਉੱਥੇ ਹੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਵਿੱਚ ਕਰਮਚਾਰੀਆਂ ਦੀ ਤਨਖਾਹ, ਪੈਨਸ਼ਨ ਅਤੇ DA ਪੰਜਾਬ ਸਿਵਲ ਸਰਵਿਸ ਰਿਵਾਈਜ਼ਡ ਪੇ ਰੂਲਜ਼, 2021 ਅਤੇ ਸੰਵਿਧਾਨ ਦੇ ਆਰਟੀਕਲ 309 ਤਹਿਤ ਤੈਅ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨਿਯਮਾਂ ਵਿੱਚ ਫਿਕਸ DA, ਕੇਂਦਰੀ ਇੰਡੈਕਸ, ਆਟੋਮੈਟਿਕ ਫਾਰਮੂਲੇ ਜਾਂ ਕੇਂਦਰ ਸਰਕਾਰ ਦੇ ਨਿਯਮਾਂ ਨੂੰ ਲਾਜ਼ਮੀ ਤੌਰ ’ਤੇ ਲਾਗੂ ਕਰਨ ਦੀ ਕੋਈ ਵਿਵਸਥਾ ਨਹੀਂ ਹੈ। ਉਨ੍ਹਾਂ ਮੁਤਾਬਕ DA ਕਿੰਨਾ ਅਤੇ ਕਦੋਂ ਦੇਣਾ ਹੈ, ਇਹ ਪੰਜਾਬ ਸਰਕਾਰ ਆਪਣੇ ਨਿਯਮਾਂ ਅਨੁਸਾਰ ਤੈਅ ਕਰਦੀ ਹੈ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸਰਕਾਰੀ ਕਰਮਚਾਰੀ ਕਿਸੇ ਵੀ ਸਰਕਾਰ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਉਨ੍ਹਾਂ ਕਿਹਾ ਕਿ ਕਰਮਚਾਰੀ ਅਤੇ ਚੁਣੇ ਹੋਏ ਨੁਮਾਇੰਦੇ ਇੱਕੋ ਸਿੱਕੇ ਦੇ ਦੋ ਪਹਿਲੂ ਹਨ। ਅਮਨ ਅਰੋੜਾ ਨੇ ਕਿਹਾ ਕਿ ਕਰਮਚਾਰੀਆਂ ਨੂੰ ਗੁੰਮਰਾਹ ਕੀਤੇ ਜਾਣ ਦਾ ਉਨ੍ਹਾਂ ਨੂੰ ਦੁੱਖ ਹੈ। ਉਨ੍ਹਾਂ ਮੁਤਾਬਕ ਸਰਕਾਰ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ’ਤੇ ਗੱਲਬਾਤ ਲਈ ਤਿਆਰ ਹੈ ਅਤੇ ਮਸਲਿਆਂ ਦਾ ਹੱਲ ਬੈਠ ਕੇ ਕੱਢਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਰਮਚਾਰੀਆਂ ਨੂੰ ਇਸ ਸਮੇਂ 42 ਫੀਸਦੀ DA ਦੇ ਰਹੀ ਹੈ। ਉਨ੍ਹਾਂ ਵਿਰੋਧੀ ਧਿਰਾਂ ’ਤੇ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਸਰਕਾਰ ਅਤੇ ਮੁਲਾਜ਼ਮ ਇੱਕ-ਦੂਜੇ ਤੋਂ ਬਿਨਾਂ ਕੰਮ ਨਹੀਂ ਕਰ ਸਕਦੇ।

ਤਿੰਨਾਂ ਮੰਤਰੀਆਂ ਨੇ ਕਿਹਾ ਕਿ ਸਰਕਾਰ ਕਰਮਚਾਰੀਆਂ ਦੀਆਂ ਸਮੱਸਿਆਵਾਂ ਦਾ ਗੱਲਬਾਤ ਰਾਹੀਂ ਹੱਲ ਕੱਢਣ ਲਈ ਵਚਨਬੱਧ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabidaLatest News In Punjabipunjab newsPunjab news in Punjabitop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਗਤ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ ਅੱਜ ਬੁਢਲਾਡਾ ‘ਚ

ਭਗਤ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ ਅੱਜ ਬੁਢਲਾਡਾ ‘ਚ

by Navjot
September 3, 2026
0

ਭਗਤ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ ਅੱਜ ਬੁਢਲਾਡਾ ‘ਚ   ਚੰਡੀਗੜ੍ਹ, 3 ਸਤੰਬਰ (ਵਿਸ਼ਵ ਵਾਰਤਾ) ਭਗਤ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
September 3, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ,3 ਸਤੰਬਰ  (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

Gold Price: ਸੋਨੇ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

Gold Price: ਸੋਨੇ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

by Ranjit Singh
September 3, 2026
0

Gold Price: ਸੋਨੇ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ ਚੰਡੀਗੜ੍ਹ, 3 ਸਤੰਬਰ (ਵਿਸ਼ਵ ਵਾਰਤਾ): ਜੇਕਰ ਤੁਸੀਂ ਅੱਜ ਸੋਨੇ ਜਾਂ ਚਾਂਦੀ ਦੇ...

Punjabi ਸਿੰਗਰ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਘਰੋਂ ਸੜੀ ਹੋਈ ਹਾਲਤ ‘ਚ ਮਿਲੀ ਲਾਸ਼

Punjabi ਸਿੰਗਰ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਘਰੋਂ ਸੜੀ ਹੋਈ ਹਾਲਤ ‘ਚ ਮਿਲੀ ਲਾਸ਼

by Ranjit Singh
September 3, 2026
0

Punjabi ਸਿੰਗਰ ਦੀ ਸ਼ੱਕੀ ਹਾਲਾਤਾਂ 'ਚ ਮੌਤ, ਘਰੋਂ ਸੜੀ ਹੋਈ ਹਾਲਤ 'ਚ ਮਿਲੀ ਲਾਸ਼ ਲੁਧਿਆਣਾ, 3 ਸਤੰਬਰ (ਵਿਸ਼ਵ ਵਾਰਤਾ): ਲੁਧਿਆਣਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਗਤ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ ਅੱਜ ਬੁਢਲਾਡਾ ‘ਚ

ਭਗਤ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ ਅੱਜ ਬੁਢਲਾਡਾ ‘ਚ

by Navjot
September 3, 2026
0

ਭਗਤ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ ਅੱਜ ਬੁਢਲਾਡਾ ‘ਚ   ਚੰਡੀਗੜ੍ਹ, 3 ਸਤੰਬਰ (ਵਿਸ਼ਵ ਵਾਰਤਾ) ਭਗਤ...

Most Popular

Punjab Breaking: ਬਟਾਲਾ ਗ੍ਰਨੇਡ ਹਮਲੇ ਮਾਮਲੇ ‘ਚ ਪੁਲਿਸ ਨੂੰ ਵੱਡੀ ਸਫਲਤਾ, ਹਮਲੇ ਵਿੱਚ ਸ਼ਾਮਿਲ ਤੀਜਾ ਮੁਲਜ਼ਮ ਗ੍ਰਿਫ਼ਤਾਰ

Punjab Breaking: ਬਟਾਲਾ ਗ੍ਰਨੇਡ ਹਮਲੇ ਮਾਮਲੇ ‘ਚ ਪੁਲਿਸ ਨੂੰ ਵੱਡੀ ਸਫਲਤਾ, ਹਮਲੇ ਵਿੱਚ ਸ਼ਾਮਿਲ ਤੀਜਾ ਮੁਲਜ਼ਮ ਗ੍ਰਿਫ਼ਤਾਰ

by Ranjit Singh
4 weeks ago
0

Punjab Breaking: ਬਟਾਲਾ ਗ੍ਰਨੇਡ ਹਮਲੇ ਮਾਮਲੇ 'ਚ ਪੁਲਿਸ ਨੂੰ ਵੱਡੀ ਸਫਲਤਾ, ਹਮਲੇ ਵਿੱਚ ਸ਼ਾਮਿਲ ਤੀਜਾ ਮੁਲਜ਼ਮ ਗ੍ਰਿਫ਼ਤਾਰ ਬਟਾਲਾ, 8 ਅਗਸਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 