ਡਾਕਟਰਾਂ ਦੀ ਹੜਤਾਲ ਕਾਰਨ ਮਰੀਜ਼ ਹੋਏ ਬੇਹਾਲ

25
Advertisement

ਚੰਡੀਗੜ/ਨਵੀਂ ਦਿੱਲੀ, 17 ਜੂਨ – ਦੇਸ਼ ਭਰ ਵਿਚ ਡਾਕਟਰਾਂ ਦੀ ਹੜਤਾਲ ਕਾਰਨ ਮਰੀਜ਼ਾਂ ਨੂੰ ਬੇਹੱਦ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸਣਯੋਗ ਹੈ ਕਿ ਕੋਲਕਾਤਾ ਵਿਚ ਜੂਨੀਅਰ ਡਾਕਟਰਾਂ ਨਾਲ ਕੁੱਟਮਾਰ ਦੇ ਰੋਸ ਵਜੋਂ ਡਾਕਟਰਾਂ ਵਲੋਂ ਦੇਸ਼ ਵਿਆਪੀ ਹੜਤਾਲ ਕੀਤੀ ਜਾ ਰਹੀ ਹੈ।

ਇਸ ਦੌਰਾਨ ਚੰਡੀਗੜ੍ਹ ਵਿਖੇ ਪੀਜੀਆਈ ਦੇ ਡਾਕਟਰਾਂ ਵਲੋਂ ਹੜਤਾਲ ਉਤੇ ਜਾਣ ਕਾਰਨ ਮਰੀਜਾਂ ਨੂੰ ਬੇਹੱਦ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਦੂਰੋਂ-ਦੂਰੋਂ ਇਲਾਜ ਕਰਾਉਣ ਲਈ ਇਥੇ ਆ ਰਹੇ ਮਰੀਜ਼ ਬੇਹੱਦ ਦੁਖੀ ਹਨ ਤੇ ਉਹ ਇਸ ਹੜਤਾਲ ਦੇ ਖਤਮ ਹੋਣ ਦਾ ਇੰਤਜਾਰ ਕਰ ਰਹੇ ਹਨ।