Punjab ਸਰਕਾਰ ਵੱਲੋਂ ਸੂਬੇ ‘ਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ
ਚੰਡੀਗੜ੍ਹ, 10 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਦੇ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਦਿਹਾਂਤ ‘ਤੇ ਪੰਜਾਬ ਸਰਕਾਰ ਨੇ ਸ਼ੋਕ ਵਜੋਂ ਅੱਜ 10 ਸਤੰਬਰ, ਵੀਰਵਾਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ।

ਸਰਕਾਰ ਵੱਲੋਂ ਜਾਰੀ ਹੁਕਮਾਂ ਮੁਤਾਬਕ ਪੰਜਾਬ ਸਰਕਾਰ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਅੱਜ ਬਾਕੀ ਰਹਿੰਦੇ ਦਿਨ ਲਈ ਛੁੱਟੀ ਰਹੇਗੀ। ਸੂਬਾ ਸਰਕਾਰ ਨੇ ਸਾਰੇ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























