ਨਵੀਂ ਦਿੱਲੀ, 18 ਜੂਨ – 17ਵੀਂ ਲੋਕ ਸਭਾ ਦੇ ਦੂਸਰੇ ਦਿਨ ਅੱਜ ਪੰਜਾਬ ਦੇ ਸੰਸਦ ਮੈਂਬਰਾਂ ਨੇ ਸਹੁੰ ਚੁੱਕੀ। ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਨੇ ਪੰਜਾਬੀ ਵਿਚ ਸਹੁੰ ਚੁੱਕੀ। ਪਰਨੀਤ ਕੋੌਰ ਤੋਂ ਇਲਾਵਾ ਤਰਨਤਾਰਨ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ, ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ, ਫਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ, ਸ਼੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ, ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ, ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ।
ਇਸ ਮੌਕੇ ਭਗਵੰਤ ਮਾਨ ਨੇ ‘ਇਨਕਲਾਬ ਜ਼ਿੰਦਾਬਾਦ’ ਦਾ ਨਾਅਰਾ ਵੀ ਲਗਾਇਆ। ਉਹਨਾਂ ਨੇ ਪੰਜਾਬੀ ਵਿਚ ਸਹੁੰ ਚੁੱਕੀ, ਜਦਕਿ ਸੁਖਬੀਰ ਸਿੰਘ ਬਾਦਲ ਤੇ ਮਨੀਸ਼ ਤਿਵਾੜੀ ਨੇ ਵੀ ਪੰਜਾਬੀ ਵਿਚ ਸਹੁੰ ਚੁੱਕੀ।