• Latest
  • Trending
ਅਮਨ ਅਰੋੜਾ ਨੇ 100-125 ਫੀਸਦ ਐਫ.ਸੀ.ਆਈ. ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਦੇ ਨਾਲ ਆਲਮੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੱਤਾ

ਅਮਨ ਅਰੋੜਾ ਨੇ 100-125 ਫੀਸਦ ਐਫ.ਸੀ.ਆਈ. ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਦੇ ਨਾਲ ਆਲਮੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੱਤਾ

2 months ago
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

3 hours ago
ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

3 hours ago
ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

3 hours ago
ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

3 hours ago
‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

3 hours ago
ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

U19 Asia Cup final : 9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

6 hours ago
ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

7 hours ago
Hindi News
English News
Sunday, November 15, 2026
No Result
View All Result
20 °c
Chandigarh
21 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਮਨ ਅਰੋੜਾ ਨੇ 100-125 ਫੀਸਦ ਐਫ.ਸੀ.ਆਈ. ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਦੇ ਨਾਲ ਆਲਮੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੱਤਾ

ਮਾਨ ਸਰਕਾਰ ਫੂਡ ਪ੍ਰੋਸੈਸਿੰਗ, ਨਿਰਮਾਣ, ਲੌਜਿਸਟਿਕਸ, ਆਈ.ਟੀ./ਆਈ.ਟੀ.ਈ.ਐਸ., ਜੀ.ਸੀ.ਸੀਜ਼, ਡਾਟਾ ਸੈਂਟਰ, ਗਰੀਨ ਊਰਜਾ ਅਤੇ ਰੁਜ਼ਗਾਰ-ਸਬੰਧੀ ਖੇਤਰਾਂ ਵਿੱਚ ਯੂਏਈ ਤੋਂ ਨਿਵੇਸ਼ ਦਾ ਸੱਦਾ

September 9, 2026
in ਖਬਰਾਂ, ਪੰਜਾਬ
ਅਮਨ ਅਰੋੜਾ ਨੇ 100-125 ਫੀਸਦ ਐਫ.ਸੀ.ਆਈ. ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਦੇ ਨਾਲ ਆਲਮੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੱਤਾ

ਅਮਨ ਅਰੋੜਾ ਨੇ 100-125 ਫੀਸਦ ਐਫ.ਸੀ.ਆਈ. ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਦੇ ਨਾਲ ਆਲਮੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੱਤਾ

• ਮਾਨ ਸਰਕਾਰ ਫੂਡ ਪ੍ਰੋਸੈਸਿੰਗ, ਨਿਰਮਾਣ, ਲੌਜਿਸਟਿਕਸ, ਆਈ.ਟੀ./ਆਈ.ਟੀ.ਈ.ਐਸ., ਜੀ.ਸੀ.ਸੀਜ਼, ਡਾਟਾ ਸੈਂਟਰ, ਗਰੀਨ ਊਰਜਾ ਅਤੇ ਰੁਜ਼ਗਾਰ-ਸਬੰਧੀ ਖੇਤਰਾਂ ਵਿੱਚ ਯੂਏਈ ਤੋਂ ਨਿਵੇਸ਼ ਦਾ ਸੱਦਾ

• ਅਮਨ ਅਰੋੜਾ ਨੇ ਰਾਜਪੁਰਾ ਦੇ 1,100 ਏਕੜ ਦੇ ਏਕੀਕ੍ਰਿਤ ਨਿਰਮਾਣ ਕਲੱਸਟਰ ਨੂੰ ਯੂਏਈ ਨਿਵੇਸ਼ਕਾਂ ਲਈ ਵੱਡਾ ਮੌਕਾ ਦੱਸਿਆ

ਚੰਡੀਗੜ੍ਹ/ਦੁਬਈ, 9 ਸਤੰਬਰ (ਵਿਸ਼ਵ ਵਾਰਤਾ);- ਪੰਜਾਬ ਨੂੰ ਭਾਰਤ ਦੇ ਅਗਲੇ ਵੱਡੇ ਅਤੇ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਵਜੋਂ ਪੇਸ਼ ਕਰਦਿਆਂ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਯੂਏਈ ਦੇ ਨਿਵੇਸ਼ਕਾਂ ਅਤੇ ਵਿਸ਼ਵ ਪੱਧਰੀ ਕਾਰੋਬਾਰੀਆਂ ਨੂੰ ਸੂਬੇ ਵਿੱਚ ਨਿਵੇਸ਼ ਦਾ ਸੱਦਾ ਦਿੱਤਾ। ਉਨ੍ਹਾਂ ਨੇ ਉਦਯੋਗਾਂ ਨੂੰ ਸੂਬੇ ਦੀ ਨਵੀਂ ਉਦਯੋਗਿਕ ਅਤੇ ਵਪਾਰਕ ਵਿਕਾਸ ਨੀਤੀ-2026 ਤਹਿਤ 100 ਫੀਸਦ ਤੋਂ 125 ਫੀਸਦ ਵਿੱਤੀ ਪ੍ਰੋਤਸਾਹਨ, ਫਾਸਟ-ਟਰੈਕ ਪ੍ਰਵਾਨਗੀਆਂ ਅਤੇ ਸਿੰਗਲ-ਵਿੰਡੋ ਪਲੇਟਫਾਰਮ ਇਨਵੈਸਟ ਪੰਜਾਬ ਰਾਹੀਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।

ਦੁਬਈ ਵਿੱਚ ਸਾਲਾਨਾ ਨਿਵੇਸ਼ ਮੀਟਿੰਗ (ਏਆਈਐਮ) ਦੌਰਾਨ ਨਿਵੇਸ਼ਕਾਂ ਅਤੇ ਉਦਯੋਗਪਤੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਮਜ਼ਬੂਤ ਉਦਯੋਗਿਕ ਬੁਨਿਆਦੀ ਢਾਂਚਾ, ਹੁਨਰਮੰਦ ਨੌਜਵਾਨ, ਸਾਜ਼ਗਾਰ ਉੱਦਮੀ ਈਕੋਸਿਸਟਮ, ਉੱਨਤ ਖੇਤੀਬਾੜੀ, ਰਣਨੀਤਕ ਸੰਪਰਕ ਅਤੇ ਵਿਆਪਕ ਖ਼ਪਤਕਾਰ ਮਾਰਕੀਟ ਮੌਜੂਦ ਹੈ ਜੋ ਇਸ ਨੂੰ ਯੂਏਈ ਅਤੇ ਵਿਸ਼ਵ ਪੱਧਰੀ ਨਿਵੇਸ਼ਕਾਂ ਲਈ ਇੱਕ ਆਦਰਸ਼ ਸਥਾਨ ਬਣਾਉਂਦਾ ਹੈ।

ਯੂਏਈ ਆਧਾਰਿਤ ਨਿਵੇਸ਼ਕਾਂ, ਵਿਸ਼ਵ ਪੱਧਰੀ ਕਾਰੋਬਾਰੀਆਂ ਅਤੇ ਪੰਜਾਬੀ ਭਾਈਚਾਰੇ ਨੂੰ ਪੰਜਾਬ ਦੇ ਉਦਯੋਗਿਕ ਵਿਕਾਸ ਦੇ ਅਗਲੇ ਪੜਾਅ ਦਾ ਹਿੱਸਾ ਬਣਨ ਦਾ ਸੱਦਾ ਦਿੰਦਿਆਂ ਸ਼੍ਰੀ ਅਮਨ ਅਰੋੜਾ ਨੇ ਸੂਬੇ ਦੀ ਪ੍ਰਗਤੀਸ਼ੀਲ ਉਦਯੋਗਿਕ ਅਤੇ ਕਾਰੋਬਾਰੀ ਵਿਕਾਸ ਨੀਤੀ 2026 ਨੂੰ ਉਜਾਗਰ ਕੀਤਾ, ਜਿਸ ਵਿੱਚ ਵੱਖ-ਵੱਖ ਨਿਵੇਸ਼ਕ ਸ਼੍ਰੇਣੀਆਂ ਅਤੇ ਤਰਜੀਹੀ ਖੇਤਰਾਂ ਅਤੇ ਪੰਜਾਬ ਵਿੱਚ ਸਿੰਗਲ-ਵਿਨਵੈਸਟ ਸਿਸਟਮ ਰਾਹੀਂ ਪ੍ਰੋਤਸਾਹਨ ਸਬੰਧੀ ਬਿਹਤਰ ਢਾਂਚੇ ਦੀ ਪੇਸ਼ਕਸ਼ ਕੀਤੀ ਗਈ ਹੈ।

ਅਮਨ ਅਰੋੜਾ ਨੇ ਕਿਹਾ, “ਪੰਜਾਬ ਦੇ ਦਰਵਾਜੇ ਵਪਾਰ ਲਈ ਖੁੱਲ੍ਹੇ ਹਨ ਅਤੇ ਸੂਬਾ ਨਿਵੇਸ਼ ਲਈ ਪੂਰੀ ਤਰ੍ਹਾਂ ਤਿਆਰ ਹੈ। ਅਸੀਂ ਚਾਹੁੰਦੇ ਹਾਂ ਕਿ ਨਿਵੇਸ਼ਕ ਪੰਜਾਬ ਨੂੰ ਸਿਰਫ਼ ਇੱਕ ਮਾਰਕੀਟ ਵਜੋਂ ਨਹੀਂ, ਸਗੋਂ ਨਿਰਮਾਣ, ਫੂਡ ਪ੍ਰੋਸੈਸਿੰਗ, ਤਕਨਾਲੋਜੀ, ਲੌਜਿਸਟਿਕਸ ਅਤੇ ਵਿਸ਼ਵ ਪੱਧਰੀ ਕਾਰੋਬਾਰ ਦੇ ਸੰਚਾਲਨ ਲਈ ਇੱਕ ਰਣਨੀਤਕ ਭਾਈਵਾਲ ਵਜੋਂ ਵੇਖਣ। ਸਾਡਾ ਧਿਆਨ ਕਾਰੋਬਾਰ ਕਰਨ ਵਿੱਚ ਸੌਖ, ਤੁਰੰਤ ਪ੍ਰਵਾਨਗੀਆਂ, ਨੀਤੀਗਤ ਸਪੱਸ਼ਟਤਾ ਅਤੇ ਨਿਵੇਸ਼ਕਾਂ ਲਈ ਵੱਧ ਤੋਂ ਵੱਧ ਸਹਾਇਤਾ ਪ੍ਰਦਾਨ ਕਰਨ ‘ਤੇ ਕੇਂਦਰਤ ਹੈ।”

ਇਸ ਨੀਤੀ ਤਹਿਤ, ਯੋਗ ਨਿਰਮਾਣ ਇਕਾਈਆਂ ਸਥਿਰ ਫ਼ਿਕਸਡ ਕੈਪੀਟਲ ਇਨਵੈਸਟਮੈਂਟ (ਐਫ.ਸੀ.ਆਈ.) ਦੇ 100 ਫੀਸਦ ਤੱਕ ਵਿੱਤੀ ਪ੍ਰੋਤਸਾਹਨ ਪ੍ਰਾਪਤ ਕਰ ਸਕਦੀਆਂ ਹਨ, ਜਦੋਂ ਕਿ ਤਰਜੀਹੀ ਖੇਤਰਾਂ ਅਤੇ ਸਰਹੱਦੀ ਜ਼ਿਲ੍ਹਿਆਂ ਅਤੇ ਕੰਢੀ ਖੇਤਰਾਂ ਵਿੱਚ ਇਕਾਈਆਂ ਐਫਸੀਆਈ ਦੇ 125 ਫੀਸਦ ਤੱਕ ਪ੍ਰੋਤਸਾਹਨ ਲਈ ਯੋਗ ਹਨ, ਜੋ ਕਿ 500 ਕਰੋੜ ਰੁਪਏ ਦੀ ਕੁੱਲ ਸੀਮਾ ਦੇ ਅਧੀਨ ਹੈ। ਮੁੱਖ ਲਾਭਾਂ ਵਿੱਚ ਯੋਗ ਐਫਸੀਆਈ ਦੇ 20 ਫੀਸਦ ਤੱਕ ਦੀ ਪੂੰਜੀ ਸਬਸਿਡੀ (10 ਕਰੋੜ ਰੁਪਏ ਤੱਕ), ਯੋਗ ਮਿਆਦ ਲਈ ਸ਼ੁੱਧ ਐਸਜੀਐਸਟੀ ਦੀ 75 ਫੀਸਦ ਤੱਕ ਅਦਾਇਗੀ ਅਤੇ ਲਾਗੂ ਸ਼ਰਤਾਂ ਦੇ ਅਧੀਨ, ਯੋਗ ਨਵੀਆਂ ਇਕਾਈਆਂ ਦੇ ਨਾਲ-ਨਾਲ ਵਿਸਥਾਰ ਕਰਨ ਵਾਲੀਆਂ ਮੌਜੂਦਾ ਇਕਾਈਆਂ ਲਈ ਬਿਜਲੀ ਡਿਊਟੀ ਵਿੱਚ 100 ਫੀਸਦ ਛੋਟ ਸ਼ਾਮਲ ਹੈ।

ਇਹ ਨੀਤੀ ਰੁਜ਼ਗਾਰ ਦੇ ਮੌਕੇ ਵੀ ਪ੍ਰਦਾਨ ਕਰ ਰਹੀ ਹੈ ਅਤੇ ਤਰਜੀਹੀ ਤੇ ਉੱਭਰ ਰਹੇ ਖੇਤਰਾਂ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰ ਰਹੀ ਹੈ, ਜਿਸ ਨਾਲ ਨਿਵੇਸ਼ਕ ਆਪਣੇ ਕਾਰੋਬਾਰ ਅਤੇ ਰੁਜ਼ਗਾਰ ਯੋਜਨਾਵਾਂ ਨਾਲ ਪ੍ਰੋਤਸਾਹਨ ਨੂੰ ਜੋੜ ਸਕਦੇ ਹਨ। ਇਹ ਢਾਂਚਾ ਨਾ ਸਿਰਫ਼ ਨਵੇਂ ਪ੍ਰੋਜੈਕਟਾਂ ਨੂੰ, ਸਗੋਂ ਮੌਜੂਦਾ ਉਦਯੋਗਿਕ ਇਕਾਈਆਂ ਦੇ ਵਿਸਥਾਰ ਅਤੇ ਆਧੁਨਿਕੀਕਰਨ ਸਬੰਧੀ ਵੀ ਲਾਭ ਪ੍ਰਦਾਨ ਕਰਦਾ ਹੈ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਫੂਡ ਪ੍ਰੋਸੈਸਿੰਗ ਅਤੇ ਖੇਤੀਬਾੜੀ, ਨਿਰਮਾਣ, ਲੌਜਿਸਟਿਕਸ, ਟੈਕਸਟਾਈਲ, ਆਈਟੀ/ਆਈਟੀਈਐਸ, ਗਲੋਬਲ ਸਮਰੱਥਾ ਕੇਂਦਰ (ਜੀਸੀਸੀ), ਡੇਟਾ ਸੈਂਟਰ, ਨਵਿਆਉਣਯੋਗ ਊਰਜਾ, ਉੱਭਰ ਰਹੀਆਂ ਤਕਨਾਲੋਜੀਆਂ, ਹੁਨਰ ਵਿਕਾਸ ਅਤੇ ਰੁਜ਼ਗਾਰ-ਸਬੰਧੀ ਖੇਤਰਾਂ ਵਿੱਚ ਯੂਏਈ ਤੋਂ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਉਤਸੁਕ ਹੈ।

ਉਦਯੋਗ ਮੰਤਰੀ ਨੇ ਕਿਹਾ ਕਿ ਇਨਵੈਸਟ ਪੰਜਾਬ ਸੂਬੇ ਦੀ ਨਿਵੇਸ਼ਕ ਸਹੂਲਤ ਰਣਨੀਤੀ ਦਾ ਅਧਾਰ ਹੈ, ਜੋ ਰੈਗੂਲੇਟਰੀ ਪ੍ਰਵਾਨਗੀਆਂ, ਪ੍ਰੋਤਸਾਹਨ ਅਤੇ ਸਹਾਇਤਾ ਲਈ ਏਕੀਕ੍ਰਿਤ ਪਲੇਟਫਾਰਮ ਪ੍ਰਦਾਨ ਕਰਦਾ ਹੈ। ਇਸ ਡਿਜੀਟਲ ਪਲੇਟਫਾਰਮ ਰਾਹੀਂ, ਨਿਵੇਸ਼ਕ ਅਰਜ਼ੀਆਂ ਜਮ੍ਹਾਂ ਕਰ ਸਕਦੇ ਹਨ, ਰੈਗੂਲੇਟਰੀ ਸੇਵਾਵਾਂ ਤੱਕ ਪਹੁੰਚ ਕਰ ਸਕਦੇ ਹਨ, ਪ੍ਰਵਾਨਗੀਆਂ ਨੂੰ ਟਰੈਕ ਕਰ ਸਕਦੇ ਹਨ, ਪ੍ਰੋਜੈਕਟ-ਵਿਸ਼ੇਸ਼ ਸਹੂਲਤ ਦੀ ਮੰਗ ਕਰ ਸਕਦੇ ਹਨ ਅਤੇ ਨਿਵੇਸ਼ ਸਬੰਧੀ ਨਿਰੰਤਰ ਸਹਾਇਤਾ ਪ੍ਰਾਪਤ ਕਰ ਸਕਦੇ ਹਨ ਜਿਸ ਨਾਲ ਪ੍ਰਕਿਰਿਆਤਮਕ ਦੇਰੀ ਵਿੱਚ ਵੱਡੀ ਕਮੀ ਆਈ ਹੈ ਅਤੇ ਪ੍ਰਵਾਨਗੀਆਂ ਲਈ ਕਈ ਵਿਭਾਗਾਂ ਤੱਕ ਪਹੁੰਚ ਕਰਨ ਦੀ ਜ਼ਰੂਰਤ ਖ਼ਤਮ ਹੋ ਗਈ ਹੈ।

ਸ਼੍ਰੀ ਅਮਨ ਅਰੋੜਾ ਨੇ ਕਿਹਾ, “ਅਸੀਂ ਚਾਹੁੰਦੇ ਹਾਂ ਕਿ ਦੁਬਈ ਵਿੱਚ ਰਹਿ ਰਿਹਾ ਨਿਵੇਸ਼ਕ ਪੰਜਾਬ ਨਾਲ ਡਿਜੀਟਲ ਰੂਪ ਵਿੱਚ ਜੁੜ ਸਕੇ, ਲਾਗੂ ਪ੍ਰਵਾਨਗੀਆਂ ਅਤੇ ਪ੍ਰੋਤਸਾਹਨਾਂ ਬਾਰੇ ਪੂਰੀ ਸਪੱਸ਼ਟਤਾ ਪ੍ਰਾਪਤ ਕਰੇ ਅਤੇ ਇਨਵੈਸਟ ਪੰਜਾਬ ਰਾਹੀਂ ਸਮਰਪਿਤ ਸਹੂਲਤ ਪ੍ਰਾਪਤ ਕਰ ਸਕੇ। ਸਾਡਾ ਉਦੇਸ਼ ਨਿਵੇਸ਼ ਦੇ ਵਿਚਾਰ ਤੋਂ ਕਾਰੋਬਾਰ ਸ਼ੁਰੂ ਕਰਨ ਤੱਕ ਦੀ ਪੂਰੀ ਯਾਤਰਾ ਨੂੰ ਅਨੁਮਾਨਯੋਗ, ਪਾਰਦਰਸ਼ੀ ਅਤੇ ਨਿਰਵਿਘਨ ਬਣਾਉਣਾ ਹੈ।”

ਉਨ੍ਹਾਂ ਕਿਹਾ ਕਿ ਇਨਵੈਸਟ ਪੰਜਾਬ ਦਫ਼ਤਰ ਯੂਏਈ ਦੇ ਨਿਵੇਸ਼ਕਾਂ ਨੂੰ ਢੁਕਵੇਂ ਮੌਕਿਆਂ ਅਤੇ ਸਥਾਨਾਂ ਦੀ ਪਛਾਣ ਕਰਨ ਤੋਂ ਲੈ ਕੇ ਪ੍ਰਵਾਨਗੀਆਂ ਪ੍ਰਾਪਤ ਕਰਨ ਅਤੇ ਯੋਗ ਪ੍ਰੋਤਸਾਹਨਾਂ ਤੱਕ ਪਹੁੰਚ ਕਰਨ ਤੱਕ ਹਰ ਸਹੂਲਤ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਅੰਮ੍ਰਿਤਸਰ-ਕੋਲਕਾਤਾ ਉਦਯੋਗਿਕ ਕੋਰੀਡੋਰ (ਏਕੇਆਈਸੀ) ‘ਤੇ ਰਾਜਪੁਰਾ ਵਿਖੇ ਬਣਾਏ ਜਾਣ ਵਾਲੇ 1,100 ਏਕੜ ਦੇ ਏਕੀਕ੍ਰਿਤ ਨਿਰਮਾਣ ਕਲੱਸਟਰ ਨੂੰ ਨਿਰਮਾਣ ਅਤੇ ਸਹਾਇਕ ਉਦਯੋਗਾਂ ਲਈ ਇੱਕ ਪ੍ਰਮੁੱਖ ਮੌਕੇ ਵਜੋਂ ਉਜਾਗਰ ਕੀਤਾ। ਇਹ ਪ੍ਰੋਜੈਕਟ ਮਹੱਤਵਪੂਰਨ ਨਿਵੇਸ਼ ਨੂੰ ਆਕਰਸ਼ਿਤ ਕਰਨ ਦੇ ਨਾਲ ਨਾਲ ਵੱਡੇ ਪੱਧਰ ‘ਤੇ ਰੁਜ਼ਗਾਰ ਪੈਦਾ ਕਰੇਗਾ।

ਸ੍ਰੀ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਯੂਏਈ ਦੇ ਵਿਸ਼ਵ ਵਿਆਪੀ ਨਿਵੇਸ਼ ਨੈਟਵਰਕ ਅਤੇ ਨਿਰਮਾਣ, ਖੇਤੀਬਾੜੀ, ਫੂਡ ਪ੍ਰੋਸੈਸਿੰਗ, ਤਕਨਾਲੋਜੀ ਅਤੇ ਮਨੁੱਖੀ ਵਸੀਲਿਆਂ ਵਿੱਚ ਪੰਜਾਬ ਦੀਆਂ ਸਮਰੱਥਾਵਾਂ ਦਾ ਲਾਭ ਉਠਾਉਂਦੇ ਹੋਏ ਯੂਏਈ ਨਾਲ ਲੰਬੇ ਸਮੇਂ ਦੀ ਭਾਈਵਾਲੀ ਬਣਾਉਣ ਲਈ ਵਚਨਬੱਧ ਹੈ।

Tags: BREAKING NEWSLatest Punjab newsPUNJABpunjab newstop headlines in PunjabiWISHAVWARTA.IN
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

by Ankit
November 14, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

by Navjot
November 14, 2026
0

  ਹੈਦਰਾਬਾਦ, 14 ਨਵੰਬਰ (ਵਿਸ਼ਵ ਵਾਰਤਾ) - ਤੇਲਗੂ ਸਟਾਰ ਅਲਾਰੀ ਨਰੇਸ਼ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਐਕਸ਼ਨ-ਕਾਮੇਡੀ ਫਿਲਮ 'ਅਲਕੋਹਲ'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

Most Popular

ਬੰਗਲਾਦੇਸ਼ ਦੇ ਇੱਕ ਰਿਜ਼ੋਰਟ ਵਿੱਚ ਅੱਗ ਲੱਗਣ ਕਾਰਨ 10 ਲੋਕਾਂ ਦੀ ਮੌਤ

ਬੰਗਲਾਦੇਸ਼ ਦੇ ਇੱਕ ਰਿਜ਼ੋਰਟ ਵਿੱਚ ਅੱਗ ਲੱਗਣ ਕਾਰਨ 10 ਲੋਕਾਂ ਦੀ ਮੌਤ

by Navjot
4 weeks ago
0

ਬੰਗਲਾਦੇਸ਼ ਦੇ ਇੱਕ ਰਿਜ਼ੋਰਟ ਵਿੱਚ ਅੱਗ ਲੱਗਣ ਕਾਰਨ 10 ਲੋਕਾਂ ਦੀ ਮੌਤ   ਚੰਡੀਗੜ੍ਹ, 17 ਅਕਤੂਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 