Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ; ਭਾਰਤ ਨੇ ਜਿੱਤਿਆ ਟਾਸ
ਚੰਡੀਗੜ੍ਹ, 13 ਸਤੰਬਰ (ਵਿਸ਼ਵ ਵਾਰਤਾ): ਮਹਿਲਾ ਏਸ਼ੀਆ ਕੱਪ ਦਾ ਫਾਈਨਲ ਅੱਜ ਭਾਰਤ ਅਤੇ ਸ਼੍ਰੀਲੰਕਾ ਵਿਚਕਾਰ ਖੇਡਿਆ ਜਾ ਰਿਹਾ ਹੈ। ਇਹ ਮੈਚ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਰਾਤ 8 ਵਜੇ ਸ਼ੁਰੂ ਹੋਵੇਗਾ। ਭਾਰਤ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਦਾ ਫੈਸਲਾ ਲਿਆ ਹੈ।
ਗੌਰਤਲਬ ਹੈ ਕਿ ਦੋਵੇਂ ਟੀਮਾਂ ਪਿਛਲੇ ਏਸ਼ੀਆ ਕੱਪ ਫਾਈਨਲ ਵਿੱਚ ਵੀ ਆਹਮੋ-ਸਾਹਮਣੇ ਹੋਈਆਂ ਸਨ, ਜਿੱਥੇ ਸ਼੍ਰੀਲੰਕਾ ਨੇ ਭਾਰਤ ਨੂੰ ਹਰਾ ਕੇ ਖਿਤਾਬ ਜਿੱਤਿਆ ਸੀ।
ਗੱਲ ਕਰੀਏ ਇਸ ਟੂਰਨਾਮੈਂਟ ਦੀ ਤਾਂ ਭਾਰਤ ਇਸ ਟੂਰਨਾਮੈਂਟ ਵਿੱਚ ਅਜੇਤੂ ਰਿਹਾ ਹੈ। ਟੀਮ ਨੇ ਗਰੁੱਪ ਪੜਾਅ ਵਿੱਚ ਥਾਈਲੈਂਡ, ਹਾਂਗਕਾਂਗ ਅਤੇ ਪਾਕਿਸਤਾਨ ਨੂੰ ਹਰਾਇਆ। ਫਿਰ, ਉਨ੍ਹਾਂ ਨੇ ਸੈਮੀਫਾਈਨਲ ਵਿੱਚ ਬੰਗਲਾਦੇਸ਼ ਨੂੰ ਹਰਾ ਕੇ ਫਾਈਨਲ ਵਿੱਚ ਜਗ੍ਹਾ ਬਣਾਈ ਹੈ। ਦੂਜੇ ਪਾਸੇ, ਸ਼੍ਰੀਲੰਕਾ ਵੀ ਟੂਰਨਾਮੈਂਟ ਵਿੱਚ ਅਜੇਤੂ ਰਿਹਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























