Women’s Asia Cup : ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ
ਪਾਕਿਸਤਾਨ ਨੇ ਬਣਾਇਆ ਟੂਰਨਾਮੈਂਟ ਦੇ ਇਤਿਹਾਸ ਦਾ ਸਭ ਤੋਂ ਛੋਟਾ ਸਕੋਰ
ਚੰਡੀਗੜ੍ਹ, 5 ਸਤੰਬਰ (ਵਿਸ਼ਵ ਵਾਰਤਾ) ਭਾਰਤੀ ਮਹਿਲਾ ਟੀਮ ਨੇ ਟੀ-20 ਏਸ਼ੀਆ ਕੱਪ ਵਿੱਚ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ। ਉਨ੍ਹਾਂ ਨੇ 56 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ 8.4 ਓਵਰਾਂ ਵਿੱਚ 3 ਵਿਕਟਾਂ ਦੇ ਨੁਕਸਾਨ ‘ਤੇ ਟੀਚਾ ਹਾਸਲ ਕਰ ਲਿਆ।
ਸ਼ਨੀਵਾਰ ਨੂੰ ਦੁਬਈ ਇੰਟਰਨੈਸ਼ਨਲ ਸਟੇਡੀਅਮ ਵਿੱਚ, ਪਾਕਿਸਤਾਨ ਦੀ ਟੀਮ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ 55 ਦੌੜਾਂ ‘ਤੇ ਆਲ ਆਊਟ ਹੋ ਗਈ। ਇਹ ਟੂਰਨਾਮੈਂਟ ਦੇ ਇਤਿਹਾਸ ਦਾ ਸਭ ਤੋਂ ਛੋਟਾ ਸਕੋਰ ਹੈ। ਇਹ ਟੀ-20 ਅੰਤਰਰਾਸ਼ਟਰੀ ਮੈਚਾਂ ਵਿੱਚ ਪਾਕਿਸਤਾਨ ਦਾ ਹੁਣ ਤੱਕ ਦਾ ਸਭ ਤੋਂ ਛੋਟਾ ਸਕੋਰ ਵੀ ਹੈ।
ਅੱਜ ਖੇਡੇ ਗਏ ਮੁਕਾਬਲੇ ਵਿੱਚ ਭਾਰਤੀ ਟੀਮ ਲਈ, ਸ਼੍ਰੀ ਚਰਨੀ ਅਤੇ ਪ੍ਰੇਮਾ ਰਾਵਤ ਨੇ ਤਿੰਨ-ਤਿੰਨ ਵਿਕਟਾਂ ਲਈਆਂ, ਜਦੋਂ ਕਿ ਦੀਪਤੀ ਸ਼ਰਮਾ ਨੇ ਦੋ ਵਿਕਟਾਂ ਲਈਆਂ।
Womens Asia Cup : ਭਾਰਤ ਬਨਾਮ ਪਾਕਿਸਤਾਨ ; ਸਿਰਫ 55 ਦੌੜਾਂ ‘ਤੇ ਹੀ ਸਿਮਟੀ ਪਾਕਿਸਤਾਨ ਦੀ ਪੂਰੀ ਟੀਮ























