Punjab: ਅਧਿਆਪਕ ਦਿਵਸ ਮੌਕੇ 75 ਅਧਿਆਪਕਾਂ ਤੇ ਪ੍ਰਬੰਧਕਾਂ ਨੂੰ ਮਿਲੇਗਾ ‘State Teacher Award’
– 5 ਸਤੰਬਰ ਨੂੰ ਹੋਵੇਗਾ ਸਨਮਾਨ
– ਸਰਕਾਰੀ ਸਕੂਲਾਂ ’ਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲਿਆਂ ਦੀ ਸੂਚੀ ਜਾਰੀ
ਚੰਡੀਗੜ੍ਹ, 4 ਸਤੰਬਰ (ਵਿਸ਼ਵ ਵਾਰਤਾ) – ਅਧਿਆਪਕ ਦਿਵਸ ਦੇ ਮੌਕੇ ’ਤੇ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਮਿਹਨਤ, ਲਗਨ ਅਤੇ ਸਮਰਪਣ ਨਾਲ ਸੇਵਾਵਾਂ ਨਿਭਾਉਣ ਵਾਲੇ 75 ਅਧਿਆਪਕਾਂ ਅਤੇ ਪ੍ਰਬੰਧਕਾਂ ਨੂੰ ਸਟੇਟ ਐਵਾਰਡ-2026 ਨਾਲ ਸਨਮਾਨਿਤ ਕਰਨ ਦਾ ਐਲਾਨ ਕੀਤਾ ਗਿਆ ਹੈ।
ਸਿੱਖਿਆ ਵਿਭਾਗ ਵੱਲੋਂ ਇਸ ਸਨਮਾਨ ਲਈ ਚੁਣੇ ਗਏ ਅਧਿਆਪਕਾਂ ਅਤੇ ਪ੍ਰਬੰਧਕਾਂ ਦੀ ਅਧਿਕਾਰਤ ਸੂਚੀ ਵੀ ਜਾਰੀ ਕਰ ਦਿੱਤੀ ਗਈ ਹੈ। ਇਹ ਸਨਮਾਨ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਖੇਤਰ ਵਿੱਚ ਬਿਹਤਰੀਨ ਯੋਗਦਾਨ ਪਾਉਣ ਅਤੇ ਵਿਦਿਆਰਥੀਆਂ ਦੀ ਸਿੱਖਿਆ ਤੇ ਵਿਕਾਸ ਲਈ ਵਿਸ਼ੇਸ਼ ਉਪਰਾਲੇ ਕਰਨ ਵਾਲੇ ਅਧਿਆਪਕਾਂ ਅਤੇ ਪ੍ਰਬੰਧਕਾਂ ਨੂੰ ਦਿੱਤਾ ਜਾਵੇਗਾ।




ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























