• Latest
  • Trending
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸਾਉਣੀ ਸੀਜ਼ਨ 2026-27 ਲਈ ਝੋਨੇ ਦੀ ਖ਼ਰੀਦ ਨਾਲ ਸਬੰਧਤ ਤਿੰਨ ਅਹਿਮ ਨੀਤੀਆਂ ਨੂੰ ਪ੍ਰਵਾਨਗੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸਾਉਣੀ ਸੀਜ਼ਨ 2026-27 ਲਈ ਝੋਨੇ ਦੀ ਖ਼ਰੀਦ ਨਾਲ ਸਬੰਧਤ ਤਿੰਨ ਅਹਿਮ ਨੀਤੀਆਂ ਨੂੰ ਪ੍ਰਵਾਨਗੀ

2 hours ago
Women’s Asia Cup : ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

Women’s Asia Cup : ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

1 hour ago
Dominican Republic ਦੀ ਜੋਹੇਰੀ ਮੋਲਾ ਡੋਮਿੰਗੁਏਜ਼ ਦੇ ਸਿਰ ਸਜਿਆ ਮਿਸ ਵਰਲਡ 2026 ਦਾ ਤਾਜ

Dominican Republic ਦੀ ਜੋਹੇਰੀ ਮੋਲਾ ਡੋਮਿੰਗੁਏਜ਼ ਦੇ ਸਿਰ ਸਜਿਆ ਮਿਸ ਵਰਲਡ 2026 ਦਾ ਤਾਜ

1 hour ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੰਜਾਬ ਕਾਂਗਰਸ ‘ਚ ਫੇਰਬਦਲ ; ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਨਿਯੁਕਤ

ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੰਜਾਬ ਕਾਂਗਰਸ ‘ਚ ਫੇਰਬਦਲ ; ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਨਿਯੁਕਤ

2 hours ago
Womens Asia Cup : ਭਾਰਤ ਬਨਾਮ ਪਾਕਿਸਤਾਨ ; ਸਿਰਫ 55 ਦੌੜਾਂ ‘ਤੇ ਹੀ ਸਿਮਟੀ ਪਾਕਿਸਤਾਨ ਦੀ ਪੂਰੀ ਟੀਮ

Womens Asia Cup : ਭਾਰਤ ਬਨਾਮ ਪਾਕਿਸਤਾਨ ; ਸਿਰਫ 55 ਦੌੜਾਂ ‘ਤੇ ਹੀ ਸਿਮਟੀ ਪਾਕਿਸਤਾਨ ਦੀ ਪੂਰੀ ਟੀਮ

2 hours ago
ਮਿਸ ਵਰਲਡ 2026 ਗ੍ਰੈਂਡ ਫਿਨਾਲੇ : ਭਾਰਤ ਦੀ ਨਿਕਿਤਾ ਪੋਰਵਾਲ ਖਿਤਾਬ ਦੀ ਦੌੜ ਤੋਂ ਬਾਹਰ ; ਟੌਪ 20 ਵਿੱਚ ਜਗ੍ਹਾ ਬਣਾਉਣ ‘ਚ ਰਹੀ ਅਸਫਲ

ਮਿਸ ਵਰਲਡ 2026 ਗ੍ਰੈਂਡ ਫਿਨਾਲੇ : ਭਾਰਤ ਦੀ ਨਿਕਿਤਾ ਪੋਰਵਾਲ ਖਿਤਾਬ ਦੀ ਦੌੜ ਤੋਂ ਬਾਹਰ ; ਟੌਪ 20 ਵਿੱਚ ਜਗ੍ਹਾ ਬਣਾਉਣ ‘ਚ ਰਹੀ ਅਸਫਲ

2 hours ago
ਮੇਰਾ ਸੁਪਨਾ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਬਣਾਉਣਾ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੇਰਾ ਸੁਪਨਾ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਬਣਾਉਣਾ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਇਤਲਾਹਾਂ ਸਦਕਾ ਪੰਜਾਬ ’ਚ ਨਸ਼ਾ ਤਸਕਰੀ ਨਾਲ ਸਬੰਧਤ 25339 ਗ੍ਰਿਫ਼ਤਾਰੀਆਂ ਹੋਈਆਂ ਸੰਭਵ

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਇਤਲਾਹਾਂ ਸਦਕਾ ਪੰਜਾਬ ’ਚ ਨਸ਼ਾ ਤਸਕਰੀ ਨਾਲ ਸਬੰਧਤ 25339 ਗ੍ਰਿਫ਼ਤਾਰੀਆਂ ਹੋਈਆਂ ਸੰਭਵ

2 hours ago
ਪੰਜਾਬ ਦਾ ਮਾਣ: ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟਜ਼ ਦੇ ਚਾਰ ਕੈਡਿਟ ਭਾਰਤੀ ਫੌਜ ਵਿੱਚ ਲੈਫਟੀਨੈਂਟ ਬਣੇ

ਪੰਜਾਬ ਦਾ ਮਾਣ: ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟਜ਼ ਦੇ ਚਾਰ ਕੈਡਿਟ ਭਾਰਤੀ ਫੌਜ ਵਿੱਚ ਲੈਫਟੀਨੈਂਟ ਬਣੇ

2 hours ago
ਗੈਂਗਸਟਰਾਂ ਤੇ ਵਾਰ ਦਾ 228ਵਾਂ ਦਿਨ: ਪੰਜਾਬ ਪੁਲਿਸ ਨੇ 584 ਛਾਪੇਮਾਰੀ ਕੀਤੀ; 250 ਕਾਬੂ

ਗੈਂਗਸਟਰਾਂ ਤੇ ਵਾਰ ਦਾ 228ਵਾਂ ਦਿਨ: ਪੰਜਾਬ ਪੁਲਿਸ ਨੇ 584 ਛਾਪੇਮਾਰੀ ਕੀਤੀ; 250 ਕਾਬੂ

3 hours ago
Womens Asia Cup : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ; ਪਾਕਿਸਤਾਨ ਨੇ 50 ਦੌੜਾਂ ਦੇ ਅੰਦਰ ਹੀ ਗਵਾਈਆਂ 6 ਵਿਕਟਾਂ

Womens Asia Cup : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ; ਪਾਕਿਸਤਾਨ ਨੇ 50 ਦੌੜਾਂ ਦੇ ਅੰਦਰ ਹੀ ਗਵਾਈਆਂ 6 ਵਿਕਟਾਂ

3 hours ago
ਜੰਗਲਾਤ ਕਾਮਿਆਂ ਦਾ ਸੂਬਾ ਸਰਕਾਰ ਦੇ ਭਲਾਈ ਏਜੰਡੇ ਵਿੱਚ ਅਹਿਮ ਸਥਾਨ: ਮੰਤਰੀ ਲਾਲ ਚੰਦ ਕਟਾਰੂਚੱਕ

ਜੰਗਲਾਤ ਕਾਮਿਆਂ ਦਾ ਸੂਬਾ ਸਰਕਾਰ ਦੇ ਭਲਾਈ ਏਜੰਡੇ ਵਿੱਚ ਅਹਿਮ ਸਥਾਨ: ਮੰਤਰੀ ਲਾਲ ਚੰਦ ਕਟਾਰੂਚੱਕ

3 hours ago
Hindi News
English News
Saturday, September 5, 2026
No Result
View All Result
24 °c
Chandigarh
28 ° Sun
28 ° Mon
30 ° Tue
29 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸਾਉਣੀ ਸੀਜ਼ਨ 2026-27 ਲਈ ਝੋਨੇ ਦੀ ਖ਼ਰੀਦ ਨਾਲ ਸਬੰਧਤ ਤਿੰਨ ਅਹਿਮ ਨੀਤੀਆਂ ਨੂੰ ਪ੍ਰਵਾਨਗੀ

September 5, 2026
in ਖਬਰਾਂ, ਪੰਜਾਬ

* ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸਾਉਣੀ ਸੀਜ਼ਨ 2026-27 ਲਈ ‘ਪੰਜਾਬ ਕਸਟਮ ਮਿਲਿੰਗ ਪਾਲਿਸੀ’, ‘ਅਨਾਜ ਢੋਆ-ਢੁਆਈ ਨੀਤੀ 2027’ ਅਤੇ ‘ਅਨਾਜ ਲੇਬਰ ਤੇ ਕਾਰਟੇਜ ਨੀਤੀ 2027’ ਨੂੰ ਹਰੀ ਝੰਡੀ

* ਇਸ ਕਦਮ ਦਾ ਮੰਤਵ ਸਾਉਣੀ ਮੰਡੀਕਰਨ ਸੀਜ਼ਨ 2026-27 ਦੌਰਾਨ ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਅਤੇ ਚੁਕਾਈ ਯਕੀਨੀ ਬਣਾਉਣਾ ਹੈ
* ਪੰਜਾਬ ਲੋਕ ਸੇਵਾ ਕਮਿਸ਼ਨ (ਗਰੁੱਪ ‘ਏ’) ਸੇਵਾ ਨਿਯਮ, 2012 ਵਿੱਚ ਸੋਧ ਨੂੰ ਪ੍ਰਵਾਨਗੀ
* ਕੈਬਨਿਟ ਵੱਲੋਂ ਸਬ-ਡਵੀਜ਼ਨਲ ਹਸਪਤਾਲ, ਚਮਕੌਰ ਸਾਹਿਬ ਵਿਖੇ 33 ਅਸਾਮੀਆਂ ਨੂੰ ਸੁਰਜੀਤ ਕਰਨ ਦੀ ਮਨਜ਼ੂਰੀ
* ਕੈਬਨਿਟ ਨੇ 138 ਨਵੀਆਂ ਅਸਾਮੀਆਂ ਦੀ ਸਿਰਜਣਾ ਅਤੇ 80 ਖਾਲੀ ਅਸਾਮੀਆਂ ਭਰਨ ਦੀ ਵੀ ਦਿੱਤੀ ਪ੍ਰਵਾਨਗੀ

ਚੰਡੀਗੜ੍ਹ, 5 ਸਤੰਬਰ (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਆਗਾਮੀ ਸਾਉਣੀ ਮੰਡੀਕਰਨ ਸੀਜ਼ਨ (ਕੇ.ਐਮ.ਐਸ.) 2026-27 ਦੌਰਾਨ ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਅਤੇ ਢੋਆ-ਢੁਆਈ ਨੂੰ ਯਕੀਨੀ ਬਣਾਉਣ ਲਈ ਤਿੰਨ ਅਹਿਮ ਨੀਤੀਆਂ ਨੂੰ ਪ੍ਰਵਾਨਗੀ ਦਿੱਤੀ ਹੈ। ਇਸ ਤੋਂ ਇਲਾਵਾ ਪੰਜਾਬ ਲੋਕ ਸੇਵਾ ਕਮਿਸ਼ਨ (ਗਰੁੱਪ ‘ਏ’) ਸੇਵਾ ਨਿਯਮ, 2012 ਵਿੱਚ ਸੋਧ, ਸਬ-ਡਵੀਜ਼ਨਲ ਹਸਪਤਾਲ, ਚਮਕੌਰ ਸਾਹਿਬ ਵਿਖੇ 33 ਅਸਾਮੀਆਂ ਸੁਰਜੀਤ ਕਰਨ, ਸਿਹਤ ਸੰਭਾਲ ਖੇਤਰ ਵਿੱਚ 138 ਨਵੀਆਂ ਅਸਾਮੀਆਂ ਦੀ ਸਿਰਜਣਾ ਅਤੇ 80 ਖਾਲੀ ਅਸਾਮੀਆਂ ਭਰਨ ਦੀ ਪ੍ਰਵਾਨਗੀ ਵੀ ਦਿੱਤੀ ਗਈ ਹੈ।

ਇਹ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਪੰਜਾਬ ਕਸਟਮ ਮਿਲਿੰਗ, ਅਨਾਜ ਢੋਆ-ਢੁਆਈ ਅਤੇ ਲੇਬਰ ਤੇ ਕਾਰਟੇਜ ਨੀਤੀਆਂ ਨੂੰ ਪ੍ਰਵਾਨਗੀ

ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ ਆਗਾਮੀ ਸਾਉਣੀ ਮੰਡੀਕਰਨ ਸੀਜ਼ਨ 2026-27 ਦੌਰਾਨ ਝੋਨੇ ਦੀ ਸੁਚਾਰੂ ਅਤੇ ਮੁਸ਼ਕਲ ਰਹਿਤ ਖ਼ਰੀਦ ਯਕੀਨੀ ਬਣਾਉਣ ਲਈ ਕੈਬਨਿਟ ਨੇ ‘ਪੰਜਾਬ ਕਸਟਮ ਮਿਲਿੰਗ ਪਾਲਿਸੀ ਫਾਰ ਖਰੀਫ 2026-27’, ‘ਪੰਜਾਬ ਫੂਡਗ੍ਰੇਨਜ਼ ਟ੍ਰਾਂਸਪੋਰਟੇਸ਼ਨ ਪਾਲਿਸੀ 2027’ ਅਤੇ ‘ਪੰਜਾਬ ਫੂਡਗ੍ਰੇਨਜ਼ ਲੇਬਰ ਐਂਡ ਕਾਰਟੇਜ ਪਾਲਿਸੀ 2027’ ਨੂੰ ਸਹਿਮਤੀ ਦੇ ਦਿੱਤੀ ਹੈ।

ਮੰਤਰੀ ਮੰਡਲ ਨੇ ਆਗਾਮੀ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਦੇ ਇੱਕ-ਇੱਕ ਦਾਣੇ ਦੀ ਚੁਕਾਈ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। ਕੈਬਨਿਟ ਨੇ ਝੋਨੇ ਦੇ ਆਗਾਮੀ ਖ਼ਰੀਦ ਸੀਜ਼ਨ ਦੌਰਾਨ ਪੈਦਾ ਹੋਣ ਵਾਲੀਆਂ ਸੰਭਾਵੀ ਪ੍ਰਸ਼ਾਸਕੀ ਲੋੜਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨੀਤੀਆਂ ਦੇ ਕਿਸੇ ਵੀ ਉਪਬੰਧ ਵਿੱਚ ਸੋਧ ਕਰਨ ਦਾ ਅਧਿਕਾਰ ਵੀ ਦਿੱਤਾ।

ਪੰਜਾਬ ਲੋਕ ਸੇਵਾ ਕਮਿਸ਼ਨ ਨਿਯਮਾਂ ਵਿੱਚ ਸੋਧ ਨੂੰ ਪ੍ਰਵਾਨਗੀ

ਇੱਕ ਹੋਰ ਮਹੱਤਵਪੂਰਨ ਫੈਸਲੇ ਵਿੱਚ ਕੈਬਨਿਟ ਨੇ ਪੰਜਾਬ ਲੋਕ ਸੇਵਾ ਕਮਿਸ਼ਨ (ਗਰੁੱਪ ‘ਏ’) ਸੇਵਾ ਨਿਯਮ, 2012 ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਪੰਜਾਬ ਲੋਕ ਸੇਵਾ ਕਮਿਸ਼ਨ ਵਿੱਚ ਨਿੱਜੀ ਸਹਾਇਕ ਤੋਂ ਨਿੱਜੀ ਸਕੱਤਰ ਵਜੋਂ ਤਰੱਕੀ ਲਈ ਉਪਬੰਧ ਸ਼ਾਮਲ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦਾ ਰਾਹ ਪੱਧਰਾ ਹੋ ਗਿਆ ਹੈ।

ਸਬ-ਡਵੀਜ਼ਨਲ ਹਸਪਤਾਲ, ਚਮਕੌਰ ਸਾਹਿਬ ਵਿਖੇ 33 ਅਸਾਮੀਆਂ ਬਹਾਲ ਕਰਨ ਦੀ ਮਨਜ਼ੂਰੀ

ਚਮਕੌਰ ਸਾਹਿਬ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਬਿਹਤਰ ਅਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਕੈਬਨਿਟ ਨੇ ਸਬ-ਡਵੀਜ਼ਨਲ ਹਸਪਤਾਲ, ਚਮਕੌਰ ਸਾਹਿਬ ਵਿਖੇ ਨਵੀਆਂ ਸਿਰਜੀਆਂ ਗਈਆਂ 33 ਅਸਾਮੀਆਂ ਨੂੰ ਸੁਰਜੀਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਇਸ ਸਬ-ਡਵੀਜ਼ਨਲ ਹਸਪਤਾਲ ਨੂੰ ਕਮਿਊਨਿਟੀ ਹੈਲਥ ਸੈਂਟਰ ਤੋਂ ਅੱਪਗ੍ਰੇਡ ਕੀਤਾ ਗਿਆ ਸੀ। ਇਨ੍ਹਾਂ ਅਸਾਮੀਆਂ ਵਿੱਚ ਮੈਡੀਕਲ ਅਫ਼ਸਰ (ਮੈਡੀਸਨ), ਮੈਡੀਕਲ ਅਫ਼ਸਰ (ਆਰਥੋਪੈਡਿਕਸ), ਮੈਡੀਕਲ ਅਫ਼ਸਰ (ਐਨੇਸਥੀਸੀਆ), ਮੈਡੀਕਲ ਅਫ਼ਸਰ (ਪੈਥਾਲੋਜੀ), ਮੈਡੀਕਲ ਅਫ਼ਸਰ (ਅੱਖਾਂ ਦੇ ਮਾਹਿਰ), ਮੈਡੀਕਲ ਅਫ਼ਸਰ (ਰੇਡੀਓਲੋਜੀ), ਐਮ.ਬੀ.ਬੀ.ਐਸ. ਜਨਰਲ, ਨਰਸਿੰਗ ਸਿਸਟਰ, ਸੀਨੀਅਰ ਸਹਾਇਕ/ਅਕਾਊਂਟੈਂਟ, ਸਟਾਫ਼ ਨਰਸ, ਓ.ਟੀ.ਏ., ਡਰਾਈਵਰ ਅਤੇ ਕਲਰਕ ਆਦਿ ਸ਼ਾਮਲ ਹਨ।

ਕੈਬਨਿਟ ਵੱਲੋਂ 138 ਅਸਾਮੀਆਂ ਦੀ ਸਿਰਜਣਾ ਅਤੇ 80 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਕੈਬਨਿਟ ਨੇ ਸਿਵਲ ਸਰਜਨ ਦਫ਼ਤਰ, ਮਾਲੇਰਕੋਟਲਾ ਲਈ ਵੱਖ-ਵੱਖ ਕੇਡਰਾਂ ਦੀਆਂ 19 ਨਵੀਆਂ ਅਸਾਮੀਆਂ ਦੀ ਸਿਰਜਣਾ ਨੂੰ ਵੀ ਪ੍ਰਵਾਨਗੀ ਦਿੱਤੀ ਹੈ ਤਾਂ ਜੋ ਜ਼ਿਲ੍ਹੇ ਦੇ ਵਸਨੀਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਨਾਲ-ਨਾਲ ਸਰਕਾਰੀ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ।

ਇੱਕ ਹੋਰ ਫੈਸਲੇ ਵਿੱਚ ਕੈਬਨਿਟ ਨੇ ਲੋਕਾਂ ਨੂੰ ਵਿਆਪਕ ਅਤੇ ਵਧੇਰੇ ਉੱਨਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਬ-ਡਵੀਜ਼ਨਲ ਹਸਪਤਾਲ, ਧੂਰੀ ਅਤੇ ਉੱਥੇ ਨਵੇਂ ਬਣੇ ਐਮ.ਸੀ.ਐਚ. ਸੈਂਟਰ ਵਿਖੇ ਵੱਖ-ਵੱਖ ਕੇਡਰਾਂ ਦੀਆਂ 119 ਨਵੀਆਂ ਅਸਾਮੀਆਂ ਦੀ ਸਿਰਜਣਾ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।

ਮੰਤਰੀ ਮੰਡਲ ਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ ਮੈਡੀਕਲ ਅਫ਼ਸਰ (ਡੈਂਟਲ) ਦੀਆਂ 80 ਖਾਲੀ ਅਸਾਮੀਆਂ ਨੂੰ ਭਰਨ ਲਈ ਵੀ ਆਪਣੀ ਸਹਿਮਤੀ ਦੇ ਦਿੱਤੀ ਹੈ। ਇਨ੍ਹਾਂ ਵਿੱਚੋਂ 53 ਅਸਾਮੀਆਂ ਨੂੰ ਖਾਲੀ ਹੋਏ ਇੱਕ ਸਾਲ ਤੋਂ ਵੱਧ, ਜਦਕਿ 27 ਅਸਾਮੀਆਂ ਨੂੰ ਇੱਕ ਸਾਲ ਤੋਂ ਘੱਟ ਸਮਾਂ ਹੋ ਗਿਆ ਹੈ।

Tags: BREAKING NEWSLatest Punjab newsPUNJABtop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Women’s Asia Cup : ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

Women’s Asia Cup : ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

by Navjot
September 5, 2026
0

Women’s Asia Cup : ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ ਪਾਕਿਸਤਾਨ ਨੇ ਬਣਾਇਆ ਟੂਰਨਾਮੈਂਟ ਦੇ ਇਤਿਹਾਸ ਦਾ ਸਭ...

Dominican Republic ਦੀ ਜੋਹੇਰੀ ਮੋਲਾ ਡੋਮਿੰਗੁਏਜ਼ ਦੇ ਸਿਰ ਸਜਿਆ ਮਿਸ ਵਰਲਡ 2026 ਦਾ ਤਾਜ

Dominican Republic ਦੀ ਜੋਹੇਰੀ ਮੋਲਾ ਡੋਮਿੰਗੁਏਜ਼ ਦੇ ਸਿਰ ਸਜਿਆ ਮਿਸ ਵਰਲਡ 2026 ਦਾ ਤਾਜ

by Navjot
September 5, 2026
0

Dominican Republic ਦੀ ਜੋਹੇਰੀ ਮੋਲਾ ਡੋਮਿੰਗੁਏਜ਼ ਦੇ ਸਿਰ ਸਜਿਆ ਮਿਸ ਵਰਲਡ 2026 ਦਾ ਤਾਜ   ਚੰਡੀਗੜ੍ਹ, 5 ਸਤੰਬਰ (ਵਿਸ਼ਵ ਵਾਰਤਾ) ਡੋਮਿਨਿਕਨ...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 5, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 5 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ...

ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੰਜਾਬ ਕਾਂਗਰਸ ‘ਚ ਫੇਰਬਦਲ ; ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਨਿਯੁਕਤ

ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੰਜਾਬ ਕਾਂਗਰਸ ‘ਚ ਫੇਰਬਦਲ ; ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਨਿਯੁਕਤ

by Navjot
September 5, 2026
0

ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੰਜਾਬ ਕਾਂਗਰਸ 'ਚ ਫੇਰਬਦਲ ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਨਿਯੁਕਤ  ਭੁਪੇਸ਼...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Women’s Asia Cup : ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

Women’s Asia Cup : ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

by Navjot
September 5, 2026
0

Women’s Asia Cup : ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ ਪਾਕਿਸਤਾਨ ਨੇ ਬਣਾਇਆ ਟੂਰਨਾਮੈਂਟ ਦੇ ਇਤਿਹਾਸ ਦਾ ਸਭ...

Most Popular

ਭਾਰੀ ਮੀਂਹ ਦਾ ਕਹਿਰ: ਘਰ ਦੀ ਛੱਤ ਡਿੱਗਣ ਨਾਲ ਮਹਿਲਾ ਦੀ ਮੌਤ, ਇੱਕ ਜ਼ਖ਼ਮੀ

ਭਾਰੀ ਮੀਂਹ ਦਾ ਕਹਿਰ: ਘਰ ਦੀ ਛੱਤ ਡਿੱਗਣ ਨਾਲ ਮਹਿਲਾ ਦੀ ਮੌਤ, ਇੱਕ ਜ਼ਖ਼ਮੀ

by Jaspreet Kaur
1 month ago
0

ਭਾਰੀ ਮੀਂਹ ਦਾ ਕਹਿਰ: ਘਰ ਦੀ ਛੱਤ ਡਿੱਗਣ ਨਾਲ ਮਹਿਲਾ ਦੀ ਮੌਤ, ਇੱਕ ਜ਼ਖ਼ਮੀ ਲੁਧਿਆਣਾ, 6 ਅਗਸਤ (ਵਿਸ਼ਵ ਵਾਰਤਾ): ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 