Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ
ਚੰਡੀਗੜ੍ਹ, 10 ਸਤੰਬਰ (ਵਿਸ਼ਵ ਵਾਰਤਾ) ਮਹਿਲਾ ਟੀ-20 ਏਸ਼ੀਆ ਕੱਪ ਦੇ ਪਹਿਲੇ ਸੈਮੀਫਾਈਨਲ ਵਿੱਚ ਭਾਰਤ ਅਤੇ ਬੰਗਲਾਦੇਸ਼ ਆਹਮੋ-ਸਾਹਮਣੇ ਹਨ। ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਭਾਰਤ ਨੇ ਟੀ-20 ਏਸ਼ੀਆ ਕੱਪ ਦੇ ਪਹਿਲੇ ਸੈਮੀਫਾਈਨਲ ਵਿੱਚ ਬੰਗਲਾਦੇਸ਼ ਸਾਹਮਣੇ 150 ਦੌੜਾਂ ਦਾ ਟੀਚਾ ਰੱਖਿਆ ਹੈ। ਦੁਬਈ ਵਿੱਚ ਖੇਡਦਿਆਂ ਭਾਰਤ ਨੇ 20 ਓਵਰਾਂ ਵਿੱਚ 6 ਵਿਕਟਾਂ ਦੇ ਨੁਕਸਾਨ ‘ਤੇ 149 ਦੌੜਾਂ ਬਣਾਈਆਂ।
ਸ਼ੈਫਾਲੀ ਵਰਮਾ ਨੇ 40 ਗੇਂਦਾਂ 64 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਕਪਤਾਨ ਹਰਮਨਪ੍ਰੀਤ ਕੌਰ 24 ਦੌੜਾਂ ‘ਤੇ ਨਾਬਾਦ ਰਹੀ। ਵਿਕਟਕੀਪਰ ਰਿਚਾ ਘੋਸ਼ ਨੇ 21 ਦੌੜਾਂ ਬਣਾਈਆਂ, ਜਦਕਿ ਸਮ੍ਰਿਤੀ ਮੰਧਾਨਾ ਸਿਰਫ਼ 2 ਦੌੜਾਂ ਹੀ ਬਣਾ ਸਕੀ।
ਦੱਸ ਦਈਏ ਕਿ ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਭਾਰਤ ਨੇ ਇਸ ਟੂਰਨਾਮੈਂਟ ਵਿੱਚ ਹੁਣ ਤੱਕ ਇੱਕ ਵੀ ਮੈਚ ਨਹੀਂ ਹਾਰਿਆ ਹੈ। ਬੰਗਲਾਦੇਸ਼ ਨੇ ਯੂਏਈ (UAE) ਨੂੰ 34 ਦੌੜਾਂ ਨਾਲ ਹਰਾ ਕੇ ਸੈਮੀਫਾਈਨਲ ਵਿੱਚ ਜਗ੍ਹਾ ਬਣਾਈ ਸੀ।























